ਹੁਸ਼ਿਆਰਪੁਰ, 27 ਜਨਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਸਦਕਾ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸੀਮਾਵਾਂ ਅੰਦਰ 2 ਫਰਵਰੀ ਨੂੰ ਸ਼ਾਮ 5 ਵਜੇ ਤੋਂ 4 ਫਰਵਰੀ ਸ਼ਾਮ 5 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਹੈ। ਇਸ ਦੌਰਾਨ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਕਿਸੇ ਵੀ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ 'ਤੇ ਪੂਰਨ ਤੌਰ 'ਤੇ ਰੋਕ ਲਗਾਈ ਗਈ ਹੈ। ਇਹ ਹੁਕਮ ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ, 'ਤੇ ਵੀ ਪੂਰਨ ਤੌਰ 'ਤੇ ਲਾਗੂ ਹੋਣਗੇ।
ਇਹ ਹੁਕਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਦੇ ਖਤਮ ਹੋਣ ਦੇ ਸਮੇਂ ਤੋਂ 48 ਘੰਟੇ ਪਹਿਲਾਂ ਭਾਵ 2 ਫਰਵਰੀ 2017 ਨੂੰ ਸ਼ਾਮ 5 ਵਜੇ ਤੋਂ 4 ਫਰਵਰੀ 2017 ਸ਼ਾਮ 5 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ।
ਇਹ ਹੁਕਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਦੇ ਖਤਮ ਹੋਣ ਦੇ ਸਮੇਂ ਤੋਂ 48 ਘੰਟੇ ਪਹਿਲਾਂ ਭਾਵ 2 ਫਰਵਰੀ 2017 ਨੂੰ ਸ਼ਾਮ 5 ਵਜੇ ਤੋਂ 4 ਫਰਵਰੀ 2017 ਸ਼ਾਮ 5 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ।
No comments:
Post a Comment