ਹੁਸ਼ਿਆਰਪੁਰ, 21 ਫਰਵਰੀ: ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ ਪੈਨਸ਼ਨਾਂ ਦੀ ਵੰਡ ਕਰਨ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੀ ਪ੍ਰਧਾਨਗੀ ਹੇਠ ਸਮੂਹ ਬੀ.ਡੀ.ਪੀ.ਓਜ਼., ਸੀ.ਡੀ.ਪੀ.ਓਜ਼ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਖਾਤਿਆਂ ਵਿੱਚ ਟਰਾਂਸਫਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮ ਅਧੀਨ ਪੈਨਸ਼ਨਾਂ ਦੀ ਰਾਸ਼ੀ ਪਿੰਡ ਦੇ ਸਰਪੰਚ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਬੰਧਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇ, ਤਾਂ ਜੋ ਲਾਭਪਾਤਰੀਆਂ ਨੂੰ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਮਿਲ ਸਕੇ।
ਇਸ ਮੌਕੇ ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ, ਜਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ, ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ ਤੋਂ ਇਲਾਵਾ ਬੀ.ਡੀ.ਪੀ.ਓਜ਼ ਅਤੇ ਸੀ.ਡੀ.ਪੀ.ਓਜ਼ ਹਾਜ਼ਰ ਸਨ।
ਇਸ ਮੌਕੇ ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ, ਜਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ, ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ ਤੋਂ ਇਲਾਵਾ ਬੀ.ਡੀ.ਪੀ.ਓਜ਼ ਅਤੇ ਸੀ.ਡੀ.ਪੀ.ਓਜ਼ ਹਾਜ਼ਰ ਸਨ।
No comments:
Post a Comment