-ਮੁਕੇਰੀਆਂ 'ਚ 6, ਦਸੂਹਾ 1, ਉੜਮੁੜ 2, ਸ਼ਾਮਚੁਰਾਸੀ 9, ਹੁਸ਼ਿਆਰਪੁਰ 4 ਅਤੇ ਚੱਬੇਵਾਲ ਵਿਖੇ ਇਕ ਨਾਮਜ਼ਦਗੀ
ਹੁਸ਼ਿਆਰਪੁਰ, 16 ਜਨਵਰੀ: ਵਿਧਾਨ ਸਭਾ ਚੋਣਾਂ-2017 ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਚੌਥੇ ਦਿਨ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 23 ਨਾਮਜ਼ਦਗੀ ਪੱਤਰ 17 ਉਮੀਦਵਾਰਾਂ ਵਲੋਂ ਦਾਖਲ ਕੀਤੇ ਗਏ। ਇਨ੍ਹਾਂ ਵਿੱਚ ਮੁਕੇਰੀਆਂ 'ਚ 6, ਦਸੂਹਾ 1, ਉੜਮੁੜ 2, ਸ਼ਾਮਚੁਰਾਸੀ 9, ਹੁਸ਼ਿਆਰਪੁਰ 4, ਚੱਬੇਵਾਲ 1 ਨਾਮਜ਼ਦਗੀ ਸ਼ਾਮਲ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਮੁਕੇਰੀਆਂ-ਕਮ-ਐਸ.ਡੀ.ਐਮ. ਸ੍ਰੀ ਅਮਿਤ ਮਹਾਜਨ ਕੋਲ ਰੈਵੋਲੂਸ਼ਨਰੀ ਪਾਰਟੀ ਆਫ਼ ਇੰਡੀਆ ਤੋਂ ਸ੍ਰੀ ਧਰਮਿੰਦਰ ਸਿੰਘ ਤੇ ਸ੍ਰੀ ਯੋਧ ਸਿੰਘ, ਆਮ ਆਦਮੀ ਪਾਰਟੀ ਦੇ ਸ੍ਰੀ ਸੁਲੱਖਣ ਸਿੰਘ ਅਤੇ ਸ੍ਰੀਮਤੀ ਰਿਤੂ ਠਾਕਰ, ਆਪਣਾ ਪੰਜਾਬ ਪਾਰਟੀ ਤੋਂ ਸ੍ਰੀ ਰਾਜ ਮੱਲ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਸ੍ਰੀ ਗੁਰਵਤਨ ਸਿੰਘ ਨੇ ਕਾਗਜ਼ ਦਾਖਲ ਕੀਤੇ। ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਦਸੂਹਾ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਸ੍ਰੀ ਹਿਮਾਂਸ਼ੂ ਅਗਰਵਾਲ ਕੋਲ ਆਮ ਆਦਮੀ ਪਾਰਟੀ ਦੇ ਸ੍ਰੀਮਤੀ ਬਲਬੀਰ ਕੌਰ ਨੇ ਨਾਮਜ਼ਦਗੀ ਪੱਤਰ ਭਰੇ, ਜਦ ਕਿ ਉੜਮੁੜ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਜਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਕੋਲ ਆਮ ਆਦਮੀ ਪਾਰਟੀ ਦੇ ਸ੍ਰੀ ਜਸਬੀਰ ਸਿੰਘ ਗਿੱਲ ਨੇ ਦੋ ਨਾਮਜ਼ਦਗੀ ਪੱਤਰ ਦਾਖਲ ਕੀਤੇ। ਉਨ੍ਹਾਂ ਦੱਸਿਆ ਕਿ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ ਕੋਲ ਬੀ.ਐਸ.ਪੀ. ਦੇ ਸ੍ਰੀ ਭਗਵਾਨ ਦਾਸ ਨੇ ਤਿੰਨ ਨਾਮਜ਼ਦਗੀ, ਸ੍ਰੀਮਤੀ ਵੀਨਾ ਰਾਣੀ ਨੇ ਦੋ, ਆਮ ਆਦਮੀ ਪਾਰਟੀ ਦੇ ਸ੍ਰੀ ਰਵਜੋਤ ਸਿੰਘ ਅਤੇ ਸ੍ਰੀ ਗੁਰਨਾਮ ਸਿੰਘ ਨੇ ਦੋ-ਦੋ ਨਾਮਜ਼ਦਗੀ ਪੱਤਰ ਭਰੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਸ੍ਰੀ ਪਰਮਜੀਤ ਸਿੰਘ ਤੇ ਰਣਬੀਰ ਸਿੰਘ, ਭਾਰਤੀ ਜਨਤਾ ਪਾਰਟੀ ਦੇ ਸ੍ਰੀ ਤੀਕਸ਼ਨ ਸੂਦ ਤੇ ਸ੍ਰੀਮਤੀ ਰਾਕੇਸ਼ ਸੂਦ ਨੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ ਕੋਲ ਕਾਗਜ਼ ਭਰੇ। ਉਨ੍ਹਾਂ ਦੱਸਿਆ ਕਿ ਗੜ੍ਹਸ਼ੰਕਰ ਵਿੱਚ ਕਿਸੇ ਵੀ ਉਮੀਦਵਾਰ ਨੇ ਕਾਗਜ਼ ਦਾਖਲ ਨਹੀਂ ਕੀਤੇ, ਜਦਕਿ ਚੱਬੇਵਾਲ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਸ੍ਰੀ ਰਮਨ ਕੁਮਾਰ ਨੇ ਰਿਟਰਨਿੰਗ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਵੀਰ ਸਿੰਘ ਕੋਲ ਕਾਗਜ਼ ਦਾਖਲ ਕਰਵਾਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਾਮਜ਼ਦਗੀ ਪੱਤਰ 18 ਜਨਵਰੀ ਤੱਕ ਸਵੇਰੇ 11 ਵਜੇ ਤੋਂ 3 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ।

No comments:
Post a Comment