-ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਲਈ ਕੁੱਲ 119 ਨਾਮਜ਼ਦਗੀਆਂ
ਹੁਸ਼ਿਆਰਪੁਰ, 18 ਜਨਵਰੀ: ਵਿਧਾਨ ਸਭਾ ਚੋਣਾਂ-2017 ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਅੱਜ ਆਖਰੀ ਦਿਨ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 64 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਜਿਸ ਨਾਲ ਹੁਣ ਤੱਕ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 119 ਨਾਮਜ਼ਦਗੀ ਪੱਤਰ ਭਰੇ ਗਏ ਹਨ। ਇਨ੍ਹਾਂ ਵਿੱਚ ਮੁਕੇਰੀਆਂ 'ਚ 6 (ਕੁੱਲ 17), ਦਸੂਹਾ 13 (23), ਉੜਮੁੜ 10 (16), ਸ਼ਾਮਚੁਰਾਸੀ 7 (17), ਗੜ੍ਹਸ਼ੰਕਰ ਵਿਖੇ 13 (17), ਹੁਸ਼ਿਆਰਪੁਰ 7 (16), ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ 8 (13) ਨਾਮਜ਼ਦਗੀਆਂ ਸ਼ਾਮਲ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਮੁਕੇਰੀਆਂ-ਕਮ-ਐਸ.ਡੀ.ਐਮ. ਸ੍ਰੀ ਅਮਿਤ ਮਹਾਜਨ ਕੋਲ ਭਾਰਤ ਰਾਸ਼ਟਰੀ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਭਜਨ ਸਿੰਘ, ਆਜ਼ਾਦ ਉਮੀਦਵਾਰ ਵਜੋਂ ਸ੍ਰੀ ਜੰਗੀ ਲਾਲ ਮਹਾਜਨ ਅਤੇ ਸ੍ਰੀਮਤੀ ਸ਼ੁਕਲਾ ਮਹਾਜਨ ਨੇ ਕਾਗਜ਼ ਦਾਖਲ ਕੀਤੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸ਼ਿਵ ਸੈਨਾ ਵਲੋਂ ਸ੍ਰੀਮਤੀ ਸੁਮਿਤਰੀ ਦੇਵੀ, ਬੀ.ਐਸ.ਪੀ. ਤੋਂ ਸ੍ਰੀ ਰਣਜੀਤ ਰਾਮ, ਹਿੰਦੁਸਤਾਨ ਸ਼ਕਤੀ ਸੈਨਾ ਵਲੋਂ ਸ੍ਰੀ ਕੁਲਦੀਪ ਕੁਮਾਰ ਨੇ ਨਾਮਜ਼ਦਗੀ ਪੱਤਰ ਭਰੇ।
ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਦਸੂਹਾ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਸ੍ਰੀ ਹਿਮਾਂਸ਼ੂ ਅਗਰਵਾਲ ਕੋਲ ਆਮ ਆਦਮੀ ਪਾਰਟੀ ਦੇ ਸ੍ਰੀਮਤੀ ਬਲਬੀਰ ਕੌਰ ਅਤੇ ਸ੍ਰੀ ਯਾਦਵਿੰਦਰ ਸਿੰਘ, ਆਜ਼ਾਦ ਉਮੀਦਵਾਰ ਵਜੋਂ ਸ੍ਰੀ ਜਗਮੋਹਨ ਸਿੰਘ, ਸ੍ਰੀ ਬਲਦੇਵ ਸਿੰਘ, ਸ੍ਰੀ ਕਰਮਵੀਰ ਸਿੰਘ ਅਤੇ ਸ੍ਰੀ ਭੁਪਿੰਦਰ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ ਵਲੋਂ ਸ੍ਰੀ ਚਰਨਜੀਤ ਸਿੰਘ, ਕਮਿਊਨਿਸਟੀ ਪਾਰਟੀ ਆਫ਼ ਇੰਡੀਆ ਵਲੋਂ ਸ੍ਰੀ ਸੁੱਖਾ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਵਲੋਂ ਸ੍ਰੀ ਸਰਬਜੀਤ ਸਿੰਘ ਨੇ ਕਾਗਜ਼ ਦਾਖਲ ਕੀਤੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਉੜਮੁੜ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਜਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਕੋਲ ਆਮ ਆਦਮੀ ਪਾਰਟੀ ਦੇ ਸ੍ਰੀ ਗੁਰਵਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਅਰਵਿੰਦਰ ਸਿੰਘ ਅਤੇ ਸ੍ਰੀ ਕਮਲਜੀਤ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ। ਉਨ੍ਹਾਂ ਦੱਸਿਆ ਕਿ ਬਹੁਜਨ ਸਮਾਜ ਪਾਰਟੀ ਵਲੋਂ ਸ੍ਰੀ ਗੁਰਬਖਸ਼ ਸਿੰਘ ਅਤੇ ਸ੍ਰੀਮਤੀ ਹਰਜਿੰਦਰ ਕੌਰ ਨੇ ਕਾਗਜ਼ ਦਾਖਲ ਕੀਤੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹਿੰਦੁਸਤਾਨ ਸ਼ਕਤੀ ਸੈਨਾ ਵਲੋਂ ਸ੍ਰੀ ਵਿਕਾਸ ਜਸਰਾ, ਆਪਣਾ ਪੰਜਾਬ ਪਾਰਟੀ ਤੋਂ ਸ੍ਰੀ ਵਰਿੰਦਰ ਕੁਮਾਰ ਅਤੇ ਸ੍ਰੀ ਮੋਹਨ ਸਿੰਘ, ਭਾਰਤ ਰਾਸ਼ਟਰੀ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਗੁਰਦਿਆਲ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ।
ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ ਕੋਲ ਆਪਣਾ ਪੰਜਾਬ ਪਾਰਟੀ ਦੇ ਸ੍ਰੀ ਸਤੀਸ਼ ਲਾਂਬਾ ਅਤੇ ਸ੍ਰੀ ਨਰਿੰਦਰ ਲਾਂਬਾ, ਬਹੁਜਨ ਸਮਾਜ ਪਾਰਟੀ ਦੇ ਸ੍ਰੀ ਭਗਵਾਨ ਦਾਸ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸ੍ਰੀ ਪਵਨ ਕੁਮਾਰ ਆਦੀਆ ਅਤੇ ਕੁਸਮ ਆਦੀਆ, ਆਜ਼ਾਦ ਉਮੀਦਵਾਰ ਵਜੋਂ ਸ੍ਰੀ ਗੁਰਿੰਦਰਜੀਤ ਸਿੰਘ, ਭਾਰਤ ਰਾਸ਼ਟਰੀ ਡੈਮੋਕਰੇਟਿਕ ਪਾਰਟੀ ਤੋਂ ਸ੍ਰੀ ਕੇਵਲ ਲਾਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਸ੍ਰੀ ਹਰਦੀਪ ਸਿੰਘ ਧਾਲੀਵਾਲ ਕੋਲ ਸ਼੍ਰੋਮਣੀ ਅਕਾਲੀ ਦਲ ਤੋਂ ਸ੍ਰੀ ਸੁਰਿੰਦਰ ਸਿੰਘ ਹੀਰ ਅਤੇ ਸ੍ਰੀ ਅਜਾਇਬ ਸਿੰਘ, ਆਜ਼ਾਦ ਉਮੀਦਵਾਰ ਵਜੋਂ ਸ੍ਰੀ ਜੈ ਗੋਪਾਲ ਧੀਮਾਨ, ਨਮੀਸ਼ਾ ਮਹਿਤਾ ਅਤੇ ਸੁਭਾਸ਼ ਚੰਦਰ ਧੀਰ, ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਸ੍ਰੀ ਲਵ ਕੁਮਾਰ ਗੋਲਡੀ ਅਤੇ ਰੀਨਾ ਸ਼ਰਮਾ, ਭਾਰਤ ਰਾਸ਼ਟਰੀ ਡੈਮੋਕਰੇਟਿਕ ਪਾਰਟੀ ਦੇ ਸ੍ਰੀ ਬਿਸ਼ਨ ਦਾਸ, ਬੀ.