-ਮੁਕੇਰੀਆਂ 'ਚ 5, ਦਸੂਹਾ 9, ਉੜਮੁੜ 4, ਸ਼ਾਮਚੁਰਾਸੀ 1, ਹੁਸ਼ਿਆਰਪੁਰ 5, ਚੱਬੇਵਾਲ 4 ਅਤੇ ਗੜ੍ਹਸ਼ੰਕਰ ਵਿਖੇ 3 ਨਾਮਜ਼ਦਗੀ
ਹੁਸ਼ਿਆਰਪੁਰ, 17 ਜਨਵਰੀ: ਵਿਧਾਨ ਸਭਾ ਚੋਣਾਂ-2017 ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਪੰਜਵਂੇ ਦਿਨ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 31 ਨਾਮਜ਼ਦਗੀ ਪੱਤਰ 29 ਉਮੀਦਵਾਰਾਂ ਵਲੋਂ ਦਾਖਲ ਕੀਤੇ ਗਏ। ਇਨ੍ਹਾਂ ਵਿੱਚ ਮੁਕੇਰੀਆਂ 'ਚ 5, ਦਸੂਹਾ 9, ਉੜਮੁੜ 4, ਸ਼ਾਮਚੁਰਾਸੀ 1, ਹੁਸ਼ਿਆਰਪੁਰ 5, ਚੱਬੇਵਾਲ 4 ਅਤੇ ਗੜ੍ਹਸ਼ੰਕਰ ਵਿਖੇ 3 ਨਾਮਜ਼ਦਗੀਆਂ ਸ਼ਾਮਲ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਮੁਕੇਰੀਆਂ-ਕਮ-ਐਸ.ਡੀ.ਐਮ. ਸ੍ਰੀ ਅਮਿਤ ਮਹਾਜਨ ਕੋਲ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ੍ਰੀ ਰਜਨੀਸ਼ ਕੁਮਾਰ ਬੱਬੀ ਅਤੇ ਇੰਦੂ ਬਾਲਾ, ਭਾਜਪਾ ਤੋਂ ਅਰੁਨੇਸ਼ ਕੁਮਾਰ ਅਤੇ ਰਘੁਨਾਥ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਕਰਮਜੀਤ ਸਿੰਘ ਨੇ ਕਾਗਜ਼ ਦਾਖਲ ਕੀਤੇ।
ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਦਸੂਹਾ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਸ੍ਰੀ ਹਿਮਾਂਸ਼ੂ ਅਗਰਵਾਲ ਕੋਲ ਬਹੁਜਨ ਸਮਾਜ ਪਾਰਟੀ ਤੋਂ ਜਗਪ੍ਰੀਤ ਸਿੰਘ ਸਾਹੀ ਤੇ ਕੁਲਬੀਰ ਕੌਰ ਸਾਹੀ, ਆਜ਼ਾਦ ਉਮੀਦਵਾਰ ਦੇ ਤੌਰ 'ਤੇ ਪਰਮਜੀਤ, ਭਾਰਤੀ ਜਨਤਾ ਪਾਰਟੀ ਤੋਂ ਸੁਖਜੀਤ ਕੌਰ, ਆਪਣਾ ਪੰਜਾਬ ਪਾਰਟੀ ਤੋਂ ਲਾਰੈਂਸ ਚੌਧਰੀ ਤੇ ਸਲੀਮ ਮਸੀਹ, ਭਾਰਤੀ ਰਾਸ਼ਟਰੀ ਕਾਂਗਰਸ ਤੋਂ ਅਰੁਣ ਡੋਗਰਾ, ਅਵਿਨਾਸ਼ ਡੋਗਰਾ ਅਤੇ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਰਘੂਨਾਥ ਸਿੰਘ ਰਾਣਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਉਨ੍ਹਾਂ ਦੱਸਿਆ ਕਿ ਉੜਮੁੜ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਜਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਕੋਲ ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ ਦੇ ਸੁਗਰੀਵ ਸਿੰਘ ਨੇ, ਭਾਰਤੀ ਰਾਸ਼ਟਰੀ ਕਾਂਗਰਸ ਤੋਂ ਸੰਗਤ ਸਿੰਘ ਅਤੇ ਜੋਗਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਕੁਲਦੀਪ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਉਨ੍ਹਾਂ ਦੱਸਿਆ ਕਿ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ ਕੋਲ ਸ਼੍ਰੋਮਣੀ ਅਕਾਲੀ ਦਲ ਤੋਂ ਮਹਿੰਦਰ ਕੌਰ ਨੇ ਨਾਮਜ਼ਦਗੀ ਪੱਤਰ ਭਰੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਲੋਕ ਜਨ ਸ਼ਕਤੀ ਪਾਰਟੀ ਤੋਂ ਓਮ ਪ੍ਰਕਾਸ਼ ਜੱਖੂ ਨੇ, ਭਾਰਤੀ ਰਾਸ਼ਟਰੀ ਕਾਂਗਰਸ ਤੋਂ ਸੁੰਦਰ ਸ਼ਾਮ ਅਰੋੜਾ ਤੇ ਸਿੰਪਲ ਅਰੋੜਾ, ਬਹੁਜਨ ਸਮਾਜ ਪਾਰਟੀ ਤੋਂ ਸੁਰਿੰਦਰ ਕੁਮਾਰ ਅਤੇ ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ ਤੋਂ ਜਸਪ੍ਰੀਤ ਕੌਰ ਨੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ ਕੋਲ ਕਾਗਜ਼ ਭਰੇ। ਚੱਬੇਵਾਲ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਸੋਹਣ ਸਿੰਘ, ਭਾਰਤੀ ਰਾਸ਼ਟਰੀ ਕਾਂਗਰਸ ਤੋਂ ਰਾਜ ਕੁਮਾਰ, ਬਹੁਜਨ ਸਮਾਜ ਪਾਰਟੀ ਤੋਂ ਗੁਰਲਾਲ, ਆਮ ਆਦਮੀ ਪਾਰਟੀ ਤੋਂ ਜਸਵਿਦਰ ਕੁਮਾਰੀ ਨੇ ਰਿਟਰਨਿੰਗ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਵੀਰ ਸਿੰਘ ਕੋਲ ਕਾਗਜ਼ ਦਾਖਲ ਕਰਵਾਏ। ਗੜ੍ਹਸ਼ੰਕਰ ਹਲਕੇ ਵਿੱਚ ਆਮ ਆਦਮੀ ਪਾਰਟੀ ਤੋਂ ਜੈ ਕ੍ਰਿਸ਼ਨ ਤੇ ਨੀਲਮ ਰਾਣੀ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਪਿਛੋਰਾ ਸਿੰਘ ਨੇ ਐਸ.ਡੀ.ਐਮ. ਗੜ੍ਹਸ਼ੰਕਰ-ਕਮ-ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਧਾਲੀਵਾਲ ਕੋਲ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਾਮਜ਼ਦਗੀ ਪੱਤਰ ਅੱਜ ਆਖਰੀ ਦਿਨ 18 ਜਨਵਰੀ ਤੱਕ ਸਵੇਰੇ 11 ਵਜੇ ਤੋਂ 3 ਵਜੇ ਤੱਕ ਹੀ ਦਾਖਲ ਕੀਤੇ ਜਾ ਸਕਦੇ ਹਨ।

No comments:
Post a Comment