-ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ
ਹੁਸ਼ਿਆਰਪੁਰ, 22 ਮਾਰਚ: ਫ਼ਸਲ ਦੀ ਕਟਾਈ ਤੋਂ ਬਾਅਦ ਰਹਿੰਦ ਖੂੰਹਦ ਨੂੰ ਅੱਗ ਲਗਾਉਣਾ ਕਾਨੂੰਨੀ ਜ਼ੁਰਮ ਹੈ। ਕਣਕ ਦੇ ਸੀਜ਼ਨ ਦੌਰਾਨ ਜੇਕਰ ਕੋਈ ਕਿਸਾਨ ਕਣਕ ਦੀ ਨਾੜ ਜਾਂ ਕਿਸੇ ਤਰ੍ਹਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਂਦਾ ਹੈ, ਤਾਂ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਨਿਯਮਾਂ ਅਨੁਸਾਰ ਜ਼ੁਰਮਾਨਾ ਵੀ ਵਸੂਲਿਆ ਜਾ ਸਕਦਾ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ਸਲ ਦੀ ਕਟਾਈ ਤੋਂ ਬਾਅਦ ਖੇਤ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਇਸ ਦੇ ਨਾਲ ਜਿਥੇ ਵਾਤਾਵਰਣ ਵਿੱਚ ਜ਼ਹਿਰੀਲਾ ਧੂੰਆਂ ਫੈਲਦਾ ਹੈ, ਉਥੇ ਅੱਖਾਂ ਅਤੇ ਫੇਫੜਿਆਂ ਲਈ ਵੀ ਇਹ ਧੂੰਆਂ ਭਿਆਨਕ ਬੀਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਖੇਤਾਂ ਵਿੱਚ ਉਹ ਲਾਭਦਾਇਕ ਕੀੜੇ ਵੀ ਮਰ ਜਾਂਦੇ ਹਨ, ਜੋ ਕਿਸਾਨ ਦੀ ਆਉਣ ਵਾਲੀ ਫ਼ਸਲ ਲਈ ਸਹਾਈ ਹੋਣੇ ਹੁੰਦੇ ਹਨ। ਸਿੱਟੇ ਵਜੋਂ ਆਉਣ ਵਾਲੀ ਫ਼ਸਲ ਨੂੰ ਬੀਮਾਰੀਆਂ ਵੀ ਜ਼ਿਆਦਾ ਲਗਦੀਆਂ ਹਨ। ਬੀਮਾਰੀ ਦੀ ਰੋਕਥਾਮ ਕਰਨ ਲਈ ਵਰਤੀਆਂ ਜਾਂਦੀਆਂ ਸਪਰੇਆਂ ਨਾਲ ਵਾਤਾਵਰਣ ਹੋਰ ਵੀ ਦੂਸ਼ਿਤ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰਹਿੰਦ ਖੂੰਹਦ ਦੀ ਖੇਤ ਵਿੱਚ ਹੀ ਵਹਾਈ ਕਰਨ ਨਾਲ ਜਿਥੇ ਖਾਦ ਬਚਾਈ ਜਾ ਸਕਦੀ ਹੈ, ਉਥੇ ਰੋਜ਼ਾਨਾ ਵੱਧ ਰਹੇ ਪ੍ਰਦੂਸ਼ਣ 'ਤੇ ਵੀ ਨੱਥ ਪਾਈ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤ ਦੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਰਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਇਆ ਜਾ ਸਕਦਾ ਹੈ ਅਤੇ ਮਿੱਟੀ ਵਿੱਚ ਪਾਣੀ ਨੂੰ ਜ਼ਿਆਦਾ ਦੇਰ ਤੱਕ ਸੰਭਾਲਣ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਰਹਿੰਦ ਖੂੰਹਦ ਦੀ ਸਾਂਭ-ਸੰਭਾਲ ਲਈ ਵਰਤੀ ਜਾ ਸਕਦੀ ਮਸ਼ੀਨਰੀ/ਸੰਦ ਜਿਵੇਂ ਕਿ ਪੈਡੀ ਸਟਰਾਅ ਚੌਪਰ ਸਰੈਡਰ, ਰੋਟਾਵੇਟਰ, ਹੈਪੀ ਸੀਡਰ, ਜ਼ੀਰੋ ਟਿਲ ਡਰਿੱਲ, ਬੇਲਰ, ਮੂਵਰ, ਗਾਇਰੋ ਰੇਕ, ਸਟਰਾਅ ਰੀਪਰ ਆਦਿ ਮਸ਼ੀਨਰੀ ਦੀ ਵਰਤੋਂ ਨਾਲ ਰਹਿੰਦ ਖੂੰਹਦ ਦੀ ਸੰਭਾਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਖੇਤੀਬਾੜੀ ਵਿਭਾਗ ਵਲੋਂ ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਜਾਣਕਾਰੀ ਵੀ ਦਿੱਤੀ ਜਾਂਦੀ ਹੈ। ਪਰ ਇਹ ਵੇਖਣ ਵਿੱਚ ਆਇਆ ਹੈ ਕਿ ਬਹੁਤ ਜ਼ਿਆਦਾ ਕਿਸਾਨ ਵਿਭਾਗ ਦੇ ਤਕਨੀਕੀ ਮਾਹਿਰਾਂ ਵਲੋਂ ਦਰਸਾਈਆਂ ਜਾਂਦੀਆਂ ਤਕਨੀਕਾਂ ਨੂੰ ਨਹੀਂ ਅਪਨਾਉਂਦੇ ਅਤੇ ਰਹਿੰਦ ਖੂੰਹਦ ਨੂੰ ਅੱਗ ਲਾਉਣ ਨੂੰ ਜ਼ਿਆਦਾ ਤਰਜੀਹ ਦਿੰਦੇ ਹਨ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਖੇਤ ਵਿੱਚ ਕਿਸੇ ਵੀ ਕਿਸਮ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ।
ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਜੁਗਰਾਜ ਸਿੰਘ ਨੇ ਦੱਸਿਆ ਕਿ ਜਿਹੜੇ ਵੀ ਕਿਸਾਨ ਵੀਰਾਂ ਕੋਲ ਆਪਣੇ ਕੰਬਾਇਨ ਹਾਰਵੈਸਟਰ ਹਨ, ਉਹ ਆਪਣੀਆਂ ਹਾਰਵੈਸਟਰ ਕੰਬਾਇਨਾਂ ਦੇ ਨਾਲ ਸੁਪਰ ਐਸ.ਐਮ.ਐਸ. (ਸਟਰਾਅ ਮੈਨੇਜਮੈਂਟ ਸਿਸਟਮ) ਜ਼ਰੂਰ ਲਗਾ ਲੈਣ। ਇਸ ਨਾਲ ਖੇਤ ਵਿੱਚ ਕਣਕ ਜਾਂ ਝੋਨੇ ਜਾਂ ਕਿਸੇ ਹੋਰ ਫ਼ਸਲ ਦੀ ਕਟਾਈ ਸਮੇਂ ਫ਼ਸਲ ਦੀ ਰਹਿੰਦ ਖੂੰਹਦ ਨੂੰ ਤੂੜੀ ਦੀ ਤਰ੍ਹਾਂ ਬਾਰੀਕ ਕਰਕੇ ਖੇਤ ਵਿੱਚ ਖਿਲਾਰ ਕੇ ਫ਼ਸਲ ਦੀ ਰਹਿੰਦ ਖੂੰਹਦ 'ਤੇ ਨੱਥ ਪਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਹਾਰਵੈਸਟਰ ਕੰਬਾਇਨ ਦੇ ਮਗਰ ਐਸ.ਐਮ.ਐਸ. ਲਗਾਉਣਾ ਕੰਬਾਇਨ ਮਾਲਕ ਲਈ ਆਉਣ ਵਾਲੇ ਸੀਜ਼ਨਾਂ ਵਿੱਚ ਜ਼ਰੂਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਜਿਹੜਾ ਵੀ ਕੰਬਾਇਨ ਦਾ ਮਾਲਕ ਅਜਿਹਾ ਨਹੀਂ ਕਰਦਾ, ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਅਨੁਸਾਰ ਉਹ ਆਪਣੀ ਕੰਬਾਇਨ ਜ਼ਿਲ੍ਹੇ ਵਿੱਚ ਆਉਣ ਵਾਲੇ ਸੀਜ਼ਨ ਵਿੱਚ ਨਹੀਂ ਚਲਾ ਸਕੇਗਾ। ਉਨ੍ਹਾਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੰਭਾਲ, ਵਰਤੀਆਂ ਜਾ ਸਕਦੀਆਂ ਮਸ਼ੀਨਾਂ ਜਾਂ ਹੋਰ ਕਿਸੇ ਜਾਣਕਾਰੀ ਲਈ ਕਿਸਾਨ ਆਪਣੇ ਨੇੜੇ ਦੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਦੇ ਨਾਲ-ਨਾਲ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਦੇ ਟੈਲੀਫੋਨ ਨੰ: 01882-222102 'ਤੇ ਵੀ ਸੰਪਰਕ ਕਰ ਸਕਦੇ ਹਨ।

No comments:
Post a Comment