ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਰਾਹੀਂ ਲਾਭਪਾਤਰੀ ਗਰਭਵਤੀ ਮਹਿਲਾਵਾਂ ਨੂੰ ਦਿੱਤੀ ਜਾਂਦੀ ਹੈ 5000 ਰੁਪਏ ਦੀ ਰਾਸ਼ੀ : ਡਿਪਟੀ ਕਮਿਸ਼ਨਰ



  • ਗਰਭਵਤੀ ਮਹਿਲਾਵਾਂ ਦੀ ਦੇਖ-ਭਾਲ ਅਤੇ ਪੌਸ਼ਟਿਕ ਅਹਾਰ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੀ ਗਈ ਹੈ ਇਹ ਯੋਜਨਾ

  • ਵਧੇਰੇ ਜਾਣਕਾਰੀ ਲਈ ਆਂਗਣਵਾੜੀ ਵਰਕਰ, ਸੁਪਰਵਾਈਜ਼ਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਕੀਤਾ ਜਾ ਸਕਦਾ ਹੈ ਸੰਪਰਕ

ਹੁਸ਼ਿਆਰਪੁਰ, 29 ਦਸੰਬਰ: ਇਸਤਰੀ ਤੇ ਬਾਲ ਵਿਕਾਸ ਮੰਤਰਾਲਿਆ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ (ਪੀ.ਐਮ.ਐਮ.ਵੀ.ਵਾਈ) ਰਾਹੀਂ ਪਹਿਲੀ ਵਾਰ ਗਰਭਵਤੀ ਮਹਿਲਾਵਾਂ ਨੂੰ 5000 ਰੁਪਏ ਦੀ ਰਾਸ਼ੀ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ, ਤਾਂ ਕਿ ਉਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਪੌਸ਼ਟਿਕ ਖੁਰਾਕ ਵੀ ਮਿਲ ਸਕੇ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਯੋਜਨਾ ਨੂੰ ਨੈਸ਼ਨਲ ਫੂਡ ਸਕਿਉਰਟੀ ਐਕਟ-2013 ਤਹਿਤ ਗਰਭਵਤੀ ਮਹਿਲਾਵਾਂ ਨੂੰ ਪੌਸ਼ਟਿਕ ਅਹਾਰ ਉਪਲਬੱਧ ਕਰਵਾਉਣ ਲਈ ਅਤਿ ਜ਼ਰੂਰੀ ਕਰਾਰ ਦਿੱਤਾ ਗਿਆ ਹੈ।

                       ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਸਕੀਮ ਨੂੰ ਸਮੂਹ ਭਾਰਤ ਵਿੱਚ ਲਾਗੂ ਕਰਨ ਲਈ ਜ਼ਮੀਨੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸਕੀਮ ਤਹਿਤ ਪਹਿਲੀ ਵਾਰ ਲਾਭਪਾਤਰੀ ਗਰਭਵਤੀ ਮਹਿਲਾਵਾਂ ਨੂੰ 5 ਹਜ਼ਾਰ ਰੁਪਏ ਦੀ ਰਾਸ਼ੀ ਤਿੰਨ
ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ 1000 ਰੁਪਏ ਦੀ ਪਹਿਲੀ ਕਿਸ਼ਤ ਦੀ ਰਾਸ਼ੀ ਗਰਭਵਤੀ ਮਹਿਲਾ ਵਲੋਂ ਆਂਗਣਵਾੜੀ ਵਰਕਰ ਕੋਲ ਰਜਿਸਟਰੇਸ਼ਨ ਅਤੇ ਜੱਚਾ-ਬੱਚਾ ਕਾਰਡ ਬਣਾਉਣ ਸਮੇਂ ਦਿੱਤੀ ਜਾਵੇਗੀ। ਇਸੇ ਤਰ੍ਹਾਂ ਦੂਜੀ ਕਿਸ਼ਤ ਦੀ ਰਾਸ਼ੀ 6 ਮਹੀਨੇ ਦੀ ਗਰਭ ਅਵਸਥਾ ਦੌਰਾਨ ਡਾਕਟਰੀ ਜਾਂਚ ਤੋਂ ਬਾਅਦ 2 ਹਜ਼ਾਰ ਰੁਪਏ ਅਤੇ ਤੀਜੀ ਕਿਸ਼ਤ ਦੀ 2 ਹਜ਼ਾਰ ਰੁਪਏ ਦੀ ਰਾਸ਼ੀ ਡਲੀਵਰੀ ਤੋਂ ਬਾਅਦ ਬੱਚੇ ਦੇ ਟੀਕਾਕਰਨ ਪੂਰਾ ਕਰਾਉਣ ਅਤੇ ਸਿਹਤ ਤੇ ਪੌਸ਼ਟਿਕ ਕਮੇਟੀ ਦੇ ਸੈਸ਼ਨ ਅਟੈਂਡ ਕਰਨ ਤੋਂ ਬਾਅਦ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਕਿਸ਼ਤਾਂ ਵਾਸਤੇ ਗਰਭਵਤੀ ਮਹਿਲਾ ਵਲੋਂ ਵੱਖ-ਵੱਖ 'ਤੇ ਨਿਯਮਤ ਫਾਰਮ ਵੀ ਭਰਨੇ ਹੋਣਗੇ ਅਤੇ ਸਕੀਮ ਦੁਆਰਾ ਨਿਰਧਾਰਤ ਸ਼ਰਤਾਂ ਦੀ ਪਾਲਣਾ ਵੀ ਕਰਨੀ ਪਵੇਗੀ।


                       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਕੇਂਦਰ, ਰਾਜ ਦੇ ਕਰਮਚਾਰੀ ਅਤੇ ਅਰਧ ਸਰਕਾਰੀ ਖੇਤਰ ਵਿੱਚ ਕੰਮ ਕਰਦੀਆਂ ਮਹਿਲਾਵਾਂ ਇਸ ਯੋਜਨਾ ਦਾ ਲਾਭ ਲੈਣ ਦੇ ਹੱਕਦਾਰ ਨਹੀਂ ਹੁੰਦੀਆਂ, ਕਿਉਂਕਿ ਉਨ੍ਹਾਂ ਨੂੰ ਤਨਖਾਹ ਸਮੇਤ ਮਾਤਰਤੱਵ ਛੁੱਟੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜਿਹੜੀਆਂ ਗਰਭਵਤੀ ਮਾਵਾਂ ਪਹਿਲਾਂ ਇਸ ਤਰ੍ਹਾਂ ਦੀਆਂ ਸਮਾਨ ਯੋਜਨਾਵਾਂ ਦਾ ਲਾਭ ਲੈ ਰਹੀਆਂ ਹੋਣ, ਉਨ੍ਹਾਂ ਨੂੰ ਵੀ ਇਸ ਯੋਜਨਾ ਦਾ ਲਾਭ ਨਹੀਂ ਦਿੱਤਾ ਜਾ ਸਕਦਾ। ਇਸ ਤੋਂ ਇਲਾਵਾ 1 ਜਨਵਰੀ 2017 ਤੋਂ ਬਾਅਦ ਲਾਭਪਾਤਰੀ ਗਰਭਵਤੀ ਮਹਿਲਾਵਾਂ ਇਹ ਲਾਭ ਲੈਣ ਲਈ ਹੱਕਦਾਰ ਹੋਣਗੀਆਂ ਅਤੇ ਇਹ ਲਾਭ ਪਹਿਲੇ ਦੋ ਬੱਚਿਆਂ ਅਤੇ 19 ਸਾਲ ਤੋਂ ਉਪਰ ਗਰਭਵਤੀ ਮਹਿਲਾਵਾਂ ਨੂੰ ਹੀ ਦਿੱਤਾ ਜਾ ਸਕਦਾ ਹੈ।

                       ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਸਕੀਮ ਲਈ ਵਧੇਰੇ ਜਾਣਕਾਰੀ ਲਈ ਆਂਗਣਵਾੜੀ ਵਰਕਰ, ਸੁਪਰਵਾਈਜ਼ਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਸਕੀਮ ਬਾਰੇ ਭਾਰਤ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੀ ਵੈਬ ਸਾਈਟ PMMVY.COM 'ਤੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

1 ਤੋਂ 12 ਜਨਵਰੀ ਤੱਕ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਰਵਾਏ ਜਾਣਗੇ ਕਿੱਤਾਮੁਖੀ ਕੋਰਸ


ਹੁਸ਼ਿਆਰਪੁਰ, 29 ਦਸੰਬਰ:ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਸਹਿਕਾਰੀ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਿਖਲਾਈ ਕੋਰਸ ਆਯੋਜਿਤ ਕੀਤੇ ਜਾਂਦੇ ਹਨ। ਇਸੇ ਲੜੀ ਅਧੀਨ ਡੇਅਰੀ ਫ਼ਾਰਮਿੰਗ ਬਾਰੇ ਕਿੱਤਾਮੁਖੀ ਸਿਖਲਾਈ ਕੋਰਸ ਦਾ ਆਯੋਜਨ 1 ਤੋਂ 12 ਜਨਵਰੀ 2018 ਤੱਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡਾ: ਮਨਿੰਦਰ ਸਿੰਘ ਬੌਂਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ  ਡੇਅਰੀ ਫ਼ਾਰਮਿੰਗ ਸਿਖਲਾਈ ਕੋਰਸ ਵਿੱਚ ਕੇ.ਵੀ.ਕੇ. ਵਿਖੇ ਦੁਧਾਰੂ ਪਸ਼ੂਆਂ ਦੀ ਸਾਂਭ ਸੰਭਾਲ, ਬਿਮਾਰੀਆਂ ਤੋਂ ਬਚਾਅ ਅਤੇ ਖੁਰਾਕ ਪ੍ਰਬੰਧਨ ਜਿਹੇ ਅਹਿਮ ਵਿਸ਼ਿਆਂ ਸਮੇਤ ਡੇਅਰੀ ਫ਼ਾਰਮਿੰਗ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਖਿਆਰਥੀਆਂ ਨੂੰ ਦੁੱਧ ਤੋਂ ਵੱਖ-ਵੱਖ ਤਰ੍ਹਾਂ ਦੇ ਪਦਾਰਥ ਬਣਾਉਣ ਬਾਰੇ ਵੀ ਲੈਕਚਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੋਰਸ ਦਾ ਸਮਾਂ 10 ਵਜੇ ਤੋਂ 2 ਵਜੇ ਤੱਕ ਦਾ ਹੋਵੇਗਾ ਅਤੇ ਕੋਰਸ ਪੂਰਾ ਹੋਣ ਉਪਰੰਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚਾਹਵਾਨ ਸਿਖਿਆਰਥੀ 1 ਜਨਵਰੀ ਨੂੰ ਅਧਾਰ ਕਾਰਡ ਦੀ ਕਾਪੀ ਅਤੇ ਫੋਟੋ ਨਾਲ ਲੈ ਕੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਹੁੰਚਣ।

ਮੁਫ਼ਤ ਉਰਦੂ ਆਮੋਜ਼ ਕੋਰਸ ਜਨਵਰੀ ਤੋਂ


ਹੁਸ਼ਿਆਰਪੁਰ, 29 ਦਸੰਬਰ:ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਆਮੋਜ਼ ਕੋਰਸ ਜਨਵਰੀ 2018 ਤੋਂ 30 ਜੂਨ 2018 ਤੱਕ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਰਮਨ ਕੁਮਾਰ ਸਹੋਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਦਾ ਇਹ 6 ਮਹੀਨੇ ਦਾ ਕੋਰਸ ਬਿਲਕੁੱਲ ਮੁਫ਼ਤ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਦਾਖਲਾ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ, ਤੀਜੀ ਮੰਜ਼ਿਲ, ਕਮਰਾ ਨੰ: 307-309, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਤੋਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰਕੇ ਸਿਖਲਾਈ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈਪੱਤਰ 5 ਜਨਵਰੀ 2018 ਤੱਕ ਸਾਧਾਰਣ ਕਾਗਜ਼ 'ਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਦੇ ਦਫ਼ਤਰ ਵੀ ਭੇਜਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਰਦੂ ਦੀ ਕਲਾਸ ਜਨਵਰੀ 2018 ਦੇ ਪਹਿਲੇ ਹਫ਼ਤੇ ਵਿੱਚ ਸ਼ੁਰੂ ਹੋ ਜਾਵੇਗੀ।

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਰਾਹੀਂ ਲਾਭਪਾਤਰੀ ਗਰਭਵਤੀ ਮਹਿਲਾਵਾਂ ਨੂੰ ਦਿੱਤੀ ਜਾਂਦੀ ਹੈ 5000 ਰੁਪਏ ਦੀ ਰਾਸ਼ੀ : ਡਿਪਟੀ ਕਮਿਸ਼ਨਰ



  • ਗਰਭਵਤੀ ਮਹਿਲਾਵਾਂ ਦੀ ਦੇਖ-ਭਾਲ ਅਤੇ ਪੌਸ਼ਟਿਕ ਅਹਾਰ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੀ ਗਈ ਹੈ ਇਹ ਯੋਜਨਾ

  • ਵਧੇਰੇ ਜਾਣਕਾਰੀ ਲਈ ਆਂਗਣਵਾੜੀ ਵਰਕਰ, ਸੁਪਰਵਾਈਜ਼ਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਕੀਤਾ ਜਾ ਸਕਦਾ ਹੈ ਸੰਪਰਕ

ਹੁਸ਼ਿਆਰਪੁਰ, 29 ਦਸੰਬਰ:ਇਸਤਰੀ ਤੇ ਬਾਲ ਵਿਕਾਸ ਮੰਤਰਾਲਿਆ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ (ਪੀ.ਐਮ.ਐਮ.ਵੀ.ਵਾਈ) ਰਾਹੀਂ ਪਹਿਲੀ ਵਾਰ ਗਰਭਵਤੀ ਮਹਿਲਾਵਾਂ ਨੂੰ 5000 ਰੁਪਏ ਦੀ ਰਾਸ਼ੀ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ, ਤਾਂ ਕਿ ਉਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਪੌਸ਼ਟਿਕ ਖੁਰਾਕ ਵੀ ਮਿਲ ਸਕੇ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਯੋਜਨਾ ਨੂੰ ਨੈਸ਼ਨਲ ਫੂਡ ਸਕਿਉਰਟੀ ਐਕਟ-2013 ਤਹਿਤ ਗਰਭਵਤੀ ਮਹਿਲਾਵਾਂ ਨੂੰ ਪੌਸ਼ਟਿਕ ਅਹਾਰ ਉਪਲਬੱਧ ਕਰਵਾਉਣ ਲਈ ਅਤਿ ਜ਼ਰੂਰੀ ਕਰਾਰ ਦਿੱਤਾ ਗਿਆ ਹੈ।

                       ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਸਕੀਮ ਨੂੰ ਸਮੂਹ ਭਾਰਤ ਵਿੱਚ ਲਾਗੂ ਕਰਨ ਲਈ ਜ਼ਮੀਨੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮਾਤਰੂ ਵੰਦਨਾ
ਯੋਜਨਾ ਸਕੀਮ ਤਹਿਤ ਪਹਿਲੀ ਵਾਰ ਲਾਭਪਾਤਰੀ ਗਰਭਵਤੀ ਮਹਿਲਾਵਾਂ ਨੂੰ 5 ਹਜ਼ਾਰ ਰੁਪਏ ਦੀ ਰਾਸ਼ੀ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ 1000 ਰੁਪਏ ਦੀ ਪਹਿਲੀ ਕਿਸ਼ਤ ਦੀ ਰਾਸ਼ੀ ਗਰਭਵਤੀ ਮਹਿਲਾ ਵਲੋਂ ਆਂਗਣਵਾੜੀ ਵਰਕਰ ਕੋਲ ਰਜਿਸਟਰੇਸ਼ਨ ਅਤੇ ਜੱਚਾ-ਬੱਚਾ ਕਾਰਡ ਬਣਾਉਣ ਸਮੇਂ ਦਿੱਤੀ ਜਾਵੇਗੀ। ਇਸੇ ਤਰ੍ਹਾਂ ਦੂਜੀ ਕਿਸ਼ਤ ਦੀ ਰਾਸ਼ੀ 6 ਮਹੀਨੇ ਦੀ ਗਰਭ ਅਵਸਥਾ ਦੌਰਾਨ ਡਾਕਟਰੀ ਜਾਂਚ ਤੋਂ ਬਾਅਦ 2 ਹਜ਼ਾਰ ਰੁਪਏ ਅਤੇ ਤੀਜੀ ਕਿਸ਼ਤ ਦੀ 2 ਹਜ਼ਾਰ ਰੁਪਏ ਦੀ ਰਾਸ਼ੀ ਡਲੀਵਰੀ ਤੋਂ ਬਾਅਦ ਬੱਚੇ ਦੇ ਟੀਕਾਕਰਨ ਪੂਰਾ ਕਰਾਉਣ ਅਤੇ ਸਿਹਤ ਤੇ ਪੌਸ਼ਟਿਕ ਕਮੇਟੀ ਦੇ ਸੈਸ਼ਨ ਅਟੈਂਡ ਕਰਨ ਤੋਂ ਬਾਅਦ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਕਿਸ਼ਤਾਂ ਵਾਸਤੇ ਗਰਭਵਤੀ ਮਹਿਲਾ ਵਲੋਂ ਵੱਖ-ਵੱਖ 'ਤੇ ਨਿਯਮਤ ਫਾਰਮ ਵੀ ਭਰਨੇ ਹੋਣਗੇ ਅਤੇ ਸਕੀਮ ਦੁਆਰਾ ਨਿਰਧਾਰਤ ਸ਼ਰਤਾਂ ਦੀ ਪਾਲਣਾ ਵੀ ਕਰਨੀ ਪਵੇਗੀ।

                       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਕੇਂਦਰ, ਰਾਜ ਦੇ ਕਰਮਚਾਰੀ ਅਤੇ ਅਰਧ ਸਰਕਾਰੀ ਖੇਤਰ ਵਿੱਚ ਕੰਮ ਕਰਦੀਆਂ ਮਹਿਲਾਵਾਂ ਇਸ ਯੋਜਨਾ ਦਾ ਲਾਭ ਲੈਣ ਦੇ ਹੱਕਦਾਰ ਨਹੀਂ ਹੁੰਦੀਆਂ, ਕਿਉਂਕਿ ਉਨ੍ਹਾਂ ਨੂੰ ਤਨਖਾਹ ਸਮੇਤ ਮਾਤਰਤੱਵ ਛੁੱਟੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜਿਹੜੀਆਂ ਗਰਭਵਤੀ ਮਾਵਾਂ ਪਹਿਲਾਂ ਇਸ ਤਰ੍ਹਾਂ ਦੀਆਂ ਸਮਾਨ ਯੋਜਨਾਵਾਂ ਦਾ ਲਾਭ ਲੈ ਰਹੀਆਂ ਹੋਣ, ਉਨ੍ਹਾਂ ਨੂੰ ਵੀ ਇਸ ਯੋਜਨਾ ਦਾ ਲਾਭ ਨਹੀਂ ਦਿੱਤਾ ਜਾ ਸਕਦਾ। ਇਸ ਤੋਂ ਇਲਾਵਾ 1 ਜਨਵਰੀ 2017 ਤੋਂ ਬਾਅਦ ਲਾਭਪਾਤਰੀ ਗਰਭਵਤੀ ਮਹਿਲਾਵਾਂ ਇਹ ਲਾਭ ਲੈਣ ਲਈ ਹੱਕਦਾਰ ਹੋਣਗੀਆਂ ਅਤੇ ਇਹ ਲਾਭ ਪਹਿਲੇ ਦੋ ਬੱਚਿਆਂ ਅਤੇ 19 ਸਾਲ ਤੋਂ ਉਪਰ ਗਰਭਵਤੀ ਮਹਿਲਾਵਾਂ ਨੂੰ ਹੀ ਦਿੱਤਾ ਜਾ ਸਕਦਾ ਹੈ।

