ਤਲਵਾੜਾ, 24 ਅਕਤੂਬਰ: ਬੀ. ਬੀ. ਐਮ. ਬੀ. ਸਟਾਫ਼ ਕਲੱਬ ਨੌਜਵਾਨਾਂ ਨੂੰ ਖੇਡਾਂ ਅਤੇ ਸੱਭਿਆਚਾਰਕ ਸਰਗਰਮੀਆਂ ਨਾਲ ਜੋੜ ਕੇ ਬੇਹੱਦ ਉਸਾਰੂ ਲੀਹਾਂ ਪ੍ਰਦਾਨ ਕਰ ਰਿਹਾ ਹੈ।
ਇਹ ਪ੍ਰਗਟਾਵਾ 14ਵੇਂ ਸਲਾਨਾ ਖੇਡ ਤੇ ਸੱਭਿਆਚਾਰਕ ਮੇਲੇ ਦੇ ਆਖਰੀ ਦਿਨ ਬਤੌਰ ਮੁੱਖ ਮਹਿਮਾਨ ਪਹੁੰਚੇ ਕੇ. ਡੀ. ਖੋਸਲਾ ਪ੍ਰਧਾਨ ਭਾਜਪਾ ਐੱਸ. ਸੀ. ਮੋਰਚਾ ਪੰਜਾਬ ਨੇ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਦੇਸ਼ ਦੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੀ ਲੋੜ ਹੈ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਅਜਿਹੇ ਮੇਲੇ ਅਹਿਮ ਭੂਮਿਕਾ ਅਦਾ ਕਰਦੇ ਹਨ। ਇਸ ਮੌਕੇ ਡਾ. ਧਰੁਬ ਸਿੰਘ ਪ੍ਰਧਾਨ ਨਗਰ ਪੰਚਾਇਤ ਤਲਵਾੜਾ, ਅਸ਼ੋਕ ਸੱਭਰਵਾਲ ਸੀਨੀਅਰ ਭਾਜਪਾ ਆਗੂ, ਜੋਗਿੰਦਰਪਾਲ ਛਿੰਦਾ ਐਮ. ਸੀ. ਨੇ ਵੀ ਸੰਬੋਧਨ ਕਰਦਿਆਂ ਪ੍ਰਬੰਧਕਾਂ ਦੀ ਭਰਪੂਰ ਸ਼ਲਾਘਾ ਕੀਤੀ। ਕਲੱਬ ਦੇ ਪ੍ਰਧਾਨ ਧਰਮਿੰਦਰ ਸਿੰਘ ਵੜੈਚ ਨੇ ਕਲੱਬ ਦੀਆਂ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ ਜਦਕਿ ਮੰਚ ਸੰਚਾਲਨ ਰਵਿੰਦਰ ਰਵੀ, ਜੇ. ਐੱਸ. ਗਿੱਲ ਨੇ ਬਾਖੂਬੀ ਕੀਤਾ। ਪ੍ਰੋਗਰਾਮ ਵਿਚ ਗਰੁੱਪ ਡਾਂਸ, ਸੋਲੋ ਡਾਂਸ ਤੇ ਫੈਂਸੀ ਡਰੈੱਸ ਮੁਕਾਬਲਿਆਂ ਵਿਚ ਪ੍ਰਤੀਭਾਗੀਆਂ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ ਅਤੇ ਕਲੱਬ ਵੱਲੋਂ ਵੱਖ ਵੱਖ ਖੇਡ ਤੇ ਸੱਭਿਆਚਾਰਕ ਮੁਕਾਬਲਿਆਂ ਵਿਚ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਜੇ. ਬੀ. ਵਰਮਾ ਚੇਅਰਮੈਨ, ਰਵਿੰਦਰ ਸਿੰਘ ਮਿਲਕਬਾਰ, ਰਾਜੇਸ਼ ਅਰੋੜਾ, ਰਾਜਿੰਦਰ ਸਿੰਘ, ਹਰਜੀਤ ਸਿੰਘ, ਪ੍ਰਭਜੋਤ ਸਿੰਘ, ਚਤਰਜੀਤ ਸਿੰਘ, ਪਰਮਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

No comments:
Post a Comment