ਹੁਸ਼ਿਆਰਪੁਰ, 10 ਮਾਰਚ: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਸਰਬੱਤ ਦਾ ਭਲਾ ਟਰੱਸਟ ਵਲੋਂ ਸਾਂਝੇ ਤੌਰ 'ਤੇ ਜੁਵੇਨਾਇਲ ਹੋਮ ਅਤੇ ਅਨਾਥ ਆਸ਼ਰਮ ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਵਿਖੇ ਚਲਾਏ ਜਾ ਰਹੇ ਕੰਪਿਊਟਰ ਟਰੇਨਿੰਗ ਸੈਂਟਰ ਦੇ ਸਿਖਿਆਰਥੀਆਂ ਵਿੱਚੋਂ 70 ਫੀਸਦੀ ਅਤੇ 80 ਫੀਸਦੀ ਤੋਂ ਜ਼ਿਆਦਾ ਨੰਬਰ ਪ੍ਰਾਪਤ ਕਰਨ ਵਾਲੇ 3 ਸਿਖਿਆਰਥੀਆਂ ਨੂੰ ਇਨਾਮ ਵਜੋਂ ਚੈਕ ਭੇਂਟ ਕੀਤੇ ਗਏ। ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇਹ ਚੈਕ ਸੌਂਪਦਿਆਂ ਕਿਹਾ ਕਿ ਜੁਵੇਨਾਇਲ ਹੋਮ ਅਤੇ ਅਨਾਥ ਆਸ਼ਰਮ ਦੇ ਬੱਚਿਆਂ ਨੂੰ ਵਧੀਆ ਨਾਗਰਿਕ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਸਦਕਾ ਉਨ੍ਹਾਂ ਨੂੰ ਤਕਨੀਕੀ ਅਤੇ ਵਿਦਿਅਕ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਇਹ ਬੱਚੇ ਵਧੀਆ ਨਾਗਰਿਕ ਬਣ ਕੇ ਇਸ ਦਾਇਰੇ ਤੋਂ ਬਾਹਰ ਜਾਣ ਉਪਰੰਤ ਕੋਈ ਰੁਜ਼ਗਾਰ ਪ੍ਰਾਪਤ ਕਰਕੇ ਆਪਣੇ ਪੈਰ੍ਹਾਂ 'ਤੇ ਖੜ੍ਹੇ ਹੋ ਸਕਣ।
ਚੇਅਰਪਰਸਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਵਲੋਂ ਸਰਬੱਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਜੁਵੇਨਾਇਲ ਹੋਮ ਅਤੇ ਅਨਾਥ ਆਸ਼ਰਮ ਰਾਮ ਕਲੋਨੀ ਕੈਂਪ ਦੇ ਬੱਚਿਆਂ ਲਈ ਕੰਪਿਊਟਰ ਟਰੇਨਿੰਗ ਸੈਂਟਰ ਚਲਾਇਆ ਜਾ ਰਿਹਾ ਹੈ ਅਤੇ ਇਥੇ ਕੁੱਲ 27 ਸਿਖਿਆਰਥੀਆਂ ਨੇ 6 ਮਹੀਨੇ ਦਾ ਕੰਪਿਊਟਰ ਟਰੇਨਿੰਗ ਕੋਰਸ ਮੁਕੰਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜੁਵੇਨਾਇਲ ਹੋਮ ਦੇ ਕੇਸਰ ਖਾਨ ਅਤੇ ਅਮਰੀਕ ਸਿੰਘ ਨੇ 88.5 ਫੀਸਦੀ, ਜਦਕਿ ਅਨਾਥ ਆਸ਼ਰਮ ਦੇ ਕਰਨਵੀਰ ਸਿੰਘ ਨੇ 70.5 ਫੀਸਦੀ ਅੰਕ ਪ੍ਰਾਪਤ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਉਤਸ਼ਾਹਿਤ ਕਰਨ ਅਤੇ ਅਗਲੇਰੀ ਪੜ੍ਹਾਈ ਦੇ ਸਹਿਯੋਗ ਲਈ 80 ਫੀਸਦੀ ਤੋਂ ਉਪਰ ਅੰਕ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੂੰ 31-31 ਹਜ਼ਾਰ ਰੁਪਏ ਅਤੇ 70 ਤੋਂ ਉਪਰ ਅੰਕ ਪ੍ਰਾਪਤ ਕਰਨ ਵਾਲੇ ਸਿਖਿਆਰਥੀ ਨੂੰ 21 ਹਜ਼ਾਰ ਰੁਪਏ ਦੇ ਚੈਕ ਸੌਂਪੇ ਗਏ।
