-ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਦੀ ਕੀਤੀ ਸ਼ਲਾਘਾ
ਹੁਸ਼ਿਆਰਪੁਰ, 11 ਮਾਰਚ: 4 ਫਰਵਰੀ 2017 ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਪਈਆਂ ਵੋਟਾਂ ਦੀ ਅੱਜ ਗਿਣਤੀ ਪ੍ਰਕ੍ਰਿਆ ਹੁਸ਼ਿਆਰਪੁਰ ਜਿਲ੍ਹੇ ਵਿੱਚ ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਗਿਣਤੀ ਅਬਜ਼ਰਵਰਾਂ ਦੀ ਨਿਗਰਾਨੀ ਅਤੇ ਸਖ਼ਤ ਪ੍ਰਬੰਧਾਂ ਹੇਠ ਸਫ਼ਲਤਾਪੂਰਵਕ ਨੇਪਰੇ ਚੜ੍ਹ ਗਈ ਹੈ। ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਉਪਰੰਤ ਜਿਥੇ ਕਾਂਗਰਸ ਪਾਰਟੀ ਦੇ 5 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ, ਉਥੇ ਇਕ ਸੀਟ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਖਾਤੇ ਵਿੱਚ ਵੀ ਜੁੜੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਚੋਣ ਅਮਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਈ ਡਿਊਟੀ ਕਾਰਨ ਚੋਣ ਪ੍ਰਕ੍ਰਿਆ ਸਫ਼ਲ ਹੋ ਸਕੀ ਹੈ, ਇਸ ਲਈ ਸਮੂਹ ਸਟਾਫ਼ ਵਧਾਈ ਦਾ ਪਾਤਰ ਹੈ। ਉਨ੍ਹਾਂ ਦੱਸਿਆ ਕਿ ਦਸੂਹਾ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਅਰੁਣ ਡੋਗਰਾArun Dogra MLA Dasuya |
Arun Dogra MLA Dasuya |
ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਉੜਮੁੜ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਸੰਗਤ ਸਿੰਘ ਗਿਲਜੀਆਂ ਨੇ 14,954 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ। ਉਨ੍ਹਾਂ ਨੂੰ ਕੁੱਲ 51,477 ਵੋਟਾਂ ਪਈਆਂ, ਜਦਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸ੍ਰੀ ਅਰਵਿੰਦਰ ਸਿੰਘ ਰਸੂਲਪੁਰ ਨੂੰ 36,523 ਵੋਟਾਂ ਪਈਆਂ। ਆਮ ਆਦਮੀ ਪਾਰਟੀ ਦੇ ਸ੍ਰੀ ਜਸਵੀਰ ਸਿੰਘ ਗਿੱਲ 32,445 ਵੋਟਾਂ ਹਾਸਲ ਕਰਕੇ ਤੀਸਰੇ ਸਥਾਨ 'ਤੇ ਰਹੇ। ਉਨ੍ਹਾਂ ਦੱਸਿਆ ਕਿ ਸ਼ਾਮਚੁਰਾਸੀ ਹਲਕੇ ਵਿੱਚ ਕਾਂਗਰਸ ਪਾਰਟੀ ਦੇ ਸ੍ਰੀ ਪਵਨ ਕੁਮਾਰ ਆਦੀਆ ਨੂੰ ਕੁੱਲ 46,612 ਵੋਟਾਂ ਪਈਆਂ ਅਤੇ ਉਹ 3815 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ, ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਵਜੋਤ ਸਿੰਘ 42,797 ਵੋਟਾਂ ਹਾਸਲ ਕਰਕੇ ਦੂਸਰੇ ਨੰਬਰ 'ਤੇ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਮਹਿੰਦਰ ਕੌਰ ਜੋਸ਼ 24,671 ਵੋਟਾਂ ਪ੍ਰਾਪਤ ਕਰਕੇ ਤੀਸਰੇ ਸਥਾਨ 'ਤੇ ਰਹੇ।
Rajnish Babbi MLA Mukerian |
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਰਜਨੀਸ਼ ਕੁਮਾਰ ਬੱਬੀ ਨੇ ਕੁੱਲ 56,787 ਵੋਟਾਂ ਪ੍ਰਾਪਤ ਕੀਤੀਆਂ ਅਤੇ ਉਹ 23,126 ਵੋਟਾਂ 'ਤੇ ਜੇਤੂ ਰਹੇ। 33,661 ਵੋਟਾਂ ਨਾਲ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ੍ਰੀ ਅਰੁਨੇਸ਼ ਕੁਮਾਰ ਦੂਸਰੇ ਅਤੇ ਆਜ਼ਾਦ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ 20,542 ਵੋਟਾਂ ਹਾਸਲ ਕਰਕੇ ਤੀਸਰੇ ਸਥਾਨ 'ਤੇ ਰਹੇ। ਉਨ੍ਹਾਂ ਹੋਰ ਦੱਸਿਆ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਸੁੰਦਰ ਸ਼ਾਮ ਅਰੋੜਾ 11,233 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਉਨ੍ਹਾਂ ਨੂੰ ਕੁਲ 49,951 ਵੋਟਾਂ ਪਈਆਂ ਸਨ, ਜਦਕਿ ਭਾਰਤੀ ਜਨਤਾ ਪਾਰਟੀ ਦੇ ਸ੍ਰੀ ਤੀਕਸ਼ਨ ਸੂਦ 38,718 ਵੋਟਾਂ ਹਾਸਲ ਕਰਕੇ ਦੂਜੇ ਸਥਾਨ 'ਤੇ ਅਤੇ ਆਮ ਆਦਮੀ ਪਾਰਟੀ ਦੇ ਸ੍ਰੀ ਪਰਮਜੀਤ ਸਿੰਘ ਸਚਦੇਵਾ 27,481 ਵੋਟਾਂ ਹਾਸਲ ਕਰਕੇ ਤੀਸਰੇ ਸਥਾਨ 'ਤੇ ਰਹੇ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਜੈ ਕ੍ਰਿਸ਼ਨ ਨੂੰ ਕੁੱਲ 41,720 ਵੋਟਾਂ ਪ੍ਰਾਪਤ ਹੋਈਆਂ ਸਨ ਅਤੇ ਉਹ 1650 ਵੋਟਾਂ ਨਾਲ ਜੇਤੂ ਰਹੇ, ਜਦਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸ੍ਰੀ ਸੁਰਿੰਦਰ ਸਿੰਘ 40,070 ਵੋਟਾਂ ਨਾਲ ਦੂਜੇ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਲਵ ਕੁਮਾਰ ਗੋਲਡੀ 31,909 ਵੋਟਾਂ ਹਾਸਲ ਕਰਕੇ ਤੀਸਰੇ ਸਥਾਨ 'ਤੇ ਰਹੇ। ਉਨ੍ਹਾਂ ਦੱਸਿਆ ਕਿ ਜੇਤੂ ਉਮੀਦਵਾਰਾਂ ਨੂੰ ਜਿੱਤ ਦੇ ਸਰਟੀਫਿਕੇਟ ਮੌਕੇ 'ਤੇ ਹੀ ਸੌਂਪ ਦਿੱਤੇ ਗਏ ਹਨ।
No comments:
Post a Comment