-ਕਰੀਬ 237 ਬੂਥ ਹੋਣਗੇ ਮਾਡਲ ਬੂਥ
-ਨਿਰਪੱਖ ਚੋਣਾਂ ਲਈ 6032 ਚੋਣ ਅਮਲਾ ਚੋਣ ਪ੍ਰਕ੍ਰਿਆ ਨੂੰ ਨੇਪਰੇ ਚਾੜ੍ਹੇਗਾ
ਹੁਸ਼ਿਆਰਪੁਰ, 16 ਜਨਵਰੀ: ਵਿਧਾਨ ਸਭਾ ਚੋਣਾਂ-2017 ਲਈ 4 ਫਰਵਰੀ ਨੂੰ 7 ਵਿਧਾਨ ਸਭਾ ਹਲਕਿਆਂ ਵਿੱਚ ਪੈਣ ਵਾਲੀਆਂ ਵੋਟਾਂ ਲਈ 1508 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਨ੍ਹਾਂ 7 ਵਿਧਾਨ ਸਭਾ ਹਲਕਿਆਂ ਵਿੱਚ 275 ਪੋਲਿੰਗ ਸਟੇਸ਼ਨਾਂ ਨੂੰ ਵਲਨਰੇਬਲ ਕਰਾਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 275 ਮਾਡਲ ਪੋਲਿੰਗ ਸਟੇਸ਼ਨ ਬਣਾਏ ਗਏ, ਜਿਨ੍ਹਾਂ ਵਿੱਚ ਵੋਟ ਪਾਉਣ ਵਾਲਿਆਂ ਨੂੰ ਵਾਧੂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ 155 ਪੋਲਿੰਗ ਸਟੇਸ਼ਨਾਂ ਦੀ ਚੋਣਾਂ ਵਾਲੇ ਦਿਨ ਵੈਬਕਾਸਟਿੰਗ ਵੀ ਕਰਵਾਈ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸ਼ਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਿਆਂ ਵਿੱਚ ਨਿਰਪੱਖ ਚੋਣਾਂ ਕਰਵਾਉਣ ਲਈ 1508 ਪੋਲਿੰਗ ਪਾਰਟੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ 6032 ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ-39 ਲਈ 240 ਪੋਲਿੰਗ ਸਟੇਸ਼ਨ, ਹਲਕਾ ਦਸੂਹਾ-40 ਲਈ 212, ਹਲਕਾ ਉੜਮੁੜ-41 ਲਈ 214, ਹਲਕਾ ਸ਼ਾਮਚੁਰਾਸੀ-42 ਲਈ 213, ਹਲਕਾ ਹੁਸ਼ਿਆਰਪੁਰ-43 ਲਈ 199, ਹਲਕਾ ਚੱਬੇਵਾਲ-44 ਲਈ 203, ਹਲਕਾ ਗੜ੍ਰਸ਼ੰਕਰ-45 ਲਈ 227 ਸਮੇਤ 7 ਵਿਧਾਨ ਸਭਾ ਹਲਕਿਆਂ ਲਈ 1508 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ 275 ਪੋਲਿੰਗ ਸਟੇਸ਼ਨਾਂ ਨੂੰ ਵਲਨਰੇਬਲ ਕਰਾਰ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚ ਵਿਧਾਨ ਸਭਾ ਹਲਕਾ ਮੁਕੇਰੀਆਂ ਵਿੱਚ 12, ਹਲਕਾ ਦਸੂਹਾ ਵਿੱਚ 71, ਹਲਕਾ ਉੜਮੁੜ ਵਿੱਚ 25, ਹਲਕਾ ਸ਼ਾਮਚੁਰਾਸੀ ਵਿੱਚ 72, ਹਲਕਾ ਹੁਸ਼ਿਆਰਪੁਰ ਵਿੱਚ 66, ਹਲਕਾ ਚੱਬੇਵਾਲ ਵਿੱਚ 25 ਅਤੇ ਹਲਕਾ ਗੜ੍ਹਸ਼ੰਕਰ ਵਿੱਚ 4 ਪੋਲਿੰਗ ਸਟੇਸ਼ਨ ਹਨ।
ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਇਸੇ ਤਰ੍ਹਾਂ 237 ਪੋਲਿੰਗ ਸਟੇਸ਼ਨਾਂ ਨੂੰ ਮਾਡਲ ਪੋਲਿੰਗ ਸਟੇਸ਼ਨ ਬਣਾਇਆ ਗਿਆ ਹੈ। ਜਿਨ੍ਹਾਂ ਵਿੱਚ ਵਿਧਾਨ ਸਭਾ ਹਲਕਾ ਮੁਕੇਰੀਆਂ ਵਿੱਚ 47, ਹਲਕਾ ਦਸੂਹਾ ਵਿੱਚ 33, ਹਲਕਾ ਉੜਮੁੜ ਵਿੱਚ 32, ਹਲਕਾ ਸ਼ਾਮਚੁਰਾਸੀ ਵਿੱਚ 32, ਹਲਕਾ ਹੁਸ਼ਿਆਰਪੁਰ ਵਿੱਚ 30, ਹਲਕਾ ਚੱਬੇਵਾਲ ਵਿੱਚ 28, ਹਲਕਾ ਗੜ੍ਹਸ਼ੰਕਰ ਵਿੱਚ 35 ਮਾਡਲ ਪੋਲਿੰਗ ਸਟੇਸ਼ਨਾਂ 'ਤੇ ਵੋਟ ਪਾਉਣ ਵਾਲੇ ਵੋਟਰਾਂ ਨੂੰ ਵਾਧੂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸਫ਼ਲਤਾਪੂਰਕ ਨੇਪਰੇ ਚਾੜ੍ਹਨ ਲਈ 1508 ਪੋਲਿੰਗ ਪਾਰਟੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਵਿਧਾਨ ਸਭਾ ਹਲਕਾ ਮੁਕੇਰੀਆਂ ਵਿੱਚ 240, ਹਲਕਾ ਦਸੂਹਾ ਵਿੱਚ 212, ਹਲਕਾ ਉੜਮੁੜ ਵਿੱਚ 214, ਹਲਕਾ ਸ਼ਾਮਚੁਰਾਸੀ ਵਿੱਚ 213, ਹਲਕਾ ਹੁਸ਼ਿਆਰਪੁਰ ਵਿੱਚ 199, ਹਲਕਾ ਚੱਬੇਵਾਲ ਵਿੱਚ 203 ਅਤੇ ਹਲਕਾ ਗੜ੍ਹਸ਼ੰਕਰ ਵਿੱਚ 227 ਪੋਲਿੰਗ ਪਾਰਟੀਆਂ ਬਣਾਈਆਂ ਗਈਆਂ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 6032 ਪੋਲਿੰਗ ਸਟਾਫ਼ ਦੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ਵਿੱਚ ਵਿਧਾਨ ਸਭਾ ਹਲਕਾ ਮੁਕੇਰੀਆਂ ਵਿੱਚ 960, ਹਲਕਾ ਦਸੂਹਾ ਵਿੱਚ 848, ਹਲਕਾ ਉੜਮੁੜ ਵਿੱਚ 856, ਹਲਕਾ ਸ਼ਾਮਚੁਰਾਸੀ ਵਿੱਚ 852, ਹਲਕਾ ਹੁਸ਼ਿਆਰਪੁਰ ਵਿੱਚ 995, ਹਲਕਾ ਚੱਬੇਵਾਲ ਵਿੱਚ 1015 ਅਤੇ ਹਲਕਾ ਗੜ੍ਹਸ਼ੰਕਰ ਵਿੱਚ 908 ਸਟਾਫ਼ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਕ ਪੋਲਿੰਗ ਸਟੇਸ਼ਨਾ 'ਤੇ ਇਕ ਪੋਲਿੰਗ ਰਿਟਰਨਿੰਗ ਅਫ਼ਸਰ, ਇਕ ਸਹਾਇਕ ਪੋਲਿੰਗ ਰਿਟਰਨਿੰਗ ਅਫ਼ਸਰ ਅਤੇ 2 ਪੋਲਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ, ਜਦਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਅਤੇ ਚੱਬੇਵਾਲ ਵਿਖੇ ਵੀਵੀਪੈਟ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ, ਇਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ ਇਕ ਵਾਧੂ ਪੋਲਿੰਗ ਅਫ਼ਸਰ ਦੀ ਨਿਯੁਕਤੀ ਵੀ ਕੀਤੀ ਗਈ ਹੈ। ਉਨ੍ਹਾਂ ਨੇ ਵੀਵੀਪੈਟ ਦੀ ਸੁਵਿਧਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਦੋ ਹਲਕਿਆਂ ਵਿੱਚ ਵੀਵੀਪੈਟ ਦੀ ਸੁਵਿਧਾ ਰਾਹੀਂ ਵੋਟਰ ਮੌਕੇ 'ਤੇ ਹੀ ਦੇਖ ਸਕਦੇ ਹਨ, ਕਿ ਉਨ੍ਹਾਂ ਨੇ ਕਿਸ ਨੂੰ ਵੋਟ ਪਾਈ ਹੈ। ਉਨ੍ਹਾਂ ਨੇ ਜਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਵੋਟ ਦਾ ਇਸਤੇਮਾਲ ਜ਼ਰੂਰ ਕਰਨ। ਸਫ਼ਲ ਲੋਕਤੰਤਰ ਸਥਾਪਤ ਕਰਨ ਵਿੱਚ ਇਕ-ਇਕ ਵੋਟ ਦੀ ਅਹਿਮ ਕੀਮਤ ਹੁੰਦੀ ਹੈ। ਸੰਵਿਧਾਨ ਨੇ ਵੀ ਸਾਨੂੰ ਇਹ ਅਧਿਕਾਰ ਦਿੱਤਾ ਹੈ, ਕਿ ਅਸੀਂ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੀਏ।
No comments:
Post a Comment