-ਪਟਾਕੇ ਵੇਚਣ ਲਈ ਸਬੰਧਤ ਐਸ.ਡੀ.ਐਮ ਤੋਂ ਲੈਣੀ ਹੋਵੇਗੀ ਪ੍ਰਵਾਨਗੀ
ਹੁਸ਼ਿਆਰਪੁਰ, 13 ਅਕਤੂਬਰ: ਕਿਸੀ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪਟਾਕਿਆਂ ਨੂੰ ਕੇਵਲ ਨਿਸ਼ਚਿਤ ਕੀਤੀਆਂ ਗਈਆਂ ਥਾਵਾਂ 'ਤੇ ਹੀ ਵੇਚਿਆ ਜਾਵੇ ਅਤੇ ਸਬੰਧਤ ਐਸ.ਡੀ.ਐਮਜ਼ ਤੋਂ ਲਾਇਸੰਸ ਲੈਣ ਬਗੈਰ ਕਿਸੇ ਵੀ ਦੁਕਾਨਦਾਰ ਵਲੋਂ ਪਟਾਕੇ ਨਾ ਵੇਚੇ ਜਾਣ। ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ 'ਤੇ ਸਬੰਧਤ ਅਧਿਕਾਰੀਆਂ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪਟਾਕਿਆਂ ਦੇ ਥੋਕ, ਪ੍ਰਚੂਨ ਵਪਾਰੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਪਟਾਕੇ ਵੇਚਣ ਲਈ ਥਾਵਾਂ ਨਿਸ਼ਚਿਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਸ੍ਰੀ ਚਾਬਾ ਨੇ ਕਿਹਾ ਕਿ ਹੁਸ਼ਿਆਰਪੁਰ, ਗੜ੍ਹਸ਼ੰਕਰ, ਮੁਕੇਰੀਆਂ, ਦਸੂਹਾ ਸਮੇਤ ਬਾਕੀ ਥਾਵਾਂ 'ਤੇ ਨਿਸ਼ਚਿਤ ਕੀਤੀਆਂ ਥਾਵਾਂ 'ਤੇ ਹੀ ਪਟਾਕੇ ਵੇਚੇ ਜਾਣ। ਇਸ ਤੋਂ ਇਲਾਵਾ ਹੁਸ਼ਿਆਰਪੁਰ, ਗੜ੍ਹਸ਼ੰਕਰ, ਮੁਕੇਰੀਆਂ ਅਤੇ ਦਸੂਹਾ ਦੇ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਤੋਂ ਪਟਾਕੇ ਵੇਚਣ ਲਈ ਮਨਜ਼ੂਰੀ ਲੈਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਘੋਸ਼ਿਤ ਕੀਤੇ ਗਏ ਸਾਈਲੈਂਸ ਜ਼ੋਨ ਸਥਾਨਾਂ, ਹਸਪਤਾਲਾਂ, ਅਦਾਲਤਾਂ ਅਤੇ ਹੋਰ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਚਲਾਉਣ 'ਤੇ ਪਾਬੰਦੀ ਰਹੇਗੀ। ਉਨ੍ਹਾਂ ਨੇ ਸਿਵਲ ਸਰਜਨ ਦਫ਼ਤਰ ਨਾਲ ਸਬੰਧਤ ਅਧਿਕਾਰੀਆਂ ਨੂੰ ਵੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਅਮਰਜੈਂਸੀ ਸੇਵਾਵਾਂ ਲਈ ਸਾਰੇ ਢੁਕਵੇਂ ਪ੍ਰਬੰਧ ਕਰਨ। ਉਨ੍ਹਾਂ ਨੇ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਜ਼ਿਲ੍ਹੇ ਵਿੱਚ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕਿਹਾ ਕਿ ਤੰਗ ਗਲੀਆਂ ਅਤੇ ਲਾਇਸੰਸ ਤੋਂ ਬਿਨਾਂ ਕੋਈ ਪਟਾਕੇ ਨਾ ਵੇਚੇ ਅਤੇ ਜੇ ਕੋਈ ਇਨ੍ਹਾਂ ਨਿਯਮਾਂ ਦੀ ਪਾਲਣਾ ਨਾ ਕਰਦਾ ਪਾਇਆ ਗਿਆ, ਤਾਂ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਤਾਰਾਂ ਦੇ ਹੇਠਾਂ, ਟਰਾਂਸਫਾਰਮਰਾਂ ਅਤੇ ਜਿਥੇ ਅੱਗ ਦਾ ਕੰਮ ਹੋ ਰਿਹਾ ਹੋਵੇ, ਉਸ ਦੇ ਨਜ਼ਦੀਕ ਪਟਾਕੇ ਬਿਲਕੁਲ ਨਾ ਚਲਾਏ ਜਾਣ। ਉਨ੍ਹਾਂ ਨੇ ਫਾਇਰ ਅਫ਼ਸਰਾਂ ਨੂੰ ਵੀ ਟਾਂਡਾ, ਦਸੂਹਾ, ਗੜ੍ਹਦੀਵਾਲਾ ਅਤੇ ਮੁਕੇਰੀਆਂ ਵਿਖੇ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਢੁਕਵੇਂ ਪ੍ਰਬੰਧ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਤੇ ਆਤਿਸ਼ਬਾਜੀ ਦੇ ਥੋਕ ਅਤੇ ਪ੍ਰਚੂਨ ਵਿਕਰੇਤਾਵਾਂ ਵਲੋਂ ਸੁਝਾਅ ਵੀ ਦਿੱਤੇ ਗਏ ਅਤੇ ਉਨ੍ਹਾਂ ਭਰੋਸਾ ਦੁਆਇਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਹੀ ਪਟਾਕੇ ਵੇਚੇ ਜਾਣਗੇ। ਇਸ ਮੌਕੇ 'ਤੇ ਐਸ.ਡੀ.ਐਮ. ਹੁਸ਼ਿਆਰਪੁਰ ਅਮਰਜੀਤ ਸਿੰਘ, ਐਸ.ਡੀ.ਐਮ. ਦਸੂਹਾ ਬਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਨ ਸਿੰਘ ਲੇਹਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਬਲਬੀਰ ਸਿੰਘ, ਸਕੂਲਾਂ/ ਕਾਲਜਾਂ ਦੇ ਨੁਮਾਇੰਦਿਆਂ ਤੋਂ ਪਰਚੂਨ ਵਪਾਰੀ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

No comments:
Post a Comment