-ਰਿਟਰਨਿੰਗ ਅਫ਼ਸਰਾਂ ਅਤੇ ਵੱਖ-ਵੱਖ ਕਮੇਟੀ ਦੇ ਨੋਡਲ ਅਫ਼ਸਰਾਂ ਨੂੰ ਦਿੱਤੇ ਜ਼ਰੂਰੀ ਦਿਸ਼ਾ-ਨਿਰਦੇਸ਼
- ਨਿਰਪੱਖ ਅਤੇ ਪਾਰਦਰਸ਼ੀ ਕਰਵਾਈਆਂ ਜਾਣਗੀਆਂ ਵਿਧਾਨ ਸਭਾ ਚੋਣਾਂ: ਜਨਰਲ ਅਬਜ਼ਰਵਰ
-ਆਮ ਜਨਤਾ ਦੇ ਮਿਲਣ ਲਈ ਕੀਤਾ ਸਮਾਂ ਨਿਰਧਾਰਤ
ਹੁਸ਼ਿਆਰਪੁਰ, 18 ਜਨਵਰੀ: ਹੁਸ਼ਿਆਰਪੁਰ ਵਿੱਚ ਵਿਧਾਨ ਸਭਾ ਚੋਣਾਂ-2017 ਸਬੰਧੀ ਭਾਰਤੀ ਚੋਣ ਕਮਿਸ਼ਨ ਵਲੋਂ ਜਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਲਈ ਤਿੰਨ ਜਨਰਲ ਅਬਜ਼ਰਵਰ ਅਤੇ ਇਕ ਪੁਲੀਸ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ। ਇਹ ਅਬਜ਼ਰਵਰ ਸਾਹਿਬਾਨ ਹੁਸ਼ਿਆਰਪੁਰ ਵਿੱਚ ਪਹੁੰਚ ਗਏ ਹਨ ਅਤੇ ਅੱਜ ਉਨ੍ਹਾਂ ਨੇ ਰਿਟਰਨਿੰਗ ਅਫ਼ਸਰਾਂ ਤੇ ਗਠਿਤ ਕੀਤੀਆਂ ਵੱਖ-ਵੱਖ ਕਮੇਟੀਆਂ ਨਾਲ ਮੀਟਿੰਗ ਕੀਤੀ।
ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹੇ ਵਿੱਚ ਚੋਣ ਪ੍ਰਕ੍ਰਿਆ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਦੱਸਿਆ, ਉਪਰੰਤ ਐਸ.ਐਸ.ਪੀ. ਸ੍ਰੀ ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹਾ ਪੁਲੀਸ ਵਲੋਂ ਕੀਤੇ ਗਏ ਪ੍ਰਬੰਧਾਂ ਤੋਂ ਜਾਣੂ ਕਰਵਾਇਆ। ਇਸ ਤੋਂ ਬਾਅਦ ਗਠਿਤ ਕੀਤੀਆਂ ਗਈਆਂ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਨੇ ਆਪੋ-ਆਪਣੀ ਕਮੇਟੀ ਬਾਰੇ ਅਬਜ਼ਰਵਰ ਸਾਹਿਬਾਨ ਨੂੰ ਜਾਣੂ ਕਰਵਾਇਆ। ਸ੍ਰੀਮਤੀ ਮਿਤਰਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਧਾਨ ਸਭਾ ਚੋਣਾਂ-2017 ਨੂੰ ਸਫ਼ਲਤਾਪੂਰਵਕ ਸਿਰੇ ਚੜ੍ਹਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਥੇ ਚੋਣਾਂ ਨਾਲ ਜੁੜੇ ਬਾਕੀ ਪੁਖਤਾ ਪ੍ਰਬੰਧ ਕੀਤੇ ਗਏ ਹਨ, ਉਥੇ ਫ਼ਲਾਇੰਗ ਸਕੂਐਡ ਨਾਲ 24 ਘੰਟੇ ਚੱਲਣ ਵਾਲੀਆਂ ਗੱਡੀਆਂ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜੀ.ਪੀ.ਐਸ. ਸਿਸਟਮ ਫ਼ਿੱਟ ਕੀਤਾ ਗਿਆ ਹੈ, ਜਿਸ ਨਾਲ ਇਨ੍ਹਾਂ ਟੀਮਾਂ ਦੀ ਕਾਰਗੁਜ਼ਾਰੀ 'ਤੇ 24 ਘੰਟੇ ਨਜ਼ਰ ਰੱਖੀ ਜਾ ਸਕੇਗੀ।
