- ਉਮੀਦਵਾਰਾਂ ਦੇ ਹੱਕ 'ਚ ਕਿਸੇ ਕਿਸਮ ਦਾ ਜਲਸਾ, ਰੈਲੀ, ਸਮਾਗਮ ਜਾਂ ਇਕੱਠ ਕਰਨ 'ਤੇ ਵੀ ਪਾਬੰਦੀ- ਕਿਸੇ ਪ੍ਰਕਾਰ ਦਾ ਧਨ ਜਾਂ ਕੋਈ ਹੋਰ ਉਪਹਾਰ ਲੈਣਾ ਅਤੇ ਦੇਣਾ ਕਾਨੂੰਨਨ ਅਪਰਾਧ : ਡਿਪਟੀ ਕਮਿਸ਼ਨਰਹੁਸ਼ਿਆਰਪੁਰ, 2 ਫਰਵਰੀ: ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਆਏ ਬਾਹਰਲੇ ਵਿਅਕਤੀਆਂ, ਰਿਸ਼ਤੇਦਾਰਾਂ ਅਤੇ ਸਮਰੱਥਕਾਂ ਜਿਹੜੇ ਸਬੰਧਤ ਵਿਧਾਨ ਸਭਾ ਹਲਕੇ ਦੇ ਵੋਟਰ ਨਹੀਂ ਹਨ, ਨੂੰ ਆਦੇਸ਼ ਦਿੱਤੇ ਹਨ ਕਿ ਉਹ 2 ਫਰਵਰੀ ਨੂੰ ਸ਼ਾਮ 5 ਵਜੇ ਹੋਣ ਵਾਲੇ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਬਾਹਰ ਚਲੇ ਜਾਣ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 2 ਫਰਵਰੀ ਨੂੰ ਸ਼ਾਮ 5 ਵਜੇ ਤੋਂ ਲੈ ਕੇ 4 ਫਰਵਰੀ 2017 ਨੂੰ ਸ਼ਾਮ 5 ਵਜੇ ਤੱਕ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਹੋਵੇਗਾ। ਜਾਰੀ ਕੀਤੇ ਹੁਕਮ ਅਨੁਸਾਰ ਅਜਿਹੇ ਵਿਅਕਤੀਆਂ ਵਲੋਂ ਉਮੀਦਵਾਰਾਂ ਦੇ ਹਲਕੇ ਵਿੱਚ ਵੋਟਾਂ ਪੈਣ ਸਮੇਂ ਹਾਜ਼ਰ ਰਹਿਣ ਨਾਲ ਅਮਨ ਪੂਰਵਕ ਅਤੇ ਸਹੀ ਤਰੀਕੇ ਨਾਲ ਚੱਲ ਰਹੀ ਵੋਟ ਪ੍ਰਕ੍ਰਿਆ ਪ੍ਰਭਾਵਿਤ ਹੋ ਸਕਦੀ ਹੈ। ਇਸ ਸਥਿਤੀ ਨੂੰ ਮੁੱਖ ਰੱਖਦੇ ਹੋਏ ਉਮੀਦਵਾਰਾਂ ਦੇ ਸਮਰਥਕਾਂ ਅਤੇ ਰਿਸ਼ਤੇਦਾਰਾਂ ਦਾ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਬਾਹਰ ਜਾਣਾ ਯਕੀਨੀ ਬਣਾਉਣਾ ਜ਼ਰੂਰੀ ਹੋ ਗਿਆ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਚੋਣ ਪ੍ਰਚਾਰ ਖਤਮ ਹੋਣ ਉਪਰੰਤ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਕਿਸੇ ਕਿਸਮ ਦਾ ਜਲਸਾ, ਜਲੂਸ, ਕੋਈ ਰੈਲੀ, ਸਮਾਗਮ ਅਤੇ ਕਿਸੇ ਕਿਸਮ ਦਾ ਇਕੱਠ ਕਰਨ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਵੋਟਾਂ ਪੈਣ ਦੀ ਮਿਤੀ ਤੋਂ 48 ਘੰਟੇ ਅੰਦਰ, ਘਰ-ਘਰ ਜਾ ਕੇ ਚੋਣ ਪ੍ਰਚਾਰ ਦੀ ਮੁਹਿੰਮ ਜਾਰੀ ਰੱਖਣ ਉਪਰ ਲਾਗੂ ਨਹੀਂ ਹੋਵੇਗਾ। ਇਹ ਹੁਕਮ 2 ਫਰਵਰੀ ਸ਼ਾਮ 5 ਵਜੇ ਤੋਂ ਲੈ ਕੇ 4 ਫਰਵਰੀ 2017 ਨੂੰ ਸ਼ਾਮ 5 ਵਜੇ ਤੱਕ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਹੋਵੇਗਾ। ਜਾਰੀ ਕੀਤੇ ਹੁਕਮ ਅਨੁਸਾਰ ਉਮੀਦਵਾਰਾਂ ਵਲੋਂ 2 ਫਰਵਰੀ ਨੂੰ ਸ਼ਾਮ 5 ਵਜੇ ਤੋਂ ਚੋਣ ਪ੍ਰਚਾਰ ਖਤਮ ਹੋਣ 'ਤੇ ਕਿਸੇ ਕਿਸਮ ਦਾ ਜਲਸਾ, ਰੈਲੀ, ਸਮਾਗਮ ਜਾਂ ਹੋਰ ਇਕੱਠ ਕਰਨ ਨਾਲ ਚੋਣ ਪ੍ਰਕ੍ਰਿਆ ਪ੍ਰਭਾਵਿਤ ਹੋ ਸਕਦੀ ਹੈ। ਇਸ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ-2017 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਵਿੱਚ ਲੋਕ ਪ੍ਰਤੀਨਿੱਧਤਾ ਐਕਟ 1951 ਦੀ ਧਾਰਾ 126 ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਚੋਣ ਪ੍ਰਚਾਰ ਖਤਮ ਹੋਣ ਉਪਰੰਤ ਕਿਸੇ ਵੀ ਪ੍ਰਕਾਰ ਦੀ ਰੈਲੀ, ਸਮਾਗਮ ਜਾਂ ਇਕੱਠ 'ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਭਾਰਤੀ ਦੰਡ ਸੰਹਿਤਾ ਦੀ ਧਾਰਾ 171 ਬੀ ਤਹਿਤ ਚੋਣਾਂ ਦੌਰਾਨ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨ ਲਈ ਕਿਸੇ ਪ੍ਰਕਾਰ ਦਾ ਧਨ ਜਾਂ ਕੋਈ ਹੋਰ ਉਪਹਾਰ ਲੈਣਾ ਅਤੇ ਦੇਣਾ ਕਾਨੂੰਨਨ ਅਪਰਾਧ ਹੈ, ਜਿਸ ਲਈ ਇਕ ਸਾਲ ਦੀ ਸਜ਼ਾ ਜਾਂ ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ। ਇਸੇ ਤਰ੍ਹਾਂ ਭਾਰਤੀ ਦੰਡ ਸੰਹਿਤਾ ਦੀ ਧਾਰਾ 171 ਸੀ ਤਹਿਤ ਚੋਣਾਂ ਦੌਰਾਨ ਜੇਕਰ ਕੋਈ ਵਿਅਕਤੀ ਕਿਸੇ ਉਮੀਦਵਾਰ ਜਾਂ ਵੋਟਰ ਨੂੰ ਪ੍ਰਭਾਵਿਤ ਕਰਨ ਲਈ ਉਸਨੂੰ ਡਰਾਉਂਦਾ/ਧਮਕਾਉਂਦਾ ਜਾਂ ਕੋਈ ਚੋਟ ਪਹੁੰਚਾਉਂਦਾ ਹੈ ਤਾਂ ਇਹ ਵੀ ਸਜ਼ਾਯੋਗ ਅਪਰਾਧ ਹੈ, ਜਿਸ 'ਤੇ ਇਕ ਸਾਲ ਤੱਕ ਦੀ ਸਜ਼ਾ ਜਾਂ ਜੁਰਮਾਨਾ ਜਾਂ ਦੋਨੋ ਹੋ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਤ ਅਧਿਕਾਰ ਦੇ ਬਦਲੇ ਕਿਸੇ ਵੀ ਪ੍ਰਕਾਰ ਦੇ ਧਨ ਜਾਂ ਕੋਈ ਹੋਰ ਲਾਭ ਦੇ ਲੈਣ-ਦੇਣ ਤੋਂ ਦੂਰ ਰਹਿਣ। ਜੇਕਰ ਕੋਈ ਕਿਸੇ ਨੂੰ ਮਤ ਅਧਿਕਾਰ ਦੀ ਵਰਤੋਂ ਬਦਲੇ ਕੋਈ ਧਨ/ਉਪਹਾਰ ਦਿੰਦਾ ਹੈ, ਜਾਂ ਡਰਾਉਂਦਾ ਧਮਕਾਉਂਦਾ ਹੈ ਤਾਂ ਇਸ ਸਬੰਧੀ 24 ਘੰਟੇ ਕੰਮ ਕਰਨ ਵਾਲੇ ਸ਼ਿਕਾਇਤ ਸੈਲ ਵਿਖੇ ਟੋਲ ਫਰੀ ਫੋਨ ਨੰਬਰ 1800 180 2250 'ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

No comments:
Post a Comment