                       ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਸਕੀਮ ਲਈ ਵਧੇਰੇ ਜਾਣਕਾਰੀ ਲਈ ਆਂਗਣਵਾੜੀ ਵਰਕਰ, ਸੁਪਰਵਾਈਜ਼ਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਸਕੀਮ ਬਾਰੇ ਭਾਰਤ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੀ ਵੈਬ ਸਾਈਟ PMMVY.COM 'ਤੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

ਆਬਕਾਰੀ ਤੇ ਕਰ ਵਿਭਾਗ ਨੇ ਸ਼ਰਾਬ ਤਸਕਰ ਸਮੇਤ ਭਾਰੀ ਮਾਤਰਾ ਵਿੱਚ ਲਾਹਨ ਕੀਤਾ ਜ਼ਬਤ



  • ਨਜਾਇਜ਼ ਸ਼ਰਾਬ ਵੇਚਣ, ਰੱਖਣ ਅਤੇ ਕੱਢਣ ਵਾਲਿਆਂ ਖਿਲਾਫ਼ ਗੁਪਤ ਸੂਚਨਾ ਦੇਣ ਲਈ ਮੋਬਾਇਲ ਨੰਬਰ ਕੀਤੇ ਜਾਰੀ

ਹੁਸ਼ਿਆਰਪੁਰ, 29 ਦਸੰਬਰ:ਆਬਕਾਰੀ ਤੇ ਕਰ ਵਿਭਾਗ ਨੇ ਨਜਾਇਜ਼ ਸ਼ਰਾਬ ਵੇਚਣ, ਰੱਖਣ ਅਤੇ ਬਣਾਉਣ ਵਾਲਿਆਂ ਦੇ ਖਿਲਾਫ ਦੋ ਵੱਖ-ਵੱਖ ਕਾਰਵਾਈਆਂ ਕਰਦੇ ਹੋਏ ਇਕ ਸ਼ਰਾਬ ਤਸਕਰ ਅਤੇ ਮੰਡ ਏਰੀਏ ਵਿੱਚ ਰੇਡ ਕਰਕੇ ਭਾਰੀ ਮਾਤਰਾ ਵਿੱਚ ਲਾਹਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਸੁਦੇਸ਼ ਵਿਕਾਸ ਨੇ ਦੱਸਿਆ ਕਿ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਰਮਜੀਤ ਸਿੰਘ ਉਰਫ਼ ਬਾਬਾ ਪੁੱਤਰ ਸ੍ਰੀ ਕਰਨੈਲ ਸਿੰਘ ਨਿਵਾਸੀ ਪਿੰਡ ਮਹਿਤਪੁਰ, ਹੁਸਿਆਰਪੁਰ ਦੇ ਘਰ ਨਜਾਇਜ਼ ਸ਼ਰਾਬ ਵੇਚਣ ਲਈ ਰੱਖੀ ਗਈ ਹੈ। ਇਸ ਸੂਚਨਾ ਦੇ ਆਧਾਰ 'ਤੇ ਜਦੋਂ ਉਨ੍ਹਾਂ ਦੀ ਟੀਮ ਜਿਸ ਵਿੱਚ ਆਬਕਾਰੀ ਤੇ ਕਰ ਅਫ਼ਸਰ ਸ੍ਰੀ ਹਨੂਵੰਤ ਸਿੰਘ, ਆਬਕਾਰੀ ਤੇ ਕਰ ਨਿਰੀਖਕ ਸ੍ਰੀ ਗੋਪਾਲ ਗੋਰਾ ਅਤੇ ਦਵਿੰਦਰ ਸਿੰਘ ਸ਼ਾਮਲ ਸਨ, ਦੀ ਟੀਮ ਨੇ ਪੁਲਿਸ ਪਾਰਟੀ ਸਮੇਤ ਰੇਡ ਕੀਤੀ, ਤਾਂ ਉਸ ਪਾਸੋਂ 71 ਬੋਤਲਾਂ ਦੇਸੀ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਦੋਸ਼ੀ ਖਿਲਾਫ਼ ਆਬਕਾਰੀ ਐਕਟ ਤਹਿਤ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਆਬਕਾਰੀ ਟੀਮ ਵਲੋਂ ਮੰਡ ਏਰੀਏ ਵਿੱਚ ਵੀ ਗੁਪਤ ਸੂਚਨਾ ਦੇ ਆਧਾਰ 'ਤੇ ਦੋ ਜਗ੍ਹਾ ਰੇਡ ਕਰਕੇ ਭਾਰੀ ਮਾਤਰਾ ਵਿੱਚ ਬਰਾਮਦ ਲਾਹਨ ਨੂੰ ਨਸ਼ਟ ਕਰ ਦਿੱਤਾ ਗਿਆ ਹੈ।

                       ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਨੇ ਦੱਸਿਆ ਕਿ ਵਿਭਾਗ ਵਲੋਂ ਨਜਾਇਜ਼ ਸ਼ਰਾਬ ਵੇਚਣ, ਰੱਖਣ ਅਤੇ ਬਣਾਉਣ ਵਾਲਿਆਂ ਦੇ ਖਿਲਾਫ਼ ਭਵਿੱਖ ਵਿੱਚ ਵੀ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱÎਿਸਆ ਕਿ ਪੰਜਾਬ ਸਰਕਾਰ ਵਲੋਂ ਨਵੀਂ ਨੋਟੀਫਿਕੇਸ਼ਨ ਅਨੁਸਾਰ ਹੁਣ ਪੰਜਾਬ ਰਾਜ ਤੋਂ ਬਾਹਰੋਂ ਲਿਆਂਦੀ ਗਈ ਇਕ ਪੇਟੀ ਸ਼ਰਾਬ ਤੋਂ ਵੱਧ ਅਤੇ ਨਜਾਇਜ਼ ਤਰੀਕੇ ਨਾਲ ਰਾਜ ਅੰਦਰ 3 ਤੋਂ ਵੱਧ ਪੇਟੀਆਂ ਸ਼ਰਾਬ ਲਿਆਉਣ ਨੂੰ ਨੋਨਬੇਲਏਬਲ ਜ਼ੁਰਮ ਕਰਾਰ ਦਿੱਤਾ ਗਿਆ ਹੈ। ਇਸ ਨੋਟੀਫਿਕੇਸ਼ਨ ਨਾਲ ਨਜਾਇਜ਼ ਸ਼ਰਾਬ ਵੇਚਣ, ਰੱਖਣ ਵਾਲਿਆਂ 'ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਮੂਹ ਸ਼ਹਿਰ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਕੋਈ ਨਜਾਇਜ਼ ਸ਼ਰਾਬ ਵੇਚਦਾ, ਕੱਢਦਾ ਜਾਂ ਰੱਖਦਾ ਪਾਇਆ ਜਾਂਦਾ ਹੈ, ਤਾਂ ਇਸ ਦੀ ਸੂਚਨਾ ਆਬਕਾਰੀ ਤੇ ਕਰ ਅਫ਼ਸਰ ਸ੍ਰੀ ਹਨੂਵੰਤ ਸਿੰਘ ਦੇ ਮੋਬਾਇਲ ਨੰ: 95016 11333 ਅਤੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਦੇ ਮੋਬਾਇਲ ਨੰ: 98729 10031 'ਤੇ ਦਿੱਤੀ ਜਾ ਸਕਦੀ ਹੈ

ਜ਼ਿਲ੍ਹੇ ਦੇ 671 ਪਿੰਡਾਂ ਨੂੰ ਕੀਤਾ ਖੁੱਲ੍ਹੇ 'ਚ ਸ਼ੋਚ ਮੁਕਤ : ਡਿਪਟੀ ਕਮਿਸ਼ਨਰ


  • ਕਿਹਾ, ਬਾਕੀ ਰਹਿੰਦੇ ਪਿੰਡਾਂ ਨੂੰ ਵੀ ਮਿਥੇ ਸਮੇਂ ਅੰਦਰ ਕੀਤਾ ਜਾਵੇਗਾ ਸ਼ੋਚ ਮੁਕਤ

  • ਡੀ.ਏ.ਵੀ. ਬੀ.ਐਡ ਕਾਲਜ ਵਿਖੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਕਰਵਾਇਆ ਗਿਆ ਸੈਮੀਨਾਰ

ਹੁਸ਼ਿਆਰਪੁਰ, 28 ਦਸੰਬਰ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸਵੱਛ ਭਾਰਤ ਮਿਸ਼ਨ ਤਹਿਤ ਜ਼ਿਲ੍ਹੇ ਦੇ 671 ਪਿੰਡਾਂ ਨੂੰ ਸ਼ੋਚ ਮੁਕਤ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਪਿੰਡਾਂ ਨੂੰ ਵੀ ਮਿਥੇ ਸਮੇਂ ਅੰਦਰ ਸ਼ੋਚ ਮੁਕਤ ਕਰ ਦਿੱਤਾ ਜਾਵੇਗਾ। ਉਹ ਅੱਜ ਡੀ.ਏ.ਵੀ., ਬੀ.ਐਡ ਕਾਲਜ ਵਿਖੇ ਵਾਟਰ ਸਪਲਾਈ
ਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਦੌਰਾਨ ਪਿੰਡਾਂ ਦੇ ਸਰਪੰਚਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਡਾਇਰੈਕਟਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਮੁਹੰਮਦ ਇਸ਼ਫਾਕ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।


                       ਸੈਮੀਨਾਰ ਦੌਰਾਨ ਸਰਪੰਚਾਂ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਪੰਚਾਇਤਾਂ ਆਪਣੇ ਪਿੰਡਾਂ ਵਿੱਚ ਪਿੰਡ ਵਾਸੀਆਂ ਨੂੰ ਪਖਾਨੇ ਬਣਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਨੂੰ ਸ਼ੋਚ ਮੁਕਤ ਤਾਂ ਹੀ ਬਣਾਇਆ ਜਾ ਸਕਦਾ ਹੈ, ਜੇਕਰ ਹਰ ਪਿੰਡ ਵਾਸੀ ਆਪਣੇ ਘਰ ਵਿੱਚ ਪਖਾਨਾ ਬਣਾ ਕੇ ਇਸ ਦੀ ਵਰਤੋਂ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਿੰਡਾਂ ਵਿੱਚ ਪਖਾਨੇ ਤਾਂ ਬਣਾਏ ਹੀ ਜਾ ਰਹੇ ਹਨ, ਪਰ ਪਿੰਡ ਵਾਸੀਆਂ ਦੀ ਵੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਖੁਦ ਪਹਿਲ ਕਦਮੀ ਕਰਦੇ ਹੋਏ ਆਪਣੇ ਘਰਾਂ ਵਿੱਚ ਪਖਾਨੇ ਬਣਾਉਣ। ਉਨ੍ਹਾਂ ਕਿਹਾ ਕਿ ਖੁੱਲ੍ਹੇ ਵਿੱਚ ਸ਼ੋਚ ਕਰਨ ਦੇ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਕਈ ਤਰ੍ਹਾਂ ਦੀਆਂ ਬੀਮਾਰੀਆਂ ਵੀ ਲੱਗ ਜਾਂਦੀਆਂ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖੁੱਲ੍ਹੇ ਵਿੱਚ ਸ਼ੋਚ ਮੁਕਤ ਹੋ ਚੁੱਕੇ 671 ਪਿੰਡਾਂ ਵਿੱਚੋਂ ਚੁਣੇ ਗਏ 15 ਸਰਪੰਚਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਜਿਹੜਾ ਪਿੰਡ ਸਭ ਤੋਂ ਵਧੀਆ ਅਤੇ ਜਲਦੀ ਪਖਾਨੇ ਬਣਾ ਕੇ ਪਿੰਡ ਨੂੰ ਸ਼ੋਚ ਮੁਕਤ ਕਰੇਗਾ, ਉਨ੍ਹਾਂ ਨੂੰ ਅੱਗੇ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ।

                       ਇਸ ਦੌਰਾਨ ਡਾਇਰੈਕਟਰ ਵਾਟਰ ਸਪਲਾਈ ਤੇ ਸੈਨੀਟੇਸ਼ਨ
ਸ੍ਰੀ ਮੁਹੰਮਦ ਇਸ਼ਫਾਕ ਨੇ ਆਏ ਹੋਏ ਸਰਪੰਚਾਂ ਨੂੰ ਮੌਕੇ 'ਤੇ ਜਾਗਰੂਕ ਕਰਦਿਆਂ ਦੱਸਿਆ ਕਿ ਕਿਵੇਂ ਇਕ ਮੱਖੀ ਆਪਣੇ ਪੈਰਾਂ ਰਾਹੀਂ ਖੁੱਲ੍ਹੇ ਵਿੱਚ ਕੀਤੇ ਮੱਲ ਨੂੰ ਖਾਣ ਵਾਲੇ ਪਦਾਰਥਾਂ ਤੱਕ ਪਹੁੰਚਾ ਕੇ ਬੀਮਾਰੀਆਂ ਫੈਲਾਉਂਦੀ ਹੈ। ਉਨ੍ਹਾਂ ਨੇ ਵੀ ਸਰਪੰਚਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡਾਂ ਨੂੰ ਜਲਦੀ ਤੋਂ ਜਲਦੀ ਸ਼ੋਚ ਮੁਕਤ ਕਰਨ, ਤਾਂ ਜੋ ਜ਼ਿਲ੍ਹੇ ਨੂੰ ਮਿਥੇ ਸਮੇਂ ਵਿੱਚ ਸ਼ੋਚ ਮੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਜ਼ਰੂਰਤਮੰਦਾਂ ਨੂੰ ਆਪਣੇ ਘਰਾਂ ਵਿੱਚ ਪਖਾਨੇ ਬਣਾਉਣ ਲਈ 15 ਹਜ਼ਾਰ ਰੁਪਏ ਦੀ ਰਾਸ਼ੀ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ, ਜਿਸ ਦਾ ਸਾਰੇ ਜ਼ਰੂਰਤਮੰਦ ਪਿੰਡ ਵਾਸੀਆਂ ਨੂੰ ਲਾਭ ਲੈਣਾ ਚਾਹੀਦਾ ਹੈ।


                       ਇਸ ਮੌਕੇ ਕਾਰਜਕਾਰੀ ਇੰਜੀਨੀਅਰ ਸ੍ਰੀ ਅਮਰਜੀਤ ਸਿੰਘ ਗਿੱਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਉਪ ਮੰਡਲ ਇੰਜੀਨੀਅਰ ਸੈਨੀਟੇਸ਼ਨ ਸ੍ਰੀ ਨਵਨੀਤ ਕੁਮਾਰ ਜਿੰਦਲ ਸਮੇਤ ਬੀ.ਡੀ.ਪੀ.ਓਜ਼ ਤੋਂ ਇਲਾਵਾ ਜ਼ਿਲ੍ਹੇ ਦੇ ਪਿੰਡਾਂ ਦੇ ਸਰਪੰਚ ਵੀ ਮੌਜੂਦ ਸਨ।

ਨਵੇਂ ਸਾਲ ਦੀ ਆਮਦ ਅਤੇ ਵਿਆਹ-ਸ਼ਾਦੀਆਂ ਸਮੇਂ ਪਟਾਖੇ ਚਲਾਉਣ 'ਤੇ ਲੱਗੀ ਪਾਬੰਦੀ


ਹੁਸ਼ਿਆਰਪੁਰ, 27 ਦਸੰਬਰ:ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਤੇ ਫੌਜਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ ਨੰ: 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਨਵੇਂ ਸਾਲ ਦੀ ਆਮਦ, ਵਿਆਹ-ਸ਼ਾਦੀਆਂ ਜਾਂ ਹੋਰ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮਾਂ ਸਮੇਂ ਪਟਾਖੇ ਚਲਾਉਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 15 ਜਨਵਰੀ 2018 ਤੱਕ ਲਾਗੂ ਰਹੇਗਾ।   

ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਨੂੰ ਮੁਹੱਈਆ ਕਰਵਾਇਆ ਜਾਵੇਗਾ ਸੁਰੱਖਿਅਤ ਮਾਹੌਲ : ਡਿਪਟੀ ਕਮਿਸ਼ਨਰ



  • ਕਿਹਾ, ਪੁਲਿਸ ਅਤੇ ਸਿੱਖਿਆ ਵਿਭਾਗ ਵਲੋਂ ਬੱਚੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਕੀਤਾ ਜਾਵੇ ਜਾਗਰੂਕ

  • ਰ ਸਾਲ ਦੀ ਤਰ੍ਹਾਂ ਪੁਲਿਸ ਗਰਾਊਂਡ ਵਿਖੇ ਮਨਾਇਆ ਜਾਵੇਗਾ ਗਣਤੰਤਰ ਦਿਵਸ : ਵਧੀਕ ਡਿਪਟੀ ਕਮਿਸ਼ਨਰ

  • ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਅਤੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਹੋਈਆਂ ਵੱਖ-ਵੱਖ ਮੀਟਿੰਗਾਂ

ਹੁਸ਼ਿਆਰਪੁਰ, 27 ਦਸੰਬਰ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇ ਅਤੇ ਪੁਲਿਸ ਵਿਭਾਗ ਵਲੋਂ ਮਹਿਲਾ ਅਧਿਕਾਰੀਆਂ ਦੇ ਸਹਿਯੋਗ ਨਾਲ ਬੱਚੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

                       ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਅਤੇ ਸਿੱਖਿਆ
ਵਿਭਾਗ ਵਲੋਂ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਨੂੰ ਬਿਨ੍ਹਾਂ ਕਿਸੇ ਡਰ ਅਤੇ ਝਿੱਜਕ ਦੇ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਖਿਲਾਫ਼ ਅੱਗੇ ਆਉਣ ਲਈ ਇਸ ਤਰ੍ਹਾਂ ਦਾ ਮਾਹੌਲ ਬਣਾਇਆ ਜਾਵੇ ਕਿ ਉਹ ਆਪਣੀ ਗੱਲ ਖੁੱਲ ਕੇ ਦੱਸ ਸਕਣ। ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਪੁਲਿਸ ਵਿਭਾਗ ਸਕੂਲਾਂ ਵਿੱਚ ਸਾਦੇ ਪਹਿਰਾਵੇ ਵਿੱਚ ਆਪਣੇ ਅਧਿਕਾਰੀ ਭੇਜੇ ਅਤੇ ਇਹ ਅਧਿਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਤਾਲਮੇਲ ਕਰਕੇ ਲੜਕੀਆਂ ਅੰਦਰ ਜਾਗਰੂਕਤਾ ਲਿਆਉਣ ਕਿ ਜੇਕਰ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਗਲਤ ਹਰਕਤ ਕਰਦਾ ਹੈ ਜਾਂ ਫੱਬਤੀਆਂ ਕੱਸਦਾ ਹੈ, ਤਾਂ ਉਸ ਬਾਰੇ ਬਿਨ੍ਹਾਂ ਕਿਸੇ ਡਰ ਅਤੇ ਭੈਅ ਦੇ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੇਲੇ ਲੜਕੀਆਂ ਅੰਦਰ ਜਾਗਰੂਕਤਾ ਦੀ ਘਾਟ ਕਾਰਨ ਉਹ ਦੱਸ ਨਹੀਂ ਸਕਦੀਆਂ, ਇਸ ਲਈ ਲੜਕੀਆਂ ਨੂੰ ਸਹਿਜ ਮਹਿਸੂਸ ਕਰਵਾਉਣਾ ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਛੇੜਛਾੜ ਵਰਗੀਆਂ ਘਟਨਾਵਾਂ ਖਿਲਾਫ ਸਖਤੀ ਨਾਲ ਨਜਿੱਠਿਆ ਜਾਵੇਗਾ।