ਐਸ.ਪੀ. ਤੋਂ ਸ੍ਰੀ ਬਖਸ਼ੀਸ਼ ਸਿੰਘ ਅਤੇ ਸ੍ਰੀ ਜਸਵੰਤ ਸਿੰਘ, ਆਲ ਇੰਡੀਆ ਤ੍ਰਿਣਮੂਲ ਕਾਂਗਰਸ ਤੋਂ ਸ੍ਰੀ ਮਨਜੀਤ ਸਿੰਘ ਅਤੇ ਸ੍ਰੀ ਗੁਰਮੇਲ ਸਿੰਘ, ਆਪਣਾ ਪੰਜਾਬ ਪਾਰਟੀ ਤੋਂ ਸ੍ਰੀ ਸੁਰਜੀਤ ਸਿੰਘ ਰੰਧਾਵਾ ਨੇ ਨਾਮਜ਼ਦਗੀ ਪੱਤਰ ਭਰੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਹੁਸ਼ਿਆਰਪੁਰ-ਕਮ-ਐਸ.ਡੀ.ਐਮ. ਸ੍ਰੀ ਜਿਤੇਂਦਰ ਜੋਰਵਰ ਕੋਲ ਬਹੁਜਨ ਸਮਾਜ ਪਾਰਟੀ ਤੋਂ ਸ੍ਰੀ ਰਤਨ ਚੰਦ, ਭਾਰਤ ਰਾਸ਼ਟਰੀ ਡੈਮੋਕਰੇਟਿਕ ਪਾਰਟੀ ਤੋਂ ਸ੍ਰੀ ਅਜੀਤ ਰਾਮ, ਡੈਮੋਕਰੇਟਿਕ ਸਵਰਾਜ ਪਾਰਟੀ ਤੋਂ ਸ੍ਰੀ ਮਨਿੰਦਰ ਪਾਲ, ਆਪਣਾ ਪੰਜਾਬ ਪਾਰਟੀ ਤੋਂ ਸ੍ਰੀ ਮਹਿੰਦਰ ਸਿੰਘ ਅਤੇ ਫਕੀਰ ਪ੍ਰਸ਼ਾਦ ਡੋਗਰਾ, ਆਜ਼ਾਦ ਉਮੀਦਵਾਰ ਵਜੋਂ ਸ੍ਰੀ ਸੰਤੋਖ ਸਿੰਘ, ਹਿੰਦੁਸਤਾਨ ਨਿਰਮਾਣ ਦਲ ਤੋਂ ਸ੍ਰੀ ਪਰਮਜੀਤ ਸਿੰਘ ਨੇ ਨਾਮਜਦਗੀ ਪੱਤਰ ਭਰੇ। ਉਨ੍ਹਾਂ ਦੱਸਿਆ ਕਿ ਰਿਟਰਨਿੰਗ ਅਫ਼ਸਰ ਚੱਬੇਵਾਲ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਵੀਰ ਸਿੰਘ ਕੋਲ ਆਪਣਾ ਪੰਜਾਬ ਪਾਰਟੀ ਤੋਂ ਸ੍ਰੀ ਗੁਰਜੀਤ ਸਿੰਘ, ਭਾਰਤ ਰਾਸ਼ਟਰੀ ਡੈਮੋਕਰੇਟਿਕ ਪਾਰਟੀ ਤੋਂ ਸ੍ਰੀ ਗੁਰਨਾਮ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸੋਨੀਆ, ਆਜ਼ਾਦ ਉਮੀਦਵਾਰ ਵਜੋਂ ਸ੍ਰੀ ਬਲਵਿੰਦਰ ਸਿੰਘ, ਇਨਕਲਾਬ ਵਿਕਾਸ ਦਲ ਤੋਂ ਸ੍ਰੀ ਸੁਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸ੍ਰੀ ਜਗਦੀਸ਼ ਸਿੰਘ, ਹਿੰਦੁਸਤਾਨ ਨਿਰਮਾਣ ਦਲ ਤੋਂ ਸ੍ਰੀ ਜਰਨੈਲ ਸਿੰਘ ਅਤੇ ਗੋਵਿੰਦਰ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 19 ਜਨਵਰੀ ਨੂੰ ਅਤੇ ਵਾਪਸੀ 21 ਜਨਵਰੀ ਤੱਕ ਹੋ ਸਕੇਗੀ। ਉਨ੍ਹਾਂ ਦੱਸਿਆ ਕਿ ਮਤਦਾਨ 4 ਫ਼ਰਵਰੀ ਦਿਨ ਸ਼ਨੀਵਾਰ ਨੂੰ ਹੋਵੇਗਾ ਅਤੇ ਗਿਣਤੀ 11 ਮਾਰਚ 2017 ਨੂੰ ਹੋਵੇਗੀ।

No comments:
Post a Comment