ਇਸ ਮੌਕੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਤਿੰਨੋਂ ਜਨਰਲ ਅਬਜ਼ਰਵਰ ਸਾਹਿਬਾਨ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਚੋਣ ਪ੍ਰਕ੍ਰਿਆ ਨੂੰ ਨੇਪਰੇ ਚਾੜ੍ਹਨ ਲਈ ਜੋ ਪ੍ਰਬੰਧ ਕੀਤੇ ਗਏ ਹਨ, ਉਹ ਬਹੁਤ ਹੀ ਵਧੀਆ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ ਵੀ ਗੰਭੀਰਤਾ ਨਾਲ ਕੰਮ ਕੀਤਾ ਜਾਵੇ, ਤਾਂ ਜੋ ਚੋਣਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਅਬਜ਼ਰਵਰ ਸਾਹਿਬਾਨ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਨਾਕਿਆਂ ਦੌਰਾਨ ਵਾਹਨਾਂ ਦੀ ਚੈਕਿੰਗ ਸਮੇਂ ਟਰੈਫਿਕ ਵਿਵਸਥਾ ਦਾ ਵੀ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਪੁਲੀਸ ਅਬਜ਼ਰਵਰ ਨੇ ਜ਼ਿਲ੍ਹਾ ਪੁਲੀਸ ਨੂੰ ਸ਼ਾਂਤੀਮਈ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਪੂਰੀ ਗੰਭੀਰਤਾ ਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਅਬਜ਼ਰਵਰ ਸਾਹਿਬਾਨ ਨੇ ਜਿਥੇ ਆਪਣੇ ਮੋਬਾਇਲ ਨੰਬਰ ਜਨਤਕ ਕੀਤੇ ਹਨ, ਉਥੇ ਆਮ ਜਨਤਾ ਦੇ ਮਿਲਣ ਲਈ ਸਮਾਂ ਵੀ ਨਿਰਧਾਰਤ ਕੀਤਾ ਹੈ। ਉਨ੍ਹਾਂ ਕਿਹਾ ਕਿ 39-ਮੁਕੇਰੀਆਂ ਅਤੇ 40 ਦਸੂਹਾ ਵਿਧਾਨ ਸਭਾ ਹਲਕਿਆਂ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਡਾ. ਅਨਿਲ ਕੁਮਾਰ ਸਿੰਘ ਆਈ.ਏ.ਐਸ. ਨਾਲ (78884-95003), ਵਿਧਾਨ ਸਭਾ ਹਲਕਿਆਂ 41-ਉੜਮੁੜ, 42-ਸ਼ਾਮਚੁਰਾਸੀ, 43-ਹੁਸ਼ਿਆਰਪੁਰ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਸ੍ਰੀ ਸੰਜੀਵ ਭਟਨਾਗਰ ਆਈ.ਏ.ਐਸ. ਨਾਲ (78884-95001), 44-ਚੱਬੇਵਾਲ,45-ਗੜ੍ਹਸ਼ੰਕਰ ਹਲਕਿਆਂ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਸ੍ਰੀ ਸ੍ਰੀਕਾਂਤ ਮਿਸ਼ਰਾ ਆਈ.ਏ.ਐਸ. ਨਾਲ (78884-95003), ਜਦਕਿ ਸਾਰੇ ਵਿਧਾਨ ਸਭਾ ਹਲਕਿਆਂ ਲਈ ਨਿਯੁਕਤ ਪੁਲੀਸ ਅਬਜ਼ਰਵਰ ਸ੍ਰੀ ਸੁਰੇਂਦਰ ਯਾਦਵ ਆਈ.ਪੀ.