ਹੁਸ਼ਿਆਰਪੁਰ, 28 ਫਰਵਰੀ: ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਟੇਟ ਕਮਿਸ਼ਨ ਫ਼ਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟ ਟੀਮ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਟੀਮ ਵਿੱਚ ਡਿਪਟੀ ਡਾਇਰੈਕਟਰ ਪੰਜਾਬ ਸਟੇਟ ਕਮਿਸ਼ਨ ਫ਼ਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟ ਸ੍ਰੀ ਰਵਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ ਸੈਕੰਡਰੀ ਐਜੂਕੇਸ਼ਨ ਸਿੱਖਿਆ ਵਿਭਾਗ ਸ੍ਰੀ ਅਮਰੀਸ਼ ਕੁਮਾਰ ਸ਼ੁਕਲਾ, ਡੀ.ਐਸ.ਪੀ. ਟ੍ਰੈਫਿਕ ਮੁਹਾਲੀ ਸ੍ਰੀ ਸਵਰਨਜੀਤ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਸ਼ਾਮਲ ਸਨ।
ਟੀਮ ਨੇ ਬੜੀ ਹੀ ਬਰੀਕੀ ਨਾਲ ਸਕੂਲਾਂ ਦੀ ਚੈਕਿੰਗ ਕਰਦਿਆਂ ਕਈ ਬੱਸਾਂ ਦੇ ਚਲਾਨ ਕੱਟੇ ਅਤੇ ਕਈਆਂ ਨੂੰ ਬੰਦ ਵੀ ਕੀਤਾ ਗਿਆ। ਟੀਮ ਵਲੋਂ ਸਕੂਲਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਗਿਆ ਕਿ ਨਿਯਮਾਂ ਮੁਤਾਬਕ ਹੀ ਸਕੂਲੀ ਬੱਸਾਂ ਚਲਵਾਈਆਂ ਜਾਣ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਸੇਫ਼ ਪਾਲਿਸੀ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ।

No comments:
Post a Comment