ਜ਼ਿਲ੍ਹਾ ਪ੍ਰੀਸ਼ਦ ਦਾ 53 ਕਰੋੜ 61 ਲੱਖ 33 ਹਜ਼ਾਰ 855 ਰੁਪਏ ਦਾ ਬਜ਼ਟ ਹੋਇਆ ਪਾਸ


  • 8 ਪੰਚਾਇਤ ਸੰਮਤੀਆਂ ਦੇ ਬਜ਼ਟ ਨੂੰ ਵੀ ਦਿੱਤੀ ਮਨਜ਼ੂਰੀ
  • ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਹੋਇਆ ਵਿਸ਼ੇਸ਼ ਬੈਠਕ ਦਾ ਆਯੋਜਨ
ਹੁਸ਼ਿਆਰਪੁਰ,  30 ਮਾਰਚ: ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ: ਸਰਬਜੋਤ ਸਿੰਘ ਸਾਬੀ ਦੀ ਪ੍ਰਧਾਨਗੀ ਹੇਠ ਰੱਖੀ ਗਈ ਬਜ਼ਟ ਸਬੰਧੀ ਵਿਸ਼ੇਸ਼ ਬੈਠਕ ਦੌਰਾਨ ਸਰਬਸੰਮਤੀ ਨਾਲ 2017-18 ਲਈ 53 ਕਰੋੜ 61 ਲੱਖ 33 ਹਜ਼ਾਰ 855 ਰੁਪਏ ਦਾ ਬਜ਼ਟ ਸਰਬਸੰਮਤੀ ਨਾਲ ਪਾਸ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਵੀਰ ਸਿੰਘ ਦੀ ਮੌਜੂਦਗੀ ਵਿੱਚ ਬਜ਼ਟ ਸਬੰਧੀ ਰਾਸ਼ੀ ਨੂੰ ਪ੍ਰਵਾਨਗੀ ਦਿੰਦੇ ਹੋਏ ਸ੍ਰ: ਸਰਬਜੋਤ ਸਿੰਘ ਸਾਬੀ ਨੇ ਦੱਸਿਆ ਕਿ ਪਾਸ ਕੀਤੀ ਗਈ ਬਜ਼ਟ ਦੀ ਰਾਸ਼ੀ ਵਿੱਚੋਂ 51 ਕਰੋੜ 72 ਲੱਖ 15 ਹਜ਼ਾਰ ਰੁਪਏ ਖਰਚ ਹੋਣ ਦੀ ਤਜਵੀਜ਼ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ 2016-17 ਦੌਰਾਨ 42 ਕਰੋੜ 96 ਲੱਖ 44 ਹਜ਼ਾਰ 12 ਰੁਪਏ ਦੀ ਰਾਸ਼ੀ ਵੱਖ ਵੱਖ ਮੱਦਾਂ ਅਧੀਨ ਪ੍ਰਾਪਤ ਹੋਈ ਸੀ ਅਤੇ ਇਸ ਵਿੱਚੋਂ 42 ਕਰੋੜ 65 ਲੱਖ 35 ਹਜ਼ਾਰ 121 ਰੁਪਏ ਦੀ ਰਾਸ਼ੀ ਖਰਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 8 ਪੰਚਾਇਤ ਸੰਮਤੀਆਂ ਦੇ ਬਜ਼ਟ ਵੀ ਪਾਸ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਪੰਚਾਇਤ ਸੰਮਤੀ ਮਾਹਿਲਪੁਰ ਦਾ ਸਾਲ 2017 18 ਦਾ ਅਨੁਮਾਨਿਤ ਬਜ਼ਟ 1 ਕਰੋੜ 43 ਲੱਖ 69 ਹਜ਼ਾਰ ਰੁਪਏ ਪਾਸ ਕੀਤਾ ਗਿਆ ਹੈ, ਜਿਸ ਵਿੱਚੋਂ 1 ਕਰੋੜ 30 ਲੱਖ 84 ਹਜ਼ਾਰ 200 ਰੁਪਏ ਰਾਸ਼ੀ ਦਾ ਅਨੁਮਾਨਿਤ ਖਰਚ ਹੋਣ ਦੀ ਤਜਵੀਜ਼ ਕਾਰਜਸਾਧਕ ਅਫ਼ਸਰ ਪੰਚਾਇਤ ਸੰਮਤੀ ਮਾਹਿਲਪੁਰ ਵਲੋਂ ਭੇਜੀ ਗਈ ਹੈ। ਇਸੇ ਤਰ੍ਹਾਂ ਪੰਚਾਇਤ ਸੰਮਤੀ ਗੜ੍ਹਸ਼ੰਕਰ ਦਾ ਅਨੁਮਾਨਿਤ ਬਜ਼ਟ 1 ਕਰੋੜ 73 ਲੱਖ 80 ਹਜ਼ਾਰ ਅਤੇ ਅਨੁਮਾਨਿਤ ਖਰਚ 1 ਕਰੋੜ 67 ਲੱਖ 77 ਹਜ਼ਾਰ, ਪੰਚਾਇਤ ਸੰਮਤੀ ਹੁਸ਼ਿਆਰਪੁਰ 2 ਦਾ ਅਨੁਮਾਨਿਤ ਬਜ਼ਟ 2 ਕਰੋੜ 5 ਲੱਖ ਅਤੇ ਖਰਚ 1 ਕਰੋੜ 86 ਲੱਖ, ਪੰਚਾਇਤ ਸੰਮਤੀ ਟਾਂਡਾ ਦਾ ਅਨੁਮਾਨਿਤ ਬਜ਼ਟ 1 ਕਰੋੜ 68 ਲੱਖ 20 ਹਜ਼ਾਰ ਅਤੇ ਅਨੁਮਾਨਿਤ ਖਰਚ 1 ਕਰੋੜ 62 ਲੱਖ 60 ਹਜ਼ਾਰ, ਪੰਚਾਇਤ ਸੰਮਤੀ ਭੂੰਗਾ ਦਾ ਅਨਾਮਨਿਤ ਬਜ਼ਟ 2 ਕਰੋੜ 73 ਲੱਖ ਅਤੇ  ਅਨੁਮਾਨਿਤ ਖਰਚ 2 ਕਰੋੜ 61 ਲੱਖ, ਪੰਚਾਇਤ ਸੰਮਤੀ ਮੁਕੇਰੀਆਂ ਦਾ ਅਨੁਮਾਨਿਤ ਬਜ਼ਟ 1 ਕਰੋੜ 97 ਲੱਖ 41 ਹਜ਼ਾਰ ਅਤੇ ਅਨੁਮਾਨਿਤ ਖਰਚ 1 ਕਰੋੜ 88 ਲੱਖ 66 ਹਜ਼ਾਰ, ਪੰਚਾਇਤ ਸੰਮਤੀ ਦਸੂਹਾ ਦਾ ਅਨੁਮਾਨਿਤ ਬਜ਼ਟ 2 ਕਰੋੜ 18 ਲੱਖ 25 ਹਜ਼ਾਰ ਅਤੇ ਅਨੁਮਾਨਿਤ ਖਰਚ 2 ਕਰੋੜ 1 ਲੱਖ 65 ਹਜ਼ਾਰ ਰੁਪਏ ਸਬੰਧਤ ਕਾਰਜਸਾਧਕ ਅਫ਼ਸਰਾਂ ਵਲੋਂ ਭੇਜੇ ਗਏ ਸਨ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ।

                  ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਗਨਰੇਗਾ ਸ੍ਰੀ ਜਸਵੀਰ ਸਿੰਘ ਨੇ ਦੱਸਿਆ ਕਿ ਸਾਲ 2016 17 ਦੌਰਾਨ 2181 ਲੱਖ ਰੁਪਏ ਦਾ ਲੇਬਰ ਬਜ਼ਟ ਮਨਜ਼ੂਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 83567 ਜਾਬ ਕਾਰਡ ਜਾਰੀ ਕੀਤੇ ਗਏ ਹਨ ਅਤੇ 44501 ਪਰਿਵਾਰਾਂ ਨੂੰ ਕੰਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 2017-18 ਦਾ ਲੇਬਰ ਬਜ਼ਟ ਵਿੱਚ ਲੇਬਰ ਕੰਪੋਨੈਟ ਦਾ 117 ਕਰੋੜ 80 ਲੱਖ 90 ਹਜ਼ਾਰ ਰੁਪਏ ਪਾਸ ਕੀਤਾ ਗਿਆ, ਜਦਕਿ 3293873 ਦਿਹਾੜੀਆਂ ਜਨਰੇਟ ਕਰਦੇ ਹੋਏ 5489 ਕੰਮਾਂ ਦੀ ਗਿਣਤੀ ਦਾ ਟੀਚਾ ਰੱਖਿਆ ਗਿਆ ਹੈ।
                  ਇਸ ਮੌਕੇ 'ਤੇ ਵਾਈਸ ਚੇਅਰਮੈਨ ਚੰਦਰ ਕਾਂਤਾ ਦੱਤਾ, ਉਪ ਮੁੱਖ ਕਾਰਜਕਾਰੀ ਅਫ਼ਸਰ  ਸ੍ਰੀ ਬੁੱਧੀ ਰਾਜ ਅਤੇ ਸੁਪਰਡੰਟ ਸ੍ਰੀ ਰਣਜੀਤ ਸਿੰਘ ਵੀ ਮੌਜੂਦ ਸਨ।

ਤਲਵਾੜਾ ਰੁਜ਼ਗਾਰ ਮੇਲੇ ਨੂੰ ਮਿਲਿਆ ਭਰਪੂਰ ਹੁੰਗਾਰਾ

ਤਲਵਾੜਾ, 30 ਮਾਰਚ:: ਲੜਕੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ ਇੱਥੇ ਲਗਾਏ ਗਏ ਰੁਜ਼ਗਾਰ ਮੇਲੇ ਨੂੰ ਭਰਪੂਰ ਹੁੰਗਾਰਾ ਮਿਲਿਆ। ਰੁਜ਼ਗਾਰ ਅਤੇ ਸਿਖਲਾਈ ਅਫ਼ਸਰ ਪ੍ਰਸ਼ੋਤਮ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਸ ਪ੍ਰੋਗਰਾਮ ਵਿਚ 350 ਦੇ ਕਰੀਬ ਲੜਕੀਆਂ ਨੇ ਭਾਗ ਲਿਆ ਅਤੇ 55 ਲੜਕੀਆਂ ਨੂੰ ਮੌਕੇ ਤੇ ਨਿਯੁਕਤੀ ਪੱਤਰ ਦਿੱਤੇ ਗਏ। ਪਟਿਆਲਾ ਜਿਲ੍ਹੇ ਦੇ ਸਮਾਣਾ ਵਿਚ ਸਥਿਤ ਰੇਡੀਐਂਡ ਟੈਕਸਟਾਇਲ ਲਿਮਟਡ ਕੰਪਨੀ ਦੇ ਅਧਿਕਾਰੀ ਪੀ. ਕੇ. ਸ਼ਰਮਾ ਅਨੁਸਾਰ ਇਸ ਪ੍ਰੋਗਰਾਮ ਦਾ ਮੁੱਖ ਮੰਤਵ 18 ਤੋਂ 25 ਸਾਲ ਦੀਆਂ ਦੀ ਲੜਕੀਆਂ ਨੂੰ ਆਪਣੇ ਪੈਰਾਂ ਤੇ ਖੜ੍ਹੇ ਹੋਣ ਦਾ ਮੌਕ ਪ੍ਰਦਾਨ ਕਰਨਾ ਹੈ ਅਤੇ ਕੰਪਨੀ ਵੱਲੋਂ ਸੂਬੇ ਭਰ ਵਿਚ ਅਜਿਹੇ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਅੱਜ ਚੁਣੀਆਂ ਗਈਆਂ ਲੜਕੀਆਂ ਨੂੰ ਚਾਰ ਮਹੀਨੇ ਦੀ ਸਿਖਲਾਈ ਤੋਂ ਉਪਰੰਤ ਦਸ ਹਜ਼ਾਰ ਰੁਪਏ ਸਟਾਈਫੰਡ ਦਿੱਤਾ ਜਾਵੇਗਾ ਅਤੇ ਲੜਕੀਆਂ ਆਪਣੀ ਨਿਯੁਕਤੀ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਹਨ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸਤਿੰਦਰ ਕੁਮਾਰ ਸ਼ਰਮਾ, ਮਹਿੰਦਰਪਾਲ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

ਸ਼ਾਂਤੀਪੂਰਨ ਅਤੇ ਪਾਰਦਰਸ਼ੀ ਤਰੀਕੇ ਨਾਲ ਸ਼ਰਾਬ ਦੇ ਠੇਕਿਆਂ ਦੇ ਕੱਢੇ ਡਰਾਅ

-ਡਿਪਟੀ ਕਮਿਸ਼ਨਰ ਨੇ ਡਰਾਅ ਕੱਢ ਕੇ ਠੇਕਿਆਂ ਦੀ ਨਿਲਾਮੀ ਦੀ ਕੀਤੀ ਸ਼ੁਰੂਆਤ
-ਜ਼ਿਲ੍ਹੇ ਨੂੰ 222,39,17,595 ਰੁਪਏ ਦਾ ਆਵੇਗਾ ਸਲਾਨਾ ਮਾਲੀਆ : ਡਿਪਟੀ ਕਮਿਸ਼ਨਰ
- ਨਿਲਾਮੀ ਮੌਕੇ 4 ਕਰੋੜ 58 ਲੱਖ 78 ਹਜ਼ਾਰ 351 ਰੁਪਏ ਦੀ ਜ਼ਮਾਨਤੀ ਰਾਸ਼ੀ ਜਮ੍ਹਾ ਕਰਵਾਈ ਗਈ : ਭਾਂਵਰਾ

ਹੁਸ਼ਿਆਰਪੁਰ, 29 ਮਾਰਚ: ਅੱਜ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕਿਆਂ ਲਈ ਡਰਾਅ ਸਥਾਨਕ ਗਾਰਡਨ ਕੋਰਟ ਪੈਲਸ ਹੁਸ਼ਿਆਰਪੁਰ ਵਿਖੇ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਤਰੀਕੇ ਨਾਲ ਕੱਢੇ ਗਏ। ਡਿਪਟੀ ਕਮਿਸ਼ਨਰ ਨੇ ਠੇਕਿਆਂ ਦੀ ਅਲਾਟਮੈਂਟ ਦੀ ਸ਼ੁਰੂਆਤ ਕਰਦੇ ਹੋਏ ਤਲਵਾੜਾ ਗਰੁੱਪ ਦਾ ਡਰਾਅ ਕੱਢਿਆ ਜੋ ਮੈਸ ਕੰਚਨ ਦੇ ਨਾਂ 'ਤੇ ਨਿਕਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਆਬਕਾਰੀ ਪਾਲਿਸੀ-2017-18 ਅਨੁਸਾਰ ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਕਰਨ ਲਈ ਹੁਸ਼ਿਆਰਪੁਰ ਜ਼ਿਲ੍ਹੇ ਨੂੰ 9 ਗਰੁੱਪਾਂ ਵਿੱਚ ਵੰਡਿਆ ਗਿਆ ਹੈ, ਜਿਸ ਵਿੱਚ ਮਿਉਂਸਪਲ ਕਾਰਪੋਰੇਸ਼ਨ ਨੂੰ ਜ਼ੋਨ-1 ਅਤੇ ਜ਼ੋਨ-2 ਦਾ ਨਾਂ ਦਿੱਤਾ ਗਿਆ, ਜਦਕਿ ਬਾਕੀ ਗਰੁੱਪਾਂ ਨੂੰ ਗੜ੍ਹਸ਼ੰਕਰ, ਮਾਹਿਲਪੁਰ, ਹਰਿਆਣਾ, ਟਾਂਡਾ, ਦਸੂਹਾ, ਮੁਕੇਰੀਆਂ ਅਤੇ ਤਲਵਾੜਾ ਵਿੱਚ ਵੰਡਿਆ।

         ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹੇ ਨੂੰ 9 ਗਰੁੱਪਾਂ ਵਿੱਚ ਵੰਡ ਕੇ ਕੱਢੇ ਗਏ ਡਰਾਅ ਤੋਂ ਆਬਕਾਰੀ ਤੇ ਕਰ ਵਿਭਾਗ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚੋਂ 222,39,17,595 ਰੁਪਏ ਦਾ ਮਾਲੀਆ ਆਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਦੁਆਰਾ ਉਲੀਕੀ ਗਈ ਆਬਕਾਰੀ ਪਾਲਿਸੀ 2017-18 ਅਨੁਸਾਰ ਜ਼ਿਲ੍ਹੇ ਲਈ ਦੇਸੀ ਸ਼ਰਾਬ ਦਾ ਕੋਟਾ 12.25 ਪ੍ਰਤੀਸ਼ਤ ਅਤੇ ਅੰਗਰੇਜ਼ੀ ਸ਼ਰਾਬ ਦਾ ਕੋਟਾ 19 ਪ੍ਰਤੀਸ਼ਤ ਘਟਾਇਆ ਗਿਆ ਹੈ।
         ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮੈਡਮ ਹਰਦੀਪ ਭਾਂਵਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਆਬਕਾਰੀ ਤੇ ਕਰ ਵਿਭਾਗ ਨੂੰ 222 ਕਰੋੜ 39 ਲੱਖ 17 ਹਜ਼ਾਰ 595 ਰੁਪਏ ਦਾ ਮਾਲੀਆ ਆਵੇਗਾ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ ਹੁਸ਼ਿਆਰਪੁਰ ਜ਼ੋਨ-1 ਵਿੱਚ 37 ਕਰੋੜ, ਜ਼ੋਨ-2 ਵਿੱਚ ਵੀ 37 ਕਰੋੜ, ਹਰਿਆਣੇ ਵਿੱਚ 22 ਕਰੋੜ 25 ਲੱਖ, ਟਾਂਡਾ 25 ਕਰੋੜ 14 ਲੱਖ 17 ਹਜ਼ਾਰ 595, ਦਸੂਹਾ 20 ਕਰੋੜ 50 ਲੱਖ, ਤਲਵਾੜਾ 16 ਕਰੋੜ 50 ਲੱਖ, ਮੁਕੇਰੀਆਂ 20 ਕਰੋੜ, ਮਾਹਿਲਪੁਰ 21 ਕਰੋੜ 50 ਲੱਖ, ਗੜ੍ਹਸ਼ੰਕਰ 22 ਕਰੋੜ 50 ਲੱਖ ਰੁਪਏ ਦਾ ਮਾਲੀਆ ਇਕੱਤਰ ਹੋਵੇਗਾ। ਉਨ੍ਹਾਂ ਕਿਹਾ ਕਿ ਨਿਲਾਮੀ ਮੌਕੇ 'ਤੇ ਜਮ੍ਹਾ ਕਰਵਾਈ ਗਈ ਜ਼ਮਾਨਤੀ ਰਾਸ਼ੀ ਵਿੱਚ 4 ਕਰੋੜ 58 ਲੱਖ 78 ਹਜ਼ਾਰ 351 ਰੁਪਏ ਸ਼ਾਮਲ ਹਨ।
                ਉਨ੍ਹਾਂ ਦੱਸਿਆ ਕਿ ਤਲਵਾੜਾ ਗਰੁੱਪ ਦਾ ਡਰਾਅ ਡਿਪਟੀ ਕਮਿਸ਼ਨਰ ਵਲੋਂ ਕੱਢਿਆ ਗਿਆ, ਜੋ ਮੈਸ ਕੰਚਨ ਦੇ ਨਾਂ 'ਤੇ ਨਿਕਲਿਆ, ਜਦਕਿ ਬਾਕੀ ਗਰੁੱਪਾਂ ਦੇ ਕੱਢੇ ਗਏ ਡਰਾਅ ਅਨੁਸਾਰ ਹੁਸ਼ਿਆਰਪੁਰ ਸਿਟੀ ਜ਼ੋਨ-1 ਵਿੱਚ ਸ੍ਰੀ ਰਾਕੇਸ਼ ਸਹਿਗਲ, ਜ਼ੋਨ ਨੰ:-2 ਜਸਦੀਪ ਕੌਰ ਚੱਢਾ, ਹਰਿਆਣਾ ਵਿੱਚ ਰਜਿੰਦਰ ਪਾਲ, ਟਾਂਡਾ ਵਿੱਚ ਮੈਸ ਹੁਸ਼ਿਆਰਪੁਰ ਵਾਈਨ, ਦਸੂਹਾ ਕ੍ਰਿਸ਼ਨ ਦੇਵ, ਮੁਕੇਰੀਆਂ ਕ੍ਰਿਸ਼ਨ ਦੇਵ, ਮਾਹਿਲਪੁਰ ਹੁਸ਼ਿਆਰਪੁਰ ਟੇਡਰਜ਼ ਅਤੇ ਗੜ੍ਹਸ਼ੰਕਰ ਗਰੁੱਪ ਵਿੱਚ ਹੁਸ਼ਿਆਰਪੁਰ ਵਾਈਨ ਗਰੁੱਪਾਂ ਦੇ ਡਰਾਅ ਨਿਕਲੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਭੰਗ ਦੇ ਲਾਇਸੰਸ ਦਾ ਡਰਾਅ ਵੀ ਕੱਢਿਆ ਗਿਆ ਜੋ ਸੰਜੀਵ ਕੁਮਾਰ ਰਾਣਾ ਦੇ ਨਾਂ 'ਤੇ ਨਿਕਲਿਆ।
                ਮੈਡਮ ਭਾਂਵਰਾ ਨੇ ਦੱਸਿਆ ਕਿ ਪਾਰਦਰਸ਼ਤਾ ਨਾਲ ਹੋਈ ਠੇਕਿਆਂ ਦੀ ਨਿਲਾਮੀ ਵਿੱਚ ਜਿਲ੍ਹੇ ਦੀਆਂ ਵੱਖ-ਵੱਖ ਸ਼ਖਸ਼ੀਅਤਾਂ ਸੀਨੀਅਰ ਵਕੀਲ, ਚਾਰਟਡ ਅਕਾਊਂਟੈਂਟ ਅਤੇ ਮੀਡੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਸੀ, ਜਿਨ੍ਹਾਂ ਦੀ ਹਾਜ਼ਰੀ ਵਿੱਚ ਪੰਜਾਬ ਸਰਕਾਰ ਦੁਆਰਾ ਉਲੀਕੀ ਗਈ ਆਬਕਾਰੀ ਪਾਲਿਸੀ ਅਨੁਸਾਰ ਸਫ਼ਲਤਾਪੂਰਵਕ ਇਸ ਅਲਾਟਮੈਂਟ ਨੂੰ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਜਿਨ੍ਹਾਂ ਫ਼ਰਮਾਂ/ਵਿਅਕਤੀਆਂ ਦੇ ਠੇਕਿਆਂ ਦੇ ਡਰਾਅ ਨਿਕਲੇ ਹਨ, ਉਨ੍ਹਾਂ ਪਾਸੋਂ ਮੌਕੇ 'ਤੇ 2 ਫ਼ੀਸਦੀ ਜ਼ਮਾਨਤੀ ਰਾਸ਼ੀ ਜਮ੍ਹਾਂ ਕਰਵਾਈ ਗਈ। ਉਨ੍ਹਾਂ ਦੱਸਿਆ ਕਿ 3 ਫ਼ੀਸਦੀ ਦੀ ਅਗਲੀ ਕਿਸ਼ਤ 48 ਘੰਟਿਆਂ ਵਿੱਚ ਜਮ੍ਹਾ ਕਰਵਾਉਣੀ ਹੋਵੇਗੀ। ਉਸ ਤੋਂ ਬਾਅਦ ਦੀ 7 ਫ਼ੀਸਦੀ ਰਾਸ਼ੀ 15 ਅਪਰੈਲ ਤੋਂ ਪਹਿਲਾਂ ਜਮ੍ਹਾ ਕਰਵਾਉਣ ਲਈ ਆਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 756 ਅਰਜ਼ੀਆਂ ਪ੍ਰਾਪਤ ਹੋਈਆਂ ਸਨ।
                  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਵੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ, ਆਈ.ਏ.ਐਸ. (ਅੰਡਰ ਟਰੇਨਿੰਗ) ਸ੍ਰੀ ਪਰਮਜੀਤ ਸਿੰਘ, ਐਸ.ਪੀ. (ਐਚ) ਸ੍ਰੀ ਅਮਰੀਕ ਸਿੰਘ ਪੁਆਰ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।

ਕਣਕ ਦੀ ਢੋਆ ਢੁਆਈ ਅਤੇ ਲਿਫਟਿੰਗ ਲਈ ਯੋਜਨਾਬੱਧ ਤਰੀਕੇ ਨਾਲ ਕੀਤੇ ਜਾਣ ਇੰਤਜ਼ਾਮ : ਵਿਪੁਲ ਉਜਵਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੇਬਰ ਠੇਕੇਦਾਰਾਂ ਅਤੇ ਟਰਾਂਸਪੋਰਟਰਾਂ ਨਾਲ ਕੀਤੀ ਬੈਠਕ
ਹੁਸ਼ਿਆਰਪੁਰ, 28 ਮਾਰਚ:  ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਣਕ ਦੀ ਢੋਆ ਢੁਆਈ ਅਤੇ ਲਿਫਟਿੰਗ ਸਬੰਧੀ ਲੇਬਰ ਠੇਕੇਦਾਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਣਕ ਦੀ ਲਿਫਟਿੰਗ ਲਈ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਕ ਯੋਜਨਾਬਧ ਤਰੀਕੇ ਨਾਲ ਕਣਕ ਦੀ ਲਿਫਟਿੰਗ ਅਤੇ ਢੋਆਂ ਢੁਆਈ ਲਈ ਸਾਰੇ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਨੇ ਲੇਬਰ ਠੇਕੇਦਾਰਾਂ ਅਤੇ ਟਰਾਂਸਪੋਰਟਰਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਇਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਕਿਹਾ ਕਿ ਲੇਬਰ ਠੇਕੇਦਾਰ ਮੰਡੀਆਂ ਵਿੱਚ ਲਿਫਟਿੰਗ ਅਤੇ ਢੋਆ ਢੁਆਈ ਦਾ ਕੰਮ ਮਿਲ ਕੇ ਕਰਨ ਤਾਂ ਜੋ ਕਣਕ ਦੀ ਖਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਨੂੰ ਵੀ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਟਰਾਂਸਪੋਰਟਰ ਅਤੇ ਲੇਬਰ ਲਈ ਸਾਰੀਆਂ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ।
                  ਇਸ ਮੌਕੇ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਸ੍ਰੀ ਹਰਬੰਸ ਸਿੰਘ, ਸਹਾਇਕ ਖੁਰਾਕ ਤੇ ਸਪਲਾਈ ਅਫ਼ਸਰ ਸ੍ਰੀ ਅਮਿਤ ਭੱਟੀ, ਇੰਸਪੈਕਟਰ ਮੁਨੀਸ਼ ਬਸੀ ਅਤੇ ਹੋਰ ਸਬੰਧਤ ਅਧਿਕਾਰੀ ਸ਼ਾਮਲ ਸਨ।

ਡਿਪਟੀ ਕਮਿਸ਼ਨਰ ਨੇ ਸਮਾਜ ਸੇਵਿਕਾ ਜਸਵਿੰਦਰ ਕੌਰ ਨੂੰ ਸਨਮਾਨਿਤ ਕੀਤਾ

ਹੁਸ਼ਿਆਰਪੁਰ, 27 ਮਾਰਚ: 
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਨੌਜਵਾਨਾਂ ਨੂੰ ਸਮਾਜ ਸੇਵਾ ਪ੍ਰਤੀ ਪ੍ਰੇਰਿਤ ਕਰਨ ਲਈ ਕੰਮ ਕਰਨ ਵਾਲੀ ਸਮਾਜ ਸੇਵਿਕਾ ਜਸਵਿੰਦਰ ਕੌਰ ਨੂੰ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ 'ਤੇ ਸ਼ਹੀਦ ਏ ਆਜ਼ਮ ਸ੍ਰ: ਭਗਤ ਸਿੰਘ ਰਾਜ ਯੂਵਾ ਪੁਰਸਕਾਰ ਮਿਲਣ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਪ੍ਰੀਤ ਕੋਹਲੀ ਨੇ ਦੱਸਿਆ ਕਿ ਜਸਵਿੰਦਰ ਕੌਰ ਨੂੰ ਇਹ ਪੁਰਸਕਾਰ ਸਭਿਆਚਾਰਕ ਗਤੀਵਿਧੀਆ, ਖੇਡਾਂ ਅਤੇ ਸਮਾਜ ਭਲਾਈ ਦੇ ਕੰਮਾਂ ਪ੍ਰਤੀ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਦਿੱਤਾ ਗਿਆ ਹੈ। ਇਸ ਸਮਾਜ ਸੇਵਿਕਾ ਨੇ ਪਰਿਵਾਰ ਭਲਾਈ ਪ੍ਰੋਗਰਾਮ, ਕਿੱਤਾ ਸਿਖਲਾਈ ਕੈਂਪ ਅਤੇ ਮੈਡੀਕਲ ਕੈਂਪਾਂ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। 

ਚਾਈਨਾ ਡੋਰ ਨੂੰ ਵੇਚਣ, ਸਟੋਰ ਅਤੇ ਖਰੀਦਣ 'ਤੇ ਪਾਬੰਦੀ

ਹੁਸ਼ਿਆਰਪੁਰ 27 ਮਾਰਚ: ਜਿਲਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਫੌਜ਼ਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਈਨਾ ਡੋਰ  ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤੇ ਗਏ ਹਨ ਕਿ  ਪਤੰਗਾਂ ਉਡਾਉਣ ਸੰਥੈਟਿਕ / ਪਲਾਸਟਿਕ ਦੀ ਬਣੀ ਡੋਰ ਦੀ ਵਰਤੋਂ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉਂਗਲਾਂ ਕੱਟਣ, ਸਾਈਕਲ ਅਤੇ ਸਕੂਟਰ / ਮੋਟਰ ਸਾਈਕਲ ਚਾਲਕਾਂ ਦੇ ਗੱਲ ਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ। ਇਸ ਡੋਰ ਨਾਲ ਪੰਛੀ ਵੀ ਫਸ ਜਾਂਦੇ ਹਨ ਜਿਸ ਨਾਲ  ਉਹ ਜਖਮੀ ਜਾਂ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ। ਮਰੇ ਹੋਏ ਪੰਛੀਆਂ ਦੇ ਰੁੱਖਾਂ 'ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ 'ਤੇ ਲਾਗੂ ਨਹੀਂ ਹੋਵੇਗੀ। 
                  ਇਹ ਹੁਕਮ 20 ਮਈ 2017 ਤੱਕ ਲਾਗੂ ਰਹੇਗਾ ।

ਸੈਮੀਨਾਰ ਲਗਾ ਕੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਕੀਤਾ ਜਾਵੇਗਾ ਜਾਗਰੂਕ : ਰਵੀ ਗੁਲਾਟੀ

ਹੁਸ਼ਿਆਰਪੁਰ, 24 ਮਾਰਚ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸਕੂਲਾਂ ਵਿੱਚ 3 ਅਪ੍ਰੈਲ ਤੋਂ ਜੂਨ ਮਹੀਨੇ ਤੱਕ ਕਰੀਬ 47 ਸੈਮੀਨਾਰ ਲਗਾਏ ਜਾਣਗੇ। ਇਸ ਤੋਂ ਇਲਾਵਾ 29 ਅਪ੍ਰੈਲ ਤੋਂ 25 ਮਈ ਤੱਕ ਵਿਸ਼ੇਸ਼ ਜਾਗਰੂਕਤਾ ਬੱਸ ਰਾਹੀਂ ਵੀ ਲੋਕਾਂ ਨੂੰ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ. ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਮਾਨਯੋਗ ਮੈਂਬਰ ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਸ੍ਰੀ ਐਸ.ਕੇ. ਅਰੋੜਾ ਦੇ ਹੁਕਮਾਂ ਅਨੁਸਾਰ ਅਥਾਰਟੀ ਵਲੋਂ ਚਲਾਈਆਂ ਗਈਆਂ ਸਕੀਮਾਂ ਦੀ ਵੱਧ ਤੋਂ ਵੱਧ ਪਬਲੀਸਿਟੀ ਕਰਨ ਲਈ ਪਿੰਡਾਂ ਅਤੇ ਸਕੂਲਾਂ ਵਿੱਚ ਸੈਮੀਨਾਰਾਂ ਦੇ ਆਯੋਜਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਮੀਨਾਰਾਂ ਦੌਰਾਨ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲੇ ਦਾ ਮੈਂਬਰ, ਬੇਗਾਰ ਦਾ ਮਾਰਿਆ, ਇਸਤਰੀ/ਬੱਚਾ, ਮਾਨਸਿਕ ਰੋਗੀ/ਅਪੰਗ, ਵੱਡੀ ਮੁਸੀਬਤ/ਕੁਦਰਤੀ ਆਫ਼ਤਾਂ ਦੇ ਮਾਰੇ, ਉਦਯੋਗਿਕ ਕਾਮੇ ਤੋਂ ਇਲਾਵਾ ਕੋਈ ਵੀ ਐਸਾ ਵਿਅਕਤੀ ਜਿਸ ਦੀ ਸਲਾਨਾ ਆਮਦਨ ਡੇਢ ਲੱਖ ਰੁਪਏ ਤੋਂ ਵੱਧ ਨਾ ਹੋਵੇ, ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ।
                  ਉਨ੍ਹਾਂ ਦੱਸਿਆ ਕਿ ਸੈਮੀਨਾਰ ਦੋਰਾਨ ਇਹ ਦੱਸਿਆ ਜਾਵੇਗਾ ਕਿ ਮੁਫ਼ਤ ਕਾਨੁੰਨੀ ਸਹਾਇਤਾ ਵਿੱਚ ਉਪ ਮੰਡਲ, ਜਿਲ੍ਹਾ ਜਾਂ ਹਾਈ ਕੋਰਟ- ਸੁਪਰੀਮ ਕੋਰਟ ਪੱਧਰ 'ਤੇ ਦੀਵਾਨੀ, ਫੌਜਦਾਰੀ ਅਤੇ ਮਾਲ ਦੀਆਂ ਕਚਹਿਰੀਆਂ ਵਿੱਚ ਵਕੀਲ ਦੀਆਂ ਮੁਫ਼ਤ ਸੇਵਾਵਾਂ, ਮੁਫ਼ਤ ਕਾਨੂੰਨੀ ਸਲਾਹ ਮਸ਼ਵਰਾ, ਕੋਰਟ ਫੀਸ, ਗਵਾਹਾਂ ਦੇ ਖਰਚਿਆਂ, ਵਕੀਲ ਦੀ ਫੀਸ ਅਤੇ ਮੁਕੱਦਮੇ ਬਾਬਤ ਹੋਰ ਫੁਟਕਲ ਖਰਚਿਆਂ ਦੀ ਸਰਕਾਰ ਵਲੋਂ ਅਦਾਇਗੀ, ਰਾਜੀਨਾਮਾ ਕੇਂਦਰ ਅਤੇ ਲੋਕ ਅਦਾਲਤਾਂ ਰਾਹੀਂ ਵਿਵਾਦਾਂ ਦਾ ਨਿਪਟਾਰਾ, ਹਰ ਹਵਾਲਤੀ/ਮੁਜ਼ਰਮ ਨੂੰ ਰਿਮਾਂਡ ਦੌਰਾਨ ਵਕੀਲ ਦੀ ਮੁਫ਼ਤ ਸੇਵਾਵਾਂ ਸਬੰਧੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸੈਮੀਨਾਰ ਦੌਰਾਨ ਇਹ ਵੀ ਦੱਸਿਆ ਜਾਵੇਗਾ ਕਿ ਕਾਨੂੰਨੀ ਸਹਾਇਤਾ ਲੈਣ ਲਈ ਲਿਖਤੀ ਦਰਖਾਸਤ ਨਿਰਧਾਰਤ ਪ੍ਰਫਾਰਮੇ ਵਿੱਚ ਜਾਂ ਜ਼ੁਬਾਨੀ ਬੇਨਤੀ ਕੀਤੀ ਜਾ ਸਕਦੀ ਹੈ। ਦਰਖਾਸਤ ਮੈਂਬਰ ਸਕੱਤਰ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ, ਜਿਲ੍ਹਾ ਉਪ ਮੰਡਲ ਪੱਧਰ 'ਤੇ ਜਿਲ੍ਹਾ ਤੇ ਸੈਸ਼ਨ ਜੱਜ, ਸਿਵਲ ਜੱਜ (ਸੀਨੀਅਰ ਡਵੀਜ਼ਨ), ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਜਾਂ ਫਰੰਟ ਆਫਿਸ ਜਾਂ ਲੀਗਲ ਏਡ ਕਲੀਨਿਕ/ਲੀਗਲ ਲਿਟਰੇਸੀ ਕਲੱਬ ਵਿਖੇ ਪੇਸ਼ ਕੀਤੀ ਜਾ ਸਕਦੀ ਹੈ।

ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਅਧਿਕਾਰੀਆਂ ਵਲੋਂ ਖੱਡਾਂ ਦੀ ਛਾਪੇਮਾਰੀ ਜਾਰੀ

-ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਖੇਤਰ ਦੀਆਂ ਖੱਡਾਂ ਦੀ ਚੈਕਿੰਗ ਦੌਰਾਨ 3 ਟਰੈਕਟਰ-ਟਰਾਲੀਆਂ ਕਾਬੂ
-ਥਾਣਾ ਗੜ੍ਹਦੀਵਾਲਾ ਅਤੇ ਟਾਂਡਾ ਵਿਖੇ ਹੋਈਆਂ 3 ਐਫ.ਆਈ.ਆਰ. ਦਰਜ  
ਹੁਸ਼ਿਆਰਪੁਰ, 24 ਮਾਰਚ: ਜ਼ਿਲ੍ਹੇ ਵਿਚ ਨਜਾਇਜ਼ ਮਾਈਨਿੰਗ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਗਠਿਤ ਕੀਤੀਆਂ ਕਮੇਟੀਆਂ ਦੁਆਰਾ ਜ਼ਿਲ੍ਹਾ ਅਤੇ ਸਬਡਵੀਜ਼ਨ ਪੱਧਰ 'ਤੇ ਪੈਂਦੀਆਂ ਖੱਡਾਂ ਵਿਖੇ ਛਾਪੇਮਾਰੀ ਤੇਜ਼ ਕਰ ਦਿੱਤੀ ਗਈ ਹੈ। ਬੀਤੀ ਰਾਤ ਵੀ ਕਮੇਟੀਆਂ ਦੇ ਅਧਿਕਾਰੀਆਂ ਨੇ ਹੁਸ਼ਿਆਰਪੁਰ, ਸਬਡਵੀਜ਼ਨ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੀਆਂ ਨਜਾਇਜ਼ ਮਾਈਨਿੰਗ ਖੱਡਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਰੇਤਾ ਨਾਲ ਭਰੀਆਂ 3 ਟਰੈਕਟਰ-ਟਰਾਲੀਆਂ ਕਾਬੂ ਕਰਕੇ ਸਬੰਧਿਤ ਵੱਖ-ਵੱਖ ਥਾਣਿਆਂ ਵਿਚ 3 ਪਰਚੇ ਦਰਜ ਕੀਤੇ ਹਨ।

                   ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪ੍ਰਸ਼ਾਸ਼ਨ ਵਲੋਂ ਜ਼ਿਲ੍ਹੇ ਵਿੱਚ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਗਠਿਤ ਕੀਤੀਆਂ ਕਮੇਟੀਆਂ ਵਿਚ ਸਬੰਧਿਤ ਐਸ.ਡੀ.ਐਮਜ਼, ਡੀ.ਐਸ.ਪੀਜ਼ ਸਮੇਤ 4 ਮੈਂਬਰ ਸ਼ਾਮਿਲ ਕੀਤੇ ਗਏ ਹਨ।  ਇਨ੍ਹਾਂ ਕਮੇਟੀਆਂ ਦੇ ਸਿਵਲ ਅਤੇ ਪੁਲਿਸ ਦੇ ਉਚ ਅਧਿਕਾਰੀਆਂ ਵਲੋਂ ਗੈਰ-ਕਾਨੂੰਨੀ ਖੁਦਾਈ ਨੂੰ ਰੋਕਣ ਲਈ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਐਸ.ਡੀ.ਐਮਜ਼ ਦੀ ਅਗਵਾਈ ਵਿਚ ਗੈਰਕਾਨੂੰਨੀ ਖੁਦਾਈ ਸਬੰਧੀ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੀਆਂ ਵੱਖ-ਵੱਖ ਥਾਵਾਂ 'ਤੇ ਅਚਨਚੇਤ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਦਸੂਹਾ ਸਬ ਡਵੀਜ਼ਨ ਦੇ ਪਿੰਡ ਰੜਾ, ਟਾਹਲੀ, ਅਬਦੁੱਲਾਪੁਰ, ਗੜ੍ਹਦੀਵਾਲਾ ਅਤੇ ਦਾਤਾ ਨੰਗਲ ਵਿਖੇ ਕੀਤੀ ਗਈ ਖੱਡਾਂ ਦੀ ਛਾਪੇਮਾਰੀ ਦੌਰਾਨ ਪਿੰਡ ਦਾਤਾ ਨੰਗਲ ਵਿਖੇ ਨਜਾਇਜ਼ ਮਾਈਨਿੰਗ ਕਰਦੀਆਂ 2 ਟਰੈਕਟਰ-ਟਰਾਲੀਆਂ ਫੜੀਆਂ ਗਈਆਂ ਹਨ। ਇਸ ਦੇ ਤਹਿਤ ਥਾਣਾ ਗੜ੍ਹਦੀਵਾਲਾ ਵਿਖੇ 2 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਪਿੰਡ ਅਬਦੁਲਾਪੁਰ ਵਿਖੇ ਵੀ ਰੇਤਾਂ ਨਾਲ ਭਰੀ ਇੱਕ ਟਰੈਕਟਰ ਟਰਾਲੀ ਕਾਬੂ ਕਰਕੇ ਥਾਣਾ ਟਾਂਡਾ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ ਦੀ ਅਗਾਵਈ ਵਿੱਚ ਹੁਸ਼ਿਆਰਪੁਰ ਦੇ ਪਿੰਡ ਲਾਚੋਵਾਲ, ਹਰਦੋਖਾਨਪੁਰ, ਸ਼ੇਰਗੜ੍ਹ, ਹਰਗੜ੍ਹ, ਲਾਂਬੜਾ ਚੋਅ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਅਮਿਤ ਮਹਾਜਨ ਦੀ ਅਗਾਵਈ ਵਿੱਚ ਸਬਡਵੀਜ਼ਨ ਮੁਕੇਰੀਆਂ ਦੇ ਕਸਬਾ ਹਾਜੀਪੁਰ, ਦਗਨ, ਸੰਧਵਾਲ ਅਤੇ ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਸਬਡਵੀਜ਼ਨ ਗੜ੍ਹਸ਼ੰਕਰ ਦੇ ਪਿੰਡ ਜੇਜੋਂ ਅਤੇ ਮਾਹਿਲਪੁਰ ਵਿਖੇ ਖੱਡਾਂ ਦੀ ਚੈਕਿੰਗ ਦੌਰਾਨ ਮੌਕੇ 'ਤੇ ਕੋਈ ਵੀ ਗੈਰ ਕਾਨੂੰਨੀ ਮਾਈਨਿੰਗ ਨਹੀਂ ਹੁੰਦੀ ਪਾਈ ਗਈ।
        ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਰੇਤੇ ਦੀ ਗੈਰ-ਕਾਨੂੰਨੀ ਖੁਦਾਈ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਭਵਿੱਖ ਵਿੱਚ ਵੀ ਛਾਪੇਮਾਰੀ ਜਾਰੀ ਰਹੇਗੀ। ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਖੇਤਰ ਵਿੱਚ ਹੁੰਦੀ ਨਜਾਇਜ਼ ਮਾਈਨਿੰਗ ਸਬੰਧੀ ਸੂਚਨਾ ਸਬੰਧਤ ਐਸ.ਡੀ.ਐਮਜ਼ ਅਤੇ ਥਾਣਾ ਮੁੱਖੀ ਨੂੰ ਦੇ ਸਕਦੇ ਹਨ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।  

ਜ਼ਿਲ੍ਹਾ ਪ੍ਰਸ਼ਾਸ਼ਨ ਨਜਾਇਜ਼ ਮਾਈਨਿੰਗ ਰੋਕਣ ਲਈ ਪੱਬਾਂ ਭਾਰ

-ਡਿਪਟੀ ਕਮਿਸ਼ਨਰ ਵਲੋਂ ਗਠਿਤ ਕਮੇਟੀਆਂ ਨੇ ਰਾਤ ਸਮੇਂ ਖੱਡਾਂ ਦੀ ਕੀਤੀ ਅਚਨਚੇਤ ਚੈਕਿੰਗ, 5 ਪਰਚੇ ਦਰਜ
-ਹੁਸ਼ਿਆਰਪੁਰ ਜ਼ਿਲ੍ਹੇ 'ਚ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦਿੱਤੀ ਜਾਵੇਗੀ ਨਜਾਇਜ਼ ਮਾਈਨਿੰਗ : ਡਿਪਟੀ ਕਮਿਸ਼ਨਰ
- ਰੇਤਾ ਨਾਲ ਭਰੇ ਦੋ ਟਿੱਪਰ, ਦੋ ਟਰੈਕਟਰ-ਟਰਾਲੀਆਂ ਤੇ 1 ਮਾਸਟਰ ਸਟੋਨ ਕਰੈਸ਼ਰ ਫੜਿਆ

ਹੁਸ਼ਿਆਰਪੁਰ, 23 ਮਾਰਚ: ਜ਼ਿਲ੍ਹੇ ਵਿਚ ਹੋ ਰਹੀ ਨਜਾਇਜ਼ ਮਾਈਨਿੰਗ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੱਬਾਂ ਭਾਰ ਹੋ ਗਿਆ ਹੈ ਅਤੇ ਇਸ ਗੈਰਕਾਨੂੰਨੀ ਧੰਦੇ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵਲੋਂ ਸਬ ਡਵੀਜ਼ਨ ਪੱਧਰ 'ਤੇ 5 ਕਮੇਟੀਆਂ ਗਠਿਤ ਕਰਕੇ ਰਾਤ ਸਮੇਂ ਅਚਨਚੇਤ ਖੱਡਾਂ ਦੀ ਚੈਕਿੰਗ ਕਰਵਾਈ ਗਈ, ਜਿਸ ਦੌਰਾਨ ਰੇਤਾ ਨਾਲ ਭਰੇ ਦੋ ਟਿੱਪਰ, ਦੋ ਟਰੈਕਟਰ-ਟਰਾਲੀਆਂ ਤੇ ਇਕ ਮਾਸਟਰ ਸਟੋਨ ਕਰੈਸ਼ਰ ਫੜਕੇ ਪੰਜ ਪਰਚੇ ਸਬੰਧਿਤ ਥਾਣਿਆਂ ਵਿਚ ਦਰਜ ਕੀਤੇ ਜਾ ਚੁੱਕੇ ਹਨ।

           ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪ੍ਰਸ਼ਾਸ਼ਨ ਵਲੋਂ ਕਮੇਟੀਆਂ ਦਾ ਗਠਨ ਕਰਕੇ ਚੈਕਿੰਗ ਕਰਵਾਈ ਜਾ ਰਹੀ ਹੈ ਅਤੇ ਕਮੇਟੀਆਂ ਵਿਚ ਸਬੰਧਿਤ ਐਸ.ਡੀ.ਐਮਜ਼, ਡੀ.ਐਸ.ਪੀਜ਼ ਸਮੇਤ 4 ਮੈਂਬਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੁਲਿਸ ਦੇ ਇਨ੍ਹਾਂ ਉਚ ਅਧਿਕਾਰੀਆਂ ਦੀ ਅਗਵਾਈ ਵਿਚ ਕਮੇਟੀਆਂ ਵਲੋਂ ਰੇਤੇ ਦੀ ਗੈਰ-ਕਾਨੂੰਨੀ ਖੁਦਾਈ ਨੂੰ ਰੋਕਣ ਲਈ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੰਘੀ ਰਾਤ ਐਸ.ਡੀ.ਐਮਜ਼ ਦੀ ਅਗਵਾਈ ਵਿਚ ਗੈਰਕਾਨੂੰਨੀ ਖੁਦਾਈ ਸਬੰਧੀ ਗੜ੍ਹਸ਼ੰਕਰ, ਦਸੂਹਾ, ਮੁਕੇਰੀਆਂ ਸਬ ਡਵੀਜ਼ਨਾਂ ਦੀਆਂ 5 ਥਾਵਾਂ 'ਤੇ ਅਚਨਚੇਤ ਛਾਪੇਮਾਰੀ ਪਿੱਛੋਂ 5 ਕੇਸ ਦਰਜ ਕੀਤੇ ਗਏ ਹਨ ਅਤੇ ਰੇਤਾ ਨਾਲ ਭਰੇ ਦੋ ਟਿੱਪਰ, ਦੋ ਟਰੈਕਟਰ-ਟਰਾਲੀਆਂ ਤੇ ਇਕ ਮਾਸਟਰ ਸਟੋਨ ਕਰੈਸ਼ਰ ਫੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਕੇਰੀਆਂ ਸਬ-ਡਵੀਜ਼ਨ ਵਿਖੇ ਤਿੰਨ ਅਤੇ ਦਸੂਹਾ ਸਬ ਡਵੀਜ਼ਨ ਵਿਖੇ 2 ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੇ ਪਿੰਡ ਬਸੀ ਗੁਲਾਮ ਹੂਸੈਨ, ਸਬਡਵੀਜ਼ਨ ਦਸੂਹਾ ਦੇ ਤਲਵਾੜਾ ਅਤੇ ਰੜਾ ਖੇਤਰ, ਸਬ-ਡਵੀਜ਼ਨ ਮੁਕੇਰੀਆਂ ਦੇ ਕਸਬਾ ਹਾਜੀਪੁਰ ਅਤੇ ਗੜ੍ਹਸ਼ੰਕਰ ਦੇ ਪਿੰਡ ਜੇਜੋਂ ਵਿਖੇ ਚੈਕਿੰਗ ਕਰਦੇ ਹੋਏ ਉਕਤ ਕਾਰਵਾਈ ਕੀਤੀ ਗਈ ਹੈ।
        ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਰੇਤੇ ਦੀ ਗੈਰ-ਕਾਨੂੰਨੀ ਖੁਦਾਈ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਕਮੇਟੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਨਜਾਇਜ਼ ਮਾਈਨਿੰਗ ਰੋਕਣ ਲਈ ਪੂਰੀ ਗੰਭੀਰਤਾ ਦਿਖਾਉਣ ਅਤੇ ਇਸ ਧੰਦੇ ਵਿਚ ਲਿਪਤ ਵਿਅਕਤੀਆਂ ਖਿਲਾਫ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਨਜ਼ਾਇਜ਼ ਖੁਦਾਈ ਸਬੰਧੀ ਜਾਣਕਾਰੀ ਸਬੰਧਿਤ ਐਸ.ਡੀ.ਐਮਜ਼ ਨੂੰ ਦੇ ਸਕਦੇ ਹਨ ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਂ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਧੰਦੇ ਨੂੰ ਠੱਲ੍ਹ ਪਾਉਣ ਲਈ ਸਭ ਦਾ ਯੋਗਦਾਨ ਜ਼ਰੂਰੀ ਹੈ, ਤਾਂ ਜੋ ਕੁਦਰਤੀ ਸਾਧਨਾਂ ਦੀ ਨਜ਼ਾਇਜ਼ ਲੁੱਟ ਰੋਕੀ ਜਾ ਸਕੇ।
         ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਉਪ ਮੰਡਲ ਮੈਜਿਸਟਰੇਟ ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਾਲੀ ਟੀਮ ਨੇ ਦਸੂਹਾ ਦੇ ਕਸਬਾ ਤਲਵਾੜਾ ਵਿਖੇ ਰੇਡ ਕਰਕੇ ਮਾਸਟਰ ਸਟੋਨ ਕਰੈਸ਼ਰ ਫੜਕੇ ਪਰਚਾ ਦਰਜ ਕਰਵਾਇਆ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਉਪ ਮੰਡਲ ਮੈਜਿਸਟਰੇਟ ਮੁਕੇਰੀਆਂ ਸ੍ਰੀ ਅਮਿਤ ਮਹਾਜਨ 'ਤੇ ਅਧਾਰਤ ਟੀਮ ਨੇ ਇਕ ਰੇਤਾ ਨਾਲ ਭਰਿਆ ਟਿਪਰ ਅਤੇ ਹਾਜੀਪੁਰ ਖੇਤਰ ਵਿੱਚ ਰੇਤਾ ਨਾਲ ਭਰੀਆਂ 2 ਟਰੈਕਟਰ-ਟਰਾਲੀਆਂ ਕਾਬੂ ਕਰਕੇ ਮੁਕੇਰੀਆਂ ਅਤੇ ਹਾਜੀਪੁਰ ਥਾਣਿਆਂ ਵਿੱਚ 3 ਪਰਚੇ ਦਰਜ ਕਰਵਾਏ। ਇਸੇ ਤਰ੍ਹਾਂ ਉਪ ਮੰਡਲ ਮੈਜਿਸਟਰੇਟ ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ ਅਧੀਨ ਟੀਮ ਨੇ ਹੁਸ਼ਿਆਰਪੁਰ ਦੇ ਪਿੰਡ ਬਸੀ ਗੁਲਾਮ ਹੂਸੈਨ ਵਿਖੇ ਛਾਪੇਮਾਰੀ ਕਰਕੇ ਅਚਨਚੇਤ ਚੈਕਿੰਗ ਕੀਤੀ, ਜਦਕਿ ਤਹਿਸੀਲਦਾਰ ਦਸੂਹਾ 'ਤੇ ਅਧਾਰਤ ਟੀਮ ਨੇ ਦਸੂਹਾ ਦੇ ਪਿੰਡ ਰੜਾ ਵਿਖੇ ਕਾਰਵਾਈ ਕਰਦੇ ਹੋਏ ਇਕ ਰੇਤਾ ਨਾਲ ਭਰਿਆ ਟਿਪਰ ਕਾਬੂ ਕਰਕੇ ਪਰਚਾ ਦਰਜ ਕਰਵਾਇਆ। ਨਾਇਬ ਤਹਿਸੀਲਦਾਰ ਮਾਹਿਲਪੁਰ ਦੀ ਟੀਮ ਨੇ ਗੜ੍ਹਸ਼ੰਕਰ ਦੇ ਪਿੰਡ ਜੇਜੋਂ ਵਿਖੇ ਸੰਭਾਵਿਤ ਨਜਾਇਜ਼ ਮਾਈਨਿੰਗ ਦੇ ਖੇਤਰਾਂ ਵਿੱਚ ਅਚਨਚੇਤ ਚੈਕਿੰਗ ਵੀ ਕੀਤੀ। ਉਨ੍ਹਾਂ ਦੱਸਿਆ ਕਿ ਕਮੇਟੀਆਂ ਵਲੋਂ ਚੈਕਿੰਗ ਭਵਿੱਖ ਵਿਚ ਵੀ ਜਾਰੀ ਰਹੇਗੀ।