                       ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲ੍ਹੇ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਦਿਆਰਥਣਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ 'ਬਾਲਿਕਾ ਮੰਚ' ਦੀ ਸਥਾਪਨਾ ਵੀ ਕੀਤੀ ਗਈ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮੇਂ-ਸਮੇਂ ਸਿਰ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਮਹਿਲਾ ਥਾਣਿਆ ਦਾ ਦੌਰਾ ਵੀ ਕਰਵਾਉਣ, ਤਾਂ ਕਿ ਉਨ੍ਹਾਂ ਦੇ ਮਨ ਵਿੱਚ ਪੁਲਿਸ ਪ੍ਰਤੀ ਕੋਈ ਡਰ ਦੀ ਭਾਵਨਾ ਨਾ ਹੋਵੇ ਅਤੇ ਜ਼ਰੂਰਤ ਪੈਣ 'ਤੇ ਸਿੱਧੇ ਤੌਰ 'ਤੇ ਮਹਿਲਾ ਥਾਣਿਆਂ ਵਿੱਚ ਜਾ ਕੇ ਆਪਣੀ ਗੱਲ ਪੁਲਿਸ ਅਧਿਕਾਰੀਆਂ ਕੋਲ ਰੱਖ ਸਕਣ।

                       ਇਸ ਉਪਰੰਤ 26 ਜਨਵਰੀ ਦੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਜਨਵਰੀ
ਦਾ ਜ਼ਿਲ੍ਹਾ ਪੱਧਰੀ ਸਮਾਗਮ ਪੁਲਿਸ ਗਰਾਊਂਡ ਹੁਸ਼ਿਆਰਪੁਰ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ ਨੂੰ ਸਫ਼ਲ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਸੌਂਪੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਕਿਸੇ ਵੀ ਪ੍ਰਕਾਰ ਦੀ ਕੋਈ ਢਿੱਲ ਨਾ ਵਰਤੀ ਜਾਵੇ।     

           ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੌਕੇ ਜਿਥੇ ਸਕੂਲੀ ਬੱਚਿਆਂ ਵਲੋਂ ਸਭਿਆਚਾਰਕ, ਦੇਸ਼ ਭਗਤੀ ਦੀਆਂ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ, ਉਥੇ ਵੱਖ-ਵੱਖ ਵਿਭਾਗਾਂ ਵਲੋਂ ਝਾਕੀਆਂ ਵੀ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਮਾਸ ਪੀ.ਟੀ. ਸ਼ੋਅ ਅਤੇ ਵੱਖ-ਵੱਖ ਟੁਕੜੀਆਂ ਵਲੋਂ ਮਾਰਚ ਪਾਸਟ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਭਿਆਚਾਰਕ ਪ੍ਰੋਗਰਾਮ ਸਬੰਧੀ ਸਭਿਆਚਾਰਕ ਕਮੇਟੀ ਨਿਯੁਕਤ ਕਰ ਦਿੱਤੀ ਗਈ ਹੈ, ਇਸ ਲਈ ਕਮੇਟੀ ਗਣਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਤੋਂ ਪਹਿਲਾਂ ਰਿਹਰਸਲਾਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਬੱਚਿਆਂ ਲਈ ਖਾਣ-ਪੀਣ ਅਤੇ ਆਵਾਜਾਈ ਦੇ ਸੁਚੱਜੇ ਪ੍ਰਬੰਧ ਹੋਣੇ ਚਾਹੀਦੇ ਹਨ।      

       ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਡੀ.ਐਸ.ਪੀ. (ਐਚ) ਸ੍ਰੀ ਜੰਗ ਬਹਾਦਰ ਸਿੰਘ, ਡੀ.ਐਸ.ਪੀ. (ਡੀ) ਸ੍ਰੀ ਗੁਰਜੀਤ ਪਾਲ ਸਿੰਘ, ਡੀ.ਐਸ.ਪੀ. ਮੁਕੇਰੀਆਂ ਸ੍ਰੀ ਰਵਿੰਦਰ ਸਿੰਘ, ਡੀ.ਐਸ.ਪੀ (ਸਿਟੀ) ਸ੍ਰੀ ਸੁਖਵਿੰਦਰ ਸਿੰਘ, ਇੰਚਾਰਜ ਵੋਮੈਨ ਸੈਲ ਮੈਡਮ ਜਸਕਰਨ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ.ਹਰਪ੍ਰੀਤ ਕੌਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

ਐਸ.ਡੀ.ਐਮ. ਜਤਿੰਦਰ ਜੋਰਵਾਲ ਨੇ 'ਸਮਰਪਣ' ਪ੍ਰੋਜੈਕਟ ਲਈ ਕਟਵਾਈ ਪਰਚੀ



  • ਕਿਹਾ, ਸਿੱਖਿਆ ਦੇ ਖੇਤਰ ਵਿੱਚ ਨਵਾਂ ਅਧਿਆਏ ਜੋੜਨ ਲਈ ਮੀਲ ਪੱਥਰ ਸਾਬਤ ਹੋਵੇਗਾ 'ਸਮਰਪਣ'

  • ਹੁਣ ਤੱਕ ਕਰੀਬ 7 ਹਜ਼ਾਰ ਤੋਂ ਵੱਧ ਦਾਨੀ-ਸੱਜਣ ਬਣੇ 'ਸਮਰਪਣ' ਦੇ ਮੈਂਬਰ

ਹੁਸ਼ਿਆਰਪੁਰ, 27 ਦਸੰਬਰ :ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਆਈ.ਏ.ਐਸ. ਨੇ ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸਰਕਾਰੀ ਸਕੂਲਾਂ ਦੀ ਹੋਰ ਨੁਹਾਰ ਬਦਲਣ ਲਈ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਲਈ 365 ਰੁਪਏ ਦੀ ਪਰਚੀ ਕਟਵਾਈ। ਉਨ੍ਹਾਂ ਨੇ 'ਸਮਰਪਣ' ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਇਕ ਨਵਾਂ ਅਧਿਆਏ ਜੋੜਨ ਲਈ ਇਹ ਪ੍ਰੋਜੈਕਟ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਨੇ ਸਮੂਹ ਦਾਨੀ ਸੱਜਣਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਨੇਕ ਕੰਮ ਵਿੱਚ ਆਪਣਾ ਸਹਿਯੋਗ ਦੇਣ। ਉਨ੍ਹਾਂ
ਕਿਹਾ ਕਿ ਇਸ ਉਪਰਾਲੇ ਤਹਿਤ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਇਕੱਤਰ ਸਿੱਖਿਆ ਸਹਾਇਤਾ ਫੰਡ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਹੁਣ ਤੱਕ ਕਰੀਬ 7 ਹਜ਼ਾਰ ਤੋਂ ਵੱਧ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ।


           ਐਸ.ਡੀ.ਐਮ. ਨੇ ਸਮੂਹ ਦਾਨੀ ਸੱਜਣ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਜਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ 'ਸਮਰਪਣ' ਲਈ ਪਰਚੀ ਕਟਵਾਉਣ। ਉਨ੍ਹਾਂ ਕਿਹਾ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦਾਨ ਕਰਨ ਵਾਲੇ ਦਾਨੀ ਸੱਜਣ ਨੂੰ ਸਮਰਪਣ ਵਲੋਂ ਵਾਹਨ 'ਤੇ ਲਗਾਉਣ ਲਈ ਇਕ ਵਿਸ਼ੇਸ਼ ਸਟਿੱਕਰ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨੂੰ ਦੇਖ ਕੇ ਹੋਰ ਲੋਕ ਵੀ ਇਸ ਪ੍ਰੋਜੈਕਟ ਨਾਲ ਜੁੜਨ ਲਈ ਪ੍ਰੇਰਿਤ ਹੋ ਸਕਣ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕਰਕੇ ਸਿੱਖਿਆ ਦਾ ਪੱਧਰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਧੀਰਜ ਵਸ਼ਿਸ਼ਟ ਨੇ ਐਸ.ਡੀ.ਐਮ. ਸ੍ਰੀ ਜਿਤੇਂਦਰ ਜੋਰਵਾਲ ਨੂੰ 'ਸਮਰਪਣ' ਦੀ ਪਰਚੀ ਅਤੇ ਸਟਿੱਕਰ ਸੌਂਪਿਆ।

ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ : ਤ੍ਰਿਪਤ ਰਾਜਿੰਦਰ ਸਿੰਘ ਬਾਜਵਾ


  • ਕਿਹਾ, ਅਗਲੇ ਸਾਲ ਮਈ ਮਹੀਨੇ ਵਿੱਚ ਕਰਵਾਈਆਂ ਜਾ ਸਕਦੀਆਂ ਹਨ ਪੰਚਾਇਤੀ ਚੋਣਾਂ

  • ਪਿੰਡ ਨੰਗਲ ਖਿਡਾਰੀਆਂ ਵਿਖੇ ਫੁੱਟਬਾਲ ਖੇਡ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਹੁਸ਼ਿਆਰਪੁਰ, 26 ਦਸੰਬਰ:ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ। ਨੌਜਵਾਨਾਂ ਨੂੰ ਆਪਣਾ ਧਿਆਨ ਨਸ਼ਿਆਂ ਤੋਂ ਹਟਾ ਕੇ ਖੇਡਾਂ ਵੱਲ ਲਾਉਣਾ ਚਾਹੀਦਾ ਹੈ। ਉਹ ਪਿੰਡ ਨੰਗਲ ਖਿਡਾਰੀਆਂ ਵਿਖੇ ਯੂਥ ਸਪੋਰਟਸ ਕਲੱਬ ਵਲੋਂ ਕਰਵਾਏ ਗਏ 37ਵੇਂ ਪੰਜਾਬ ਸੀਨੀਅਰ ਦਿਹਾਤੀ ਫੁੱਟਬਾਲ ਟੂਰਨਾਮੈਂਟ ਵਿੱਚ ਸ਼ਿਰਕਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਵਿਧਾਇਕ ਹਲਕਾ ਚੱਬੇਵਾਲ ਡਾ. ਰਾਜ ਕੁਮਾਰ, ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

           ਟੂਰਨਾਮੈਂਟ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਅਗਲੇ ਸਾਲ ਮਈ ਮਹੀਨੇ ਤੱਕ ਪੰਚਾਇਤ ਦੀਆਂ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ
ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਰਾਜ ਦੇ ਪਿੰਡਾਂ ਵਿੱਚ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਦੀ ਸਲਾਹ ਅਨੁਸਾਰ ਹਲਕੇ ਦੇ ਕੁਝ ਪਿੰਡਾਂ ਲਈ 15 ਲੱਖ ਰੁਪਏ ਦੇਣ ਦੀ ਘੋਸ਼ਣਾ ਵੀ ਕੀਤੀ। ਉਨ੍ਹਾਂ ਨੇ ਪਿੰਡ ਨੰਗਲ ਖਿਡਾਰੀਆਂ ਦੇ ਵਿਕਾਸ ਕਾਰਜਾਂ ਲਈ 16 ਲੱਖ ਰੁਪਏ ਵੱਖਰੇ ਤੌਰ 'ਤੇ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਨ੍ਹਾਂ ਕੰਮਾਂ ਲਈ ਪੈਸੇ ਭੇਜੇ ਜਾਂਦੇ ਹਨ, ਉਹ ਵਿਕਾਸ ਕਾਰਜਾਂ 'ਤੇ ਪੂਰੇ ਲੱਗਣੇ ਚਾਹੀਦੇ ਹਨ। ਇਸ ਦੌਰਾਨ ਉਨ੍ਹਾਂ ਨੇ ਅਰਜੁਨ ਅਵਾਰਡੀ ਸ੍ਰ: ਗੁਰਦੇਵ ਸਿੰਘ ਅਤੇ ਫੁੱਟਬਾਲ ਦੇ ਖਿਡਾਰੀ ਕੁਲਵਰਨ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ। 


           ਟੂਰਨਾਮੈਂਟ ਦੌਰਾਨ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਨੇ ਸਪੋਰਟਸ ਕਲੱਬ ਵਲੋਂ ਕਰਵਾਏ ਗਏ ਟੂਰਨਾਮੈਂਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਹਿਲਪੁਰ ਇਲਾਕੇ ਦਾ ਨਾਂ ਦੁਨੀਆਂ ਵਿੱਚ ਫੁੱਟਬਾਲ ਦੀ ਨਰਸਰੀ ਦੇ ਤੌਰ 'ਤੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਨੇ ਫੁੱਟਬਾਲ ਦੇ ਕਈ ਹੋਣਹਾਰ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ।

           ਇਸ ਦੌਰਾਨ ਪਿੰਡ ਖਾਨਪੁਰ ਅਤੇ ਕਾਲੇਵਾਲ ਭਗਤਾਂ ਵਿਖੇ ਫੁੱਟਬਾਲ ਦਾ ਫਾਇਨਲ ਮੈਚ ਖੇਡਿਆ ਗਿਆ। ਇਸ ਵਿੱਚ ਜੇਤੂ ਰਹੀ ਕਾਲੇਵਾਲ ਭਗਤਾਂ ਦੀ ਟੀਮ ਨੇ ਚੌਥੀ ਵਾਰ ਇਸ ਟੂਰਨਾਮੈਂਟ 'ਤੇ ਕਬਜਾ ਕੀਤਾ। ਜੇਤੂ ਟੀਮ ਨੂੰ ਟਰਾਫੀ ਅਤੇ 20 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਵੀ ਕੀਤਾ ਗਿਆ, ਜਦਕਿ ਰਨਰਅੱਪ ਟੀਮ ਨੂੰ ਟਰਾਫ਼ੀ ਤੋਂ ਇਲਾਵਾ 15 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਇਨਾਮ ਵਜੋਂ ਦਿੱਤੀ ਗਈ। ਟੂਰਨਾਮੈਂਟ ਦੇ ਅਖੀਰ ਵਿੱਚ ਕੈਬਨਿਟ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਯਾਦਗਾਰੀ ਚਿੰਨ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

                       ਇਸ ਮੌਕੇ 'ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸਰਬਜੀਤ ਸਿੰਘ ਬੈਂਸ, ਐਸ.ਈ. ਵਾਟਰ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਕੁਲਵੰਤ ਸਿੰਘ, ਸ੍ਰੀ ਗੁਰਮੀਤ ਚੰਦ ਭਾਰਦਵਾਜ, ਪ੍ਰਧਾਨ ਅਮ੍ਰਿਤ ਲਾਲ, ਸਰਪੰਚ ਬਲਬੀਰ ਕੌਰ, ਸਾਬਕਾ ਸਰਪੰਚ ਸਤਨਾਮ ਸਿੰਘ, ਪਾਖਰ ਚੰਦ ਨੰਬਰਦਾਰ, ਰਿਟਾਇਰਡ ਪ੍ਰਿੰਸੀਪਲ ਰਾਮ ਪ੍ਰਕਾਸ਼, ਤਲਵਿੰਦਰ ਸਿੰਘ, ਅਮਨਦੀਪ ਸਿੰਘ ਸਮੇਤ ਭਾਰੀ ਸੰਖਿਆ ਵਿੱਚ ਖੇਡ ਪ੍ਰੇਮੀ ਮੌਜੂਦ ਸਨ।

ਡਾ. ਭੁਪਿੰਦਰ ਕੌਰ ਨੇ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਵਜੋਂ ਸੰਭਾਲਿਆ ਚਾਰਜ


ਹੁਸ਼ਿਆਰਪਰ, 22 ਦਸੰਬਰ:ਡਾ. ਭੁਪਿੰਦਰ ਕੌਰ ਨੇ ਅੱਜ ਜ਼ਿਲ੍ਹਾ ਆਯੁਰਵੈਦਿਕ/ਯੂਨਾਨੀ
ਅਫ਼ਸਰ ਵਜੋਂ ਆਪਣਾ ਰੈਗੂਲਰ ਚਾਰਜ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿੱਚ ਉਨ੍ਹਾਂ ਦੇ ਦਫ਼ਤਰ ਵਿਖੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ 'ਤੇ ਆਯੁਰਵੈਦਿਕ ਮੈਡੀਕਲ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਨਰੇਸ਼ ਕੁਮਾਰ ਮਾਹੀ, ਸਟੇਟ ਬਾਡੀ ਦੇ ਮੈਂਬਰ ਡਾ. ਅਮ੍ਰਿਤਪਾਲ ਸਿੰਘ, ਡਾ. ਪੰਕਜ ਡੋਗਰਾ, ਸ੍ਰੀ ਮੁਕੇਸ਼ ਲੰਦਨ, ਦਲਜੀਤ ਕੌਰ, ਸੀਨੀਅਰ ਸਹਾਇਕ ਸ੍ਰੀਮਤੀ ਪ੍ਰਮਿੰਦਰ ਕੌਜ ਅਤੇ ਹੋਰ ਦਫ਼ਤਰੀ ਅਮਲੇ ਦੇ ਕਰਮਚਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਟਰੈਵਲ ਏਜੰਟ ਵਿਗਿਆਪਨ ਦੇਣ ਵੇਲੇ ਲਾਈਸੰਸ ਦਰਸਾਉਣਾ ਯਕੀਨੀ ਬਣਾਵੇ: ਡਿਪਟੀ ਕਮਿਸ਼ਨਰ



  • ਕਿਹਾ, ਜ਼ਿਲ੍ਹਾ ਵਾਸੀ ਫਰਜ਼ੀ ਏਜੰਟਾਂ ਦੇ ਝਾਂਸੇ ਵਿੱਚ ਨਾ ਆਉਣ

ਹੁਸ਼ਿਆਰਪੁਰ, 22 ਦਸੰਬਰ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜੇਕਰ ਕੋਈ ਟਰੈਵਲ ਏਜੰਟ ਟੈਲੀਵਿਜਨ ਜਾਂ ਅਖ਼ਬਾਰ ਰਾਹੀਂ ਆਪਣਾ ਵਿਗਿਆਪਨ ਦੇਣਾ ਚਾਹੁੰਦਾ ਹੈ ਤਾਂ ਉਹ ਵਿਗਿਆਪਨ ਦੇਣ ਸਮੇਂ ਆਪਣਾ ਲਾਈਸੰਸ ਨੰਬਰ ਦਰਸਾਉਣਾ ਯਕੀਨੀ ਬਣਾਵੇਗਾ। ਇਸ ਤੋਂ ਇਲਾਵਾ ਆਪਣੇ ਡਿਸਪਲੇ ਬੋਰਡ ਆਦਿ ਉਪਰ ਵੀ ਇਹ ਲਾਈਸੰਸ ਨੰਬਰ ਲਿਖਵਾਏਗਾ। ਉਨ੍ਹਾਂ ਦੱਸਿਆ ਕਿ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਨਿਯਮਾਂ/ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

           ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ
ਰਜਿਸਟਰਡ ਟਰੈਵਲ ਏਜੰਟਾਂ ਦੀ ਲਿਸਟ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੈਬਸਾਈਟ ਡਬਲਯੂ ਡਬਲਯੂ ਡਬਲਯੂ ਡਾਟ ਹੁਸ਼ਿਆਰਪੁਰ ਡਾਟ ਐਨਆਈਸੀ ਡਾਟ ਇਨ (www.hoshiarpur.nic.in) 'ਤੇ ਪਾ ਦਿੱਤੀ ਗਈ ਹੈ ਅਤੇ ਵਿਦੇਸ਼ ਜਾਣ ਦੇ ਚਾਹਵਾਨ ਇਹ ਲਿਸਟ ਦੇਖ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਰਕਾਰੀ ਨਿਯਮਾਂ ਮੁਤਾਬਕ 32 ਟਰੈਵਲ ਏਜੰਟ ਰਜਿਸਟਰਡ ਹਨ ਅਤੇ ਇਨ੍ਹਾਂ ਤੋਂ ਇਲਾਵਾ ਹੋਰ ਕੋਈ ਵੀ ਏਜੰਟ ਕਾਨੂੰਨੀ ਤੌਰ 'ਤੇ ਕਿਸੇ ਵੀ ਵਿਅਕਤੀ ਨੂੰ ਵਿਦੇਸ਼ ਨਹੀਂ ਭੇਜ ਸਕਦਾ।


        ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਰਜ਼ੀ ਏਜੰਟਾਂ ਦੇ ਝਾਂਸੇ ਵਿੱਚ ਆ ਕੇ ਆਪਣੇ ਪੈਸੇ ਨਾ ਖਰਾਬ ਕਰਨ, ਬਲਕਿ ਵਿਦੇਸ਼ ਜਾਣ ਦੇ ਚਾਹਵਾਨ ਵਿਅਕਤੀ ਕੇਵਲ ਰਜਿਸਟਰਡ ਟਰੈਵਲ ਏਜੰਟਾਂ ਨਾਲ ਹੀ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਆਮ ਹੀ ਦੇਖਣ ਵਿੱਚ ਆ ਰਿਹਾ ਹੈ ਕਿ ਵਿਦੇਸ਼ ਭੇਜਣ ਦੇ ਨਾਂ 'ਤੇ ਬਹੁਤ ਸਾਰੇ ਅਣ-ਰਜਿਸਟਰਡ ਅਤੇ ਗੈਰ ਲਾਇਸੰਸੀ ਏਜੰਟ ਲੋਕਾਂ ਨਾਲ ਧੋਖਾਧੜੀ ਕਰਦੇ ਹਨ। ਉਨ੍ਹਾਂ ਦੱਸਿਆ ਕਿ ਲੋਕ ਪੈਸਿਆਂ ਦੇ ਨਾਲ-ਨਾਲ ਪਾਸਪੋਰਟ ਸਮੇਤ ਅਹਿਮ ਦਸਤਾਵੇਜ਼ ਅਣ-ਰਜਿਸਟਰਡ ਟਰੈਵਲ ਏਜੰਟਾਂ ਦੇ ਹਵਾਲੇ ਕਰਕੇ ਆਪਣਾ ਜੀਵਨ ਵੀ ਖਰਾਬ ਕਰ ਲੈਂਦੇ ਹਨ। ਉਨ੍ਹਾਂ ਅਜਿਹੇ ਅਣ-ਰਜਿਸਟਰਡ ਅਤੇ ਗੈਰ ਲਾਇਸੰਸੀ ਏਜੰਟਾਂ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 32 ਟਰੈਵਲ ਏਜੰਟ ਹੀ ਸਰਕਾਰੀ ਨਿਯਮਾਂ ਮੁਤਾਬਕ ਰਜਿਸਟਰਡ ਹਨ। ਉਨ੍ਹਾਂ ਦੱਸਿਆ ਕਿ ਵਿਦੇਸ਼ ਜਾਣ ਦੇ ਚਾਹਵਾਨ ਵਿਅਕਤੀਆਂ ਨੂੰ ਆਪਣੀ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਤੋਂ ਬਚਣ ਲਈ ਨਿਯਮਾਂ ਅਨੁਸਾਰ ਹੀ ਵਿਦੇਸ਼ ਜਾਣ ਲਈ ਅਪਲਾਈ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫਰਜ਼ੀ ਏਜੰਟ ਗੈਰ ਕਾਨੂੰਨੀ ਢੰਗ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦਿੰਦੇ ਹਨ, ਜਿਸ ਤੋਂ ਸੁਚੇਤ ਰਹਿਣ ਦੀ ਬਹੁਤ ਜ਼ਰੂਰਤ ਹੈ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 22 ਦਸੰਬਰ: ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹੇ ਵਿੱਚ ਇਤਿਹਾਸਕ ਸਮਾਰਕ ਪੁਰਾਤਤਵ ਸਾਈਟਾਂ ਦੀ ਚਾਰਦੀਵਾਰੀ ਦੇ 300 ਮੀਟਰ ਦੇ ਘੇਰੇ ਅੰਦਰ ਪੋਲੀਥੀਨ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ Jhandewala “emple 4holbaha, 5xacavated “emple 4holbaha, Mansa 4evi “emple 4holbaha, 1ncient “emple 4holbaha, Octagonal Well 4holbaha, “emple 8ari 4evi 2hawanipur, “emple “hakurdwara Ram “atwali  ਦੇ ਇਤਿਹਾਸਕ ਪੁਰਾਤੱਤਵ ਸਮਾਰਕਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਹਨ। ਇਹ ਹੁਕਮ 21 ਫਰਵਰੀ 2018 ਤੱਕ ਲਾਗੂ ਰਹੇਗਾ।

                       ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਧਾਰਾ 144 ਸੀ.ਆਰ.ਪੀ.ਸੀ. 1973 ਦੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ 'ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ 'ਤੇ ਲਾਗੂ ਨਹੀਂ ਹੋਵੇਗੀ।

                       ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973(1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕ੍ਰਿਆ ਅਪਨਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ। 

                       ਇਸ ਤੋਂ ਇਲਾਵਾ ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਵਿੱਚ ਕਾਲੀ ਫ਼ਿਲਮ ਦੀ ਦੁਰਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਵਿੱਚ ਉਨ੍ਹਾਂ ਦੱਸਿਆ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਕੁਝ ਪ੍ਰਭਾਵਸ਼ਾਲੀ ਲੋਕ, ਅਫ਼ਸਰ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਆਪਣੀਆਂ ਗੱਡੀਆਂ 'ਤੇ ਕਾਲੀ ਫ਼ਿਲਮ ਦੀ ਦੁਰਵਰਤੋਂ ਕਰਦੇ ਹਨ। ਇਸ ਲਈ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਪਾਬੰਦੀ ਲਗਾਈ ਹੈ। ਉਕਤ ਤਿੰਨ ਹੁਕਮ 23 ਦਸਬੰਰ ਤੋਂ 22 ਫਰਵਰੀ 2018 ਤੱਕ ਲਾਗੂ ਰਹਿਣਗੇ।

5 ਰੂਰਲ ਸਕਿੱਲ ਡਿਵੈਲਪਮੈਂਟ ਸੈਂਟਰਾਂ 'ਚ ਸਿਲਾਈ-ਕਢਾਈ ਦੇ ਕੋਰਸ ਕਰਵਾ ਕੇ ਲੜਕੀਆਂ ਨੂੰ ਬਣਾਇਆ ਜਾ ਰਿਹੈ ਆਤਮ ਨਿਰਭਰ : ਡਿਪਟੀ ਕਮਿਸ਼ਨਰ


  • ਕਿਹਾ, ਮਲਟੀ ਸਕਿੱਲ ਅਤੇ ਰੂਰਲ ਸਕਿੱਲ ਡਿਵੈਲਪਮੈਂਟ ਸੈਂਟਰਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਨੌਜਵਾਨ

ਹੁਸ਼ਿਆਰਪੁਰ, 21 ਦਸੰਬਰ: ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਰੂਰਲ ਡਿਵੈਲਪਮੈਂਟ ਸੈਂਟਰਾਂ ਵਿਚ ਬਾਕੀ ਕਿੱਤਾਮੁਖੀ ਕੋਰਸਾਂ ਤੋਂ ਇਲਾਵਾ ਸਿਲਾਈ-ਕਢਾਈ ਦੇ ਕੋਰਸ ਕਰਵਾ ਕੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੜਕੀਆਂ ਲਈ ਇਹ ਕੋਰਸ ਸਵੈ-ਰੁਜ਼ਗਾਰ ਖੋਲ੍ਹਣ ਲਈ ਵੀ ਸਹਾਈ ਸਿੱਧ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਤੋਂ ਇਲਾਵਾ ਜ਼ਿਲ੍ਹੇ ਵਿਚ 5 ਰੂਰਲ ਡਿਵੈਲਪਮੈਂਟ ਸੈਂਟਰ ਦਸੂਹਾ, ਹੰਡਵਾਲ, ਭੰਗਾਲਾ, ਟਾਂਡਾ ਅਤੇ ਸੰਸਾਰਪੁਰ ਵਿਖੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਰੂਰਲ ਸੈਂਟਰਾਂ ਵਿਚ ਕਰਵਾਏ ਜਾ ਰਹੇ ਸਿਲਾਈ ਕਢਾਈ ਦੇ ਕੋਰਸ ਲੜਕੀਆਂ ਲਈ ਕਾਫੀ ਫਾਇਦੇਮੰਦ ਸਾਬਤ ਹੋ ਰਹੇ ਹਨ ਅਤੇ ਲੜਕੀਆਂ ਸਿਲਾਈ-ਕਢਾਈ ਦਾ ਕੰਮ ਕਰਕੇ ਆਪਣੇ ਪਰਿਵਾਰ ਦੀ ਆਰਥਿਕਤਾ ਵਿਚ ਯੋਗਦਾਨ ਵੀ ਪਾ ਰਹੀਆਂ ਹਨ।

          ਡਿਪਟੀ ਕਮਿਸ਼ਨਰ ਡਾ. ਬੀ.ਆਰ ਅੰਬੇਡਕਰ ਪੀਪਲ ਐਜੂਕੇਸ਼ਨ
ਐਂਡ ਵੈਲਫੇਅਰ ਸੁਸਾਇਟੀ ਦੇ ਆਹੁਦੇਦਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਐਨ.ਜੀ.ਓਜ਼ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦਾਂ ਦੀ ਮਦਦ ਲਈ ਹਰੇਕ ਵਿਅਕਤੀ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਇਕ ਮਲਟੀ ਸਕਿੱਲ ਅਤੇ 5 ਰੂਰਲ ਸਕਿੱਲ ਡਿਵੈਲਪਮੈਂਟ ਸੈਂਟਰਾਂ ਤੋਂ ਇਲਾਵਾ 8 ਹੋਰ ਰੂਰਲ ਸੈਂਟਰ ਜਲਦੀ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੈਂਟਰਾਂ ਵਿਚ ਉਦਯੋਗਿਕ ਅਦਾਰਿਆਂ ਦੀ ਮੰਗ ਅਨੁਸਾਰ ਹੀ ਵੱਖ-ਵੱਖ ਕਿੱਤਾਮੁਖੀ ਕੋਰਸ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ 30 ਲੜਕੀਆਂ ਦੀ ਪਲੇਸਮੈਂਟ ਵੀ ਕਰਵਾਈ ਗਈ ਹੈ, ਜਿਨ੍ਹਾਂ ਵਿਚ 20 ਲੜਕੀਆਂ ਨੂੰ ਵਰਧਮਾਨ ਗਰੁੱਪ ਵਿਚ, ਜਦਕਿ 10 ਲੜਕੀਆਂ ਨੂੰ ਜੇ.ਸੀ.ਟੀ ਗਰੁੱਪ ਵਿਚ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਵੀ ਸਮੇਂ-ਸਮੇਂ 'ਤੇ ਲੋੜਵੰਦਾਂ ਨੂੰ ਮੁਫਤ ਸਿਲਾਈ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰਸੈਟੀ) ਤਹਿਤ ਕਿੱਤਾਮੁਖੀ ਕੋਰਸਾਂ ਤੋਂ ਇਲਾਵਾ ਸਿਲਾਈ-ਕਢਾਈ, ਟੇਲਰਿੰਗ ਆਦਿ ਦੀ ਮੁਫਤ ਸਿਖਲਾਈ ਦਿੱਤੀ ਜਾ ਰਹੀ ਹੈ, ਜਦਕਿ ਆਈ.ਟੀ.ਆਈ ਕੱਚਾ ਟੋਭਾ ਵਿਖੇ ਵੀ ਵੱਖ-ਵੱਖ ਕੋਰਸਾਂ ਰਾਹੀਂ ਲੜਕੀਆਂ ਨੂੰ ਆਪਣੇ ਪੈਰਾਂ ਸਿਰ ਖੜ੍ਹਾ ਹੋਣ ਦੇ ਕਾਬਲ ਬਣਾਇਆ ਜਾ ਰਿਹਾ ਹੈ।


              ਉਧਰ ਡਾ. ਬੀ.ਆਰ ਅੰਬੇਡਕਰ ਪੀਪਲ ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ ਦੇ ਕਨਵੀਨਰ ਐਮ.ਐਸ. ਧਾਮੀ ਨੇ ਦੱਸਿਆ ਕਿ ਸੋਸਾਇਟੀ ਵਲੋਂ ਬੇਗਮਪੁਰਾ ਕਲਚਰਲ ਐਂਡ ਐਜੂਕੇਸ਼ਨਲ ਸੋਸਾਇਟੀ ਯੂ.ਐਸ.ਏ ਦੇ ਸਹਿਯੋਗ ਨਾਲ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਲਈ ਪਿੰਡ ਮਲਮਜਾਰਾ ਵਿਖੇ ਕਟਿੰਗ, ਟੇਲਰਿੰਗ, ਸਿਲਾਈ-ਕਢਾਈ ਅਤੇ ਬਿਊਟੀਸ਼ੀਅਨ ਕੋਰਸ ਮੁਫਤ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਇਕ ਸਮਾਗਮ ਦੌਰਾਨ 79 ਸਿਖਿਆਰਥੀਆਂ ਨੂੰ ਸਰਟੀਫਕੇਟ ਅਤੇ 45 ਸਿਲਾਈ ਮਸ਼ੀਨਾਂ ਮੁਫ਼ਤ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਉਕਤ ਕੋਰਸਾਂ ਵਿਚ ਮੁਫਤ ਸਿਖਲਾਈ ਦੇਣ ਵਾਸਤੇ ਨਵੇਂ ਵਰ੍ਹੇ ਦੇ ਸ਼ੁਰੂ ਵਿਚ ਨਵਾਂ ਸ਼ੈਸ਼ਨ ਸ਼ੁਰੂ ਕੀਤਾ ਜਾਵੇਗਾ।

           ਇਸ ਮੌਕੇ ਉਕਤ ਸੁਸਾਇਟੀ ਵਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸ਼੍ਰੀ ਟੀ.ਆਰ ਗੰਗੜ, ਮੁੱਖ ਸਲਾਹਕਾਰ ਪ੍ਰੋ. ਬਲਦੇਵ ਸਿੰਘ ਬੱਲੀ ਸਾਬਕਾ ਡੀ.ਪੀ.ਆਰ.ਓ, ਕੈਸ਼ੀਅਰ ਸੁੱਚਾ ਸਿੰਘ ਅਤੇ ਰਾਜਿੰਦਰ ਕੁਮਾਰ ਵੀ ਮੌਜੂਦ ਸਨ।  

ਵਿਦਿਆਰਥੀਆਂ ਨੂੰ ਸੇਧ ਦੇਣ 'ਚ ਸੀ.ਜੀ.ਆਰ.ਪੀ. ਅਹਿਮ ਰੋਲ ਅਦਾ ਕਰਨ: ਸਰੀਨ


ਹੁਸ਼ਿਆਰਪੁਰ, 21 ਦਸੰਬਰ:ਪੀ.ਸੀ.ਐਸ. ਅਧਿਕਾਰੀ (ਅੰਡਰਟ੍ਰੇਨਿੰਗ) ਸਹਾਇਕ ਕਮਿਸ਼ਨਰ ਅਤੇ ਨੋਡਲ ਅਫ਼ਸਰ ਜ਼ਿਲ੍ਹਾ ਬਿਓਰੋ ਆਫ਼ ਰੁਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਸ੍ਰੀ ਅਮਿਤ ਸਰੀਨ ਨੇ ਕਿਹਾ ਕਿ ਸਭਿੱਅਕ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਵਿੱਚ ਉਚ ਦ੍ਰਿਸ਼ਟੀਕੋਣ, ਪੱਕਾ ਇਰਾਦਾ ਅਤੇ ਅਗਾਂਹਵਧੂ ਸੋਚ ਪੈਦਾ
ਕਰਨ ਲਈ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ। ਉਹ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਜ਼ਿਲ੍ਹਾ ਦੇ ਕਲੱਸਟਰ ਗਾਈਡੈਂਸ ਰਿਸੋਰਸ ਪਰਸਨਜ਼ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਮਿਥੇ ਗਏ ਆਪਣੇ ਟੀਚੇ ਅਨੁਸਾਰ ਮੁਕਾਮ ਹਾਸਲ ਕਰਨ ਲਈ ਯੋਗ ਅਗਵਾਈ ਦੇਣ ਦੀ ਲੋੜ ਹੈ, ਜਿਸ ਲਈ ਸੀ.ਜੀ.ਆਰ.ਪੀ. ਅਹਿਮ ਰੋਲ ਅਦਾ ਕਰ ਸਕਦੇ ਹਨ।

ਸ੍ਰੀ ਸਰੀਨ ਨੇ ਰਿਸੋਰਸ ਪਰਸਨਸਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰ ਅਤੇ ਅਲਾਟ ਕੀਤੇ ਗਏ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਚਲਾਏ ਜਾ ਰਹੇ ਕੋਰਸਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ। ਇਸ ਮੌਕੇ 38 ਅਧਿਆਪਕਾਂ ਨੇ ਬਤੌਰ ਸੀ.ਜੀ.ਆਰ.ਪੀ. ਹਿੱਸਾ ਲਿਆ। ਮੀਟਿੰਗ ਦੌਰਾਨ ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ੍ਰੀ ਜਸਵੰਤ ਰਾਏ, ਸੈਂਟਰ ਹੈਡ ਸ੍ਰੀ ਗੁਰਪ੍ਰੀਤ ਸਿੰਘ ਅਤੇ ਗਾਈਡੈਂਸ ਕੌਂਸਲਰ ਬੇਅੰਤ ਸਿੰਘ ਵੀ ਮੌਜੂਦ ਸਨ।

ਸ਼ਿਮਲਾ ਪ੍ਰਸ਼ਾਸ਼ਨ ਨੇ ਜਾਰੀ ਕੀਤੇ ਹੈਲਪ ਲਾਈਨ ਨੰਬਰ


  • ਲੋੜ ਪੈਣ 'ਤੇ ਹੈਲਪ ਲਾਈਨ ਨੰਬਰ 0177-2800880-83 'ਤੇ ਸੰਪਰਕ ਕਰ ਸਕਦੇ ਹਨ ਸੈਲਾਨੀ

ਹੁਸ਼ਿਆਰਪੁਰ, 20 ਦਸੰਬਰ:ਸ਼ਿਮਲਾ ਘੁੰਮਣ ਜਾਣ ਵਾਲੇ ਸੈਲਾਨੀਆਂ ਲਈ ਸ਼ਿਮਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਜ਼ਰੂਰੀ ਹਦਾਇਤਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਹਰ ਸਾਲ ਸਰਦੀ ਦੇ ਮੌਸਮ ਦੌਰਾਨ ਸ਼ਿਮਲਾ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿੱਚ ਭਾਰੀ ਮਾਤਰਾ ਵਿਚ ਬਰਫ਼ ਪੈਂਦੀ ਹੈ। ਇਸ ਮੌਸਮ ਦੇ ਦੌਰਾਨ ਲੱਖਾਂ ਦੀ ਗਿਣਤੀ ਵਿਚ ਸੈਲਾਨੀ ਸ਼ਿਮਲਾ ਘੁੰਮਣ ਅਤੇ ਉੱਥੇ ਪੈਂਦੀ ਬਰਫ਼ਬਾਰੀ ਦਾ ਅਨੰਦ ਲੈਣ ਲਈ ਜਾਂਦੇ ਹਨ। ਉੱਚ ਪਹਾੜੀ 'ਤੇ ਸਥਿਤ ਇਸ ਖੇਤਰ ਵਿੱਚ ਜਦ ਭਾਰੀ ਬਰਫ਼ਬਾਰੀ ਹੁੰਦੀ ਹੈ ਤਾਂ ਆਮ
ਜਨ ਜੀਵਨ ਕਾਫ਼ੀ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਸ਼ਿਮਲਾ ਪ੍ਰਸ਼ਾਸ਼ਨ ਵਲੋਂ ਜਾਰੀ ਇਨ੍ਹਾਂ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨ ਦੀ ਅਪੀਲ ਕਰਦਿਆਂ ਹੋਇਆਂ ਕਿਹਾ ਕਿ ਸੈਲਾਨੀ ਕਿਸੇ ਵੀ ਹੰਗਾਮੀ ਸਥਿਤੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਸ਼ਿਮਲਾ ਵਲੋਂ ਸਥਾਪਤ ਜ਼ਿਲ੍ਹਾ ਐਮਰਜੈਂਸੀ ਅਪਰੇਸ਼ਨ ਸੈਂਟਰ ਦੇ ਦਿਨ ਰਾਤ ਚਾਲੂ ਨੰਬਰਾਂ 0177-2800880-83 'ਤੇ ਵੀ ਸੰਪਰਕ ਕਰ ਸਕਦੇ ਹਨ। 


