-ਮਾਡਲ ਪੋਲਿੰਗ ਸਟੇਸ਼ਨ ਤਿਆਰ ਕਰਕੇ ਈ.ਵੀ.ਐਮ. ਅਤੇ ਵੀਵੀਪੈਟ ਮਸ਼ੀਨਾਂ ਬਾਰੇ ਦਿੱਤੀ ਜਾਵੇਗੀ ਜਾਣਕਾਰੀ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 21 ਜਨਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ 3 ਰੋਜ਼ਾ ਮੈਗਾ ਵੋਟਰ ਫੈਸਟੀਵਲ 'ਵੋਟਰ ਕਾਰਨੀਵਾਲ-2017' 23 ਜਨਵਰੀ ਨੂੰ ਸ਼ੁਰੂ ਹੋ ਰਿਹਾ ਹੈ ਅਤੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ 11 ਵਜੇ ਰਿਆਤ ਬਾਹਰਾ ਕਾਲਜ, ਚੰਡੀਗੜ੍ਹ ਰੋਡ, ਹੁਸ਼ਿਆਰਪੁਰ ਵਿਖੇ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੋਣ ਜਾਗਰੂਕਤਾ ਸਬੰਧੀ ਕਰਵਾਇਆ ਜਾ ਰਿਹਾ ਇਹ ਪ੍ਰੋਗਰਾਮ ਨੈਸ਼ਨਲ ਵੋਟਰ ਦਿਵਸ 25 ਜਨਵਰੀ ਤੱਕ ਚੱਲੇਗਾ ਅਤੇ ਇਸ ਦੌਰਾਨ ਚੋਣਾਂ ਸਬੰਧੀ ਅਹਿਮ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਮਾਗਮ ਵਿੱਚ ਇਕ ਮਾਡਲ ਪੋਲਿੰਗ ਸਟੇਸ਼ਨ ਤਿਆਰ ਕਰਕੇ ਈ.ਵੀ.ਐਮ. ਅਤੇ ਵੀਵੀਪੈਟ ਮਸ਼ੀਨਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਰੋਜ਼ਾਨਾ ਸਵੇਰੇ 10 ਵਜੇ ਤੋਂ ਸਾਢੇ 4 ਵਜੇ ਤੱਕ ਚੱਲਣਗੇ ਅਤੇ ਇਸ ਦੌਰਾਨ ਜਿਥੇ ਪੇਟਿੰਗ, ਰੰਗੋਲੀ ਆਦਿ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ, ਉਥੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਕੀ ਰਾਜਾਂ ਦੀਆਂ ਪ੍ਰਸਿੱਧ ਸਭਿਆਚਾਰਕ ਵੰਨਗੀਆਂ ਵੀ ਪੇਸ਼ ਹੋਣਗੀਆਂ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕ ਇਸ ਮੈਗਾ ਵੋਟਰ ਫੈਸਟੀਵਲ ਦਾ ਹਿੱਸਾ ਬਣਨ।
ਸ੍ਰੀਮਤੀ ਮਿਤਰਾ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਵਿੱਚ ਦਿਵਯਾਂਗ ਵਿਅਕਤੀਆਂ ਦੀ ਸਹਾਇਤਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੱÎਸਿਆ ਕਿ ਸਮਾਗਮ ਦੇ ਆਖਰੀ ਦਿਨ 25 ਜਨਵਰੀ ਨੂੰ ਨੈਸ਼ਨਲ ਵੋਟਰ ਦਿਵਸ 'ਤੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਉਕਤ ਸਮਾਗਮ ਤੋਂ ਇਲਾਵਾ ਰਿਆਤ ਬਾਹਰਾ ਕਾਲਜ ਵਿਖੇ ਹੀ ਜਿਲ੍ਹਾ ਰੈਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਦੀ ਸਹਾਇਤਾ ਲਈ ਇਕ ਰੈਡ ਕਰਾਸ ਮੇਲਾ 23 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਸਟਾਲਾਂ ਤੋਂ ਇਲਾਵਾ ਲੱਕੀ ਡਰਾਅ ਵੀ ਕੱਢੇ ਜਾਣਗੇ ਅਤੇ ਇਸ ਮੇਲੇ ਤੋਂ ਹੋਣ ਵਾਲੀ ਆਮਦਨ ਨੂੰ ਆਉਣ ਵਾਲੇ ਸਮੇਂ ਵਿੱਚ ਰੈਡ ਕਰਾਸ ਵਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਸਕੀਮਾਂ ਅਤੇ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵਰਤਿਆ ਜਾਵੇਗਾ।

No comments:
Post a Comment