-ਜ਼ਿਲ੍ਹਾ ਵਾਸੀਆਂ ਨੂੰ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦਾ ਦਿੱਤਾ ਸੰਦੇਸ਼
-ਕਿਹਾ, 4 ਫਰਵਰੀ ਨੂੰ ਵੋਟਰ ਬਿਨ੍ਹਾਂ ਕਿਸੇ ਲਾਲਚ, ਡਰ ਅਤੇ ਭੈਅ ਦੇ ਵੋਟ ਜ਼ਰੂਰ ਪਾਉਣ
-27 ਜਨਵਰੀ ਨੂੰ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਕੀਤਾ ਐਲਾਨ
ਹੁਸ਼ਿਆਰਪੁਰ, 26 ਜਨਵਰੀ: ਹੁਸ਼ਿਆਰਪੁਰ ਵਿੱਚ 68ਵਾਂ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਪੁਲਿਸ ਲਾਇਨਜ਼ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਇਸ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅਦਾ ਕੀਤੀ। ਤਿਰੰਗਾ ਲਹਿਰਾਉਣ ਤੋਂ ਬਾਅਦ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਸ਼ਾਨਦਾਰ ਮਾਰਚ ਪਾਸਟ ਵੀ ਹੋਇਆ, ਜਿਸ ਦੌਰਾਨ ਮਾਰਚ ਪਾਸਟ ਵਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਐਸ.ਐਸ.ਪੀ. ਸ੍ਰੀ ਹਰਚਰਨ ਸਿੰਘ ਭੁੱਲਰ ਵੀ ਉਨ੍ਹਾਂ ਦੇ ਨਾਲ ਸਨ।
ਜ਼ਿਲ੍ਹਾ ਵਾਸੀਆਂ ਦੇ ਨਾਂ ਸੰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਸਾਡਾ ਦੇਸ਼ 15 ਅਗਸਤ 1947 ਨੂੰ ਆਜ਼ਾਦ ਹੋਇਆ ਪਰ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਹੀ ਸਹੀ ਮਾਅਨਿਆਂ ਵਿੱਚ ਗਣਰਾਜ ਬਣਿਆ। ਉਨ੍ਹਾਂ ਕਿਹਾ ਕਿ ਗਣਰਾਜ ਦੀ ਸਥਾਪਨਾ ਹੀ ਜਨਤਾ ਦੇ ਸੁਪਨੇ ਸਾਕਾਰ ਹੋਣ ਵੱਲ ਪਹਿਲਾ ਮੀਲ ਪੱਥਰ ਸਾਬਤ ਹੋਇਆ ਹੈ। ਉਨ੍ਹਾਂ ਗਣਤੰਤਰਤਾ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਦੇ ਲੋਕ ਜੋ ਹਮੇਸ਼ਾਂ ਹੀ ਵਿਕਾਸ ਅਤੇ ਵਧੀਆ ਜੀਵਨ ਲਈ ਹਰ ਸਮੇਂ ਮੋਹਰੀ ਰਹੇ ਹਨ, ਦੇਸ਼ ਦੇ ਬਾਕੀ ਸੂਬਿਆਂ ਲਈ ਰੋਲ ਮਾਡਲ ਵਜੋਂ ਉਭਰਨਗੇ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਇਤਿਹਾਸਕ ਮੌਕੇ 'ਤੇ ਪੰਜਾਬ ਅਤੇ ਦੇਸ਼ ਨੂੰ ਮਜ਼ਬੂਤ ਅਤੇ ਗਤੀਸ਼ੀਲ ਬਣਾਉਣ ਲਈ ਵਚਨਬੱਧਤਾ, ਆਤਮ ਸਮਰਪਣ ਅਤੇ ਪੂਰੇ ਭਰੋਸੇ ਨਾਲ ਕੰਮ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ।
