ਹੁਸ਼ਿਆਰਪੁਰ, 31 ਜਨਵਰੀ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ ਕਾਨੂੰਨੀ ਹੁੱਕਾ ਬਾਰ ਚਲਾਉਣ 'ਤੇ ਜਨਤਕ ਹਿੱਤ ਵਿੱਚ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਧਾਰਾ 144 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਪਿੰਡਾਂ ਵਿੱਚ ਗਲੀਆਂ/ਰਸਤਿਆਂ ਵਿੱਚ ਨਜਾਇਜ਼ ਬੋਰ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮ ਵਿੱਚ ਉਨ੍ਹਾਂ ਦੱਸਿਆ ਕਿ ਪਿੰਡ ਜਲਾਲਪੁਰ ਬਲਾਕ ਟਾਂਡਾ ਵਿਖੇ ਕੁਝ ਪਿੰਡ ਵਾਸੀਆਂ ਵੱਲੋਂ ਗਲੀਆਂ/ਰਸਤਿਆਂ ਵਿੱਚ ਨਜਾਇਜ਼ ਤੌਰ 'ਤੇ ਬੋਰ ਕੀਤੇ ਜਾ ਰਹੇ ਹਨ ਜੋ ਕਿ ਕਾਨੂੰਨ ਦੀ ਉਲੰਘਣਾ ਹੈ। ਅਜਿਹਾ ਕਰਨ ਨਾਲ ਪੰਚਾਇਤ ਵੱਲੋਂ ਜੋ ਲੱਖਾਂ ਰੁਪਏ ਨਾਲ ਗਲੀਆਂ-ਨਾਲੀਆਂ ਬਣਾਈਆਂ ਜਾਂਦੀਆਂ ਹਨ, ਉਨ੍ਹਾਂ ਨੂੰ ਨੁਕਸਾਨ ਹੰਦਾ ਹੈ ਜੋ ਕਿ ਜਨਤਕ ਹਿੱਤ ਦੇ ਵਿਰੁੱਧ ਹੈ। ਇਸ ਨਾਲ ਅਮਨ-ਸ਼ਾਂਤੀ ਭੰਗ ਹੋਣ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਵਿਅਕਤੀ ਆਪਣੀ ਹੀ ਮਾਲਕੀਅਤ ਵਾਲੀ ਭੂਮੀ ਵਿੱਚ ਬੋਰ ਕਰਵਾ ਸਕਦੇ ਹਨ। ਇਹ ਹੁਕਮ 1 ਅਪ੍ਰੈਲ 2017 ਤੱਕ ਲਾਗੂ ਰਹਿਣਗੇ।

No comments:
Post a Comment