           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੇ ਮੱਦੇਨਜ਼ਰ ਸ਼ਿਮਲਾ ਪ੍ਰਸ਼ਾਸ਼ਨ ਵਲੋਂ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਹਦਾਇਤਾਂ ਵਿੱਚ ਇਹ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਸ਼ਿਮਲਾ ਜਾਣ ਤੋਂ ਪਹਿਲਾਂ ਸੈਲਾਨੀ ਬਕਾਇਦਾ ਹੋਟਲਾਂ ਅਤੇ ਗੈਸਟ ਹਾਊਸਾਂ ਵਿਚ ਰਹਿਣ ਲਈ ਬੁਕਿੰਗ ਕਰਵਾ ਕੇ ਜਾਣ। ਇਹ ਵੇਖਣ ਵਿੱਚ ਆਉਂਦਾ ਹੈ ਕਿ ਮੌਕੇ 'ਤੇ ਕਮਰੇ ਨਾ ਮਿਲਣ ਕਾਰਨ ਸੈਲਾਨੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਸ਼ਿਮਲਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਜਦੋਂ ਸ਼ਿਮਲਾ ਅਤੇ ਇਸ ਦੇ ਆਸ-ਪਾਸ ਲੱਗਦੇ ਖੇਤਰਾਂ ਕੁਫ਼ਰੀ, ਨਾਰਕੰਡਾ ਵਿਚ ਭਾਰੀ ਬਰਫ਼ਬਾਰੀ ਪੈਂਦੀ ਹੈ ਤਾਂ ਇਹ ਆਮ ਤੌਰ 'ਤੇ 3-4 ਦਿਨਾਂ ਤੱਕ ਰਹਿੰਦੀ ਹੈ। ਇਸ ਦੇ ਮੱਦੇਨਜ਼ਰ ਇਨ੍ਹਾਂ ਖੇਤਰਾਂ ਵਿੱਚ ਜਾਣ ਤੋਂ ਪਹਿਲਾਂ ਕਮਰਿਆਂ ਦੀ ਬੁਕਿੰਗ ਕਰਵਾਉਣੀ ਬੇਹੱਦ ਜ਼ਰੂਰੀ ਬਣ ਜਾਂਦੀ ਹੈ।

           ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਨ੍ਹਾਂ ਪਹਾੜੀ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਗੱਡੀ ਚਲਾਉਣਾ ਖ਼ਤਰਨਾਕ ਹੋ ਜਾਂਦਾ ਹੈ ਅਤੇ ਕਈ ਵਾਰ ਘਾਤਕ ਦੁਰਘਟਨਾਵਾਂ ਵੀ ਹੋ ਸਕਦੀਆਂ ਹਨ। ਇਸ ਲਈ ਸੈਲਾਨੀਆਂ ਨੂੰ ਹਮੇਸ਼ਾਂ ਦਿਨ ਵੇਲੇ ਹੀ ਸਫ਼ਰ ਕਰਨਾ ਚਾਹੀਦਾ ਹੈ ਅਤੇ ਇਕੱਲੇ ਡਰਾਈਵਿੰਗ ਕਰਨ ਤੋਂ ਵੀ ਸੰਕੋਚ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸ਼ਿਮਲਾ ਘੁੰਮਣ ਜਾਣ ਵੇਲੇ ਹਮੇਸ਼ਾ ਤਜ਼ਰਬੇਕਾਰ ਡਰਾਈਵਰ ਹੀ ਨਾਲ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਠੰਢ ਤੋਂ ਬਚਣ ਲਈ ਸੈਲਾਨੀਆਂ ਨੂੰ ਗਰਮ ਕੱਪੜੇ, ਕੰਬਲ, ਗਰਮ ਪਾਣੀ, ਦੁੱਧ ਅਤੇ ਹੋਰ ਪਦਾਰਥ ਆਪਣੇ ਨਾਲ ਲਿਜਾਣੇ ਚਾਹੀਦੇ ਹਨ ਅਤੇ ਹੋ ਸਕੇ ਤਾਂ ਛੋਟੇ ਬੱਚੇ ਅਤੇ ਬਜ਼ੁਰਗਾਂ ਨੂੰ ਆਪਣੇ ਨਾਲ ਲਿਆਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰੀ ਬਰਫ਼ਬਾਰੀ ਦੌਰਾਨ ਜੇਕਰ ਕਿਤੇ ਰੁਕਣਾ ਵੀ ਪਵੇ, ਤਾਂ ਸੈਲਾਨੀਆਂ ਨੂੰ ਆਪਣੇ ਵਾਹਨਾਂ ਨੂੰ ਇੱਕ ਪਾਸੇ ਰੋਕ ਕੇ ਪਾਰਕਿੰਗ ਲਾਈਟਾਂ ਚਾਲੂ ਕਰਕੇ  ਰੱਖਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਲੰਮਾ ਸਮਾਂ ਰੁੱਕਣਾ ਵੀ ਪਵੇ ਤਾਂ ਹਰੇਕ ਦਸ ਮਿੰਟ ਦੇ ਵਕਫ਼ੇ ਬਾਅਦ ਵਾਹਨ ਦੇ ਇੰਜਣ ਨੂੰ ਚਾਲੂ ਕਰ ਲੈਣਾ ਚਾਹੀਦਾ ਹੈ। ਇੰਜਣ ਚਾਲੂ ਕਰਨ ਵੇਲੇ ਵਾਹਨ ਦੇ ਸ਼ੀਸ਼ੇ ਥੋੜ੍ਹੇ-ਥੋੜ੍ਹੇ ਖ਼ੋਲ ਲੈਣੇ ਚਾਹੀਦੇ ਹਨ, ਤਾਂ ਜੋ ਵਾਹਨ ਦੇ ਅੰਦਰ ਕਾਰਬਨ ਮੋਨੋਆਕਸਾਈਡ ਗੈਸ ਪੈਦਾ ਨਾ ਹੋ ਸਕੇ।           

ਮੁਫ਼ਤ ਉਰਦੂ ਆਮੋਜ਼ ਕੋਰਸ ਜਨਵਰੀ ਤੋਂ


ਹੁਸ਼ਿਆਰਪੁਰ, 20 ਦਸੰਬਰ:ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਆਮੋਜ਼ ਕੋਰਸ ਜਨਵਰੀ 2018 ਤੋਂ 30 ਜੂਨ 2018 ਤੱਕ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਰਮਨ ਕੁਮਾਰ ਸਹੋਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਦਾ ਇਹ 6 ਮਹੀਨੇ ਦਾ ਕੋਰਸ ਬਿਲਕੁੱਲ ਮੁਫ਼ਤ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਦਾਖਲਾ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ, ਤੀਜੀ ਮੰਜ਼ਿਲ, ਕਮਰਾ ਨੰ: 307-309, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਤੋਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰਕੇ ਸਿਖਲਾਈ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈਪੱਤਰ 1 ਜਨਵਰੀ 2018 ਤੱਕ ਸਾਧਾਰਣ ਕਾਗਜ਼ 'ਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਦੇ ਦਫ਼ਤਰ ਵੀ ਭੇਜਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਰਦੂ ਦੀ ਕਲਾਸ ਜਨਵਰੀ 2018 ਦੇ ਪਹਿਲੇ ਹਫ਼ਤੇ ਵਿੱਚ ਸ਼ੁਰੂ ਹੋ ਜਾਵੇਗੀ।

ਸਿੱਖਿਆ ਦੇ ਖੇਤਰ 'ਚ ਨਵਾਂ ਅਧਿਆਏ ਜੋੜਨ ਲਈ 'ਸਮਰਪਣ' ਬਣੀ ਜਨ-ਮੁਹਿੰਮ



  • ਹੁਣ ਤੱਕ ਕਰੀਬ 7 ਹਜ਼ਾਰ ਦਾਨੀ-ਸੱਜਣ ਬਣੇ ਸਮਰਪਣ ਦੇ ਮੈਂਬਰ

  •  ਇਕੱਤਰ ਫੰਡ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 20 ਦਸੰਬਰ :ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸਿੱਖਿਆ ਦੇ ਖੇਤਰ ਵਿਚ ਇਕ ਨਵਾਂ ਅਧਿਆਏ ਜੋੜਨ ਲਈ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਨੇ ਜਨ-ਮੁਹਿੰਮ ਦਾ ਰੂਪ ਧਾਰਨ ਕਰ ਲਿਆ ਹੈ। ਹੁਣ ਤੱਕ 7 ਹਜ਼ਾਰ ਦੇ ਕਰੀਬ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ ਅਤੇ ਇਨ੍ਹਾਂ ਦੇ ਯੋਗਦਾਨ ਸਦਕਾ ਲੱਖਾਂ ਰੁਪਏ ਦਾ ਫੰਡ ਵੀ ਇਕੱਤਰ ਹੋ ਚੁੱਕਾ ਹੈ। ਪ੍ਰਸ਼ਾਸ਼ਨ ਨੇ ਜਿਥੇ ਪਹਿਲ ਕਦਮੀ ਕਰਦਿਆਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕਰੀਬ 1200 ਪ੍ਰਾਇਮਰੀ ਸਕੂਲਾਂ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਵਾਈਟਵਾਸ਼ ਕਰਵਾਇਆ ਸੀ, ਉਥੇ ਹੁਣ ਸਮਰਪਣ' ਪ੍ਰੋਜੈਕਟ ਦੀ ਸ਼ੁਰੂਆਤ ਆਪਣੇ-ਆਪ ਵਿਚ ਇਕ ਨਿਵੇਕਲੀ ਪਹਿਲ ਹੈ।

       ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਬੁੱਧੀਜੀਵੀ ਵਿਅਕਤੀਆਂ ਨਾਲ ਕੀਤੇ ਵਿਚਾਰ-ਵਟਾਂਦਰੇ ਉਪਰੰਤ ਸਮਰਪਣ ਸਕੀਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਸਰਕਾਰੀ ਸਕੂਲਾਂ ਨੂੰ ਇਕ ਨਵੀਂ ਦਿੱਖ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਤਹਿਤ
ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਇਕੱਤਰ ਸਿੱਖਿਆ ਸਹਾਇਤਾ ਫੰਡ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਰਪਣ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅੰਦਰ ਇਕ ਚਿਣਗ ਪੈਦਾ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਸਕੂਲਾਂ ਲਈ ਯੋਗ ਕਦਮ ਚੁੱਕਣ, ਤਾਂ ਜੋ ਸਰਕਾਰੀ ਸਕੂਲਾਂ ਨੂੰ ਉਚ ਮੁਕਾਮ 'ਤੇ ਪਹੁੰਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਵਲੋਂ ਇਸ ਪ੍ਰੋਜੈਕਟ ਨੂੰ ਜਨ ਮੁਹਿੰਮ ਬਣਾਉਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ, ਜਿਸ ਬਦੌਲਤ ਹੁਣ ਤੱਕ ਕਰੀਬ 7 ਹਜ਼ਾਰ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ।


           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 19 ਸਿੱਖਿਆ ਬਲਾਕਾਂ ਵਿਚ 19 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀ.ਪੀ.ਈ.ਓਜ਼) ਅਤੇ 19 ਪ੍ਰਿੰਸੀਪਲ ਨੋਡਲ ਅਫ਼ਸਰਾਂ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮਰਪਣ ਤਹਿਤ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਬੀ.ਪੀ.ਈ.ਓਜ਼ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਮੋਟੀਵੇਟ ਕਰ ਰਹੇ ਹਨ, ਜਦਕਿ ਨੋਡਲ ਅਫ਼ਸਰ ਵਜੋਂ ਤਾਇਨਾਤ ਪ੍ਰਿੰਸੀਪਲ ਹਾਇਰ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਹੋਰਨਾਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਮੋਟੀਵੇਟ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਨੋਡਲ ਅਫ਼ਸਰ ਬੀ.ਪੀ.ਈ.ਓ ਸ੍ਰੀਮਤੀ ਭੁਪੇਸ਼ ਸ਼ਰਮਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਸੁਰੇਸ਼ ਕੁਮਾਰੀ ਵਲੋਂ 610 ਮੈਂਬਰਾਂ ਨੂੰ ਸਮਰਪਣ ਪ੍ਰੋਜੈਕਟ ਨਾਲ ਜੋੜਿਆ ਗਿਆ ਹੈ, ਜਦਕਿ ਨੋਡਲ ਅਫ਼ਸਰ ਪ੍ਰਿੰਸੀਪਲ ਸ਼੍ਰੀ ਤਰਲੋਚਨ ਸਿੰਘ ਅਤੇ ਬੀ.ਪੀ.ਈ.ਓ ਸ਼੍ਰੀਮਤੀ ਪਰਮਜੀਤ ਕੌਰ ਵਲੋਂ 600 ਸਮਰਪਣ ਮੈਂਬਰ ਬਣਾਏ ਗਏ ਹਨ। ਪ੍ਰਿੰਸੀਪਲ ਸ਼੍ਰੀਮਤੀ ਹਰਜਿੰਦਰ ਕੌਰ ਵਲੋਂ 430 ਮੈਂਬਰਾਂ ਨੂੰ ਜੋੜਿਆ ਗਿਆ ਹੈ ਅਤੇ ਇਨ੍ਹਾਂ ਤੋਂ ਇਲਾਵਾ ਵਿਅਕਤੀਗਤ ਤੌਰ 'ਤੇ ਵੀ ਅਧਿਆਪਕ ਸਮਰਪਣ ਮੁਹਿੰਮ ਨੂੰ ਅੱਗੇ ਤੱਕ ਲਿਜਾ ਰਹੇ ਹਨ। ਉਨ੍ਹਾਂ ਸਮਰਪਣ ਵਿਚ ਯੋਗਦਾਨ ਪਾਉਣ ਅਤੇ ਮੈਂਬਰ ਬਣਨ ਵਾਲੇ ਦਾਨੀ-ਸੱਜਣਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਜਿਸ ਤਰ੍ਹਾਂ ਹੁਸ਼ਿਆਰਪੁਰ ਜ਼ਿਲ੍ਹਾ ਸਿੱਖਿਆ ਦੇ ਖੇਤਰ ਵਿਚ ਮੋਹਰੀ ਰੋਲ ਅਦਾ ਕਰ ਰਿਹਾ ਹੈ, ਉਸੇ ਤਰ੍ਹਾਂ ਸਮਰਪਣ ਪ੍ਰੋਜੈਕਟ ਸਦਕਾ ਵੀ ਹੁਸ਼ਿਆਰਪੁਰ ਇਕ ਨਵਾਂ ਅਧਿਆਏ ਕਾਇਮ ਕਰੇਗਾ।

           ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦਾਨ ਕਰਨ ਵਾਲੇ ਦਾਨੀ ਸੱਜਣ ਨੂੰ ਸਮਰਪਣ ਵਲੋਂ ਵਾਹਨ 'ਤੇ ਲਗਾਉਣ ਲਈ ਇਕ ਵਿਸ਼ੇਸ਼ ਸਟਿੱਕਰ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਤੋਂ ਸਾਬਤ ਹੋਵੇਗਾ ਕਿ ਉਹ 'ਸਮਰਪਣ' ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕਰਕੇ ਸਿੱਖਿਆ ਦਾ ਪੱਧਰ ਹੋਰ ਮਜ਼ਬੂਤ ਕੀਤਾ ਜਾ ਸਕੇ।

           ਉਧਰ ਅੱਜ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਹਾਕਮ ਥਾਪਰ, ਸਹਾਇਕ ਲੋਕ ਸੰਪਰਕ ਅਫ਼ਸਰ ਸ੍ਰੀ ਅਰੁਣ ਚੌਧਰੀ ਅਤੇ ਸਮੂਹ ਸਟਾਫ ਨੇ ਸਮਰਪਣ ਤਹਿਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਧੀਰਜ ਵਸ਼ਿਸ਼ਟ ਪਾਸੋਂ 9 ਪਰਚੀਆਂ ਕਟਵਾਈਆਂ, ਜਦਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀ ਜਗਦੀਸ਼ ਮਿੱਤਰ ਵਲੋਂ ਵੀ ਦੋ ਪਰਚੀਆਂ ਕਟਵਾ ਕੇ ਯੋਗਦਾਨ ਪਾਇਆ ਗਿਆ। ਇਸ ਮੌਕੇ ਸ੍ਰੀ ਧੀਰਜ ਵਸ਼ਿਸ਼ਟ ਨੇ ਸਮਰਪਣ ਮੈਂਬਰ ਬਣਨ 'ਤੇ ਉਕਤ ਅਧਿਕਾਰੀਆਂ ਅਤੇ ਸਟਾਫ਼ ਨੂੰ ਸਮਰਪਣ ਸਟਿੱਕਰ ਵੀ ਸੌਂਪੇ। ਇਸ ਮੌਕੇ ਸ੍ਰੀ ਸਿੰਕੰਦਰ ਪਾਲ ਸਿੰਘ, ਸ੍ਰੀ ਵਿਜੇ ਕੁਮਾਰ, ਸ੍ਰੀ ਸੂਰਜ ਮੋਹਨ, ਸ੍ਰੀ ਦੀਪਕ, ਸ੍ਰੀ ਰਣਦੀਪ ਕੁਮਾਰ, ਸ਼ੀ੍ਰਮਤੀ ਸ਼ਮਾ ਦੇਵੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਟਰੇਡਸਮੈਨ ਦੀ ਭਰਤੀ ਲਈ ਨੌਜਵਾਨਾਂ ਨੂੰ ਦਿੱਤੀ ਜਾ ਰਹੀ ਹੈ ਮੁਫ਼ਤ ਸਿਖਲਾਈ



  • ਪੰਜਾਬ ਸਰਕਾਰ ਵਲੋਂ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ ਅਤੇ ਖਾਣੇ ਦੀ ਮੁਫ਼ਤ ਸਹੂਲਤ