ਨਸ਼ਾ ਤਸਕਰਾਂ ਸਬੰਧੀ ਸੂਚਨਾ ਦੇਣ ਲਈ ਐਸ.ਐਸ.ਪੀ. ਨੇ ਜਾਰੀ ਕੀਤੀ ਹੈਲਪ ਲਾਈਨ ਨੰਬਰਾਂ ਦੀ ਸੂਚੀ

-ਕਿਹਾ, ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਰੱਖਿਆ ਜਾਵੇਗਾ ਗੁਪਤ
ਹੁਸ਼ਿਆਰਪੁਰ, 22 ਮਾਰਚ: ਜ਼ਿਲ੍ਹੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਅਜਿਹਾ ਧੰਦਾ ਕਰਨ ਵਾਲੇ ਅਨਸਰਾਂ ਨੂੰ ਰੰਗੇ ਹੱਥੀਂ ਕਾਬੂ ਕਰਨ ਲਈ ਜ਼ਿਲ੍ਹਾ ਪੱਧਰ ਅਤੇ ਸਬਡਵੀਜ਼ਨ ਪੱਧਰ 'ਤੇ ਸਪੈਸ਼ਲ ਸਕਾਰਡ ਟੀਮਾਂ ਬਣਾ ਕੇ ਵੱਖਰੇ-ਵੱਖਰੇ ਹੈਲਪ ਲਾਈਨ ਨੰਬਰ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦੇ ਹੋਏ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਸ੍ਰੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨਸ਼ੀਲੇ ਪਦਾਰਥ ਵੇਚਣ ਵਾਲੇ ਵਿਅਕਤੀਆਂ ਬਾਰੇ ਕੋਈ ਵੀ ਵਿਅਕਤੀ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਟੈਲੀਫੋਨ ਨੰ: 75270-40001, ਪੁਲਿਸ ਕਪਤਾਨ ਸਥਾਨਕ ਹੁਸ਼ਿਆਰਪੁਰ ਦੇ ਨੰਬਰ 75270-40002, ਪੁਲਿਸ ਕਪਤਾਨ ਇਨਵੈਸਟੀਗੇਸ਼ਨ ਦੇ ਨੰਬਰ 75270-40003, ਉਪ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਦੇ ਨੰਬਰ 75270-40005, ਉਪ ਕਪਤਾਨ ਪੁਲਿਸ ਸਥਾਨਕ ਦੇ ਨੰਬਰ 75270-40004, ਉਪ ਕਪਤਾਨ ਪੁਲਿਸ ਸਪੈਸ਼ਲ ਬਰਾਂਚ ਦੇ ਨੰਬਰ 75270-40006, ਉਪ ਕਪਤਾਨ ਪੁਲਿਸ ਗੜ੍ਹਸ਼ੰਕਰ ਦੇ ਨੰਬਰ 75270-40009, ਉਪ ਕਪਤਾਨ ਪੁਲਿਸ ਚੱਬੇਵਾਲ ਦੇ ਨੰਬਰ 75270-40011, ਉਪ ਕਪਤਾਨ ਪੁਲਿਸ ਸਿਟੀ ਹੁਸ਼ਿਆਰਪੁਰ 75270-40008, ਉਪ ਕਪਤਾਨ ਪੁਲਿਸ ਦਿਹਾਤੀ 75270-40007, ਉਪ ਕਪਤਾਨ ਪੁਲਿਸ ਟਾਂਡਾ 75270-40010, ਉਪ ਕਪਤਾਨ ਪੁਲਿਸ ਦਸੂਹਾ 75270-40013 ਅਤੇ ਉਪ ਕਪਤਾਨ ਪੁਲਿਸ ਮੁਕਰੀਆਂ 75270-40012 'ਤੇ ਸੂਚਨਾ ਦੇ ਸਕਦਾ ਹੈ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇਗਾ। ਸੂਚਨਾ ਮਿਲਦੇ ਹੀ ਸਬੰਧਤ ਪੁਲਿਸ ਅਫ਼ਸਰ ਵਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਘੱਟਦੀ ਹੈ ਜ਼ਮੀਨ ਦੀ ਉਪਜਾਊ ਸ਼ਕਤੀ: ਵਿਪੁਲ ਉਜਵਲ

-ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ

ਹੁਸ਼ਿਆਰਪੁਰ, 22 ਮਾਰਚ: ਫ਼ਸਲ ਦੀ ਕਟਾਈ ਤੋਂ ਬਾਅਦ ਰਹਿੰਦ ਖੂੰਹਦ ਨੂੰ ਅੱਗ ਲਗਾਉਣਾ ਕਾਨੂੰਨੀ ਜ਼ੁਰਮ ਹੈ। ਕਣਕ ਦੇ ਸੀਜ਼ਨ ਦੌਰਾਨ ਜੇਕਰ ਕੋਈ ਕਿਸਾਨ ਕਣਕ ਦੀ ਨਾੜ ਜਾਂ ਕਿਸੇ ਤਰ੍ਹਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਂਦਾ ਹੈ, ਤਾਂ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਨਿਯਮਾਂ ਅਨੁਸਾਰ ਜ਼ੁਰਮਾਨਾ ਵੀ ਵਸੂਲਿਆ ਜਾ ਸਕਦਾ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ਸਲ ਦੀ ਕਟਾਈ ਤੋਂ ਬਾਅਦ ਖੇਤ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਇਸ ਦੇ ਨਾਲ ਜਿਥੇ ਵਾਤਾਵਰਣ ਵਿੱਚ ਜ਼ਹਿਰੀਲਾ ਧੂੰਆਂ ਫੈਲਦਾ ਹੈ, ਉਥੇ ਅੱਖਾਂ ਅਤੇ ਫੇਫੜਿਆਂ ਲਈ ਵੀ ਇਹ ਧੂੰਆਂ ਭਿਆਨਕ ਬੀਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਖੇਤਾਂ ਵਿੱਚ ਉਹ ਲਾਭਦਾਇਕ ਕੀੜੇ ਵੀ ਮਰ ਜਾਂਦੇ ਹਨ, ਜੋ ਕਿਸਾਨ ਦੀ ਆਉਣ ਵਾਲੀ ਫ਼ਸਲ ਲਈ ਸਹਾਈ ਹੋਣੇ ਹੁੰਦੇ ਹਨ। ਸਿੱਟੇ ਵਜੋਂ ਆਉਣ ਵਾਲੀ ਫ਼ਸਲ ਨੂੰ ਬੀਮਾਰੀਆਂ ਵੀ ਜ਼ਿਆਦਾ ਲਗਦੀਆਂ ਹਨ। ਬੀਮਾਰੀ ਦੀ ਰੋਕਥਾਮ ਕਰਨ ਲਈ ਵਰਤੀਆਂ ਜਾਂਦੀਆਂ ਸਪਰੇਆਂ ਨਾਲ ਵਾਤਾਵਰਣ ਹੋਰ ਵੀ ਦੂਸ਼ਿਤ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰਹਿੰਦ ਖੂੰਹਦ ਦੀ ਖੇਤ ਵਿੱਚ ਹੀ ਵਹਾਈ ਕਰਨ ਨਾਲ ਜਿਥੇ ਖਾਦ ਬਚਾਈ ਜਾ ਸਕਦੀ ਹੈ, ਉਥੇ ਰੋਜ਼ਾਨਾ ਵੱਧ ਰਹੇ ਪ੍ਰਦੂਸ਼ਣ 'ਤੇ ਵੀ ਨੱਥ ਪਾਈ ਜਾ ਸਕਦੀ ਹੈ।
                  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤ ਦੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਰਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਇਆ ਜਾ ਸਕਦਾ ਹੈ ਅਤੇ ਮਿੱਟੀ ਵਿੱਚ ਪਾਣੀ ਨੂੰ ਜ਼ਿਆਦਾ ਦੇਰ ਤੱਕ ਸੰਭਾਲਣ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਰਹਿੰਦ ਖੂੰਹਦ ਦੀ ਸਾਂਭ-ਸੰਭਾਲ ਲਈ ਵਰਤੀ ਜਾ ਸਕਦੀ ਮਸ਼ੀਨਰੀ/ਸੰਦ ਜਿਵੇਂ ਕਿ ਪੈਡੀ ਸਟਰਾਅ ਚੌਪਰ ਸਰੈਡਰ, ਰੋਟਾਵੇਟਰ, ਹੈਪੀ ਸੀਡਰ, ਜ਼ੀਰੋ ਟਿਲ ਡਰਿੱਲ, ਬੇਲਰ, ਮੂਵਰ, ਗਾਇਰੋ ਰੇਕ, ਸਟਰਾਅ ਰੀਪਰ ਆਦਿ ਮਸ਼ੀਨਰੀ ਦੀ ਵਰਤੋਂ ਨਾਲ ਰਹਿੰਦ ਖੂੰਹਦ ਦੀ ਸੰਭਾਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਖੇਤੀਬਾੜੀ ਵਿਭਾਗ ਵਲੋਂ ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਜਾਣਕਾਰੀ ਵੀ ਦਿੱਤੀ ਜਾਂਦੀ ਹੈ। ਪਰ ਇਹ ਵੇਖਣ ਵਿੱਚ ਆਇਆ ਹੈ ਕਿ ਬਹੁਤ ਜ਼ਿਆਦਾ ਕਿਸਾਨ ਵਿਭਾਗ ਦੇ ਤਕਨੀਕੀ ਮਾਹਿਰਾਂ ਵਲੋਂ ਦਰਸਾਈਆਂ ਜਾਂਦੀਆਂ ਤਕਨੀਕਾਂ ਨੂੰ ਨਹੀਂ ਅਪਨਾਉਂਦੇ ਅਤੇ ਰਹਿੰਦ ਖੂੰਹਦ ਨੂੰ ਅੱਗ ਲਾਉਣ ਨੂੰ ਜ਼ਿਆਦਾ ਤਰਜੀਹ ਦਿੰਦੇ ਹਨ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਖੇਤ ਵਿੱਚ ਕਿਸੇ ਵੀ ਕਿਸਮ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ।
                  ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਜੁਗਰਾਜ ਸਿੰਘ ਨੇ ਦੱਸਿਆ ਕਿ ਜਿਹੜੇ ਵੀ ਕਿਸਾਨ ਵੀਰਾਂ ਕੋਲ ਆਪਣੇ ਕੰਬਾਇਨ ਹਾਰਵੈਸਟਰ ਹਨ, ਉਹ ਆਪਣੀਆਂ ਹਾਰਵੈਸਟਰ ਕੰਬਾਇਨਾਂ ਦੇ ਨਾਲ ਸੁਪਰ ਐਸ.ਐਮ.ਐਸ. (ਸਟਰਾਅ ਮੈਨੇਜਮੈਂਟ ਸਿਸਟਮ) ਜ਼ਰੂਰ ਲਗਾ ਲੈਣ। ਇਸ ਨਾਲ ਖੇਤ ਵਿੱਚ ਕਣਕ ਜਾਂ ਝੋਨੇ ਜਾਂ ਕਿਸੇ ਹੋਰ ਫ਼ਸਲ ਦੀ ਕਟਾਈ ਸਮੇਂ ਫ਼ਸਲ ਦੀ ਰਹਿੰਦ ਖੂੰਹਦ ਨੂੰ ਤੂੜੀ ਦੀ ਤਰ੍ਹਾਂ ਬਾਰੀਕ ਕਰਕੇ ਖੇਤ ਵਿੱਚ ਖਿਲਾਰ ਕੇ ਫ਼ਸਲ ਦੀ ਰਹਿੰਦ ਖੂੰਹਦ 'ਤੇ ਨੱਥ ਪਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਹਾਰਵੈਸਟਰ ਕੰਬਾਇਨ ਦੇ ਮਗਰ ਐਸ.ਐਮ.ਐਸ. ਲਗਾਉਣਾ ਕੰਬਾਇਨ ਮਾਲਕ ਲਈ ਆਉਣ ਵਾਲੇ ਸੀਜ਼ਨਾਂ ਵਿੱਚ ਜ਼ਰੂਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਜਿਹੜਾ ਵੀ ਕੰਬਾਇਨ ਦਾ ਮਾਲਕ ਅਜਿਹਾ ਨਹੀਂ ਕਰਦਾ, ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਅਨੁਸਾਰ ਉਹ ਆਪਣੀ ਕੰਬਾਇਨ ਜ਼ਿਲ੍ਹੇ ਵਿੱਚ ਆਉਣ ਵਾਲੇ ਸੀਜ਼ਨ ਵਿੱਚ ਨਹੀਂ ਚਲਾ ਸਕੇਗਾ। ਉਨ੍ਹਾਂ ਦੱਸਿਆ ਕਿ  ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੰਭਾਲ, ਵਰਤੀਆਂ ਜਾ ਸਕਦੀਆਂ ਮਸ਼ੀਨਾਂ ਜਾਂ ਹੋਰ ਕਿਸੇ ਜਾਣਕਾਰੀ ਲਈ ਕਿਸਾਨ ਆਪਣੇ ਨੇੜੇ ਦੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਦੇ ਨਾਲ-ਨਾਲ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਦੇ ਟੈਲੀਫੋਨ ਨੰ: 01882-222102 'ਤੇ ਵੀ ਸੰਪਰਕ ਕਰ ਸਕਦੇ ਹਨ।

ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ 'ਚੋਂ 6 ਵਿੱਚ ਕਾਂਗਰਸ ਅਤੇ 1 ਆਮ ਆਦਮੀ ਪਾਰਟੀ ਜੇਤੂ


-ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਦੀ ਕੀਤੀ ਸ਼ਲਾਘਾ

ਹੁਸ਼ਿਆਰਪੁਰ, 11 ਮਾਰਚ:  4 ਫਰਵਰੀ 2017 ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਪਈਆਂ ਵੋਟਾਂ ਦੀ ਅੱਜ ਗਿਣਤੀ ਪ੍ਰਕ੍ਰਿਆ ਹੁਸ਼ਿਆਰਪੁਰ ਜਿਲ੍ਹੇ ਵਿੱਚ ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਗਿਣਤੀ ਅਬਜ਼ਰਵਰਾਂ ਦੀ ਨਿਗਰਾਨੀ ਅਤੇ ਸਖ਼ਤ ਪ੍ਰਬੰਧਾਂ ਹੇਠ ਸਫ਼ਲਤਾਪੂਰਵਕ ਨੇਪਰੇ ਚੜ੍ਹ ਗਈ ਹੈ। ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਉਪਰੰਤ ਜਿਥੇ ਕਾਂਗਰਸ ਪਾਰਟੀ ਦੇ 5 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ, ਉਥੇ ਇਕ ਸੀਟ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਖਾਤੇ ਵਿੱਚ ਵੀ ਜੁੜੀ।
Arun Dogra MLA Dasuya
                  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਚੋਣ ਅਮਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਈ ਡਿਊਟੀ ਕਾਰਨ ਚੋਣ ਪ੍ਰਕ੍ਰਿਆ ਸਫ਼ਲ ਹੋ ਸਕੀ ਹੈ, ਇਸ ਲਈ ਸਮੂਹ ਸਟਾਫ਼ ਵਧਾਈ ਦਾ ਪਾਤਰ ਹੈ। ਉਨ੍ਹਾਂ ਦੱਸਿਆ ਕਿ ਦਸੂਹਾ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਅਰੁਣ ਡੋਗਰਾ
Arun Dogra MLA Dasuya
17,638 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਨੂੰ 56,527 ਵੋਟਾਂ ਪ੍ਰਾਪਤ ਹੋਈਆਂ ਸਨ, ਜਦਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਬੀਬੀ ਸੁਖਜੀਤ ਕੌਰ ਸਾਹੀ 38,889 ਵੋਟਾਂ ਹਾਸਲ ਕਰਕੇ ਦੂਜੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀਮਤੀ ਬਲਬੀਰ ਕੌਰ 16,330 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। 
ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ 29,261 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਨੂੰ ਕੁੱਲ 57,857 ਵੋਟਾਂ ਪਈਆਂ ਸਨ, ਜਦਕਿ ਦੂਸਰੇ ਨੰਬਰ 'ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸ੍ਰੀ ਸੋਹਣ ਸਿੰਘ ਠੰਡਲ ਰਹੇ, ਜਿਨ੍ਹਾਂ ਨੇ 28,596 ਵੋਟਾਂ ਪ੍ਰਾਪਤ ਕੀਤੀਆਂ। ਆਮ ਆਦਮੀ ਪਾਰਟੀ ਦੇ ਉਮੀਦਾਵਰ ਸ੍ਰੀ ਰਮਨ ਕੁਮਾਰ ਨੇ 20,505 ਵੋਟਾਂ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ।
                  ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਉੜਮੁੜ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਸੰਗਤ ਸਿੰਘ ਗਿਲਜੀਆਂ ਨੇ 14,954 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ। ਉਨ੍ਹਾਂ ਨੂੰ ਕੁੱਲ 51,477 ਵੋਟਾਂ ਪਈਆਂ, ਜਦਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸ੍ਰੀ ਅਰਵਿੰਦਰ ਸਿੰਘ ਰਸੂਲਪੁਰ ਨੂੰ 36,523 ਵੋਟਾਂ ਪਈਆਂ। ਆਮ ਆਦਮੀ ਪਾਰਟੀ ਦੇ ਸ੍ਰੀ ਜਸਵੀਰ ਸਿੰਘ ਗਿੱਲ 32,445 ਵੋਟਾਂ ਹਾਸਲ ਕਰਕੇ ਤੀਸਰੇ ਸਥਾਨ 'ਤੇ ਰਹੇ। ਉਨ੍ਹਾਂ ਦੱਸਿਆ ਕਿ ਸ਼ਾਮਚੁਰਾਸੀ ਹਲਕੇ ਵਿੱਚ ਕਾਂਗਰਸ ਪਾਰਟੀ ਦੇ ਸ੍ਰੀ ਪਵਨ ਕੁਮਾਰ ਆਦੀਆ ਨੂੰ ਕੁੱਲ 46,612 ਵੋਟਾਂ ਪਈਆਂ ਅਤੇ ਉਹ 3815 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ, ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਵਜੋਤ ਸਿੰਘ 42,797 ਵੋਟਾਂ ਹਾਸਲ ਕਰਕੇ ਦੂਸਰੇ ਨੰਬਰ 'ਤੇ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਮਹਿੰਦਰ ਕੌਰ ਜੋਸ਼ 24,671 ਵੋਟਾਂ ਪ੍ਰਾਪਤ ਕਰਕੇ ਤੀਸਰੇ ਸਥਾਨ 'ਤੇ ਰਹੇ।
Rajnish Babbi MLA Mukerian