ਡਿਪਟੀ ਕਮਿਸ਼ਨਰ ਨੇ ਸਰਬੱਤ ਦਾ ਭਲਾ ਟਰੱਸਟ ਤੋਂ ਵਿਸ਼ੇਸ਼ ਤੌਰ 'ਤੇ ਇਸ ਸਮਾਗਮ ਵਿੱਚ ਆਏ ਡਾਕਟਰ ਐਸ.ਪੀ. ਓਬਰਾਏ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦਾਂ ਦੀ ਮਦਦ ਲਈ ਉਨ੍ਹਾਂ ਦਾ ਯੋਗਦਾਨ ਅਹਿਮ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਰਬੱਤ ਦਾ ਭਲਾ ਟਰੱਸਟ ਆਉਣ ਵਾਲੇ ਸਮੇਂ ਵਿੱਚ ਵੀ ਜ਼ਿਲ੍ਹਾ ਰੈਡ ਕਰਾਸ ਨਾਲ ਮਿਲ ਕੇ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਲਈ ਹੋਰ ਵੀ ਯੋਗਦਾਨ ਪਾਉਂਦਾ ਰਹੇਗਾ। ਡਾ. ਐਸ.ਪੀ. ਓਬਰਾਏ ਨੇ ਕਿਹਾ ਕਿ ਟਰੱਸਟ ਵਲੋਂ ਲੋੜਵੰਦਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਮਾਜ ਭਲਾਈ ਦੇ ਕੰਮਾਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ।
ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ, ਸਰਬੱਤ ਦਾ ਭਲਾ ਟਰੱਸਟ ਦੋਆਬਾ ਜੋਨ ਦਾ ਪ੍ਰਧਾਨ ਸ੍ਰੀ ਅਵਤਾਰ ਸਿੰਘ, ਸ੍ਰੀ ਰਾਜੀਵ ਬਜਾਜ, ਸ੍ਰੀਮਤੀ ਸੁਰਜੀਤ ਸਹੋਤਾ, ਸ੍ਰੀਮਤੀ ਵਿਨੋਦ ਓਹਰੀ, ਸ੍ਰੀਮਤੀ ਡੋਲੀ ਚੀਮਾ, ਸ੍ਰੀ ਆਗਿਆ ਪਾਲ ਸਿੰਘ ਸਾਹਨੀ, ਸ੍ਰੀ ਅਵਤਾਰ ਸਿੰਘ, ਸ੍ਰੀ ਨਰਿੰਦਰ ਸਿੰਘ, ਸ੍ਰੀ ਜਗਮੀਤ ਸਿੰਘ, ਸ੍ਰੀ ਸੰਜੀਵ ਅਰੋੜਾ, ਸ੍ਰੀ ਪ੍ਰਸ਼ੋਤਮ ਸੈਣੀ, ਸ੍ਰੀ ਨਰੇਸ਼ ਕੁਮਾਰ, ਸ੍ਰੀਮਤੀ ਜੋਗਿੰਦਰ ਕੌਰ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ। ਉਧਰ ਇਸ ਤੋਂ ਇਲਾਵਾ ਸ੍ਰੀ ਰਾਜ ਕੁਮਾਰ ਵਾਸੀ ਬੁੱਧ ਰਾਮ ਕਲੋਨੀ ਵਲੋਂ ਜ਼ਿਲ੍ਹਾ ਰੈਡ ਕਰਾਸ ਨੂੰ 10 ਹਜ਼ਾਰ ਰੁਪਏ ਦੀ ਰਕਮ ਪਿਛਲੇ ਦਿਨੀਂ ਦਾਨ ਵਜੋਂ ਦਿੱਤੀ ਗਈ ਸੀ। ਇਸ ਰਕਮ ਨੂੰ ਜ਼ਿਲ੍ਹਾ ਰੈਡ ਕਰਾਸ ਵਲੋਂ ਆਉਣ ਵਾਲੇ ਸਮੇਂ ਵਿੱਚ ਗਰੀਬ, ਬੀਮਾਰ ਵਿਅਕਤੀਆਂ ਨੂੰ ਮੁਹੱਈਆ ਕੀਤੀਆਂ ਜਾਂਦੀਆਂ ਦਵਾਈਆਂ ਲਈ ਵਰਤਿਆ ਜਾਵੇਗਾ।

No comments:
Post a Comment