-ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਬੂਥਾਂ 'ਤੇ ਦਿੱਤੇ ਜਾਣਗੇ ਪ੍ਰਸ਼ੰਸਾ ਪੱਤਰ
ਹੁਸ਼ਿਆਰਪੁਰ, 2 ਫਰਵਰੀ: ਪੰਜਾਬ ਵਿਧਾਨ ਸਭਾ ਚੋਣਾਂ-2017 ਲਈ 4 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਲਈ 125 ਮਾਡਲ ਪੋਲਿੰਗ ਬੂਥ ਬਣਾਏ ਗਏ ਹਨ ਅਤੇ ਇਨ੍ਹਾਂ ਬੂਥਾਂ 'ਤੇ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਅਤੇ ਚੋਣਾਂ ਵਿੱਚ ਪਹਿਲੀ ਵਾਰ ਵੋਟ ਦਾ ਇਸਤੇਮਾਲ ਕਰਨ ਵਾਲੇ ਕਰੀਬ 26 ਹਜ਼ਾਰ ਨਵੇਂ ਨੌਜਵਾਨ ਵੋਟਰਾਂ ਨੂੰ ਵੀ ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਪ੍ਰਸ਼ੰਸਾ ਪੱਤਰ ਵੀ ਦਿੱਤੇ ਜਾਣਗੇ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਜਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚ ਵਿਸ਼ੇਸ਼ ਸਹੂਲਤਾਂ ਦੇਣ ਲਈ ਬਣਾਏ ਗਏ 125 ਮਾਡਲ ਪੋਲਿੰਗ ਬੂਥਾਂ 'ਤੇ ਵੋਟਰਾਂ ਲਈ ਸਪੈਸ਼ਲ ਵਲੰਟੀਅਰਜ਼ ਲਗਾਏ ਗਏ ਹਨ। ਇਹ ਵਲੰਟੀਅਰਜ਼ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਸਹਾਇਤਾ ਮੁਹੱਈਆ ਕਰਵਾਉਣਗੇ।
ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਹਰ ਦੇਸ਼ ਦਾ ਭਵਿੱਖ ਉਸ ਦੀ ਯੁਵਾ ਪੀੜ੍ਹੀ 'ਤੇ ਨਿਰਭਰ ਕਰਦਾ ਹੈ, ਇਸ ਲਈ ਵੋਟਾਂ ਵਿੱਚ ਹਰ ਇਕ ਵੋਟਰ ਦੀ ਸ਼ਮੂਲੀਅਤ ਬਹੁਤ ਹੀ ਜ਼ਰੂਰੀ ਹੈ। ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਇਸ ਵਾਰ 18 ਸਾਲ ਉਮਰ ਪੂਰੀ ਕਰ ਚੁੱਕੇ ਕਰੀਬ 26 ਹਜ਼ਾਰ ਤੋਂ ਵੱਧ ਯੁਵਾ ਵੋਟਰਾਂ ਨੇ ਆਪਣਾ ਨਾਮ ਰਜਿਸਟਰਡ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੇਂ ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਤੌਰ 'ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ 4 ਫਰਵਰੀ ਨੂੰ ਸਵੇਰੇ 8 ਵਜੇ ਤੋਂ 5 ਵਜੇ ਤੱਕ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ, ਤਾਂ ਜੋ ਇਕ ਸਫ਼ਲ ਲੋਕਤੰਤਰ ਦੀ ਨੀਂਹ ਰੱਖੀ ਜਾ ਸਕੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮਾਡਲ ਬੂਥਾਂ 'ਤੇ ਵੋਟਾਂ ਸਬੰਧੀ ਵਿਸ਼ੇਸ਼ ਡਿਸਪਲੇਅ ਬੋਰਡ ਵੀ ਲਗਾਏ ਜਾਣਗੇ, ਜਿਨ੍ਹਾਂ 'ਤੇ ਪੋਲਿੰਗ ਸਟੇਸ਼ਨ ਦਾ ਨਾਮ, ਚੋਣ ਕਮਿਸ਼ਨ ਦਾ ਲੋਗੋ, ਨੈਸ਼ਨਲ ਵੋਟਰ ਡੇ, ਅੰਦਰ ਅਤੇ ਬਾਹਰ ਜਾਣ ਦੇ ਰਸਤੇ ਨੂੰ ਦਰਸਾਉਂਦੇ ਹੋਏ ਸਾਈਨ ਬੋਰਡ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੂਥਾਂ 'ਤੇ ਪੀਣ ਵਾਲੇ ਪਾਣੀ ਦੀ ਸੁਵਿਧਾ, ਵੇਟਿੰਗ ਰੂਮ, ਅੱਗ ਬੁਝਾਊ ਯੰਤਰ ਤੋਂ ਇਲਾਵਾ ਨੇਤਰਹੀਣ ਵੋਟਰਾਂ, ਬਜ਼ੁਰਗਾਂ, ਮਹਿਲਾਵਾਂ ਨੂੰ ਵੋਟ ਪਾਉਣ ਲਈ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾ ਦੱਸਿਆ ਕਿ ਗਰਭਵਤੀ ਮਹਿਲਾਵਾਂ ਅਤੇ ਮਾਤਾਵਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੰਗਹੀਣ ਵੋਟਰਾਂ ਲਈ ਸਾਰੇ ਵਿਧਾਨ ਸਭਾ ਹਲਕਿਆਂ ਦੇ ਬੂਥਾਂ 'ਤੇ ਰੈਂਪ ਵੀ ਬਣਵਾਏ ਗਏ ਹਨ। ਇਸ ਤੋਂ ਇਲਾਵਾ ਅੰਗਹੀਣ ਵੋਟਰਾਂ ਲਈ ਬੂਥਾਂ 'ਤੇ ਵੀਲ੍ਹਚੇਅਰਜ਼ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੰਗਹੀਣ ਵੋਟਰਾਂ ਨੂੰ ਵੋਟ ਪਾਉਣ ਲਈ ਕਿਸੇ ਤਰ੍ਹਾਂ ਦੀ ਕੋਈ ਲਾਈਨ ਵਿੱਚ ਖੜ੍ਹੇ ਹੋਣ ਦੀ ਲੋੜ ਨਹੀਂ ਹੈ ਅਤੇ ਪਹਿਲ ਦੇ ਆਧਾਰ 'ਤੇ ਉਨ੍ਹਾਂ ਦੀ ਵੋਟ ਪੁਆਉਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੋਲਿੰਗ ਬੂਥਾਂ 'ਤੇ ਚੋਣਾਂ ਸਬੰਧੀ ਬੈਲੂਨ ਅਤੇ ਰੰਗੋਲੀ ਬਣਾ ਕੇ ਵੋਟਰਾਂ ਦਾ ਸਵਾਗਤ ਵੀ ਕੀਤਾ ਜਾਵੇਗਾ।

No comments:
Post a Comment