                  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਰਜਨੀਸ਼ ਕੁਮਾਰ ਬੱਬੀ ਨੇ ਕੁੱਲ 56,787 ਵੋਟਾਂ ਪ੍ਰਾਪਤ ਕੀਤੀਆਂ ਅਤੇ ਉਹ 23,126 ਵੋਟਾਂ 'ਤੇ ਜੇਤੂ ਰਹੇ।  33,661 ਵੋਟਾਂ ਨਾਲ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ੍ਰੀ ਅਰੁਨੇਸ਼ ਕੁਮਾਰ ਦੂਸਰੇ ਅਤੇ ਆਜ਼ਾਦ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ 20,542 ਵੋਟਾਂ ਹਾਸਲ ਕਰਕੇ ਤੀਸਰੇ ਸਥਾਨ 'ਤੇ ਰਹੇ। ਉਨ੍ਹਾਂ ਹੋਰ ਦੱਸਿਆ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਸੁੰਦਰ ਸ਼ਾਮ ਅਰੋੜਾ 11,233 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਉਨ੍ਹਾਂ ਨੂੰ ਕੁਲ 49,951 ਵੋਟਾਂ ਪਈਆਂ ਸਨ, ਜਦਕਿ ਭਾਰਤੀ ਜਨਤਾ ਪਾਰਟੀ ਦੇ ਸ੍ਰੀ ਤੀਕਸ਼ਨ ਸੂਦ 38,718 ਵੋਟਾਂ ਹਾਸਲ ਕਰਕੇ ਦੂਜੇ ਸਥਾਨ 'ਤੇ ਅਤੇ ਆਮ ਆਦਮੀ ਪਾਰਟੀ ਦੇ ਸ੍ਰੀ ਪਰਮਜੀਤ ਸਿੰਘ ਸਚਦੇਵਾ 27,481 ਵੋਟਾਂ ਹਾਸਲ ਕਰਕੇ ਤੀਸਰੇ ਸਥਾਨ 'ਤੇ ਰਹੇ।
                  ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਜੈ ਕ੍ਰਿਸ਼ਨ ਨੂੰ ਕੁੱਲ 41,720 ਵੋਟਾਂ ਪ੍ਰਾਪਤ ਹੋਈਆਂ ਸਨ ਅਤੇ ਉਹ 1650 ਵੋਟਾਂ ਨਾਲ ਜੇਤੂ ਰਹੇ, ਜਦਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸ੍ਰੀ ਸੁਰਿੰਦਰ ਸਿੰਘ 40,070 ਵੋਟਾਂ ਨਾਲ ਦੂਜੇ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਲਵ ਕੁਮਾਰ ਗੋਲਡੀ 31,909 ਵੋਟਾਂ ਹਾਸਲ ਕਰਕੇ ਤੀਸਰੇ ਸਥਾਨ 'ਤੇ ਰਹੇ। ਉਨ੍ਹਾਂ ਦੱਸਿਆ ਕਿ ਜੇਤੂ ਉਮੀਦਵਾਰਾਂ ਨੂੰ ਜਿੱਤ ਦੇ ਸਰਟੀਫਿਕੇਟ ਮੌਕੇ 'ਤੇ ਹੀ ਸੌਂਪ ਦਿੱਤੇ ਗਏ ਹਨ।

ਸਰਬੱਤ ਦਾ ਭਲਾ ਟਰੱਸਟ ਤੇ ਰੈੱਡ ਕਰਾਸ ਵੱਲੋਂ ਹੋਣਹਾਰ ਵਿਦਿਆਰਥੀ ਸਨਮਾਨਿਤ

ਹੁਸ਼ਿਆਰਪੁਰ, 10 ਮਾਰਚ:  ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਸਰਬੱਤ ਦਾ ਭਲਾ ਟਰੱਸਟ ਵਲੋਂ ਸਾਂਝੇ ਤੌਰ 'ਤੇ ਜੁਵੇਨਾਇਲ ਹੋਮ ਅਤੇ ਅਨਾਥ ਆਸ਼ਰਮ ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਵਿਖੇ ਚਲਾਏ ਜਾ ਰਹੇ ਕੰਪਿਊਟਰ ਟਰੇਨਿੰਗ ਸੈਂਟਰ ਦੇ ਸਿਖਿਆਰਥੀਆਂ ਵਿੱਚੋਂ 70 ਫੀਸਦੀ ਅਤੇ 80 ਫੀਸਦੀ ਤੋਂ ਜ਼ਿਆਦਾ ਨੰਬਰ ਪ੍ਰਾਪਤ ਕਰਨ ਵਾਲੇ 3 ਸਿਖਿਆਰਥੀਆਂ ਨੂੰ ਇਨਾਮ ਵਜੋਂ ਚੈਕ ਭੇਂਟ ਕੀਤੇ ਗਏ। ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇਹ ਚੈਕ ਸੌਂਪਦਿਆਂ ਕਿਹਾ ਕਿ ਜੁਵੇਨਾਇਲ ਹੋਮ ਅਤੇ ਅਨਾਥ ਆਸ਼ਰਮ ਦੇ ਬੱਚਿਆਂ ਨੂੰ ਵਧੀਆ ਨਾਗਰਿਕ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਸਦਕਾ ਉਨ੍ਹਾਂ ਨੂੰ ਤਕਨੀਕੀ ਅਤੇ ਵਿਦਿਅਕ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਇਹ ਬੱਚੇ ਵਧੀਆ ਨਾਗਰਿਕ ਬਣ ਕੇ ਇਸ ਦਾਇਰੇ ਤੋਂ ਬਾਹਰ ਜਾਣ ਉਪਰੰਤ ਕੋਈ ਰੁਜ਼ਗਾਰ ਪ੍ਰਾਪਤ ਕਰਕੇ ਆਪਣੇ ਪੈਰ੍ਹਾਂ 'ਤੇ ਖੜ੍ਹੇ ਹੋ ਸਕਣ।

                  ਚੇਅਰਪਰਸਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਵਲੋਂ ਸਰਬੱਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਜੁਵੇਨਾਇਲ ਹੋਮ ਅਤੇ ਅਨਾਥ ਆਸ਼ਰਮ ਰਾਮ ਕਲੋਨੀ ਕੈਂਪ ਦੇ ਬੱਚਿਆਂ ਲਈ ਕੰਪਿਊਟਰ ਟਰੇਨਿੰਗ ਸੈਂਟਰ ਚਲਾਇਆ ਜਾ ਰਿਹਾ ਹੈ ਅਤੇ ਇਥੇ ਕੁੱਲ 27 ਸਿਖਿਆਰਥੀਆਂ ਨੇ 6 ਮਹੀਨੇ ਦਾ ਕੰਪਿਊਟਰ ਟਰੇਨਿੰਗ ਕੋਰਸ ਮੁਕੰਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜੁਵੇਨਾਇਲ ਹੋਮ ਦੇ ਕੇਸਰ ਖਾਨ ਅਤੇ ਅਮਰੀਕ ਸਿੰਘ ਨੇ 88.5 ਫੀਸਦੀ, ਜਦਕਿ ਅਨਾਥ ਆਸ਼ਰਮ ਦੇ ਕਰਨਵੀਰ ਸਿੰਘ ਨੇ 70.5 ਫੀਸਦੀ ਅੰਕ ਪ੍ਰਾਪਤ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਉਤਸ਼ਾਹਿਤ ਕਰਨ ਅਤੇ ਅਗਲੇਰੀ ਪੜ੍ਹਾਈ ਦੇ ਸਹਿਯੋਗ ਲਈ 80 ਫੀਸਦੀ ਤੋਂ ਉਪਰ ਅੰਕ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੂੰ 31-31 ਹਜ਼ਾਰ ਰੁਪਏ ਅਤੇ 70 ਤੋਂ ਉਪਰ ਅੰਕ ਪ੍ਰਾਪਤ ਕਰਨ ਵਾਲੇ ਸਿਖਿਆਰਥੀ ਨੂੰ 21 ਹਜ਼ਾਰ ਰੁਪਏ ਦੇ ਚੈਕ ਸੌਂਪੇ ਗਏ।
                  ਡਿਪਟੀ ਕਮਿਸ਼ਨਰ ਨੇ ਸਰਬੱਤ ਦਾ ਭਲਾ ਟਰੱਸਟ ਤੋਂ ਵਿਸ਼ੇਸ਼ ਤੌਰ 'ਤੇ ਇਸ ਸਮਾਗਮ ਵਿੱਚ ਆਏ ਡਾਕਟਰ ਐਸ.ਪੀ. ਓਬਰਾਏ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦਾਂ ਦੀ ਮਦਦ ਲਈ ਉਨ੍ਹਾਂ ਦਾ ਯੋਗਦਾਨ ਅਹਿਮ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਰਬੱਤ ਦਾ ਭਲਾ ਟਰੱਸਟ ਆਉਣ ਵਾਲੇ ਸਮੇਂ ਵਿੱਚ ਵੀ ਜ਼ਿਲ੍ਹਾ ਰੈਡ ਕਰਾਸ ਨਾਲ ਮਿਲ ਕੇ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਲਈ ਹੋਰ ਵੀ ਯੋਗਦਾਨ ਪਾਉਂਦਾ ਰਹੇਗਾ। ਡਾ. ਐਸ.ਪੀ. ਓਬਰਾਏ ਨੇ ਕਿਹਾ ਕਿ ਟਰੱਸਟ ਵਲੋਂ ਲੋੜਵੰਦਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਮਾਜ ਭਲਾਈ ਦੇ ਕੰਮਾਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ।
                  ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ, ਸਰਬੱਤ ਦਾ ਭਲਾ ਟਰੱਸਟ ਦੋਆਬਾ ਜੋਨ ਦਾ ਪ੍ਰਧਾਨ ਸ੍ਰੀ ਅਵਤਾਰ ਸਿੰਘ, ਸ੍ਰੀ ਰਾਜੀਵ ਬਜਾਜ, ਸ੍ਰੀਮਤੀ ਸੁਰਜੀਤ ਸਹੋਤਾ, ਸ੍ਰੀਮਤੀ ਵਿਨੋਦ ਓਹਰੀ, ਸ੍ਰੀਮਤੀ ਡੋਲੀ ਚੀਮਾ, ਸ੍ਰੀ ਆਗਿਆ ਪਾਲ ਸਿੰਘ ਸਾਹਨੀ, ਸ੍ਰੀ ਅਵਤਾਰ ਸਿੰਘ, ਸ੍ਰੀ ਨਰਿੰਦਰ ਸਿੰਘ, ਸ੍ਰੀ ਜਗਮੀਤ ਸਿੰਘ, ਸ੍ਰੀ ਸੰਜੀਵ ਅਰੋੜਾ, ਸ੍ਰੀ ਪ੍ਰਸ਼ੋਤਮ ਸੈਣੀ, ਸ੍ਰੀ ਨਰੇਸ਼ ਕੁਮਾਰ, ਸ੍ਰੀਮਤੀ ਜੋਗਿੰਦਰ ਕੌਰ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ। ਉਧਰ ਇਸ ਤੋਂ ਇਲਾਵਾ ਸ੍ਰੀ ਰਾਜ ਕੁਮਾਰ ਵਾਸੀ ਬੁੱਧ ਰਾਮ ਕਲੋਨੀ ਵਲੋਂ ਜ਼ਿਲ੍ਹਾ ਰੈਡ ਕਰਾਸ ਨੂੰ 10 ਹਜ਼ਾਰ ਰੁਪਏ ਦੀ ਰਕਮ ਪਿਛਲੇ ਦਿਨੀਂ ਦਾਨ ਵਜੋਂ ਦਿੱਤੀ ਗਈ ਸੀ। ਇਸ ਰਕਮ ਨੂੰ ਜ਼ਿਲ੍ਹਾ ਰੈਡ ਕਰਾਸ ਵਲੋਂ ਆਉਣ ਵਾਲੇ ਸਮੇਂ ਵਿੱਚ ਗਰੀਬ, ਬੀਮਾਰ ਵਿਅਕਤੀਆਂ ਨੂੰ ਮੁਹੱਈਆ ਕੀਤੀਆਂ ਜਾਂਦੀਆਂ ਦਵਾਈਆਂ ਲਈ ਵਰਤਿਆ ਜਾਵੇਗਾ।

ਮਿੱਠੀਆਂ ਯਾਦਾਂ ਛੱਡ ਗਿਆ ਦੋ ਰੋਜ਼ਾ ਯੁਵਕ ਮੇਲਾ


-ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵੋਮੈਨ ਦਸੂਹਾ ਵਿਖੇ ਜੇਤੂ ਵਿਦਿਆਰਥੀਆਂ ਨੂੰ ਵੰਡੇ ਇਨਾਮ
ਦਸੂਹਾ, 9 ਮਾਰਚ: ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੀ ਅਗਵਾਈ ਹੇਠ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵੋਮੈਨ ਦਸੂਹਾ ਵਿਖੇ ਚੱਲ ਰਿਹਾ ਦੋ ਦਿਨਾਂ ਯੁਵਕ ਮੇਲਾ ਮਿੱਠੀਆਂ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ। ਯੁਵਕ ਮੇਲੇ ਦੇ ਆਖਰੀ ਦਿਨ  ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਨਵਨੀਤ ਕੌਰ ਬੱਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।  ਇਸ ਦੌਰਾਨ ਵਾਰ ਗਾਇਕ, ਕਵਿਸ਼ਰੀ, ਮੋਨੋਐਕਟਿੰਗ, ਲੋਕ ਸਾਜ ਅਤੇ ਲੋਕ ਗੀਤ ਦੇ ਮੁਕਾਬਲੇ ਕਰਵਾਏ ਗਏ, ਜੋ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹੇ। ਇਨ੍ਹਾਂ ਮੁਕਾਬਲਿਆਂ ਦੌਰਾਨ ਜੱਜ ਦੀ ਭੂਮਿਕਾ ਪ੍ਰੋ: ਸੁਖਦੇਵ ਸਾਗਰ, ਪ੍ਰੋ: ਪਵਿੱਤਰ ਸਿੰਘ ਅਤੇ ਪ੍ਰੋ: ਸ਼ਰਿੰਦਰ ਸਿੰਘ ਮੰਡ ਲਾਇਲਪੁਰ ਖਾਲਸਾ ਕਾਲਜ ਜਲੰਧਰ ਨੇ ਨਿਭਾਈ।    
          
