-ਬਿਨਾਂ ਕਿਸੇ ਡਰ ਅਤੇ ਲਾਲਚ ਦੇ ਵੋਟ ਪਾਉਣ ਲਈ ਕੀਤੀ ਅਪੀਲ
ਹੁਸ਼ਿਆਰਪੁਰ, 31 ਜਨਵਰੀ: ਪੰਜਾਬ ਵਿਧਾਨ ਸਭਾ ਚੋਣਾਂ 2017 ਸੰਬੰਧੀ ਜਿਲੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚੋਂ ਚੋਣਾਂ ਸਬੰਧੀ ਹੁਣ ਤੱਕ 214 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 206 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ 63 ਸ਼ਿਕਾਇਤਾਂ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 61 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱÎਸਿਆ ਕਿ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿੱਚੋਂ ਪ੍ਰਾਪਤ ਹੋਈਆਂ ਕੁਲ 107 ਸ਼ਿਕਾਇਤਾਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਤ ਸਨ, ਜ਼ਿਨ੍ਹਾਂ ਵਿੱਚੋਂ 106 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 107 ਸ਼ਿਕਾਇਤਾਂ ਬਾਕੀ ਵਿਸ਼ਿਆਂ ਨਾਲ ਸਬੰਧਤ ਸਨ, ਜਿਨ੍ਹਾਂ ਵਿੱਚੋਂ ਵੀ 100 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕੇ ਮੁਕੇਰੀਆਂ ਦੀਆਂ 14 ਸ਼ਿਕਾਇਤਾਂ ਵਿੱਚੋਂ 14, ਵਿਧਾਨ ਸਭਾ ਹਲਕੇ ਦਸੂਹਾ ਦੀਆਂ 7 ਸ਼ਿਕਾਇਤਾਂ ਵਿੱਚੋਂ 6, ਉੜਮੁੜ ਵਿਧਾਨ ਸਭਾ ਹਲਕੇ ਦੀਆਂ 57 ਸ਼ਿਕਾਇਤਾਂ ਵਿੱਚੋਂ 57, ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੀਆਂ 12 ਵਿੱਚੋਂ 12, ਵਿਧਾਨ ਸਭਾ ਹਲਕੇ ਚੱਬੇਵਾਲ ਦੀਆਂ 16 ਸ਼ਿਕਾਇਤਾਂ ਵਿੱਚੋਂ 13, ਵਿਧਾਨ ਸਭਾ ਹਲਕੇ ਗੜ੍ਹਸ਼ੰਕਰ ਦੀਆਂ 13 ਸ਼ਿਕਾਇਤਾਂ ਵਿੱਚੋਂ 11 ਸ਼ਿਕਾਇਤਾਂ, ਹੋਰ 7 ਸ਼ਿਕਾਇਤਾਂ ਵਿੱਚੋਂ 7, ਐਸ.ਐਸ.ਪੀ. ਕੰਟਰੋਲ ਸੈਲ ਨਾਲ ਸਬੰਧਤ 8 ਸ਼ਿਕਾਇਤਾਂ ਵਿੱਚੋਂ 8 ਅਤੇ ਬਾਕੀ ਵਿਭਾਗਾਂ ਨਾਲ ਸਬੰਧਤ 17 ਸ਼ਿਕਾਇਤਾਂ ਵਿੱਚੋਂ 17 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਹੁਣ ਤੱਕ ਕੁਲ 214 ਸ਼ਿਕਾਇਤਾਂ ਵਿੱਚੋਂ 206 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਿਆਂ ਵਿੱਚੋਂ ਮਿਲ ਰਹੀਆਂ ਸ਼ਿਕਾਇਤਾਂ ਦਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤੈਅ ਸਮੇਂ ਵਿੱਚ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 4 ਫਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਨੇ ਜਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦੇ ਕਿਹਾ ਕਿ ਚੋਣਾਂ ਵਾਲੇ ਦਿਨ ਬਿਨ੍ਹਾਂ ਕਿਸੇ ਡਰ ਅਤੇ ਲਾਲਚ ਦੇ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ। ਇਹ ਸਾਡਾ ਮੌਲਿਕ ਅਧਿਕਾਰ ਵੀ ਹੈ ਅਤੇ ਦੇਸ਼ ਪ੍ਰਤੀ ਇਕ ਅਹਿਮ ਫਰਜ਼ ਵੀ ਹੈ।

No comments:
Post a Comment