ਤਲਵਾੜਾ, 5 ਨਵੰਬਰ: ਅਕਾਲੀ ਆਗੂ ਸੁਮੇਰ ਪ੍ਰਤਾਪ ਸਿੰਘ ਦੇ ਪਿਤਾ ਅਤੇ ਇਲਾਕੇ ਦੇ ਉੱਘੇ ਸਮਾਜ ਸੇਵੀ ਗੁਰਦਿਆਲ ਸਿੰਘ ਜੋ ਪਿਛਲੇ ਦਿਨੀਂ ਸਦੀਵੀ ਵਿਛੋੜੇ ਦੇ ਗਏ ਸਨ, ਨਮਿੱਤ ਅੱਜ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ ਭਾਵਭਿੰਨੀ ਸ਼ਰਧਾਂਜਲੀਆਂ ਭੇਟ ਕੀਤੀਆਂ।
ਰਘੁਨਾਥ ਸਿੰਘ ਰਾਣਾ ਚੇਅਰਮੈਨ ਮੱਧਮ ਸਕੇਲ ਇੰਡਸਟ੍ਰੀਜ਼, ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੀਗਲ ਵਿੰਗ ਹੁਸ਼ਿਆਰਪੁਰ, ਡਾ. ਧਰੁਬ ਸਿੰਘ ਪ੍ਰਧਾਲ ਨਗਰ ਪੰਚਾਇਤ ਤਲਵਾੜਾ ਨੇ ਆਪਣੇ ਸੰਬੋਧਨ ਰਾਹੀਂ ਕਿਹਾ ਕਿ ਸਵ. ਗੁਰਦਿਆਲ ਸਿੰਘ ਸਨਾਤਨ ਧਰਮ ਸਭਾ ਅਤੇ ਹੋਰ ਸੰਸਥਾਵਾਂ ਰਾਹੀਂ ਨਿਸ਼ਕਾਮ ਸਮਾਜ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੇ ਸਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਹਲਕਾ ਵਿਧਾਇਕਾ ਬੀਬੀ ਸੁਖਜੀਤ ਕੌਰ ਸਾਹੀ ਵੱਲੋਂ ਇਸ ਮੌਕੇ ਸ਼ੋਕ ਸੰਦੇਸ਼ ਭੇਜਿਆ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਗੁਰਪ੍ਰੀਤ ਸਿੰਘ ਪੌਂਟੀ, ਰਾਜਕੰਵਰ ਸਿੰਘ ਬਿੱਟੂ ਸਰਕਲ ਪ੍ਰਧਾਨ ਯੂਥ ਸ਼੍ਰੋਮਣੀ ਅਕਾਲੀ ਦਲ, ਲਵਇੰਦਰ ਸਿੰਘ ਰਿੰਪੀ, ਬਲਵਿੰਦਰ ਸਿੰਘ ਜਰਿਆਲ, ਸੰਜੀਵ ਸ਼ਰਮਾ, ਰਵਿੰਦਰ ਸ਼ਰਮਾ, ਵਿਪਨ ਕੁਮਾਰ, ਭੁਪਿੰਦਰ ਸਿੰਘ, ਰਘੁਬੀਰ ਸਿੰਘ, ਯੋਗੇਸ਼ਵਰ ਸਲਾਰੀਆ, ਬਿਹਾਰੀ ਲਾਲ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

No comments:
Post a Comment