                   ਮੇਲੇ ਦੌਰਾਨ ਕਰਵਾਏ ਗਏ ਮੁਕਾਬਲਿਆਂ ਵਿੱਚ ਫੁਲਕਾਰੀ ਵਿੱਚੋਂ ਪਹਿਲਾ ਸਥਾਨ ਹਰਮਿੰਦਰ ਕੌਰ ਐਸ.ਡੀ.ਕਾਲਜ ਹੁਸ਼ਿਆਰਪੁਰ, ਚਰਨਜੀਤ ਕੌਰ ਜੀ.ਜੀ.ਐਸ.ਡੀ.ਕਾਲਜ ਹਰਿਆਣਾ ਨੇ ਦੂਜੇ ਸਥਾਨ ਅਤੇ ਪ੍ਰਿਆ ਰਾਣੀ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਪੀੜ੍ਹੀ ਬਣਾਉਣ ਦੇ ਮੁਕਾਬਿਲਆਂ ਵਿੱਚ ਅਮਨਦੀਪ ਸਿੰਘ ਡੀ.ਏ.ਵੀ.ਕਾਲਜ ਹੁਸ਼ਿਆਰਪੁਰ, ਸਿਮਰਨਦੀਪ ਕੌਰ ਜੀ.ਟੀ.ਬੀ. ਖਾਲਸਾ ਕਾਲਜ ਫਾਰ ਵੋਮੈਨ ਦਸੂਹਾ, ਸੰਦੀਪ ਕੌਰ ਐਸ.ਪੀ.ਐਨ. ਮੁਕੇਰੀਆਂ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹੇ। ਛਿੱਕੂ ਬਣਾਉਣ ਦੇ ਮੁਕਾਬਲਿਆਂ ਵਿੱਚ ਅਮਨਪ੍ਰੀਤ ਕੌਰ ਸਰਕਾਰੀ ਕਾਲਜ ਟਾਂਡਾ, ਅਰੋਮਾ ਦੇਵੀ ਐਸ.ਡੀ.ਕਾਲਜ ਹੁਸ਼ਿਆਰਪੁਰ, ਜਤਿੰਦਰ ਕੌਰ ਐਸ.ਪੀ.ਐਨ. ਮੁਕੇਰੀਆਂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪੱਖੀ ਬਣਾਉਣੀ ਦੇ ਮੁਕਾਬਲਿਆਂ ਵਿੱਚ ਮੋਨਿਕਾ ਐਸ.ਪੀ.ਐਨ. ਮੁਕੇਰੀਆਂ, ਰਣਜੀਤ ਕੌਰ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਅਤੇ ਮਮਤਾ ਦੇਵੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵੋਮੈਨ ਦਸੂਹਾ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।
ਬੇਕਾਰ ਵਸਤੂਆਂ ਦਾ ਸਦਉਪਯੋਗ ਮੁਕਾਬਲਿਆਂ ਵਿੱਚ ਅਸ਼ਮਾ ਐਸ.ਡੀ.ਕਾਲਜ ਹੁਸ਼ਿਆਰਪੁਰ, ਅਭਿਸ਼ੇਕ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਅਤੇ ਹਰਮਿੰਦਰ ਕੁਮਾਰ ਡੀ.ਏ.ਵੀ. ਕਾਲਜ ਦਸੂਹਾ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਗਿੱਧੇ ਦੇ ਮੁਕਾਬਲੇ ਵਿੱਚ ਦਸ਼ਮੇਸ਼ ਗਰਲਜ਼ ਕਾਲਜ ਮੁਕੇਰੀਆਂ ਨੇ ਪਹਿਲਾ, ਜੀ.ਟੀ.ਬੀ. ਖਾਲਸਾ ਕਾਲਜ ਆਫ਼ ਐਜੂਕੇਸ਼ਨ ਨੇ ਦੂਜਾ ਅਤੇ ਜੀ.ਟੀ.ਬੀ. ਖਾਲਸਾ ਕਾਲਜ ਫਾਰ ਵੋਮੈਨ ਦਸੂਹਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੁਰਾਤਨ ਪ੍ਰਤੀਯੋਗਤਾ ਵਿੱਚ ਪ੍ਰਦੀਪ ਕੌਰ ਡੀ.ਏ.ਵੀ. ਕਾਲਜ ਹੁਸ਼ਿਆਰਪੁਰ, ਪਰਮਿੰਦਰ ਜੀਤ ਕੌਰ ਜੀ.ਟੀ.ਬੀ. ਦਸੂਹਾ, ਮਨਪ੍ਰੀਤ ਕੌਰ ਕੇ.ਐਮ.ਐਸ. ਕਾਲਜ ਦਸੂਹਾ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਐਸ.ਡੀ.ਕਾਲਜ ਦੀ ਭੰਗੜਾ ਟੀਮ ਪਹਿਲੇ ਸਥਾਨ 'ਤੇ ਰਹੀ। ਕਵੀਸ਼ਰੀ ਮੁਕਾਬਲਿਆਂ ਵਿੱਚ ਐਸ.ਪੀ.ਐਸ. ਕਾਲਜ ਮੁਕੇਰੀਆਂ ਦੀ ਟੀਮ ਪਹਿਲੇ, ਦਸ਼ਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖਸ਼ ਦੂਸਰੇ ਸਥਾਨ 'ਤੇ, ਜੀ.ਟੀ.ਬੀ. ਖਾਲਸਾ ਕਾਲਜ ਦਸੂਹਾ ਦੀ ਟੀਮ ਤੀਜੇ ਸਥਾਨ 'ਤੇ ਰਹੀ। ਲੋਕ ਸਾਜ ਮੁਕਾਬਲਿਆਂ ਵਿੱਚ ਦਸ਼ਮੇਸ਼ ਗਰਲਜ਼ ਕਾਲਜ ਚੱਕਅੱਲਾ ਬਖਸ਼ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮੋਨੋਐਕਟਿੰਗ ਮੁਕਾਬਲਿਆਂ ਵਿੱਚ ਨਰਿੰਦਰ ਸਿੰਘ ਡੀ.ਏ.ਵੀ. ਕਾਲਜ ਦਸੂਹਾ, ਰਿਸ਼ਭ ਮੰਗਲ ਐਸ.ਪੀ.ਐਨ. ਮੁਕੇਰੀਆਂ, ਆਂਚਲ ਜੀ.ਟੀ.ਬੀ. ਖਾਲਸਾ ਕਾਲਜ ਦਸੂਹਾ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹੀਆਂ। ਭਾਸ਼ਨ ਮੁਕਾਬਲਿਆਂ ਵਿੱਚ ਪਰਮਿੰਦਰਜੀਤ ਕੌਰ ਜੀ.ਟੀ.ਬੀ. ਖਾਲਸਾ ਕਾਲਜ ਦਸੂਹਾ, ਅਭਿਸ਼ੇਕ ਸ਼ਰਮਾ ਹਰਿਆਣਾ ਯੂਥ ਕਲੱਬ ਅਤੇ ਅਰਪਨਾ ਚੌਧਰੀ ਐਸ.ਪੀ.ਐਨ. ਮੁਕੇਰੀਆਂ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹੇ। ਲੋਕ ਗੀਤ ਮੁਕਾਬਲਿਆਂ ਵਿੱਚ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵੋਮੈਨ ਦਸੂਹਾ ਦੀ ਹਰਵਿੰਦਰ ਕੌਰ, ਐਸ.ਐਮ.ਐਸ. ਕਰਮਜੋਤ ਮਿਆਣੀ ਦੀ ਬਲਜਿੰਦਰ ਕੌਰ ਅਤੇ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਜਸਰਾਜ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।
ਮੇਲੇ ਦੇ ਅਖੀਰ ਵਿੱਚ ਮੁੱਖ ਮਹਿਮਾਨ ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਨਵਨੀਤ ਕੌਰ ਬੱਲ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਅਜਿਹੇ ਯੁਵਕ ਮੇਲੇ ਕਰਵਾਉਣ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।  

                   ਇਸ ਮੌਕੇ 'ਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਉਪ ਪ੍ਰਧਾਨ ਸ੍ਰ: ਅਜਮੇਰਪਾਲ ਸਿੰਘ ਘੁੰਮਣ, ਜੁਆਇੰਟ ਸਕੱਤਰ ਸ੍ਰ: ਜਗਦੀਸ਼ ਸਿੰਘ ਰੰਧਾਵਾ, ਟਰੱਸਟੀ ਸ੍ਰ: ਪ੍ਰਸ਼ੋਤਮ ਸਿੰਘ ਸੈਣੀ, ਡਾ. ਗੀਤਾ ਸੈਣੀ ਵਰਮਾ, ਡਾ. ਸੁਰਜੀਤ ਕੌਰ ਬਾਜਵਾ, ਸਹਾਇਕ ਯੁਵਕ ਸੇਵਾਵਾਂ ਹੁਸ਼ਿਆਰਪੁਰ/ਪਠਾਨਕੋਟ ਸ੍ਰੀ ਪ੍ਰੀਤ ਕੋਹਲੀ, ਪ੍ਰਿੰਸੀਪਲ ਸ੍ਰੀਮਤੀ ਨਰਿੰਦਰ ਕੌਰ ਘੁੰਮਣ, ਡੀਨ ਡਾ. ਰੁਪਿੰਦਰ ਕੌਰ ਰੰਧਾਵਾ ਸਮੇਤ ਭਾਰੀ ਸੰਖਿਆ ਵਿੱਚ ਵਿਦਿਆਰਥੀ ਮੌਜੂਦ ਸਨ।

ਵੋਟਾਂ ਦੀ ਗਿਣਤੀ ਵਾਲੇ ਦਿਨ 11 ਮਾਰਚ ਨੂੰ ਡਰਾਈ ਡੇਅ ਘੋਸ਼ਿਤ


-ਰਿਆਤ ਬਾਹਰਾ ਗਰੁੱਪ ਅਤੇ ਆਈ.ਕੇ. ਗੁਜਰਾਲ ਪੀ.ਟੀ.ਯੂ. ਕੈਂਪਸ ਵਿਖੇ 10 ਮਾਰਚ ਨੂੰ ਛੁੱਟੀ ਦਾ ਐਲਾਨ
ਹੁਸ਼ਿਆਰਪੁਰ, 9 ਮਾਰਚ:  ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ 11 ਮਾਰਚ ਨੂੰ ਵਿਧਾਨ ਚੋਣਾਂ-2017 ਲਈ ਹੋਣ ਵਾਲੀ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਘੋਸ਼ਿਤ ਕੀਤਾ ਹੈ। ਜਾਰੀ ਕੀਤੇ ਗਏ ਹੁਕਮ ਵਿੱਚ ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਵਲੋਂ ਮਿਲੇ ਆਦੇਸ਼ਾਂ ਅਨੁਸਾਰ ਵੋਟਾਂ ਦੀ ਗਿਣਤੀ ਨੂੰ ਮੁੱਖ ਰੱਖਦੇ ਹੋਏ ਲੋਕ ਪ੍ਰਤੀਨਿੱਧਤਾ ਐਕਟ 1951 ਦੀ ਧਾਰਾ 135 ਸੀ ਅਨੁਸਾਰ ਗਿਣਤੀ ਵਾਲੇ ਦਿਨ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਅਤੇ ਸ਼ਰਾਬ ਆਦਿ ਨਹੀਂ ਵੇਚੀ ਜਾ ਸਕਦੀ। ਇਸ ਲਈ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਸਦਕਾ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸੀਮਾਵਾਂ ਅੰਦਰ 11 ਮਾਰਚ 2017 ਨੂੰ (ਗਿਣਤੀ ਵਾਲੇ ਦਿਨ) ਨੂੰ ਵੋਟਾਂ ਦੀ ਗਿਣਤੀ ਦਾ ਸਿੱਟਾ ਨਿਕਲਣ ਤੱਕ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਕਿਸੇ ਵੀ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ 'ਤੇ ਪੂਰਨ ਤੌਰ 'ਤੇ ਰੋਕ ਲਗਾਈ ਜਾਂਦੀ ਹੈ। ਇਹ ਹੁਕਮ ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਸਮੇਤ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜ਼ਤ ਹੈ, 'ਤੇ ਵੀ ਪੂਰਨ ਤੌਰ 'ਤੇ ਲਾਗੂ ਹੋਣਗੇ।
                  ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ 10 ਮਾਰਚ ਨੂੰ ਗਿਣਤੀ ਕੇਂਦਰਾਂ ਰਿਆਤ ਬਾਹਰਾ ਗਰੁੱਪ ਅਤੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਦੇ ਬੱਚਿਆਂ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਉਕਤ ਸੈਂਟਰਾਂ 'ਤੇ ਗਿਣਤੀ ਸਬੰਧੀ ਤਿਆਰੀਆਂ ਮੁਕੰਮਲ ਕਰਨ ਲਈ ਕੀਤੀ ਗਈ ਹੈ। ਇਹ ਛੁੱਟੀ ਕੇਵਲ ਬੱਚਿਆਂ ਲਈ ਹੋਵੇਗੀ ਅਤੇ ਅਦਾਰੇ ਦੇ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ 'ਤੇ ਤਾਇਨਾਤ ਰਹਿਣਗੇ। ਇਹ ਹੁਕਮ ਵਿਦਿਆਕ ਅਦਾਰੇ, ਯੂਨੀਵਰਸਿਟੀ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿਖੇ ਪ੍ਰੀਖਿਆ ਚੱਲ ਰਹੀਆਂ ਹਨ, 'ਤੇ ਲਾਗੂ ਨਹੀਂ ਹੋਣਗੇ।

ਓਵਰ ਸਪੀਡ ਵਾਹਨਾਂ 'ਤੇ ਹੋਵੇਗੀ ਇੰਟਰਸੈਪਟਰ ਵੈਨ ਦੀ ਨਜ਼ਰ


-ਸੜਕ ਦੁਰਘਟਨਾਵਾਂ 'ਤੇ ਨਕੇਲ ਕੱਸਣ ਲਈ ਸਖ਼ਤੀ ਨਾਲ ਟਰੈਫਿਕ ਪੁਲਿਸ ਕੱਟੇਗੀ ਚਲਾਨ
ਹੁਸ਼ਿਆਰਪੁਰ, 9 ਮਾਰਚ:ਓਵਰ ਸਪੀਡ ਕਾਰਨ ਹੋਣ ਵਾਲੀਆਂ ਸੜਕ ਦੁਰਘਟਨਾਵਾਂ 'ਤੇ ਕਾਬੂ ਪਾਉਣ ਲਈ ਵਿਭਾਗ ਵਲੋਂ ਠੋਸ ਕਦਮ ਚੁਕਦੇ ਹੋਏ ਜਿਲ੍ਹੇ ਵਿੱਚੋਂ ਲੰਘਣ ਵਾਲੇ ਰਾਸ਼ਟਰੀ, ਸਟੇਟ  ਅਤੇ ਲਿੰਕ ਸੜਕਾਂ ਉਤੇ ਇੰਟਰਸੈਪਟਰ ਵੈਨ ਤਾਇਨਾਤ ਕੀਤੀ ਗਈ ਹੈ। ਇਸ ਵਿਸ਼ੇਸ਼ ਇੰਟਰਸੈਪਟਰ ਵੈਨ ਦੀ ਪੈਨੀ ਨਜ਼ਰ ਉਨ੍ਹਾਂ ਵਾਹਨ ਚਾਲਕਾਂ 'ਤੇ ਹੋਵੇਗੀ ਜੋ ਓਵਰ ਸਪੀਡ ਕਾਰਨ ਆਪਣੀਆਂ ਅਤੇ ਦੂਜਿਆਂ ਦੀ ਜਾਨਾਂ ਖਤਰੇ ਵਿੱਚ ਪਾਉਂਦੇ ਹਨ।
ਇਹ ਜਾਣਕਾਰੀ ਦਿੰਦੇ ਹੋਏ ਜ਼ਿਲਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਨੇ ਦੱਸਿਆ ਕਿ ਟਰੈਫਿਕ ਪੁਲਿਸ ਵਲੋਂ ਓਵਰ ਸਪੀਡ ਵਾਹਨਾਂ 'ਤੇ ਨਕੇਲ ਕਸਣ ਲਈ ਵਾਹਨ ਚਾਲਕਾਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਵੈਨ ਜਿਲ੍ਹੇ ਦੀਆਂ ਵੱਖ-ਵੱਖ ਸੜਕਾਂ ਆਦਮਪੁਰ-ਜਲੰਧਰ ਰੋਡ, ਹੁਸ਼ਿਆਰਪੁਰ-ਗੜ੍ਹਸ਼ੰਕਰ ਰੋਡ, ਹੁਸ਼ਿਆਰਪੁਰ-ਦਸੂਹਾ ਰੋਡ, ਹੁਸ਼ਿਆਰਪੁਰ-ਊਨਾ ਰੋਡ, ਹੁਸ਼ਿਆਰਪੁਰ -ਟਾਂਡਾ ਰੋਡ ਤੋਂ ਇਲਾਵਾ ਮੁੱਖ ਸੜਕਾਂ 'ਤੇ ਤਾਇਨਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਇੰਟਰਸੈਪਟਰ ਮਸ਼ੀਨ ਦੀ ਇਹ ਖਾਸਿਅਤ ਹੈ ਕਿ ਇਸ ਵਿੱਚ ਵੱਖ-ਵੱਖ ਵਾਹਨ ਚਾਲਕਾਂ ਲਈ ਤੈਅ ਕੀਤੀ ਗਈ ਸਪੀਡ ਲਿਮਟ ਕੰਪਿਊਟਰ ਸਿਸਟਮ ਵਿੱਚ ਦਰਜ ਕਰ ਦਿੱਤੀ ਜਾਂਦੀ ਹੈ ਅਤੇ ਜੋ ਵੀ ਵਾਹਨ ਇਸ ਸਪੀਡ ਲਿਮਟ ਨੂੰ ਪਾਰ ਕਰੇਗਾ, ਤਾਂ ਉਸੇ ਸਮੇਂ ਮਸ਼ੀਨ ਵਿੱਚੋਂ ਆਪਣੇ ਆਪ ਇਕ ਸਾਇਰਨ ਵਜੇਗਾ ਅਤੇ ਉਸੇ ਸਮੇਂ ਟਰੈਫਿਕ ਪੁਲਿਸ ਦੁਆਰਾ ਮੌਕੇ 'ਤੇ ਵਾਹਨ ਚਾਲਕ ਨੂੰ ਰੋਕ ਕੇ ਨਿਯਮਾਂ ਅਨੁਸਾਰ ਚਲਾਨ ਕੱਟ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਓਵਰ ਸਪੀਡ ਹੋਣ 'ਤੇ 700 ਤੋਂ 1200 ਰੁਪਏ, ਸੀਟ ਬੈਲਟ ਨਾ ਲਗਾਉਣ 'ਤੇ 300 ਤੋਂ 600 ਰੁਪਏ ਦੇ ਚਲਾਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਗੱਡੀਆਂ ਦੇ ਬਾਕੀ ਕਾਗਜ਼ਾਤ ਵੀ ਚੈਕ ਕੇਤੇ ਜਾਣਗੇ ਅਤੇ ਪੂਰੇ ਨਾ ਹੋਣ ਦੀ ਸੂਰਤ ਵਿੱਚ ਨਿਯਮਾਂ ਅਨੁਸਾਰ ਚਲਾਨ ਕੱਟੇ ਜਾਣਗੇ।

                  ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਇਹ ਦੇਖਣ ਵਿੱਚ ਆਇਆ ਹੈ ਕਿ ਜਿਆਦਾਤਰ ਸੜਕ ਦੁਰਘਟਨਾਵਾਂ ਓਵਰ ਸਪੀਡ ਹੋਣ ਕਾਰਨ ਹੁੰਦੀਆਂ ਹਨ। ਓਵਰ ਸਪੀਡ ਕਾਰਨ ਹਰ ਰੋਜ਼ ਹਜ਼ਾਰਾਂ ਜਿੰਦਗੀਆਂ ਮੌਤ ਦੀ ਭੇਟ ਚੜ੍ਹ ਜਾਂਦੀਆਂ ਹਨ। ਇਨ੍ਹਾਂ ਦੁਰਘਟਨਾਵਾਂ ਨੂੰ ਰੋਕਣ ਲਈ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ। ਇੰਟਰਸੈਪਟਰ ਵੈਨ ਸ਼ੁਰੂ ਕਰਨ ਦਾ ਮਕਸਦ ਚਲਾਨ ਕੱਟਣਾ ਨਹੀਂ ਸਗੋਂ ਵਾਹਨ ਚਾਲਕਾਂ ਨੂੰ ਤੈਅ ਕੀਤੀ ਗਈ ਸਪੀਡ ਲਿਮਟ ਅਨੁਸਾਰ ਵਾਹਨ ਚਲਾਉਣ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸਮੂਹ ਵਾਹਨ ਚਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਟਰੈਫਿਕ ਨਿਸਮਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰਨ।