ਸ੍ਰੀਮਤੀ ਮਿਤਰਾ ਨੇ ਕਿਹਾ ਕਿ 4 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੀਆਂ ਵੋਟਾਂ ਪੈ ਰਹੀਆਂ ਹਨ ਅਤੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ, ਡਰ ਅਤੇ ਭੈਅ ਦੇ ਵੋਟ ਦੇ ਅਧਿਕਾਰ ਦੀ ਜ਼ਰੂਰ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੋਟਰ ਜਾਗਰੂਕਤਾ ਲਈ ਕਾਫ਼ੀ ਉਪਰਾਲੇ ਕੀਤੇ ਗਏ ਹਨ ਅਤੇ ਇਹ ਉਪਰਾਲੇ ਤਾਂ ਹੀ ਸਾਰਥਕ ਸਾਬਤ ਹੋ ਸਕਦੇ ਹਨ, ਜੇਕਰ ਹਰੇਕ ਵੋਟਰ ਆਪਣੇ ਇਸ ਅਧਿਕਾਰ ਦੀ ਵਰਤੋਂ ਬਿਨ੍ਹਾਂ ਕਿਸੇ ਸਵਾਰਥ ਤੋਂ ਕਰੇ। ਉਨ੍ਹਾਂ ਸਮਾਜਿਕ ਬਰਾਬਰਤਾ ਲਿਆਉਣ ਲਈ ਵੀ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲੇ ਮਹਾਨ ਸੂਰਬੀਰਾਂ ਨੂੰ ਹਮੇਸ਼ਾਂ ਆਪਣੇ ਚੇਤਿਆਂ ਵਿੱਚ ਰੱਖਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜ਼ਲੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਲਈ ਆਪਣਾ ਖੂਨ ਵਹਾਉਣ ਵਾਲੇ ਅਤੇ ਹੋਰ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਏ ਸਾਡੇ ਲਈ ਅਮੀਰ ਵਿਰਾਸਤ ਛੱਡ ਗਏ ਹਨ। ਉਨ੍ਹਾਂ ਕਿਹਾ ਕਿ ਇਸ ਵਿਰਾਸਤ ਨੂੰ ਸੰਭਾਲਣ ਅਤੇ ਮਾਤ ਭੂਮੀ ਨਾਲ ਅਥਾਹ ਪਿਆਰ ਕਰਨ ਲਈ ਸਾਨੂੰ ਸਾਰਿਆਂ ਨੂੰ ਵਚਨਬੱਧ ਹੋਣਾ ਪਵੇਗਾ, ਤਾਂ ਹੀ ਦੇਸ਼ ਦੀ ਆਨ ਅਤੇ ਸ਼ਾਨ ਨੂੰ ਬਹਾਲ ਰੱਖਿਆ ਜਾ ਸਕਦਾ ਹੈ। ਸੰਦੇਸ਼ ਦੇਣ ਤੋਂ ਪਹਿਲਾਂ ਮੁੱਖ ਮਹਿਮਾਨ ਨੇ ਹਵਾ ਵਿੱਚ ਗੁਬਾਰੇ ਛੱਡ ਕੇ ਅਮਨ-ਸ਼ਾਂਤੀ ਦਾ ਸੰਦੇਸ਼ ਵੀ ਦਿੱਤਾ।
ਸਮਾਗਮ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਸ੍ਰੀ ਸੁਖਅਮ੍ਰਿਤ ਸਿੰਘ ਦੀ ਅਗਵਾਈ ਵਿੱਚ 9 ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਵੀ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਲੋਂ 13 ਝਾਕੀਆਂ ਵੀ ਕੱਢੀਆਂ ਗਈਆਂ, ਉਪਰੰਤ ਸਕੂਲੀ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਪੂਰੀ ਦੇਸ਼ ਭਗਤੀ ਝਲਕ ਰਹੀ ਸੀ। ਸਭਿਆਚਾਰਕ ਪ੍ਰੋਗਰਾਮ ਵਿੱਚ ਵੱਖ-ਵੱਖ ਸਕੂਲੀ ਵਿਦਿਆਰਥੀਆਂ ਨੇ ਆਪੋ-ਆਪਣੀ ਵੰਨਗੀ ਰਾਹੀਂ ਪੂਰੀ ਪੁਲਿਸ ਲਾਇਨਜ਼ ਗਰਾਉਂਡ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ। ਸਮਾਗਮ ਦੌਰਾਨ ਜਿਥੇ ਆਜ਼ਾਦੀ ਘੁਲਾਟੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ, ਉਥੇ ਵਿਲੱਖਣ ਪ੍ਰਾਪਤੀਆਂ ਵਾਲੀਆਂ 72 ਸ਼ਖਸ਼ੀਅਤਾਂ ਨੂੰ ਪ੍ਰਸ਼ੰਸਾ ਪੱਤਰ ਵੀ ਸੌਂਪੇ ਗਏ।
ਸ਼ਾਨਦਾਰ ਮਾਰਚ ਪਾਸਟ ਅਤੇ ਝਾਕੀਆ ਵਿਚੋਂ ਪਹਿਲੀ ਅਤੇ ਦੂਜੀ ਪੁਜੀਸ਼ਨ ਵੀ ਘੋਸ਼ਿਤ ਕੀਤੀ ਗਈ, ਜਿਸ ਵਿੱਚ ਪੰਜਾਬ ਪੁਲਿਸ ਦੀ ਪਹਿਲੀ ਟੁਕੜੀ ਜਿਸ ਦੀ ਅਗਵਾਈ ਪਲਾਟੂਨ ਕਮਾਂਡਰ ਐਸ.ਆਈ. ਬਲਵਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਸੀ, ਨੂੰ ਪਹਿਲਾ ਅਤੇ ਪੰਜਾਬ ਪੁਲਿਸ ਮਹਿਲਾ ਵਿੰਗ ਦੀ ਟੁਕੜੀ ਜਿਸ ਦੀ ਅਗਵਾਈ ਐਸ.ਆਈ. ਜਸਵੀਰ ਕੌਰ ਨੇ ਕੀਤੀ ਸੀ, ਨੂੰ ਦੂਜਾ ਸਥਾਨ ਪ੍ਰਾਪਤ ਹੋਇਆ। ਇਨ੍ਹਾਂ ਤੋਂ ਇਲਾਵਾ ਝਾਕੀਆਂ ਵਿੱਚੋਂ ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਦੀਆਂ ਝਾਕੀਆਂ ਨੂੰ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਮਿਲਿਆ। ਮੁੱਖ ਮਹਿਮਾਨ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ 27 ਜਨਵਰੀ ਨੂੰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਵੀ ਐਲਾਨ ਕੀਤਾ।
ਇਸ ਮੌਕੇ ਜਨਰਲ ਅਬਜ਼ਰਵਰ ਸ਼੍ਰੀ ਅਨਿਲ ਕੁਮਾਰ ਸਿੰਘ ਅਤੇ ਸ਼੍ਰੀ ਸ਼੍ਰੀਕਾਂਤ ਮਿਸ਼ਰਾ, ਖਰਚਾ ਅਬਜ਼ਰਵਰ ਸ਼੍ਰੀ ਅਸਲਮ ਹਸਨ, ਸ਼੍ਰੀ ਅਰੁਣ ਕਾਂਤੀ ਦੱਤਾ, ਸ਼੍ਰੀ ਮੁਹੰਮਦ ਮਨਜੂਰਲ ਹਸਨ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਐਸ.ਕੇ. ਅਰੋੜਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਵੀਰ ਸਿੰਘ, ਐਸ.ਪੀ. (ਐਚ) ਸ੍ਰੀ ਅਮਰੀਕ ਸਿੰਘ ਪੁਆਰ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ, ਸਹਾਇਕ ਕਮਿਸ਼ਨਰ (ਜ) ਸ਼੍ਰੀਮਤੀ ਨਵਨੀਤ ਕੌਰ ਬੱਲ, ਆਈ.ਏ.ਐਸ. (ਅੰਡਰ ਟਰੇਨਿੰਗ) ਸ੍ਰੀ ਪਰਮਵੀਰ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ, ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਮਿਸ ਹਰਦੀਪ ਭੰਵਰਾ, ਜਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਹਾਕਮ ਥਾਪਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਦਿਨੇਸ਼ ਕੁਮਾਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਪ੍ਰੀਤ ਕੋਹਲੀ ਤੋਂ ਇਲਾਵਾ ਨਿਆਂਇਕ, ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ, ਸਕੂਲਾਂ, ਕਾਲਜਾਂ ਦੇ ਅਧਿਆਪਕ, ਭਾਰੀ ਗਿਣਤੀ ਵਿੱਚ ਵਿਦਿਆਰਥੀ ਅਤੇ ਇਲਾਕਾ ਵਾਸੀ ਹਾਜ਼ਰ ਸਨ।

No comments:
Post a Comment