ਐਸ. (78884-95007) ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਸ੍ਰੀਮਤੀ ਮਿਤਰਾ ਨੇ ਦੱਸਿਆ ਕਿ 39-ਮੁਕੇਰੀਆਂ ਅਤੇ 40 ਦਸੂਹਾ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਆਈ.ਏ.ਐਸ. ਡਾ. ਅਨਿਲ ਕੁਮਾਰ ਸਿੰਘ ਵਲੋਂ ਸਵੇਰੇ 9 ਵਜੇ ਤੋਂ 11 ਵਜੇ ਤੱਕ, 41-ਉੜਮੁੜ, 42-ਸ਼ਾਮਚੁਰਾਸੀ, 43-ਹੁਸ਼ਿਆਰਪੁਰ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਸ੍ਰੀ ਸੰਜੀਵ ਭਟਨਾਗਰ ਆਈ.ਏ.ਐਸ. ਨਾਲ ਸ਼ਾਮ 5 ਵਜੇ ਤੋਂ 6 ਵਜੇ ਤੱਕ, 44-ਚੱਬੇਵਾਲ, 45-ਗੜ੍ਹਸ਼ੰਕਰ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਆਈ.ਏ.ਐਸ.ਸ੍ਰੀ ਸ੍ਰੀਕਾਂਤ ਮਿਸ਼ਰਾ ਨਾਲ ਸ਼ਾਮ 5 ਵਜੇ ਤੋਂ 7 ਵਜੇ ਤੱਕ, ਜਦਕਿ ਪੁਲੀਸ ਅਬਜ਼ਰਵਰ ਸ੍ਰੀ ਸੁਰੇਂਦਰ ਯਾਦਵ ਆਈ.ਪੀ.ਐਸ. ਨਾਲ ਸ਼ਾਮ 5 ਵਜੇ ਤੋਂ 6 ਵਜੇ ਤੱਕ ਪੀ.ਡਬਲਯੂ.ਡੀ. ਰੈਸਟ ਹਾਊਸ ਹੁਸ਼ਿਆਰਪੁਰ ਵਿਖੇ ਆਮ ਪਬਲਿਕ ਦੇ ਮਿਲਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਇਕਬਾਲ ਸਿੰਘ ਸੰਧੂ, ਐਸ.ਪੀ. (ਐਚ) ਸ੍ਰੀ ਅਮਰੀਕ ਸਿੰਘ ਪੁਆਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਰਿਟਰਨਿੰਗ ਅਫ਼ਸਰ ਚੱਬੇਵਾਲ ਸ੍ਰੀ ਜਸਵੀਰ ਸਿੰਘ, ਐਸ.ਡੀ.ਐਮ.-ਕਮ-ਰਿਟਰਨਿੰਗ ਅਫ਼ਸਰ ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ, ਐਸ.ਡੀ.ਐਮ.-ਕਮ-ਰਿਟਰਨਿੰਗ ਅਫ਼ਸਰ ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ.-ਕਮ-ਰਿਟਰਨਿੰਗ ਅਫ਼ਸਰ ਮੁਕੇਰੀਆਂ ਸ੍ਰੀ ਅਮਿਤ ਮਹਾਜਨ, ਐਸ.ਡੀ.ਐਮ.-ਕਮ-ਰਿਟਰਨਿੰਗ ਅਫ਼ਸਰ ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜਿਲ੍ਹਾ ਟਰਾਂਸਪੋਰਟ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਉੜਮੁੜ ਸ੍ਰੀਮਤੀ ਜੀਵਨਜਗਜੋਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਸ਼ਾਮਚੁਰਾਸੀ ਸ੍ਰੀ ਦਿਨੇਸ਼ ਵਸ਼ਿਸ਼ਟ, ਸਾਰੇ ਡੀ.ਐਸ.ਪੀ. ਅਤੇ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

No comments:
Post a Comment