ਪਰਿਵਾਰ ਤੋਂ ਹੋਵੇ ਮਹਿਲਾਵਾਂ ਨੂੰ ਸਨਮਾਨ ਦੇਣ ਦੀ ਸ਼ੁਰੂਆਤ: ਡਿਪਟੀ ਕਮਿਸ਼ਨਰ


-ਜਿਲ੍ਹਾ ਪ੍ਰਸ਼ਾਸ਼ਨ ਨੇ ਫੂਡ ਕਰਾਫ਼ਟ ਇੰਸਟੀਚਿਊਟ ਵਿਖੇ ਮਨਾਇਆ ਜਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਮਹਿਲਾ ਦਿਵਸ
ਹੁਸ਼ਿਆਰਪੁਰ, 8 ਮਾਰਚ: ਭਾਰਤੀ ਸਮਾਜ ਵਿੱਚ ਇਸਤਰੀ ਅਤੇ ਪੁਰਸ਼ ਨੂੰ ਸਮਾਨ ਅਧਿਕਾਰ ਪ੍ਰਾਪਤ ਹਨ। ਪੁਰਸ਼ਾਂ ਦੇ ਮੁਕਾਬਲੇ ਮਹਿਲਾਵਾਂ ਵੀ ਕਦਮ ਨਾਲ ਕਦਮ ਮਿਲਾ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਰਹੀਆਂ ਹਨ। ਹੁਣ ਲੋੜ ਕੇਵਲ ਸੋਚ ਨੂੰ ਬਦਲਣ ਦੀ ਹੈ।
ਸਾਨੂੰ ਆਪਣੇ ਘਰ ਅਤੇ ਪਰਿਵਾਰਕ ਸਮੱਸਿਆਵਾਂ ਵਿੱਚ ਮਹਿਲਾਵਾਂ ਦੀ ਰਾਏ ਨੂੰ ਪਹਿਲ ਦੇਣੀ ਚਾਹੀਦੀ ਹੈ, ਤਾਂ ਜੋ ਮਹਿਲਾਵਾਂ ਨੂੰ ਵੀ ਆਪਣੇ ਸਨਮਾਨ ਦਾ ਅਹਿਸਾਸ ਮਹਿਸੂਸ ਹੋਵੇ। ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਫੂਡ ਕਰਾਫ਼ਟ ਇੰਸਟੀਚਿਊਟ, ਰਾਮ ਕਲੋਨੀ ਕੈਂਪ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ 'ਤੇ ਕਰਵਾਏ ਗਏ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਪਹਿਲ ਅਤੇ ਸਨਮਾਨ ਦੇਣ ਦੀ ਸ਼ੁਰੂਆਤ  ਸਾਨੂੰ ਆਪਣੇ ਘਰ ਅਤੇ ਪਰਿਵਾਰ ਤੋਂ ਕਰਨੀ ਚਾਹੀਦੀ ਹੈ। ਬੱਚੀ ਦੇ ਜਨਮ ਸਮੇਂ ਸਾਨੂੰ ਓਨੀ ਹੀ ਖੁਸ਼ੀ ਮਨਾਉਣੀ ਚਾਹੀਦੀ ਹੈ, ਜਿੰਨੀ ਕਿਸੇ ਪਰਿਵਾਰ ਵਿੱਚ ਲੜਕੇ ਦੇ ਜੰਮਣ 'ਤੇ ਮਨਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਨੂੰ ਆਪਣਾ ਦ੍ਰਿਸ਼ਟੀਕੋਣ ਬਦਲਣ ਦੀ ਲੋੜ ਹੈ। ਜਦੋਂ ਅਸੀਂ ਘਰ ਅਤੇ ਪਰਿਵਾਰ ਤੋਂ ਮਹਿਲਾਵਾਂ ਨੂੰ ਸਨਮਾਨ ਦੇਣਾ ਸ਼ੁਰੂ ਕਰ ਦੇਵਾਂਗੇ, ਤਾਂ ਸਮਾਜ ਵਿੱਚ ਵੀ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਦੀ ਦ੍ਰਿਸ਼ਟੀ ਨਾਲ ਦੇਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ 'ਤੇ ਵੀ ਮਹਿਲਾਵਾਂ ਦਾ ਸਨਮਾਨ ਵਧਿਆ ਹੈ ਅਤੇ ਮਹਿਲਾਵਾਂ ਵਿੱਚ ਆਪਣੇ ਹੱਕਾਂ ਦੀ ਰਾਖੀ ਲਈ ਜਾਗਰੂਕਤਾ ਵਧੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੀ ਲਿੰਗ ਅਨੁਪਾਤ ਵਿੱਚ ਵਾਧਾ ਕਰਨ ਅਤੇ ਬੱਚੀਆਂ ਦਾ ਸਨਮਾਨ ਕਰਨ ਲਈ ਹਰ ਇੱਕ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਬੱਚੀਆਂ ਲਈ ਵਿਸ਼ੇਸ਼ ਤੌਰ 'ਤੇ ਪਖਾਨੇ ਬਣਾਏ ਗਏ ਹਨ। ਇਸ ਤੋਂ ਇਲਾਵਾ ਮਹਿਲਾਵਾਂ ਲਈ ਹਰ ਖੇਤਰ ਵਿੱਚ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਂਗਣਵਾੜੀ ਟਰੇਨਿੰਗ ਸੈਂਟਰ ਦੇ ਸੈਲਫ਼ ਹੈਲਪ ਗਰੁੱਪ ਵਲੋਂ ਤਿਆਰ ਕੀਤੇ ਗਏ ਸਮਾਨ ਨੂੰ ਦੇਖਿਆ ਅਤੇ ਮਹਿਲਾਵਾਂ ਦਾ ਉਤਸ਼ਾਹ ਵਧਾਇਆ।

ਸਰਕਾਰੀ ਹਾਈ ਸਕੂਲ ਚੰਗੜਵਾਂ ਵਿਖੇ ਮਹਿਲਾ ਦਿਵਸ ਮਨਾਇਆ

ਤਲਵਾੜਾ, 8 ਮਾਰਚ:  ਸਰਕਾਰੀ ਹਾਈ ਸਕੂਲ ਚੰਗੜਵਾਂ
ਵਿਖੇ ਕੌਮਾਂਤਰੀ ਮਹਿਲਾ ਦਿਵਸ ਦੇ ਸਬੰਧ ਵਿਚ ਮੁੱਖ ਅਧਿਆਪਕ ਸ. ਕੁਲਵੰਤ ਸਿੰਘ ਦੀ ਸੁਚੱਜੀ ਅਗਵਾਈ ਹੇਠ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਆਪਣੇ ਸੰਬੋਧਨ ਰਾਹੀਂ ਸ. ਕੁਲਵੰਤ ਸਿੰਘ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਬਾਣੀ ਦਾ ਹਵਾਲਾ ਦਿੰਦਿਆਂ ਔਰਤ ਨੂੰ ਮਹਾਨਤਾ ਦਾ ਪ੍ਰਤੀਕ ਦੱਸਿਆ ਅਤੇ ਕਿਹਾ ਦੇਸ਼ ਦੀ ਹਰ ਬੇਟੀ ਦਾ ਸਵੈ-ਨਿਰਭਰ ਤੇ ਸਿੱਖਿਅਤ ਹੋਣਾ ਬਹੁਤ ਜਰੂਰੀ ਹੈ। ਇਸ ਮੌਕੇ ਮਨੀਸ਼ਾ ਸ਼ਰਮਾ, ਰੇਖਾ ਰਾਣੀ, ਅਨੁਪਮ ਧਰਵਾਲ, ਪੂਜਾ ਬੈਰਾਗੀ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਦਲੇਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ। ਮੰਚ ਸੰਚਾਲਨ ਅਮਿਤਾ ਦੇਵੀ ਵੱਲੋਂ ਬਾਖੂਬੀ ਕੀਤਾ ਗਿਆ। ਸਕੂਲ ਦੀਆਂ ਵਿਦਿਆਰਥਣਾਂ ਨੇ ਵੀ ਗੀਤ, ਕਵਿਤਾ ਅਤੇ ਗਿੱਧੇ ਦੀ ਬਾਕਮਾਲ ਪੇਸ਼ਕਾਰੀ ਨਾਲ ਇਸ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ।

ਕੌਮਾਂਤਰੀ ਮਹਿਲਾ ਦਿਵਸ ਤੇ ਕਰਵਾਈ ਵਿਚਾਰ ਗੋਸ਼ਠੀ

ਤਲਵਾੜਾ, 8 ਮਾਰਚ: ਕੌਮਾਂਤਰੀ ਮਹਿਲਾ ਦਿਵਸ ਤੇ ਇੱਥੇ ਐੱਸ. ਡੀ. ਸਰਵਹਿੱਤਕਾਰੀ ਵਿੱਦਿਆ ਮੰਦਰ ਤਲਵਾੜਾ ਵਿਖੇ 'ਸ਼ਸਕਤ ਮਹਿਲਾ, ਸ਼ਸਕਤ ਪਰਿਵਾਰ' ਵਿਸ਼ੇ ਤੇ ਵਿਚਾਰ ਗੋਸ਼ਠੀ ਕਰਵਾਈ ਗਈ। ਇਸ ਮੌਕੇ ਹਾਜਰ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਿੰ. ਸੁਰੇਸ਼ ਕੁਮਾਰੀ ਨੇ ਕਿਹਾ ਕਿ ਇਹ ਦਿਨ ਕੇਵਲ ਔਰਤਾਂ ਦੇ ਅਧਿਕਾਰਾਂ ਲਈ ਸੰਘਰਸ਼ ਨਹੀਂ ਬਲਕਿ ਸਮੂਹ ਸਮਾਜ ਦੇ ਚਿੰਤਨ ਨੂੰ ਸਮਰਪਿਤ ਹੈ।
ਪ੍ਰਿੰ. ਦੇਸ ਰਾਜ ਸ਼ਰਮਾ ਨੇ ਆਪਣੇ ਸੰਬੋਧਨ ਰਾਹੀਂ ਕਿਹਾ ਕਿ ਇਸਤਰੀ ਸ਼ਕਤੀ ਦੀ ਮਜਬੂਤੀ ਰਾਸ਼ਟਰ ਲਈ ਬੇਹੱਦ ਅਹਿਮ ਹੈ। ਗੋਸ਼ਠੀ ਨੂੰ ਮਾਤਰ-ਭਾਰਤੀ ਦੀ ਸੰਯੋਜਕ ਅੰਜੂ ਸ਼ਰਮਾ, ਕੌਸਲਰ ਨਰੇਸ਼ ਠਾਕੁਰ, ਰੇਨੂੰ ਬਾਲਾ, ਪ੍ਰਿੰ. ਸਰਿਤਾ ਤੇਜੀ, ਇੰਦੂ ਕੁਮਾਰੀ, ਰਜਨੀ, ਊਸ਼ਾ ਸ਼ਰਮਾ, ਸਰਿਤਾ ਕੁਮਾਰੀ ਨੇ ਵੀ ਸੰਬੋਧਨ ਕੀਤਾ ਅਤੇ ਇਸ ਦਿਨ ਦੇ ਇਤਿਹਾਸ ਅਤੇ ਮਹੱਤਵ ਉੱਤੇ ਰੌਸ਼ਨੀ ਪਾਈ।

ਸ਼ਾਨੋ ਸ਼ੌਕਤ ਨਾਲ ਹੋਈ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦੀ ਸ਼ੁਰੂਆਤ


-ਡਿਪਟੀ ਕਮਿਸ਼ਨਰ ਨੇ ਸ਼ੁੱਭ ਇਛਾਵਾਂ ਨਾਲ ਕੀਤੀ ਸ਼ੁਰੂਆਤ
ਦਸੂਹਾ, 7 ਮਾਰਚ:  ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਯੁਵਕ ਮੇਲਾ ਅੱਜ ਗੁਰੂ ਤੇਗ ਬਹਾਦਰ ਖਾਲਸਾ ਕਾਲਜ (ਲੜਕੀਆਂ) ਦਸੂਹਾ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ ਅਤੇ ਇਸ ਮੇਲੇ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਨੌਜਵਾਨਾਂ ਨੂੰ ਸ਼ੁੱਭ ਇਛਾਵਾਂ ਦਿੰਦਿਆਂ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੁਵਕ ਮੇਲੇ ਵਰਗੇ ਉਪਰਾਲਿਆਂ ਸਦਕਾ ਵਿਦਿਆਰਥੀਆਂ ਅੰਦਰ ਲੁਕੀਆਂ ਕਲਾਵਾਂ ਬਾਹਰ ਨਿਕਲਦੀਆਂ ਹਨ ਅਤੇ ਉਨ੍ਹਾਂ ਦੀ ਸਖਸ਼ੀਅਤ ਵਿੱਚ ਹੋਰ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਉਪਰਾਲੇ ਹੁੰਦੇ ਰਹਿਣੇ ਚਾਹੀਦੇ ਹਨ, ਕਿਉਂਕਿ ਇਨ੍ਹਾਂ ਉਪਰਾਲਿਆ ਸਦਕਾ ਹੀ ਨੌਜਵਾਨ ਦੇਸ਼ ਦੇ ਵੱਖ-ਵੱਖ ਸਭਿਆਚਾਰ ਅਤੇ ਸੰਸਕ੍ਰਿਤੀ ਬਾਰੇ ਜਾਣੂ ਹੁੰਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਜਿਥੇ ਦੇਸ਼ ਪ੍ਰਤੀ ਆਪਣੀ ਜਿੰਮੇਵਾਰੀ ਬਾਰੇ ਗਿਆਨ ਹੁੰਦਾ ਹੈ, ਉਥੇ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਮਾਰਗ ਦਰਸ਼ਨ ਵੀ ਮਿਲਦਾ ਹੈ। ਸ੍ਰੀਮਤੀ ਮਿਤਰਾ ਨੇ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਯੁਵਕ ਮੇਲਿਆਂ ਦਾ ਹਿੱਸਾ ਵੀ ਬਣਨਾ ਚਾਹੀਦਾ ਹੈ।

                  ਮੇਲੇ ਦੇ ਪਹਿਲੇ ਦਿਨ ਕਰੀਬ 14 ਕਾਲਜਾਂ ਦੇ 250 ਯੁਵਕਾਂ ਨੇ ਹਿੱਸਾ ਲਿਆ ਅਤੇ ਇਸ ਮੌਕੇ ਗਿੱਧਾ, ਭੰਗੜਾ, ਰਿਵਾਇਤੀ ਲੋਕ ਕਲਾ ਮੁਕਾਬਲੇ ਤੇ ਰਿਵਾਇਤੀ ਪੰਜਾਬੀ ਪਹਿਰਾਵਾ ਮੁੱਖ ਆਕਰਸ਼ਣ ਰਹੇ। ਰਿਵਾਇਤੀ ਲੋਕ ਕਲਾ ਮੁਕਾਬਲੇ ਵਿੱਚ ਛਿੱਕੂ, ਨਾਲੇ, ਫੁਲਕਾਰੀ, ਪੀੜੀ, ਪੱਖੀ, ਵਿਅਰਥ ਵਸਤੂਆਂ ਤੋਂ ਸਦਉਪਯੋਗੀ ਚੀਜਾਂ ਬਣਾਉਣੀਆਂ ਸ਼ਾਮਲ ਸਨ।
                  ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਪ੍ਰੀਤ ਕੋਹਲੀ ਨੇ ਵੀ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਯੁਵਕ ਮੇਲੇ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਨਰਿੰਦਰ ਕੌਰ ਘੁੰਮਣ, ਡਾ. ਰੁਪਿੰਦਰਜੀਤ ਗਿੱਲ, ਡਾ. ਜਸਵੰਤ ਸਿੰਘ, ਸ੍ਰੀ ਜੈਕਬ ਤੇਜਾ, ਡਾ. ਅਮਰਜੀਤ ਕੌਰ ਕਾਲਕਟ, ਕਾਲਜ ਦੇ ਡੀਨ ਵਿਦਿਆਰਥੀ ਭਲਾਈ ਅਤੇ ਪ੍ਰਸ਼ਾਸ਼ਨ ਡਾ. ਰੁਪਿੰਦਰ ਰੰਧਾਵਾ, ਪ੍ਰਿੰਸੀਪਲ ਡਾ. ਗੀਤਾ ਸੈਣੀ, ਪ੍ਰਿੰਸੀਪਲ ਡਾ. ਸੁਰਜੀਤ ਬਾਜਵਾ, ਜੁਆਇੰਟ ਸਕੱਤਰ ਜੀ.ਟੀ.ਬੀ. ਐਜੂਕੇਸ਼ਨ ਟਰੱਸਟ ਸ੍ਰੀ ਜਗਦੀਸ਼ ਸਿੰਘ ਰੰਧਾਵਾ, ਸ੍ਰੀ ਭੁਪਿੰਦਰ ਸਿੰਘ ਰੰਧਾਵਾ, ਸ੍ਰੀ ਨਵਰੀਤ ਸਿੰਘ ਰੰਧਾਵਾ, ਸ੍ਰੀਮਤੀ ਸੁੰਦਰ ਪਾਲ ਕੌਰ, ਪਿੰ੍ਰਸੀਪਲ ਡਾ. ਸ਼ਬਨਮ ਸੈਣੀ, ਸ੍ਰੀ ਮਾਨਵ ਸੈਣੀ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਵਿਦਿਆਰਥੀ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ 7 ਵੱਖ-ਵੱਖ ਹੁਕਮ


