ਹੁਸ਼ਿਆਰਪੁਰ,11 ਫਰਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਜਸਟਿਸ ਐਸ.ਐਸ. ਸਾਰੋਂ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਹੁਸ਼ਿਆਰਪੁਰ ਜਿਲ੍ਹੇ ਦੇ ਐਡਮਨਿਸਟ੍ਰੇਟਿਵ ਜੱਜ ਜਸਟਿਸ ਜਤਿੰਦਰ ਚੌਹਾਨ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਸਾਲ 2017 ਦੀ ਪਹਿਲੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਲੋਕ ਅਦਾਲਤ ਵਿੱਚ ਐਮ ਏ ਸੀ ਟੀ, ਕਰੀਮੀਨਲ ਕੰਪਾਊਂਡਏਬਲ ਕੇਸਾਂ, ਰੈਵੀਨਿਊ, ਟਰੈਫਿਕ ਚਲਾਨ, ਫੈਮਲੀ, ਲੇਬਰ ਮਾਮਲੇ ਤੋਂ ਇਲਾਵਾ ਬੈਂਕ ਰਿਕਵਰੀ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਅਤੇ ਸਿਵਲ ਕੇਸਾਂ ਦਾ ਨਿਪਟਾਰਾ ਕਰਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 7 ਬੈਂਚ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ 1-1 ਬੈਂਚ ਦਾ ਗਠਨ ਕੀਤਾ ਗਿਆ। ਇਹ ਲੋਕ ਅਦਾਲਤ ਮਾਨਯੋਗ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਦੇਖਰੇਖ ਹੇਠ ਲਗਾਈ ਗਈ। ਜ਼ਿਲ੍ਹਾ ਹੁਸ਼ਿਆਰਪੁਰ ਦੀ ਕੌਮੀ ਲੋਕ ਅਦਾਲਤ ਵਿੱਚ 1794 ਕੇਸਾਂ ਦੀ ਸੁਣਵਾਈ ਹੋਈ ਅਤੇ 966 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ ਅਤੇ ਧਿਰਾਂ ਨੂੰ ਕੁੱਲ 13,56,33,266 /-ਰੁਪਏ ਦੀ ਰਾਸ਼ੀ ਦੇ ਕਲੇਮ ਦਿਵਾਏ ਗਏ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ। ਇਨ੍ਹਾਂ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦਾ ਮਾਨਤਾ ਪ੍ਰਾਪਤ ਹੈ।
ਇਸ ਮੌਕੇ ਤੇ ਸੀ.ਜੇ.ਐਮ.-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਆਰ ਪੀ ਧੀਰ ਵੀ ਮੌਜੂਦ ਸਨ।

No comments:
Post a Comment