ਹੁਸ਼ਿਆਰਪੁਰ, 6 ਮਾਰਚ: ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਧਾਰਾ 144 ਤਹਿਤ ਇਕ ਹੁਕਮ ਰਾਹੀਂ ਜ਼ਿਲੇ ਦੀਆਂ ਹੱਦਾਂ ਅੰਦਰ ਬਿਨਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ 'ਤੇ ਪਾਬੰਦੀ ਲਗਾ ਦਿੱਤੀ ਹੈ। ਕੋਈ ਵੀ ਸਿਆਸੀ ਪਾਰਟੀ ਰੈਲੀ/ਜਲਸਾ ਕਰਨ ਲਈ ਪਹਿਲਾਂ ਆਪਣੇ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਇਸ ਬਾਰੇ ਲਿਖਤੀ ਮਨਜ਼ੂਰੀ ਹਾਸਲ ਕਰੇਗੀ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ 'ਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਇਹ ਹੁਕਮ ਪੰਜਾਬ ਪੁਲਿਸ, ਹੋਮ ਗਾਰਡਜ਼ , ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ 'ਤੇ ਹੋਣ ਅਤੇ ਵਿਆਹ ਸ਼ਾਦੀਆਂ , ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ 'ਤੇ ਲਾਗੂ ਨਹੀਂ ਹੋਣਗੇ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਮਕਾਨ ਮਾਲਕਾਂ, ਮਕਾਨ 'ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ 'ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ 'ਤੇ ਦਿੱਤੇ ਜਾਣ, ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ਼ ਕਰਾਉਣ ਦਾ ਹੁਕਮ ਜਾਰੀ ਕੀਤਾ ਹੈ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ 'ਤੇ ਲਾਗੂ ਨਹੀਂ ਹੋਵੇਗਾ।
ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਪਾਬੰਦੀ ਲਗਾ ਦਿੱਤੀ ਹੈ ਕਿ ਕੋਈ ਵੀ ਵਿਅਕਤੀ ਜਾਂ ਕੋਈ ਵੀ ਸਿਆਸੀ ਪਾਰਟੀ ਜਲਸਾ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਵੇਲੇ ਨਹੀਂ ਕਰੇਗਾ, ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ/ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ 'ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਦੁਆਰਾ ਅਸ਼ਲੀਲ ਫ਼ਿਲਮਾਂ ਦਿਖਾਏ ਜਾਣ 'ਤੇ ਪਾਬੰਦੀ ਲਗਾ ਦਿੱਤੀ ਹੈ।
ਇਹ ਉਪਰੋਕਤ ਪੰਜ ਹੁਕਮ 6 ਮਈ 2017 ਤੱਕ ਲਾਗੂ ਰਹਿਣਗੇ।

No comments:
Post a Comment