-6 ਮਈ ਤੱਕ ਰਹਿਣਗੇ ਲਾਗੂ
ਹੁਸ਼ਿਆਰਪੁਰ, 7 ਮਾਰਚ:  ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ 7 ਵੱਖ-ਵੱਖ ਹੁਕਮ ਜਾਰੀ ਕੀਤੇ ਹਨ, ਜਿਨ੍ਹਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜਾਰੀ ਕੀਤੇ ਪਹਿਲੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।  ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ।
                  ਜ਼ਿਲ੍ਹਾ ਮੈਜਿਸਟਰੇਟ ਨੇ ਜਾਬਤਾ ਫੌਜਦਾਰੀ 1973 ਦੀ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਦੇ ਅੰਦਰ ਵੱਡੀਆਂ, ਛੋਟੀਆਂ ਨਹਿਰਾਂ, ਚੋਅ ਦੇ ਬੰਧ ਅਤੇ ਦਰਿਆ ਬਿਆਸ ਦੇ ਕੰਡੇ ਬਣੇ ਧੂਸੀ ਬੰਧ ਵਿੱਚ ਕਿਸੇ ਵੀ ਵਿਅਕਤੀ ਦੁਆਰਾ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।
                  ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ, ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਹੁਕਮ ਵਿੱਚ ਉਨ੍ਹਾਂ ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਾਉਣ ਲਈ ਵੀ ਕਿਹਾ ਹੈ। 
                  ਜ਼ਿਲ੍ਹਾ ਮੈਜਿਸਟਰੇਟ  ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਕ ਹੋਰ ਹੁਕਮ ਜਾਰੀ ਕਰਦਿਆਂ ਸਮੂਹ ਸਿਵਲ ਹਸਪਤਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਧਰਨੇ ਅਤੇ ਰੈਲੀਆਂ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਕੀਤੇ ਜਾਂਦੇ ਧਰਨੇ ਅਤੇ ਰੈਲੀਆਂ ਨਾਲ ਮਰੀਜਾਂ ਦੀ ਤਕਲੀਫ਼ ਅਤੇ ਪ੍ਰੇਸ਼ਾਨੀ ਵਿੱਚ ਹੁੰਦੇ ਵਾਧੇ ਨੂੰ ਰੋਕਣ ਅਤੇ ਸਰਕਾਰੀ ਡਾਕਟਰਾਂ ਨੂੰ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਆਉਂਦੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦਿਆਂ ਉਕਤ ਹੁਕਮ ਜਾਰੀ ਕੀਤੇ ਹਨ।
                  ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਧਾਰਾ 144 ਅਧੀਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ / ਪੰਚਾਇਤ , ਨਗਰ ਕੌਂਸਲ/ ਨਗਰ ਪੰਚਾਇਤ ਸਬੰਧਤ ਉਪ-ਮੰਡਲ  ਮੈਜਿਸਟਰੇਟ  ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਛੱਪੜ ਨਹੀਂ ਪੂਰੇਗਾ। ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਆਮ ਜਨਤਾ / ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਪਾਣੀ ਦੇ  ਵਹਾਓ ਨੂੰ ਲੈ ਕੇ ਪਿੰਡਾਂ ਵਿੱਚ  ਝੱਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਜਿਸ ਕਰਕੇ ਛੱਪੜਾਂ ਦੇ ਪੂਰਨ ਦੇ ਕੰਮ ਨੂੰ ਕੰਟਰੋਲ ਕਰਨਾ ਅਤੇ ਲੋਕ ਸ਼ਾਂਤੀ ਨੂੰ ਬਹਾਲ ਕਰਨਾ ਜ਼ਰੂਰੀ ਹੋ ਗਿਆ ਹੈ।
                  ਜਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਅੰਦਰ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਵਿਆਹ ਸ਼ਾਦੀ ਅਤੇ ਹੋਰ ਸਮਾਗਮਾਂ ਸਮੇਂ ਕਿਸੇ ਵੀ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਕਰਨ 'ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਆਪਣੇ ਹੁਕਮ ਵਿੱਚ ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ  ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਕੇਵਲ ਉਹ ਹੀ ਵਿਅਕਤੀ ਆਪਣੇ ਨਾਲ ਹਥਿਆਰ ਰੱਖ ਸਕੇਗਾ।       
                  ਇੱਕ ਹੋਰ ਹੁਕਮ ਤਹਿਤ ਜ਼ਿਲ੍ਹਾ ਮੈਜਿਸਟਰੇਟ ਨੇ ਜਿਲ੍ਹੇ ਦੀ ਹਦੂਦ ਦੇ ਅੰਦਰ ਆਮ ਜਨਤਾ ਦੁਆਰਾ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ ਐਸ ਐਫ ਦੀ ਵਰਦੀ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਹੈ ਅਤੇ ਕੋਈ ਵੀ ਅਣ-ਅਧਿਕਾਰਤ ਵਿਅਕਤੀ ਇਸ ਵਰਦੀ ਦਾ ਪ੍ਰਯੋਗ ਨਹੀਂ ਕਰ ਸਕੇਗਾ। ਜਿਲ੍ਹਾ ਮੈਜਿਸਟਰੇਟ ਨੇ ਇਸ ਤਰ੍ਹਾਂ ਦੀਆਂ ਵਰਦੀਆਂ ਵੇਚਣ ਅਤੇ ਖਰੀਦ ਕਰਨ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ ਐਸ ਐਫ ਅਧਿਕਾਰੀਆਂ 'ਤੇ ਲਾਗੂ ਨਹੀਂ ਹੋਵੇਗਾ।
                  ਇਹ ਹੁਕਮ 6 ਮਈ 2017 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ 'ਚ ਧਾਰਾ 144 ਤਹਿਤ ਪਾਬੰਦੀਆਂ

ਹੁਸ਼ਿਆਰਪੁਰ, 6 ਮਾਰਚ: ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਧਾਰਾ 144 ਤਹਿਤ  ਇਕ ਹੁਕਮ ਰਾਹੀਂ ਜ਼ਿਲੇ ਦੀਆਂ ਹੱਦਾਂ ਅੰਦਰ  ਬਿਨਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ 'ਤੇ ਪਾਬੰਦੀ ਲਗਾ ਦਿੱਤੀ ਹੈ। ਕੋਈ ਵੀ ਸਿਆਸੀ ਪਾਰਟੀ ਰੈਲੀ/ਜਲਸਾ ਕਰਨ ਲਈ ਪਹਿਲਾਂ ਆਪਣੇ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਇਸ ਬਾਰੇ ਲਿਖਤੀ ਮਨਜ਼ੂਰੀ ਹਾਸਲ ਕਰੇਗੀ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ 'ਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਇਹ ਹੁਕਮ  ਪੰਜਾਬ ਪੁਲਿਸ, ਹੋਮ ਗਾਰਡਜ਼ , ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ 'ਤੇ ਹੋਣ ਅਤੇ ਵਿਆਹ ਸ਼ਾਦੀਆਂ , ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ 'ਤੇ ਲਾਗੂ ਨਹੀਂ ਹੋਣਗੇ।
                  ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਮਕਾਨ ਮਾਲਕਾਂ, ਮਕਾਨ 'ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ 'ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ 'ਤੇ ਦਿੱਤੇ ਜਾਣ, ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ਼ ਕਰਾਉਣ ਦਾ ਹੁਕਮ ਜਾਰੀ ਕੀਤਾ ਹੈ।
                  ਜ਼ਿਲ੍ਹਾ ਮੈਜਿਸਟਰੇਟ ਵਲੋਂ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ 'ਤੇ ਲਾਗੂ ਨਹੀਂ ਹੋਵੇਗਾ।
                  ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਪਾਬੰਦੀ ਲਗਾ ਦਿੱਤੀ ਹੈ ਕਿ ਕੋਈ ਵੀ ਵਿਅਕਤੀ ਜਾਂ ਕੋਈ ਵੀ ਸਿਆਸੀ ਪਾਰਟੀ ਜਲਸਾ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਵੇਲੇ ਨਹੀਂ ਕਰੇਗਾ, ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ।
                  ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ/ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ 'ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਦੁਆਰਾ ਅਸ਼ਲੀਲ ਫ਼ਿਲਮਾਂ ਦਿਖਾਏ ਜਾਣ 'ਤੇ ਪਾਬੰਦੀ ਲਗਾ ਦਿੱਤੀ ਹੈ।
                  ਇਹ ਉਪਰੋਕਤ ਪੰਜ ਹੁਕਮ 6 ਮਈ 2017 ਤੱਕ ਲਾਗੂ ਰਹਿਣਗੇ।

ਹੋਲੇ ਮਹੱਲੇ ਮੌਕੇ ਸ਼ਰਧਾਲੂਆਂ ਦੀਆਂ ਸਹੂਲਤਾਂ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ : ਡੀ.ਸੀ. ਕਰਨੇਸ਼ ਸ਼ਰਮਾ

ਸ੍ਰੀ ਅਨੰਦਪੁਰ ਸਾਹਿਬ, 02 ਮਾਰਚ : ਹੋਲੇ ਮੁੱਹਲੇ ਦੇ 08 ਮਾਰਚ ਤੋਂ 13 ਮਾਰਚ ਤੱਕ (08 ਤੋਂ 10 ਤੱਕ ਕੀਰਤਪੁਰ ਸਾਹਿਬ ਅਤੇ 11 ਤੋਂ 13 ਮਾਰਚ ਤੱਕ ਸ਼੍ਰੀ ਅਨੰਦਪੁਰ ਸਾਹਿਬ) ਚਲਣ ਵਾਲੇ ਕੌਮੀ ਤਿਓਹਾਰ ਦੌਰਾਨ ਆਉਣ ਵਾਲੀਆਂ ਸੰਗਤਾਂ ਦੀ ਸਹੂਲਤਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਕਰਨੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਅੱਜ ਇਥੇ ਐਸ.ਡੀ.ਐਮ. ਦਫਤਰ ਸ੍ਰੀ ਅਨੰਦਪੁਰ ਸਾਹਿਬ ਦੇ ਮੀਟਿੰਗ ਹਾਲ ਵਿਚ ਇੱਕ ਵਿਸ਼ੇyਸ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਸ ਕੌਮੀ ਮਹੱਤਵ ਦੇ ਮੇਲੇ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਵੱਖਵੱਖ ਵਿਭਾਗਾਂ ਦੇ ਮੁਖੀਆਂ ਪਾਸੋਂ ਇੱਕਇੱਕ ਕਰਕੇ ਜਾਇਜਾ ਲਿਆ ਗਿਆ। 


        ਮੀਟਿੰਗ ਦੋਰਾਨ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਇਸ ਸਾਲ ਪਿਛਲੇ ਸਾਲਾਂ ਨਾਲੋ ਜਿਆਦਾ ਸ਼ਰਧਾਲੂਆ ਦੇ ਆਉਣ ਦੀ ਸੰਭਾਵਨਾ ਹੈ। ਇਸ ਲਈ ਇਸ ਵਾਰ ਪਹਿਲੇ ਸਾਲਾਂ ਨਾਲੋਂ ਵਧੇਰੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਸ਼ਰਧਾਲੂ ਨੂੰ ਕੋਈ ਸਮਸਿਆ ਪੇਸ਼ ਨਾ ਆਵੇ। ਉਹਨਾ ਕਿਹਾ ਕਿ ਮੇਲੇ ਦੇ ਸਾਰੇ ਪ੍ਰਬੰਧ ਸਮੇ ਸਿਰ ਪੂਰੀ ਤਰ੍ਹਾਂ ਮੁੰਕਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਕਈ ਵਿਭਾਗਾ ਵੱਲੋ ਕੰਟਰੋਲ ਰੂਮ ਵਿੱਚ ਡਿਊਟੀਆ ਲਗਾਉਣ ਸਬੰਧੀ ਰਿਪੋਰਟਾ ਨਾ ਭੇਜਣ ਨੂੰ ਗੰਭੀਰਤਾ ਨਾਲ ਲੈਦਿਆ ਰਿਪੋਰਟਾ ਤੁਰੰਤ ਭੇਜਣ ਦੇ ਆਦੇਸ਼ ਦਿੱਤੇ। ਸਿਹਤ ਵਿਭਾਗ ਨੂੰ ਉਨ੍ਹਾਂ

ਪੰਜਾਬ ਵਿਧਾਨ ਸਭਾ ਚੋਣਾਂ-2017 ਦੀ ਗਿਣਤੀ ਲਈ 7 ਕੇਂਦਰ ਬਣਾਏ ਗਏ


-ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ 5 ਅਤੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿਖੇ 2 ਗਿਣਤੀ ਹਾਲਾਂ ਵਿੱਚ ਕੀਤਾ ਗਿਆ ਹੈ ਪ੍ਰਬੰਧ
-ਅਗੇਤੇ ਪ੍ਰਬੰਧਾਂ ਲਈ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 02 ਮਾਰਚ-ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਜ਼ਿਲ੍ਹਾ ਹੁਸ਼ਿਆਰਪੁਰ  ਦੇ 7 ਵਿਧਾਨ ਸਭਾ  ਹਲਕਿਆਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਲਈ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ 5 ਅਤੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿਖੇ 2 ਗਿਣਤੀ ਕੇਂਦਰ ਬਣਾਏ ਗਏ ਹਨ, ਜਿੱਥੇ 11 ਮਾਰਚ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਗਿਣਤੀ ਦੇ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ।

       ਅੱਜ ਇੱਥੇ ਵੋਟਾਂ ਦੀ ਗਿਣਤੀ ਦੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਧੀਕ ਜ਼ਿਲ੍ਹਾ ਚੋਣ ਅਫਸਰ ਅਤੇ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਪੰਜਾਬ ਵਿਧਾਨ ਸਭਾ ਹਲਕਾ 39-ਮਕੇਰੀਆਂ, 41 ਉੜਮੁੜ, 42-ਸ੍ਰਾਮਚੁਰਾਸੀ, 44-ਚੱਬੇਵਾਲ ਅਤੇ ਵਿਧਾਨ ਸਭਾ ਹਲਕਾ 45-ਗੜ੍ਹਸ਼ੰਦਰ ਦੀਆਂ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਹੋਰ ਦੱਸਿਆ ਕਿ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿਖੇ ਪੰਜਾਬ ਵਿਧਾਨ ਸਭਾ ਹਲਕਾ 40-ਦਸੂਹਾ ਅਤੇ 43-ਹੁਸ਼ਿਆਰਪੁਰ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਹੋਵੇਗਾ, ਜਿੱਥੇ ਵੱਧ ਤੋਂ ਵੱਧ 14 ਮੇਜ਼ ਪ੍ਰਤੀ ਹਲਕਾ ਪ੍ਰਤੀ ਗੇੜ ਗਿਣਤੀ ਲਈ ਲਾਏ ਗਏ ਅਤੇ ਦੋ ਮੇਜ਼ ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਲਈ ਲਗਾਏ ਜਾਣਗੇ।
       ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਡਾਕ ਰਾਹੀਂ ਪ੍ਰਾਪਤ ਬੈਲਟ ਪੇਪਰਾਂ (ਪੋਸਟਲ ਬੈਲਟ) ਦੀ ਗਿਣਤੀ ਲਈ ਵੀ ਗਿਣਤੀ ਕੇਂਦਰਾਂ ਵਿੱਚ ਵਿਸ਼ੇਸ਼ ਪ੍ਰਬੰਧ ਹੋਵੇਗਾ ਅਤੇ ਸਭ ਤੋਂ ਪਹਿਲਾਂ ਪੋਸਟਲ ਬੈਲੇਟ ਦੀ ਗਿਣਤੀ ਸ਼ੁਰੂ ਕੀਤੀ ਜਾਵੇਗੀ। ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਗਿਣਤੀ ਕੇਂਦਰ 'ਤੇ ਪ੍ਰਤੀ ਗਿਣਤੀ ਮੇਜ਼ ਇੱਕ-ਇੱਕ ਗਿਣਤੀ ਸੁਪਰਵਾਈਜ਼ਰ, ਇੱਕ-ਇੱਕ ਗਿਣਤੀ ਸਹਾਇਕ ਅਤੇ ਇੱਕ-ਇੱਕ ਮਾਈਕ੍ਰੋ ਅਬਜ਼ਰਵਰ 'ਤੇ ਅਧਾਰਿਤ ਤਿੰਨ ਅਧਿਕਾਰੀਆਂ/ਕਰਮਚਾਰੀਆਂ ਦਾ ਸਟਾਫ਼ ਤਾਇਨਾਤ ਕੀਤਾ ਜਾਵੇਗਾ।
         ਜ਼ਿਲ੍ਹਾ ਚੋਣ ਅਫਸਰ ਨੇ ਹਦਾਇਤ ਕੀਤੀ ਕਿ ਗਿਣਤੀ ਕੇਂਦਰਾਂ ਅੰਦਰ ਆਰਜੀ ਉਸਾਰੀ/ਜਾਲੀਆਂ ਆਦਿ ਲਗਾਉਣ ਦਾ ਕੰਮ ਮੁੱਖ ਚੋਣ ਅਫ਼ਸਰ ਪੰਜਾਬ ਪਾਸੋਂ ਪ੍ਰਵਾਨਗੀ ਲੈਣ ਉਪਰੰਤ ਤਿੰਨ ਦਿਨਾਂ ਦੇ ਅੰਦਰ ਅੰਦਰ ਮੁਕੰਮਲ ਕੀਤਾ ਜਾਵੇ। ਇਹ ਕੰਮ ਕਰਨ ਲਈ ਜਾਣ ਵਾਲੇ ਦਫਤਰੀ ਸਟਾਫ, ਠੇਕੇਦਾਰ ਅਤੇ ਮਿਸਤਰੀ ਮਜਦੁਰਾਂ ਆਦਿ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਜਾਣ। ਬਿਨਾਂ ਸ਼ਨਾਖਤੀ ਕਾਰਡ ਤੋਂ ਕੋਈ ਵੀ ਵਿਅਕਤੀ ਅੰਦਰ ਦਾਖਲ ਨਹੀਂ ਹੋ ਸਕਦਾ। ਉਨਾਂ ਇਹ ਵੀ ਕਿਹਾ ਕਿ ਬਿਹਤਰ ਹੋਵੇਗਾ ਕਿ ਵੱਖ ਵੱਖ ਟੀਮਾਂ ਵਲੋਂ ਇਹ ਕੰਮ ਇਕੋ ਸਮੇਂ ਕਰਵਾਇਆ ਜਾਵੇ। ਉਸਾਰੀ ਦਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਵਿੱਚ ਬਿਜਲੀ ਦੀ ਨਿਰੰਤਰ ਸਪਲਾਈ ਦਾ ਵੀ ਖਾਸ ਧਿਆਨ ਰੱਖਿਆ ਜਾਵੇ।
       ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ, ਐਸ.ਡੀ.ਐਮ. ਹੁਸ਼ਿਆਰਪੁਰ-ਕਮ-ਰਿਟਰਨਿੰਗ ਅਫ਼ਸਰ ਸ੍ਰੀ ਜਿਤੇਂਦਰ ਜੋਰਵਰ, ਐਸ.ਡੀ.ਐਮ. ਦਸੂਹਾ-ਕਮ-ਰਿਟਰਨਿੰਗ ਅਫ਼ਸਰ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ-ਕਮ-ਰਿਟਰਨਿੰਗ ਅਫ਼ਸਰ ਸ੍ਰੀ ਅਮਿਤ ਮਹਾਜਨ, ਐਸ.ਡੀ.ਐਮ. ਗੜ੍ਹਸ਼ੰਕਰ-ਕਮ-ਰਿਟਰਨਿੰਗ ਅਫ਼ਸਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਉੜਮੁੜ ਸ੍ਰੀਮਤੀ ਜੀਵਨਜਗਜੋਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਸ਼ਾਮਚੁਰਾਸੀ ਸ੍ਰੀ ਦਿਨੇਸ਼ ਵਸ਼ਿਸ਼ਟ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਨਵਨੀਤ ਕੌਰ ਬੱਲ, ਤਹਿਸੀਲਦਾਰ ਚੋਣਾਂ ਸ੍ਰੀ ਕਰਨੈਲ ਸਿੰਘ  ਅਤੇ ਹੋਰ ਸਬੰਧਤ ਅਧਿਕਾਰੀ ਮੀਟਿੰਗ ਵਿੱਚ ਹਾਜਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)