ਤਲਵਾੜਾ, 28 ਦਸੰਬਰ: ਇੱਥੇ ਬੀ. ਬੀ. ਐਮ. ਬੀ. ਡੀ. ਏ. ਵੀ. ਪਬਲਿਕ ਸਕੂਲ ਦੇ ਸਲਾਨਾ ਖੇਡ ਸਮਾਗਮ ਦੇ ਇਨਾਮ ਵੰਡ ਸਮਾਗਮ ਵਿਚ ਨਿਗਰਾਨ ਇੰਜੀਨੀਅਰ ਕੇ. ਕੇ. ਸੂਦ ਡਾਇਰੈਕਟਰ ਡਿਜ਼ਾਇਨ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।
ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸ਼ਖਸ਼ੀਅਤ ਦੇ ਵਿਕਾਸ ਲਈ ਬੇਹੱਦ ਅਹਿਮ ਭੂਮਿਕਾ ਅਦਾ ਕਰਦੀਆਂ ਹਨ ਅਤੇ ਪੜ੍ਹਾਈ ਦੇ ਨਾਲ ਵਿਦਿਆਰਥੀਆਂ ਨੂੰ ਖੇਡਾਂ ਵਿਚ ਵਧ-ਚੜ੍ਹ ਕੇ ਸ਼ਿਰਕਤ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਵੀ ਅਦਾ ਕੀਤੀ। ਸਕੂਲ ਮੁਖੀ ਪ੍ਰਿੰ. ਅਰਚਨਾ ਕੁਲਸ਼੍ਰੇਸ਼ਠ ਵੱਲੋਂ ਸਕੂਲ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਅਤੇ ਸਰਗਰਮੀਆਂ ਤੇ ਰੌਸ਼ਨੀ ਪਾਈ ਗਈ। ਮੰਚ ਸੰਚਾਲਨ ਸ਼੍ਰੀਮਤੀ ਗੀਤਾਂਜਲੀ ਵੱਲੋਂ ਬਾਖੂਬੀ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਰੋਹਤਾਸ ਰਾਣਾ, ਅਨਿਲ ਮਾਹੀ, ਸਤੀਸ਼ ਖੰਨਾ, ਕਪਿਲ, ਗੁਰਮੀਤ ਕੌਰ ਆਦਿ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ, ਮਾਪੇ ਤੇ ਹੋਰ ਪਤਵੰਤੇ ਹਾਜਰ ਸਨ।

No comments:
Post a Comment