ਹੁਸ਼ਿਆਰਪੁਰ, 20 ਦਸੰਬਰ:ਦਿੱਲੀ ਪੁਲਿਸ ਵਲੋਂ ਟਰੇਡਸਮੈਨ (ਮਲਟੀਟਾਸਕਿੰਗ) ਦੀਆਂ 867 ਪੋਸਟਾਂ ਹਨ ਅਤੇ ਇਨ੍ਹਾਂ ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ, ਜੋ 16 ਜਨਵਰੀ 2018 ਤੱਕ ਚਾਲੂ ਰਹੇਗੀ। ਇਸ ਭਰਤੀ ਦੀ ਯੋਗਤਾ ਦਸਵੀਂ ਪਾਸ, ਉਮਰ 18 ਤੋਂ 27 ਸਾਲ, ਓ.ਬੀ.ਸੀ. ਲਈ 30 ਸਾਲ ਅਤੇ ਐਸ.ਸੀ./ਐਸ.ਟੀ. ਲਈ 32 ਸਾਲ ਹੈ। ਸੀ-ਪਾਈਟ ਕੈਂਪ ਦੇ ਟਰੇਨਿੰਗ ਅਫ਼ਸਰ ਮੇਜਰ ਦਵਿੰਦਰ ਪਾਲ ਪੁਰੀ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੋਪੜ ਦੇ ਯੁਵਕ ਜੇਕਰ ਉਕਤ ਭਰਤੀ ਲਈ ਟਰੇਨਿੰਗ ਲੈਣਾ ਚਾਹੁੰਦੇ ਹਨ, ਤਾਂ ਉਹ ਸੀ-ਪਾਈਟ ਕੈਂਪ, ਸ਼ਿਵਾਲਿਕ ਕਾਲਜ ਮੋਜੋਵਾਲ, ਨੰਗਲ ਵਿਖੇ ਸਿਖਲਾਈ ਪ੍ਰਾਪਤ ਕਰ ਸਕਦੇ ਹਨ।

                       ਮੇਜਰ ਪੁਰੀ ਨੇ ਦੱਸਿਆ ਕਿ ਟਰੇਨਿੰਗ ਲਈ ਟਰਾਇਲ 28 ਦਸੰਬਰ ਨੂੰ ਸਵੇਰੇ 9 ਵਜੇ ਸੀ-ਪਾਈਟ ਕੈਂਪ ਦੀ ਗਰਾਊਂਡ ਵਿੱਚ ਹੀ ਹੋਣਗੇ। ਉਨ੍ਹਾਂ ਦੱਸਿਆ ਕਿ ਚੁਣੇ ਗਏ ਯੁਵਕਾਂ ਨੂੰ ਟਰੇਨਿੰਗ, ਖਾਣਾ ਅਤੇ ਰਿਹਾਇਸ਼ ਦਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਯੁਵਕ ਆਨ ਲਾਈਨ ਅਪਲਾਈ ਕਰਨ ਉਪਰੰਤ ਆਪਣੇ ਅਸਲ ਸਰਟੀਫਿਕੇਟ ਲੈ ਕੇ 28 ਦਸੰਬਰ ਨੂੰ ਸਵੇਰੇ 9 ਵਜੇ ਤੋਂ ਪਹਿਲਾਂ ਸੀ-ਪਾਈਟ ਕੈਂਪ ਨੰਗਲ ਵਿਖੇ ਪਹੁੰਚਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 88722-0401, 98885-16122 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ


ਹੁਸ਼ਿਆਰਪੁਰ, 19 ਦਸੰਬਰ:ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਮ ਜਨਤਾ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ 'ਤੇ ਜਾਂ ਜਨਤਕ ਥਾਵਾਂ 'ਤੇ ਨਾ ਚਰਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਵਿੱਚ ਉਨ੍ਹਾਂ ਦੱਸਿਆ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ 'ਤੇ ਚਰਾਉਂਦੇ ਹਨ। ਅਜਿਹਾ ਕਰਨ ਨਾਲ ਸੜਕਾਂ ਉਤੇ ਦੁਰਘਟਨਾਵਾਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਜੋ ਜ਼ਿਲ੍ਹੇ ਵਿੱਚ ਬੂਟੇ ਲਗਾਏ ਜਾਂਦੇ ਹਨ, ਉਨ੍ਹਾਂ ਨੂੰ ਵੀ ਪਸ਼ੂ ਨੁਕਸਾਨ ਪਹੁੰਚਾਉਂਦੇ ਹਨ।

                       ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਕ ਹੋਰ ਹੁਕਮ ਜਾਰੀ ਕੀਤਾ ਹੈ, ਜਿਸ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਅਤੇ 18-ਐਮੂਨੀਸ਼ਨ ਡਿਪੂ, ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਯਾਰਡ (914 ਮੀਟਰ) ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਉਸਾਰੀ (ਸਿਵਾਏ ਸਰਕਾਰੀ ਉਸਾਰੀ) ਕਰਨ 'ਤੇ ਪੂਰਨ ਤੌਰ 'ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਦੋਵੇਂ ਹੁਕਮ 16 ਫਰਵਰੀ 2018 ਤੱਕ ਲਾਗੂ ਰਹਿਣਗੇ।

ਸਟੈਨੋਗ੍ਰਾਫ਼ੀ 'ਚ ਮੁਹਾਰਤ ਨਾਲ ਬਣ ਸਕਦਾ ਹੈ ਸੁਨਹਿਰਾ ਭਵਿੱਖ



  • ਪੰਜਾਬ ਸਰਕਾਰ ਵਲੋਂ ਮੁਫ਼ਤ ਕਰਵਾਇਆ ਜਾ ਰਿਹਾ ਹੈ ਸਟੈਨੋਗ੍ਰਾਫ਼ੀ ਦਾ ਕੋਰਸ : ਡਿਪਟੀ ਕਮਿਸ਼ਨਰ

  • ਕਿਹਾ, ਸਟੈਨੋਗ੍ਰਾਫ਼ੀ ਕੋਰਸ 'ਚ ਸ਼ਾਰਟਹੈਂਡ ਅਤੇ ਟਾਈਪਿਸਟ ਦੀ ਦਿੱਤੀ ਜਾ ਰਹੀ ਹੈ ਸਿਖਲਾਈ

  •  6 ਮਹੀਨੇ ਦਾ ਉਰਦੂ ਸਿੱਖਣ ਦਾ ਕੋਰਸ ਵੀ ਬਿਲਕੁੱਲ ਮੁਫ਼ਤ

ਹੁਸ਼ਿਆਰਪੁਰ, 18 ਦਸੰਬਰ:ਪੰਜਾਬ ਸਰਕਾਰ ਵਲੋਂ ਜ਼ਿਲ੍ਹਿਆਂ ਵਿੱਚ ਮੁਫ਼ਤ ਸਟੈਨੋਗ੍ਰਾਫ਼ੀ ਦਾ ਕੋਰਸ ਕਰਵਾ ਕੇ ਨੌਜਵਾਨਾਂ ਦਾ ਸੁਨਹਿਰਾ ਭਵਿੱਖ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਹ ਕੋਰਸ ਜਿਥੇ ਜਨਰਲ ਵਰਗ ਅਤੇ ਐਸ.ਸੀ. ਵਰਗ ਲਈ ਬਿਲਕੁੱਲ ਮੁਫ਼ਤ ਹੈ, ਉਥੇ ਐਸ.ਸੀ. ਵਰਗ ਦੇ ਸਿਖਿਆਰਥੀਆਂ ਨੂੰ ਵਜੀਫ਼ੇ
ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ ਰਾਹੀਂ ਕਰਵਾਏ ਜਾ ਰਹੇ ਇਸ ਕੋਰਸ ਨਾਲ ਸਿਖਿਆਰਥੀ ਵੱਖ-ਵੱਖ ਅਹੁਦਿਆਂ 'ਤੇ ਸੇਵਾਵਾਂ ਨਿਭਾਅ ਸਕਦੇ ਹਨ।


             ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹੋਰਨਾਂ ਜ਼ਿਲ੍ਹਿਆਂ ਦੀ ਤਰ੍ਹਾਂ ਹੁਸ਼ਿਆਰਪੁਰ ਵਿਖੇ ਵੀ ਸਟੈਨੋਗ੍ਰਾਫ਼ੀ ਦਾ ਮੁਫ਼ਤ ਕੋਰਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਕੋਰਸ ਜ਼ਿਲ੍ਹਾ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ ਰਾਹੀਂ ਕਰਵਾਇਆ ਜਾਂਦਾ ਹੈ ਅਤੇ ਮੌਜੂਦਾ ਤੌਰ 'ਤੇ 40 ਸਿਖਿਆਰਥੀ ਇਹ ਕੋਰਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਕੋਰਸ ਹਰ ਸਾਲ ਕਰੀਬ ਸਤੰਬਰ ਮਹੀਨੇ ਤੋਂ ਸ਼ੁਰੂ ਹੁੰਦਾ ਹੈ ਅਤੇ ਕੋਰਸ ਵਿੱਚ ਦਾਖਲਾ ਕੇਵਲ ਪਾਸ ਪ੍ਰਤੀਸ਼ਤ ਦੀ ਮੈਰਿਟ ਦੇ ਆਧਾਰ 'ਤੇ ਹੀ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਸਿਖਿਆਰਥੀਆਂ ਨੂੰ ਵਜੀਫ਼ੇ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਂਦੀ ਹੈ।

             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਕ ਸਾਲ ਦਾ ਕੋਰਸ ਜਿਥੇ 80 ਸ਼ਬਦ ਪ੍ਰਤੀ ਮਿੰਟ ਦੇ ਆਧਾਰ 'ਤੇ ਹੁੰਦਾ ਹੈ, ਉਥੇ ਹਾਈ ਸਪੀਡ ਸ਼੍ਰੇਣੀ ਲਈ ਦੂਸਰੇ ਸਾਲ ਵੀ ਦਾਖਲਾ ਲਿਆ ਜਾ ਸਕਦਾ ਹੈ, ਜੋ 100 ਸ਼ਬਦ ਪ੍ਰਤੀ ਮਿੰਟ ਦੇ ਆਧਾਰ 'ਤੇ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਸ਼ਾਰਟਹੈਂਡ ਇਕ ਸਕਿੱਲ ਹੈ, ਜਿਸ ਵਿੱਚ ਅਭਿਆਸ ਨਾਲ ਨਿਪੁੰਨਤਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਸਕਿੱਲ ਹਾਸਲ ਕਰਨ 'ਤੇ ਤੇਜ਼ਗਤੀ ਨਾਲ ਸ਼ਾਰਟ ਹੈਂਡ ਲਿਖਣ ਤੇ ਪੜ੍ਹਨ ਵਿੱਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਂਦੀ।

          ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਸਿਖਿਆਰਥੀਆਂ ਨੂੰ ਪੂਰੀ ਮਿਹਨਤ ਦੇ ਨਾਲ ਸਟੈਨੋਗ੍ਰਾਫੀ ਦਾ ਕੋਰਸ ਕਰਨਾ ਚਾਹੀਦਾ ਹੈ, ਕਿਉਂਕਿ ਇਸ ਕੋਰਸ ਨਾਲ ਸਟੈਨੋ ਟਾਈਪਿਸਟ, ਜੂਨੀਅਰ ਸਕੇਲ ਸਟੈਨੋਗ੍ਰਾਫਰ, ਸੀਨੀਅਰ ਸਕੇਲ ਸਟੈਨੋਗ੍ਰਾਫ਼ਰ, ਕਲੈਰੀਕਲ ਤੋਂ ਇਲਾਵਾ ਮਾਨਯੋਗ ਸੁਪਰੀਮ ਕੋਰਟ, ਮਾਨਯੋਗ
ਹਾਈ ਕੋਰਟ, ਵਿਧਾਨ ਸਭਾ ਵਿੱਚ ਵੱਖ-ਵੱਖ ਗਜ਼ਟਿਡ ਤੇ ਨਾਨ ਗਜ਼ਟਿਡ ਅਹੁਦਿਆਂ 'ਤੇ ਸ਼ਾਰਟਹੈਂਡ ਦੇ ਮਾਹਿਰ ਵਜੋਂ ਨੌਕਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸਟੈਨੋਗ੍ਰਾਫ਼ੀ ਦਾ ਕੋਰਸ ਕਰਕੇ ਸਰਕਾਰੀ ਸਕੂਲਾਂ ਵਿੱਚ ਸਟੈਨੋਗ੍ਰਾਫ਼ੀ ਦੇ ਟੀਚਰ ਵਜੋਂ ਵੀ ਸੇਵਾਵਾਂ ਨਿਭਾਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਮੁਫ਼ਤ ਕਰਵਾਏ ਜਾ ਰਹੇ ਸਟੈਨੋਗ੍ਰਾਫ਼ੀ ਕੋਰਸ ਦਾ ਫਾਇਦਾ ਚੁੱਕਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ 6 ਮਹੀਨੇ ਦਾ ਮੁਫ਼ਤ ਉਰਦੂ ਕੋਰਸ ਵੀ ਪੰਜਾਬ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਹੈ।


           ਇੰਸਟਰੱਕਟਰ ਸਟੈਨੋਗ੍ਰਾਫ਼ੀ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਸ੍ਰੀਮਤੀ ਅਵਿਨਾਸ਼ ਕੌਰ ਨੇ ਦੱਸਿਆ ਕਿ ਇਸ ਸਾਲ ਉਨ੍ਹਾਂ ਕੋਲ ਜਨਰਲ ਸ਼੍ਰੇਣੀ ਦੇ 14, ਅਨੁਸੂਚਿਤ ਜਾਤੀ ਨਾਲ ਸਬੰਧਤ 13, ਜਦਕਿ ਦੂਸਰੇ ਸਾਲ ਦੀ ਹਾਈ ਸਪੀਡ ਸ਼੍ਰੇਣੀ ਵਿੱਚ 13 ਸਿਖਿਆਰਥੀ ਸਟੈਨੋਗ੍ਰਾਫ਼ੀ ਦਾ ਕੋਰਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕੋਰਸ ਕਰ ਚੁੱਕੇ ਵਧੇਰੇ ਹੋਣਹਾਰ ਸਿਖਿਆਰਥੀ ਮੌਜੂਦਾ ਤੌਰ 'ਤੇ ਸਿਵਲ ਸਕੱਤਰੇਤ ਚੰਡੀਗੜ੍ਹ, ਸੈਸ਼ਨ ਕੋਰਟਸ, ਡਿਪਟੀ ਕਮਿਸ਼ਨਰ ਦਫ਼ਤਰਾਂ ਅਤੇ ਹੋਰ ਵੱਖ-ਵੱਖ ਵਿਭਾਗਾਂ ਵਿੱਚ ਕਲੈਰੀਕਲ ਪੋਸਟਾਂ 'ਤੇ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਕੋਰਸ ਵਿੱਚ ਦਾਖਲੇ ਲਈ ਵਿਦਿਅਕ ਯੋਗਤਾ ਜਨਰਲ ਕੈਟਾਗਰੀ ਲਈ ਬਾਹਰਵੀਂ, ਜਦਕਿ ਅਨੁਸੂਚਿਤ ਜਾਤੀ ਲਈ ਬੀ.ਏ. ਹੈ। ਉਨ੍ਹਾਂ ਦੱਸਿਆ ਕਿ ਸਟੈਨੋਗ੍ਰਾਫ਼ੀ ਅਤੇ ਉਰਦੂ ਦਾ ਕੋਰਸ ਕਰਨ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ, ਤੀਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

ਮਰੀਜ਼ਾਂ ਨੂੰ ਨਸ਼ਾ ਛੁਡਾਉਣ ਤੋਂ ਇਲਾਵਾ ਪੈਰਾਂ ਸਿਰ ਖੜ੍ਹਾ ਕਰਨ ਦੇ ਕੀਤੇ ਜਾ ਰਹੇ ਨੇ ਯਤਨ : ਹਰਬੀਰ ਸਿੰਘ



  • ਵਧੀਕ ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਕੀਤਾ ਦੌਰਾ

ਹੁਸ਼ਿਆਰਪੁਰ, 18 ਦਸੰਬਰ:ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਏ ਗਏ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਜਿਥੇ ਮਰੀਜ਼ਾਂ ਨੂੰ ਨਸ਼ਾ ਛੁਡਾਉਣ ਲਈ ਸਹਾਈ ਸਾਬਤ ਹੋ ਰਹੇ ਹਨ, ਉਥੇ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਕਾਰਗਰ ਸਿੱਧ ਹੋ ਰਹੇ ਹਨ। ਉਹ ਅੱਜ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਦਾ ਦੌਰਾ ਕਰ ਰਹੇ ਸਨ।

           ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੇਂਦਰ ਵਿੱਚ ਕਰੀਬ 12 ਮਰੀਜ਼ ਹਨ, ਜਿਨ੍ਹਾਂ ਦਾ ਇਲਾਜ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਖ-ਵੱਖ ਕਿੱਤਾਮੁਖੀ ਕੋਰਸ ਵੀ
ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਨ੍ਹਾਂ ਵਿਅਕਤੀਆਂ ਲਈ ਪੰਜਾਬ ਪੁਲਿਸ ਦੇ ਵਲੰਟੀਅਰਾਂ ਵਲੋਂ ਰੋਜ਼ਾਨਾ ਕਸਰਤ ਵੀ ਕਰਵਾਈ ਜਾਂਦੀ ਹੈ, ਜਦਕਿ ਯੋਗਾ ਅਤੇ ਹੋਰ ਧਾਰਮਿਕ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਖੇਡ ਮੈਦਾਨ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੇਂਦਰ ਵਿੱਚ ਇਲਾਜ ਕਰਵਾਉਣ ਵਾਲੇ ਵਿਅਕਤੀਆਂ ਲਈ ਵੱਖ-ਵੱਖ ਵੋਕੇਸ਼ਨਲ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ।


           ਇਸ ਮੌਕੇ ਸ੍ਰੀ ਹਰਬੀਰ ਸਿੰਘ ਨੇ ਇਲਾਜ ਕਰਵਾਉਣ ਵਾਲੇ ਉਕਤ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦ੍ਰਿੜ ਇੱਛਾ ਸ਼ਕਤੀ ਨਾਲ ਕਿਸੇ ਵੀ ਤਰ੍ਹਾਂ ਦਾ ਨਸ਼ਾ ਛੱਡਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕੇਂਦਰ ਲਈ ਤਾਇਨਾਤ ਅਧਿਕਾਰੀਆਂ ਨੂੰ ਮਰੀਜ਼ਾਂ ਦੇ ਪੁਨਰਵਾਸ ਅਤੇ ਉਨ੍ਹਾਂ ਦੇ ਮਨੋਬਲ ਵਿੱਚ ਵਾਧਾ ਕਰਨ ਲਈ ਕੇਂਦਰ ਵਿੱਚ ਹੋਰ ਵੀ ਢੁੱਕਵੇਂ ਪ੍ਰਬੰਧ ਕਰਨ ਲਈ ਕਿਹਾ।

                       ਇਸ ਮੌਕੇ ਮੈਡੀਕਲ ਅਫ਼ਸਰ ਡਾ. ਗੁਰਵਿੰਦਰ ਸਿੰਘ, ਕੇਂਦਰ ਮੈਨੇਜਰ ਨਿਸ਼ਾ ਰਾਣੀ, ਕੌਂਸਲਰ ਸੰਦੀਪ ਕੁਮਾਰੀ, ਨਰਸਿੰਗ ਸਟਾਫ ਸ੍ਰੀ ਜਸਵੀਰ ਗਿੱਲ, ਸ੍ਰੀ ਰਾਮ ਚੰਦ, ਐਕਟੀਵਿਟੀ ਕੋਆਰਡੀਨੇਟਰ ਸ੍ਰੀ ਪ੍ਰਸ਼ਾਂਤ ਅਤੇ ਸਰੀਤਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਹੁਸ਼ਿਆਰਪੁਰ ਜ਼ਿਲ੍ਹੇ ਨੂੰ ਮਿਲੇ ਦੋ ਨਵੇਂ ਨਿਆਇਕ ਕੋਰਟ ਕੰਪਲੈਕਸ




  • ਮਾਨਯੋਗ ਜੱਜ ਹਾਈਕੋਰਟ ਟੀ.ਪੀ.ਐਸ. ਮਾਨ ਅਤੇ ਐਡਮਨਿਸਟਰੇਟਿਵ ਜੱਜ ਰਾਜਨ ਗੁਪਤਾ ਨੇ ਹੁਸ਼ਿਆਰਪੁਰ ਅਤੇ ਮੁਕੇਰੀਆਂ 'ਚ ਰੱਖੇ ਨੀਂਹ ਪੱਥਰ

  • ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਕੋਰਟ ਕੰਪਲੈਕਸਾਂ ਨਾਲ ਮਿਲੇਗਾ ਜ਼ਿਲ੍ਹਾ ਵਾਸੀਆਂ ਨੂੰ ਫਾਇਦਾ

ਹੁਸ਼ਿਆਰਪੁਰ, 16 ਦਸੰਬਰ:ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਚੇਅਰਮੈਨ ਬਿਲਡਿੰਗ ਕਮੇਟੀ, ਮਾਨਯੋਗ ਜਸਟਿਸ ਸ੍ਰੀ ਟੀ.ਪੀ.ਐਸ ਮਾਨ ਅਤੇ ਮਾਨਯੋਗ ਐਡਮਨਿਸਟਰੇਟਿਵ ਜੱਜ ਸੈਸ਼ਨ ਡਵੀਜ਼ਨ ਹੁਸ਼ਿਆਰਪੁਰ ਜਸਟਿਸ ਸ੍ਰੀ ਰਾਜਨ ਗੁਪਤਾ ਨੇ ਬਜਵਾੜਾ-ਬੁਲਾਂਵਾੜੀ ਰੋਡ ਹੁਸ਼ਿਆਰਪੁਰ
ਅਤੇ ਮੁਕੇਰੀਆਂ ਦੇ ਪਿੰਡ ਬਾਗੋਵਾਲ ਵਿਖੇ ਬਣਾਏ ਜਾ ਰਹੇ ਨਵੇਂ ਨਿਆਇਕ ਕੋਰਟ ਕੰਪਲੈਕਸ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਨਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਐਸ.ਕੇ. ਅਰੋੜਾ ਅਤੇ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਸਮਾਗਮ ਦੌਰਾਨ ਨਵੇਂ ਬਣਾਏ ਜਾ ਰਹੇ ਕੋਰਟ ਕੰਪਲੈਕਸ ਵਿਖੇ ਜੱਜ ਸਾਹਿਬਾਨਾਂ ਵਲੋਂ ਪੌਦੇ ਲਗਾਉਣ ਦਾ ਸੰਦੇਸ਼ ਦਿੰਦੇ ਹੋਏ ਪੌਦੇ ਵੀ ਲਗਾਏ ਗਏ। 

                       ਹੁਸ਼ਿਆਰਪੁਰ ਵਿਖੇ ਨੀਂਹ ਪੱਥਰ ਸਮਾਗਮ ਦੀ ਸ਼ੁਰੂਆਤ ਮਾਨਯੋਗ ਜੱਜ ਸਾਹਿਬਾਨਾਂ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ। ਇਸ ਉਪਰੰਤ ਆਸ਼ਾ ਕਿਰਨ ਸਕੂਲ ਦੇ ਸਪੈਸ਼ਲ ਬੱਚਿਆਂ ਨੇ ਸਰਸਵੰਤੀ ਵੰਦਨਾ ਦੇ ਨਾਲ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਸਮਾਗਮ ਵਿਖੇ ਪਹੁੰਚਣ 'ਤੇ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਆਰ.ਪੀ.ਧੀਰ ਨੇ ਸਾਰਿਆਂ ਨੂੰ ਜੀ ਆਇਆਂ ਆਖਿਆ।

                       ਸਮਾਗਮ ਨੂੰ ਸੰਬੋਧਨ ਕਰਦੇ ਹੋਏ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਚੇਅਰਮੈਨ ਬਿਲਡਿੰਗ ਕਮੇਟੀ, ਮਾਨਯੋਗ ਜਸਟਿਸ ਸ੍ਰੀ ਟੀ.ਪੀ.ਐਸ ਮਾਨ ਨੇ ਕਿਹਾ ਕਿ ਹੁਸ਼ਿਆਰਪੁਰ ਵਿਖੇ 12 ਕਰੋੜ 65 ਲੱਖ ਰੁਪਏ ਦੀ ਰਾਸ਼ੀ ਨਾਲ ਖਰੀਦ ਕੀਤੀ ਗਈ 14 ਏਕੜ 10 ਮਰਲੇ ਜ਼ਮੀਨ
ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਇਸ ਨਵੇਂ ਨਿਆਇਕ ਕੋਰਟ ਕੰਪਲੈਕਸ ਵਿਖੇ ਵਕੀਲਾਂ ਲਈ ਚੈਂਬਰ, ਬਾਰ ਰੂਮ, ਜੱਜਾਂ ਲਈ ਰਿਹਾਇਸ਼ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬਜਵਾੜੇ ਦੀ ਇਤਿਹਾਸਕ ਮਹੱਤਤਾ ਵੀ ਹੈ। ਇਸ ਨਵੀਂ ਕੋਰਟ ਕੰਪਲੈਕਸ ਦੇ ਬਣਨ ਨਾਲ ਜੱਜਾਂ ਅਤੇ ਵਕੀਲਾਂ ਲਈ ਇਕ ਵਧੀਆ ਮਾਹੌਲ ਬਣੇਗਾ, ਜਿਸ ਦਾ ਸ਼ਹਿਰ ਵਾਸੀਆਂ ਨੂੰ ਵੀ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਮਾਰਤ ਦੇ ਨਿਰਮਾਣ ਲਈ ਪੈਸਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਟਰਾਂਸਫਰ ਹੋ ਚੁੱਕਿਆ ਹੈ ਅਤੇ ਕਰੀਬ ਇਕ ਸਾਲ ਵਿੱਚ ਇਹ ਕੋਰਟ ਕੰਪਲੈਕਸ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਕਰੀਬਨ ਨਿਆਇਕ ਕੋਰਟ ਕੰਪਲੈਕਸ ਬਣੇ ਹੋਏ ਹਨ ਅਤੇ ਅੱਜ ਹੁਸ਼ਿਆਰਪੁਰ ਵਿੱਚ ਵੀ ਨਵੇਂ ਕੋਰਟ ਕੰਪਲੈਕਸ ਦਾ ਨੀਂਹ ਪੱਥਰ ਰੱਖਣਾ ਜ਼ਿਲ੍ਹਾ ਵਾਸੀਆਂ ਲਈ ਇਕ ਤੋਹਫਾ ਹੈ।

                       ਮਾਨਯੋਗ ਐਡਮਨਿਸਟਰੇਟਿਵ ਜੱਜ ਸੈਸ਼ਨ ਡਵੀਜ਼ਨ ਹੁਸ਼ਿਆਰਪੁਰ ਜਸਟਿਸ ਸ੍ਰੀ ਰਾਜਨ ਗੁਪਤਾ ਨੇ ਕਿਹਾ ਕਿ ਨਵੇਂ ਬਣ ਰਹੇ ਨਿਆਇਕ ਕੋਰਟ ਕੰਪਲੈਕਸ ਵਿੱਚ ਸਾਰੀਆਂ
ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਕੋਰਟ ਕੰਪਲੈਕਸ ਪਹਿਲਾਂ ਵਾਲੀ ਜਗ੍ਹਾ ਤੋਂ  ਮਹਿਜ 3-4 ਕਿਲੋਮੀਟਰ ਦੀ ਦੂਰੀ 'ਤੇ ਹੀ ਹੈ। ਜਦੋਂ ਇਹ ਬਣ ਕੇ ਤਿਆਰ ਹੋ ਜਾਵੇਗਾ, ਤਾਂ ਟਰਾਂਸਪੋਰਟੇਸ਼ਨ ਦੀ ਵੀ ਕੋਈ ਸਮੱਸਿਆ ਨਹੀਂ ਆਵੇਗੀ।  ਅਖੀਰ ਵਿੱਚ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਐਸ.ਕੇ. ਅਰੋੜਾ ਨੇ ਜੱਜ ਸਾਹਿਬਾਨਾਂ ਦਾ ਨੀਂਹ ਪੱਥਰ ਸਮਾਗਮ ਵਿੱਚ ਪਹੁੰਚਣ 'ਤੇ ਧੰਨਵਾਦ ਕੀਤਾ।  

                       ਇਸ ਮੌਕੇ ਵਿਧਾਇਕ ਹਲਕਾ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਕੈਬਨਿਟ ਮੰਤਰੀ ਸ੍ਰੀ ਤੀਕਸ਼ਨ ਸੂਦ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਬ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਐਸ.ਈ. ਲੋਕ ਨਿਰਮਾਣ ਵਿਭਾਗ ਸ੍ਰੀ ਅਰੁਣ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ, ਤਹਿਸੀਲਦਾਰ ਹੁਸ਼ਿਆਰਪੁਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਮੇਅਰ ਨਗਰ ਨਿਗਮ ਸ੍ਰੀ ਸ਼ਿਵ ਸੂਦ, ਸੀ.ਜੇ.ਐਮ. ਸ਼੍ਰੀ ਰਵੀ ਗੁਲਾਟੀ ਸਮੇਤ ਜੱਜ ਸਾਹਿਬਾਨ ਅਤੇ ਵਕੀਲ ਵੀ ਮੌਜੂਦ ਸਨ।

                       ਉਧਰ ਮੁਕੇਰੀਆਂ ਦੇ ਪਿੰਡ ਬਾਗੋਵਾਲ ਵਿਖੇ ਵੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਚੇਅਰਮੈਨ ਬਿਲਡਿੰਗ ਕਮੇਟੀ, ਮਾਨਯੋਗ ਜਸਟਿਸ ਸ੍ਰੀ ਟੀ.ਪੀ.ਐਸ ਮਾਨ ਅਤੇ ਮਾਨਯੋਗ ਐਡਮਨਿਸਟਰੇਟਿਵ ਜੱਜ ਸੈਸ਼ਨ ਡਵੀਜ਼ਨ ਹੁਸ਼ਿਆਰਪੁਰ ਜਸਟਿਸ ਸ੍ਰੀ ਰਾਜਨ ਗੁਪਤਾ ਵਲੋਂ ਕਰੀਬ 15 ਕਰੋੜ 27 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਕੋਰਟ ਕੰਪਲੈਕਸ ਦਾ ਵੀ ਨੀਂਹ ਪੱਥਰ ਰੱਖਿਆ ਗਿਆ।

ਮਧੂ ਮੱਖੀ ਪਾਲਣ, ਮੌਸਮੀ ਫ਼ਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ 18 ਤੋਂ


ਹੁਸ਼ਿਆਰਪੁਰ, 15 ਦਸੰਬਰ: ਡਿਪਟੀ ਡਾਇਰੈਕਟਰ ਕ੍ਰਿਸ਼੍ਰੀ ਵਿਗਿਆਨ ਕੇਂਦਰ ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਮਧੂ ਮੱਖੀ ਪਾਲਣ, ਮੌਸਮੀ ਫ਼ਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਬਾਰੇ ਕਿੱਤਾਮੁਖੀ ਸਿਖਲਾਈ ਕੋਰਸ 18 ਤੋਂ 22 ਦਸੰਬਰ ਤੱਕ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੱਧੂ ਮੱਖੀ ਪਾਲਣ ਸਿਖਲਾਈ ਕੋਰਸ ਵਿੱਚ ਕੇ.ਵੀ.ਕੇ. ਦੇ ਮਧੂ ਮੱਖੀ ਯੂਨਿਟ ਤੇ ਹੱਥੀ ਕੰਮ ਕਰਵਾ ਕੇ ਸ਼ਹਿਦ ਮੱਖੀ ਕਟੁੰਬਾਂ ਦੀ ਮੌਸਮੀ ਸਾਂਭ-ਸੰਭਾਲ, ਸ਼ਹਿਦ ਦੀਆਂ ਮੱਖੀਆਂ ਦੀਆਂ ਬੀਮਾਰੀਆਂ ਅਤੇ ਦੁਸ਼ਮਣ ਜੀਅ ਤੇ ਉਨ੍ਹਾਂ ਦੀ ਰੋਕਥਾਮ, ਮੱਖੀਆਂ ਤੋਂ ਮਿਲਣ ਵਾਲੇ ਪਦਾਰਥਾਂ ਦੀ ਪ੍ਰਾਪਤੀ ਬਾਰੇ ਵਿਸਥਾਰ ਨਾਲ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨ ਬੀਬੀਆਂ ਨੂੰ ਮੌਸਮੀ ਫ਼ਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਕੋਰਸ ਵਿੱਚ ਵੱਖ-ਵੱਖ ਤਰ੍ਹਾਂ ਦੇ ਮੌਸਮੀ ਫ਼ਲਾਂ ਅਤੇ ਸਬਜ਼ੀਆਂ ਦਾ ਆਚਾਰ ਤੇ ਮੁਰੱਬੇ ਬਣਾਉਣ ਬਾਰੇ ਦੱਸਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਰਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ ਅਤੇ ਕੋਰਸ ਪੂਰਾ ਹੋਣ ਉਪੰਰਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱÎਸਿਆ ਕਿ ਚਾਹਵਾਨ ਵਿਦਿਆਰਥੀ 18 ਦਸੰਬਰ ਨੂੰ ਆਧਾਰ ਕਾਰਡ ਦੀ ਕਾਪੀ ਅਤੇ ਫੋਟੋ ਨਾਲ ਲੈ ਕੇ ਕੇਂਦਰ ਵਿਖੇ ਪਹੁੰਚਣ।

23 ਨੂੰ ਲੱਗਣ ਵਾਲੇ ਕੈਂਸਰ ਜਾਗਰੂਕਤਾ ਅਤੇ ਸ਼ੁਰੂਆਤ ਜਾਂਚ ਕੈਂਪ ਦਾ ਲਾਹਾ ਲੈਣ ਦੀ ਅਪੀਲ


  • ਕੈਂਸਰ ਨਾਲ ਸਬੰਧਤ ਵੱਖ-ਵੱਖ ਟੈਸਟ ਮੁਫ਼ਤ ਕੀਤੇ ਜਾਣਗੇ

ਹੁਸ਼ਿਆਰਪੁਰ, 15 ਦਸੰਬਰ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਗੁਰੂ ਨਾਨਕ ਇੰਟਰ ਨੈਸ਼ਨਲ ਐਜੂਕੇਸ਼ਨ ਟਰੱਸਟ ਨਵੀਂ ਦਿੱਲੀ ਵਲੋਂ ਕੈਂਸਰ ਰੋਕੋ ਚੈਰੀਟੇਬੇਲ ਟਰੱਸਟ ਯੂ.ਕੇ. ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਪ੍ਰੀਤ ਨਗਰ ਅੱਜੋਵਾਲ ਵਿਖੇ 23 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕੈਂਸਰ ਜਾਗਰੂਕਤਾ ਅਤੇ ਸ਼ੁਰੂਆਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਂਪ
ਵਿੱਚ ਜਿਥੇ ਔਰਤਾਂ-ਮਰਦਾਂ ਦੇ ਕੈਂਸਰ ਦੀ ਪਹਿਚਾਣ ਲਈ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮੁਫ਼ਤ ਟੈਸਟ ਕੀਤਾ ਜਾਵੇਗਾ, ਉਥੇ ਔਰਤਾਂ ਲਈ ਛਾਤੀ ਦੇ ਕੈਂਸਰ ਦੀ ਪਛਾਣ ਲਈ ਮੈਮੋਗ੍ਰਾਫ਼ੀ ਟੈਸਟ ਅਤੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਪੈਪ ਸਮੀਅਰ ਟੈਸਟ ਵੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਰਦਾਂ ਲਈ ਗਦੂਦਾਂ ਦੇ ਕੈਂਸਰ ਤੋਂ ਬਚਾਅ ਲਈ ਟੈਸਟ ਤੋਂ ਇਲਾਵਾ ਈ.ਸੀ.ਜੀ. ਅਤੇ ਸ਼ੂਗਰ ਦੇ ਟੈਸਟ ਵੀ ਕੀਤੇ ਜਾਣਗੇ।


                       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ ਡਾ. ਹਰਕੰਵਲਜੀਤ ਸਿੰਘ (ਮੋਬਾਇਲ ਨੰ: 94170-18018) ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵਸਨੀਕ ਇਸ ਕੈਂਪ ਵਿੱਚ ਮਿਲਣ ਵਾਲੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਕੈਂਸਰ ਇਕ ਮਾਰੂ ਰੋਗ ਹੈ, ਜੋ ਮਨੁੱਖੀ ਜਿੰਦਗੀ ਨੂੰ ਲਗਾਤਾਰ ਪ੍ਰਭਾਵਿਤ ਕਰਦਾ ਆ ਰਿਹਾ ਹੈ, ਇਸ ਲਈ ਲਗਾਏ ਜਾ ਰਹੇ ਕੈਂਪ ਵਿੱਚ ਮੁਫ਼ਤ ਟੈਸਟ ਕਰਵਾ ਕੇ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ, ਤਾਂ ਜੋ ਰੋਗ ਰਹਿਤ ਜੀਵਨ ਬਤੀਤ ਕੀਤਾ ਜਾ ਸਕੇ।

ਸੜਕ ਹਾਦਸਿਆਂ ਤੋਂ ਬਚਾਅ ਲਈ ਟਰੈਕਟਰ-ਟਰਾਲੀਆਂ ਪਿੱਛੇ ਲਗਾਏ ਜਾਣ ਰਿਫਲੈਕਟਰ : ਏ.ਡੀ.ਸੀ. ਅਨੁਪਮ ਕਲੇਰ



  • ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ

ਹੁਸ਼ਿਆਰਪੁਰ, 15 ਦਸੰਬਰ:ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਸਰਦੀ ਅਤੇ ਧੁੰਦ ਦੇ ਮੌਸਮ ਦੌਰਾਨ ਵਿਜੀਬਿਲਟੀ ਘੱਟ ਹੋਣ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਟਰੈਕਟਰ-ਟਰਾਲੀਆਂ ਅਤੇ ਵਾਹਨਾਂ ਦੇ ਪਿੱਛੇ ਰਿਫਲੈਕਟਰ ਲਗਾਉਣ ਨੂੰ ਯਕੀਨੀ ਬਣਾਇਆ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ ਕੀਤੀ ਗਈ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਵੇਰ ਅਤੇ ਰਾਤ ਦੇ ਸਮੇਂ ਜ਼ਿਆਦਾ ਧੁੰਦ ਹੋਣ ਕਾਰਨ ਸੜਕ ਦੁਰਘਟਨਾਵਾਂ ਹੋਣ ਦਾ ਖਦਸ਼ਾ ਵੱਧ ਜਾਂਦਾ ਹੈ। ਇਸ ਦੇ ਮੱਦੇਨਜ਼ਰ ਟਰਾਂਸਪੋਰਟ ਵਿਭਾਗ ਵਲੋਂ ਥਾਂ-ਥਾਂ 'ਤੇ ਟਰੈਕਟਰ ਟਰਾਲੀਆਂ ਨੂੰ ਰੋਕ ਕੇ ਰਿਫਲੈਕਟਰ ਲਗਾਏ
ਜਾਣ, ਤਾਂ ਜੋ ਦੂਰ ਤੋਂ ਹੀ ਦੇਖ ਕੇ ਸਾਵਧਾਨੀ ਵਰਤੀ ਜਾ ਸਕੇ। ਉਨ੍ਹਾਂ ਨੇ ਪੀ.ਡਬਲਯੂ.ਡੀ. ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੜਕਾਂ 'ਤੇ ਬਣੀ ਚਿੱਟੀ ਪੱਟੀ ਵੀ ਸਪੱਸ਼ਟ ਤੌਰ 'ਤੇ ਦਿਖਣਯੋਗ ਹੋਣੀ ਚਾਹੀਦੀ ਹੈ, ਤਾਂ ਕਿ ਸਾਵਧਾਨੀ ਨਾਲ ਵਾਹਨ ਚਲਾਏ ਜਾ ਸਕਣ।


                        ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਗਊਸ਼ਾਲਾ ਪਹੁੰਚਾਉਣ ਸਬੰਧੀ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਸਰਪੰਚਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਟਰੈਕਟਰ-ਟਰਾਲੀਆਂ ਦੇ ਪਿੱਛੇ ਰਿਫਲੈਕਟਰ ਲਗਾਉਣ ਸਬੰਧੀ ਵਿਸ਼ੇਸ਼ ਮੁਹਿੰਮ ਚਲਾਉਣ ਲਈ ਕਿਹਾ। ਉਨ੍ਹਾਂ ਨੇ ਟਰੈਫਿਕ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਜਗ੍ਹਾ 'ਤੇ ਕੋਈ ਦੁਰਘਟਨਾ ਹੋਣ ਦੀ ਸੂਰਤ ਵਿਚ ਭੀੜ ਵਾਲੇ ਸਥਾਨ ਤੋਂ ਐਬੂਲੈਂਸ ਲੰਘਾਉਣ ਲਈ ਪਹਿਲਾਂ ਤੋਂ ਹੀ ਯੋਜਨਾ ਬਣਾਈ ਜਾਵੇ। ਇਸ ਦੌਰਾਨ ਜ਼ਿਲ੍ਹਾ ਟਰੈਫਿਕ ਪੁਲਿਸ ਅਤੇ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਸੀਟ ਬੈਲਟ, ਓਵਰ ਲੋਡ, ਹੈਲਮਟ, ਨਜਾਇਜ਼ ਪਾਰਕਿੰਗ, ਪ੍ਰੈਸ਼ਰ ਹਾਰਨ ਸਮੇਤ ਟਰੈਫਿਕ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟ ਕੇ ਜ਼ੁਰਮਾਨੇ ਕੀਤੇ ਗਏ ਹਨ।

                                   ਇਸ ਮੌਕੇ 'ਤੇ ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿੱਤਲ, ਡੀ.ਐਸ.ਪੀ.(ਐਚ) ਸ੍ਰੀ ਜੰਗ ਬਹਾਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਰਿਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਸੁਖਵਿੰਦਰ ਕੁਮਾਰ, ਸਹਾਇਕ ਟਰਾਂਸਪੋਰਟ ਅਫ਼ਸਰ ਸ੍ਰੀ ਪਿਆਰਾ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਸ੍ਰੀ ਅਸ਼ਵਨੀ ਕਪੂਰ ਤੋਂ ਇਲਾਵਾ ਹੋਰ ਵੀ ਸੜਕ ਸੁਰੱਖਿਆ ਕਮੇਟੀ ਦੇ ਮੈਂਬਰ ਹਾਜ਼ਰ ਸਨ।

ਏ.ਡੀ.ਸੀ. ਅਨੁਪਮ ਕਲੇਰ ਨੇ ਵਿਭਾਗਾਂ ਦੀ ਕਾਰਗੁਜਾਰੀ ਦਾ ਲਿਆ ਜਾਇਜ਼ਾ


  • ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਬੈਠਕ 'ਚ ਅਧਿਕਾਰੀਆਂ ਨੂੰ ਸਮੇਂ ਸਿਰ ਵਿਕਾਸ ਕਾਰਜਾਂ ਦੇ ਕੰਮ ਪੂਰਾ ਕਰਨ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼

ਹੁਸ਼ਿਆਰਪੁਰ, 15 ਦਸੰਬਰ:ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਸਾਰੇ ਵਿਭਾਗਾਂ ਦੇ ਮੁਖੀ ਆਪਣੇ-ਆਪਣੇ ਵਿਭਾਗਾਂ ਵਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦੇ ਕੰਮ ਤਹਿ ਸਮੇਂ ਅੰਦਰ ਪੂਰਾ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਕੰਮ ਪੂਰੇ ਹੋ ਚੁੱਕੇ ਹਨ, ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਵੀ ਸਮੇਂ
ਸਿਰ ਦੇਣਾ ਯਕੀਨੀ ਬਣਾਇਆ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਸਬੰਧੀ ਜੇਕਰ ਕਿਸੇ ਵਿਭਾਗ ਨੂੰ ਦੂਸਰੇ ਵਿਭਾਗ ਨਾਲ ਕੋਈ ਸਮੱਸਿਆ ਆਉਂਦੀ ਹੈ, ਤਾਂ ਆਪਸੀ ਤਾਲਮੇਲ ਦੁਆਰਾ ਸਹਿਯੋਗ ਕਰਕੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗਾਂ ਦੀ ਆਪਸੀ ਤਾਲਮੇਲ ਦੀ ਕਮੀ ਕਾਰਨ ਵਿਕਾਸ ਦਾ ਕੋਈ ਕੰਮ ਨਹੀਂ ਰੁਕਣਾ ਚਾਹੀਦਾ।


                       ਵਧੀਕ ਡਿਪਟੀ ਕਮਿਸ਼ਨਰ ਨੇ ਪੀ.ਐਸ.ਪੀ.ਸੀ.ਐਲ. ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜਿਹੜੇ ਵਿਭਾਗਾਂ ਵਿੱਚ ਉਨ੍ਹਾਂ ਦਾ ਬਿਜਲੀ ਸਬੰਧੀ ਕੋਈ ਕੰਮ ਪੈਡਿੰਗ ਪਿਆ ਹੈ, ਉਸ ਨੂੰ ਪਹਿਲ ਦੇ ਅਧਾਰ 'ਤੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਸਮੂਹ ਬੀ.ਡੀ.ਪੀ.ਓਜ਼ ਨੂੰ ਆਪਣੇ-ਆਪਣੇ ਖੇਤਰ ਵਿੱਚ ਚੱਲ ਰਹੇ ਕੰਮਾਂ ਵਿਚ ਤੇਜੀ ਲਿਆਉਣ ਲਈ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਹੜੇ ਕੰਮ ਅਜੇ ਤੱਕ ਪੈਡਿੰਗ ਪਏ, ਉਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਪ੍ਰੋਗਰਾਮ ਅਫ਼ਸਰ, ਪਬਲਿਕ ਹੈਲਥ, ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ, ਡਰੇਨੇਜ਼, ਪੰਚਾਇਤੀ ਰਾਜ, ਜ਼ਿਲ੍ਹਾ ਭਲਾਈ ਅਫ਼ਸਰ, ਮੰਡਲ ਭੂਮੀ ਰੱਖਿਆ ਅਫ਼ਸਰ, ਸੀਵਰੇਜ਼ ਬੋਰਡ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਤੋਂ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਦੇਣ ਲਈ ਕਿਹਾ।

                       ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਉਪ ਅਰਥ ਅੰਕੜਾ ਤੇ ਸਲਾਹਕਾਰ ਸ੍ਰੀਮਤੀ ਭੁਪਿੰਦਰ ਕੌਰ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਵਿਨੇ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਅਵਾਰਾ ਤੇ ਜ਼ਖਮੀ ਪਸ਼ੂਆਂ ਲਈ ਤਿਆਰ ਕਰਵਾਈ ਰਿਕਵਰੀ ਵੈਨ ਨੂੰ ਦਿੱਤੀ ਹਰੀ ਝੰਡੀ


  • ਕੈਟਲ ਪੌਂਡ ਫਲਾਹੀ 'ਚ ਕਰੀਬ 200 ਬੇਸਹਾਰਾ ਪਸ਼ੂਆਂ ਦੀ ਕੀਤੀ ਜਾ ਰਹੀ ਸਾਂਭ-ਸੰਭਾਲ : ਉਜਵਲ

ਹੁਸ਼ਿਆਰਪੁਰ, 14 ਦਸੰਬਰ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ
ਅੱਜ 'ਨਈ ਸੋਚ' ਸੰਸਥਾ ਵਲੋਂ ਅਵਾਰਾ ਅਤੇ ਜ਼ਖਮੀ ਪਸ਼ੂਆਂ ਨੂੰ ਆਸਾਨੀ ਨਾਲ ਫੜ੍ਹਨ ਅਤੇ ਨਿਰਧਾਰਤ ਥਾਂ 'ਤੇ ਲਿਜਾਣ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕਰਵਾਈ ਰਿਕਵਰੀ ਵੈਨ ਨੂੰ ਹਰੀ ਝੰਡੀ ਦਿੰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਰਿਕਵਰੀ ਵੈਨ ਰਾਹੀਂ ਜ਼ਖਮੀ ਪਸ਼ੂਆਂ ਨੂੰ ਕਾਫ਼ੀ ਰਾਹਤ ਪ੍ਰਦਾਨ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਅਵਾਰਾ ਪਸ਼ੂਆਂ ਲਈ ਵਿਸ਼ੇਸ਼ ਕਦਮ ਪੁੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਵੈਸੇਵੀ ਸੰਸਥਾਵਾਂ ਨੂੰ ਵੀ ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਅੱਗੇ ਆਉਣ ਦੀ ਲੋੜ ਹੈ।


         ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸਰਕਾਰ ਵਲੋਂ ਪਿੰਡ ਫਲਾਹੀ ਵਿਖੇ ਬਣਾਏ ਗਏ ਕੈਟਲ ਪੌਂਡ ਵਿੱਚ ਕਰੀਬ 200 ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਸ਼ੂਆਂ ਲਈ ਜਿਥੇ ਚਾਰੇ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ, ਉਥੇ ਸਰਦੀਆਂ ਤੋਂ ਬਚਾਅ ਲਈ ਵੀ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੇਸਹਾਰਾ ਪਸ਼ੂਆਂ ਦਾ ਇਲਾਜ ਵੀ ਸੁਚਾਰੂ ਢੰਗ ਨਾਲ ਕਰਵਾਇਆ ਜਾ ਰਿਹਾ ਹੈ।

           ਡਿਪਟੀ ਕਮਿਸ਼ਨਰ ਨੇ ਕਿਹਾ ਕਿ 'ਨਈ ਸੋਚ' ਸੰਸਥਾ ਵਲੋਂ
ਰਿਕਵਰੀ ਵੈਨ ਦਾ ਕੀਤਾ ਗਿਆ ਉਪਰਾਲਾ ਆਪਣੇ-ਆਪ ਵਿੱਚ ਇਕ ਅਹਿਮ ਉਪਲਬੱਧੀ ਹੈ। ਉਨ੍ਹਾਂ ਕਿਹਾ ਕਿ ਅਵਾਰਾ ਤੇ ਜ਼ਖਮੀ ਪਸ਼ੂਆਂ ਨੂੰ ਨਿਰਧਾਰਤ ਜਗ੍ਹਾ 'ਤੇ ਪਹੁੰਚਾਉਣ ਲਈ ਇਹ ਇਕ ਸਪੈਸ਼ਲ ਵੈਨ ਤਿਆਰ ਕੀਤੀ ਗਈ ਹੈ, ਜਿਸ ਵਿੱਚ ਪਸ਼ੂਆਂ ਨੂੰ ਆਸਾਨੀ ਨਾਲ ਚੜ੍ਹਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਬਾਕੀ ਐਨ.ਜੀ.ਓਜ਼ ਵੀ ਇਸ ਨਿਵੇਕਲੀ ਪਹਿਲ ਕਦਮੀ ਤੋਂ ਪ੍ਰੇਰਣਾ ਲੈਂਦੇ ਹੋਏ ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਅੱਗੇ ਆਉਣ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਆਪਣੇ ਪਸ਼ੂ ਅਵਾਰਾ ਨਹੀਂ ਛੱਡਣੇ ਚਾਹੀਦੇ, ਕਿਉਂਕਿ ਇਸ ਨਾਲ ਜਿਥੇ ਪਸ਼ੂਆਂ ਨਾਲ ਹਾਦਸੇ ਵਾਪਰਦੇ ਹਨ, ਉਥੇ ਅਵਾਰਾ ਪਸ਼ੂਆਂ ਨਾਲ ਮਨੁੱਖੀ ਜਾਨਾਂ ਵੀ ਜਾਂਦੀਆਂ ਹਨ।


    ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਸੰਸਥਾ ਦੇ ਪ੍ਰਧਾਨ ਸ੍ਰੀ ਅਸ਼ਵਨੀ ਗੈਂਦ, ਡਿਪਟੀ ਡਾਇਰੈਕਟਰ ਡਾ ਹਰਮੇਸ਼ ਕੁਮਾਰ, ਨੋਡਲ ਅਫ਼ਸਰ ਕੈਟਲ ਪੌਂਡ ਫਲਾਹੀ ਡਾ.ਮਨਮੋਹਨ ਸਿੰਘ ਦਰਦੀ, ਇੰਸਪੈਕਟਰ ਸ੍ਰੀ ਸੰਜੀਵ ਅਰੋੜਾ, ਸ੍ਰੀ ਅਸ਼ੋਕ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਆਨ ਲਾਈਨ ਪੋਰਟਲ 'ਤੇ ਵੀ ਦਿੱਤੀ ਜਾ ਸਕਦੀ ਹੈ ਨਜਾਇਜ਼ ਮਾਈਨਿੰਗ ਸਬੰਧੀ ਸੂਚਨਾ



  • ਨਜਾਇਜ਼ ਮਾਈਨਿੰਗ ਰੋਕਣ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਜਾਰੀ ਕੀਤੇ ਹੈਲਪ ਲਾਈਨ ਨੰਬਰ

ਹੁਸ਼ਿਆਰਪੁਰ, 13 ਦਸੰਬਰ:

                   ਮਾਈਨਰ ਮਿਨਰਲ ਦੀ ਗੈਰ ਕਾਨੂੰਨੀ ਨਿਕਾਸੀ ਰੋਕਣ ਸਬੰਧੀ ਕੋਈ ਵੀ ਸੂਚਨਾ ਪੰਜਾਬ ਸਰਕਾਰ ਵਲੋਂ ਤਿਆਰ ਕੀਤੀ ਗਈ ਵੈਬਸਾਈਟ P2-7R1MS ON L9N5 POR“1L 'ਤੇ ਵੀ ਦਿੱਤੀ ਜਾ ਸਕਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਮਾਈਨਰ ਮਿਨਰਲ ਦੀ ਗੈਰ ਕਾਨੂੰਨੀ ਨਿਕਾਸੀ ਰੋਕਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੂੰ ਨੋਡਲ ਅਫ਼ਸਰ (ਮਾਈਨਿੰਗ) ਤਾਇਨਾਤ ਕੀਤਾ ਗਿਆ ਹੈ। ਜੇਕਰ ਕਿਸੇ ਨੂੰ ਆਪਣੇ ਖੇਤਰ ਵਿੱਚ ਕੋਈ ਵੀ ਮਾਈਨਰ ਮਿਨਰਲ ਦੀ ਗੈਰ ਕਾਨੂੰਨੀ ਨਿਕਾਸੀ ਧਿਆਨ ਵਿੱਚ ਆਉਂਦੀ ਹੈ, ਤਾਂ ਉਹ ਉਕਤ ਪੋਰਟਲ 'ਤੇ ਆਨ ਲਾਈਨ ਸੂਚਨਾ ਵੀ ਭੇਜ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ 01882-220302, ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫ਼ਸਰ ਮਾਈਨਿੰਗ ਦੇ ਹੈਲਪ ਲਾਈਨ ਮੋਬਾਇਲ ਨੰਬਰ 98729-97863 ਅਤੇ ਈਮੇਲ ਆਈ ਡੀ adcghoshiarpur0gmail.com 'ਤੇ ਵੀ ਨਜਾਇਜ਼ ਮਾਈਨਿੰਗ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ।

ਏ.ਡੀ.ਸੀ. ਅਨੁਪਮ ਕਲੇਰ ਨੇ ਕੀਤਾ ਜ਼ਿਲ੍ਹਾ ਨਸ਼ਾ ਮੁਕਤੀ ਪੁਨਰਵਾਸ ਕੇਂਦਰ ਦਾ ਦੌਰਾ


  • ਸਫਾਈ ਵਿਵਸਥਾ ਅਤੇ ਜਾਗਰੂਕਤਾ ਕੈਂਪ ਲਗਾਉਣ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼

ਹੁਸ਼ਿਆਰਪੁਰ, 14 ਦਸੰਬਰ:ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਜ਼ਿਲ੍ਹਾ ਨਸ਼ਾ ਮੁਕਤੀ ਪੁਨਰਵਾਸ ਕੇਂਦਰ, ਮੁਹੱਲਾ ਫਤਹਿਗੜ੍ਹ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਕੇਂਦਰ ਦਾ ਦੌਰਾ ਕਰਦੇ ਹੋਏ ਮਰੀਜ਼ਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਵੋਕੇਸ਼ਨਲ ਗਤੀਵਿਧੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ।

                       ਵਧੀਕ ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਦੇ ਪੁਨਰਵਾਸ
ਅਤੇ ਉਨ੍ਹਾਂ ਦੇ ਮਨੋਬਲ ਵਿੱਚ ਵਾਧਾ ਕਰਨ ਲਈ ਕੇਂਦਰ ਵਿੱਚ ਢੁੱਕਵੇਂ ਪ੍ਰਬੰਧ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਸੁਸਾਇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਮੁਹੱਲਾ ਫਤਹਿਗੜ੍ਹ, ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਦੇ ਕੇਂਦਰਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਇਨ੍ਹਾਂ ਕੇਂਦਰਾਂ ਵਿੱਚ ਲੋੜ ਅਨੁਸਾਰ ਵੋਕੇਸ਼ਨਲ ਗਤੀਵਿਧੀਆਂ ਲਈ ਆਈ.ਟੀ.ਆਈ. ਵਲੋਂ ਇਨਸਟਰਕਟਰ ਮੁਹੱਈਆ ਕਰਵਾਉਣ ਅਤੇ ਕੇਂਦਰਾਂ ਵਿੱਚ ਸਫ਼ਾਈ ਵਿਵਸਥਾ ਕਰਵਾਉਣ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕੇਂਦਰਾਂ ਵਿੱਚ ਜਿੰਮ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਜਾਗਰੂਕਤਾ ਕੈਂਪ ਲਗਾਉਣ ਸਬੰਧੀ ਐਮ.ਸੀ. ਅਤੇ ਸਰਪੰਚਾਂ ਨਾਲ ਤਾਲੇ-ਮੇਲ ਕਰਨ ਲਈ ਕਿਹਾ। ਇਸ ਮੌਕੇ ਡੀ.ਐਸ.ਪੀ. ਸ੍ਰੀ ਸੁਖਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ-ਕਮ-ਮੈਂਬਰ ਸਕੱਤਰ ਡਾ. ਸਤਪਾਲ ਸਿੰਘ ਗੋਜਰਾ, ਮਨੋਰੋਗ ਮਾਹਿਰ ਡਾ. ਰਾਜ ਕੁਮਾਰ, ਐਮ.ਓ.ਐਚ. ਡਾ. ਸੁਨੀਲ ਅਹੀਰ, ਪ੍ਰਿੰਸੀਪਲ ਰਚਨਾ ਕੌਰ, ਐਮ.ਓ. ਡਾ.ਗੁਰਵਿੰਦਰ ਸਿੰਘ, ਮੈਨੇਜਰ ਨੀਸ਼ਾ ਰਾਣੀ, ਕੌਂਸਲਰ ਡਾ. ਸੁਰਭੀ ਠਾਕੁਰ, ਕੌਂਸਲਰ ਸੰਦੀਪ ਕੁਮਾਰੀ, ਨਰਸਿੰਗ ਸਟਾਫ਼ ਵਿਕਰਮਜੀਤ ਸਿੰਘ ਅਤੇ ਐਕਟੀਵਿਟੀ ਕੋਆਰਡੀਨੇਟਰ ਸ੍ਰੀ ਪ੍ਰਸ਼ਾਂਤ ਵੀ ਮੌਜੂਦ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)