-ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਖੇਤਰ ਦੀਆਂ ਖੱਡਾਂ ਦੀ ਚੈਕਿੰਗ ਦੌਰਾਨ 3 ਟਰੈਕਟਰ-ਟਰਾਲੀਆਂ ਕਾਬੂ
-ਥਾਣਾ ਗੜ੍ਹਦੀਵਾਲਾ ਅਤੇ ਟਾਂਡਾ ਵਿਖੇ ਹੋਈਆਂ 3 ਐਫ.ਆਈ.ਆਰ. ਦਰਜ
ਹੁਸ਼ਿਆਰਪੁਰ, 24 ਮਾਰਚ: ਜ਼ਿਲ੍ਹੇ ਵਿਚ ਨਜਾਇਜ਼ ਮਾਈਨਿੰਗ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਗਠਿਤ ਕੀਤੀਆਂ ਕਮੇਟੀਆਂ ਦੁਆਰਾ ਜ਼ਿਲ੍ਹਾ ਅਤੇ ਸਬਡਵੀਜ਼ਨ ਪੱਧਰ 'ਤੇ ਪੈਂਦੀਆਂ ਖੱਡਾਂ ਵਿਖੇ ਛਾਪੇਮਾਰੀ ਤੇਜ਼ ਕਰ ਦਿੱਤੀ ਗਈ ਹੈ। ਬੀਤੀ ਰਾਤ ਵੀ ਕਮੇਟੀਆਂ ਦੇ ਅਧਿਕਾਰੀਆਂ ਨੇ ਹੁਸ਼ਿਆਰਪੁਰ, ਸਬਡਵੀਜ਼ਨ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੀਆਂ ਨਜਾਇਜ਼ ਮਾਈਨਿੰਗ ਖੱਡਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਰੇਤਾ ਨਾਲ ਭਰੀਆਂ 3 ਟਰੈਕਟਰ-ਟਰਾਲੀਆਂ ਕਾਬੂ ਕਰਕੇ ਸਬੰਧਿਤ ਵੱਖ-ਵੱਖ ਥਾਣਿਆਂ ਵਿਚ 3 ਪਰਚੇ ਦਰਜ ਕੀਤੇ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪ੍ਰਸ਼ਾਸ਼ਨ ਵਲੋਂ ਜ਼ਿਲ੍ਹੇ ਵਿੱਚ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਗਠਿਤ ਕੀਤੀਆਂ ਕਮੇਟੀਆਂ ਵਿਚ ਸਬੰਧਿਤ ਐਸ.ਡੀ.ਐਮਜ਼, ਡੀ.ਐਸ.ਪੀਜ਼ ਸਮੇਤ 4 ਮੈਂਬਰ ਸ਼ਾਮਿਲ ਕੀਤੇ ਗਏ ਹਨ। ਇਨ੍ਹਾਂ ਕਮੇਟੀਆਂ ਦੇ ਸਿਵਲ ਅਤੇ ਪੁਲਿਸ ਦੇ ਉਚ ਅਧਿਕਾਰੀਆਂ ਵਲੋਂ ਗੈਰ-ਕਾਨੂੰਨੀ ਖੁਦਾਈ ਨੂੰ ਰੋਕਣ ਲਈ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਐਸ.ਡੀ.ਐਮਜ਼ ਦੀ ਅਗਵਾਈ ਵਿਚ ਗੈਰਕਾਨੂੰਨੀ ਖੁਦਾਈ ਸਬੰਧੀ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੀਆਂ ਵੱਖ-ਵੱਖ ਥਾਵਾਂ 'ਤੇ ਅਚਨਚੇਤ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਦਸੂਹਾ ਸਬ ਡਵੀਜ਼ਨ ਦੇ ਪਿੰਡ ਰੜਾ, ਟਾਹਲੀ, ਅਬਦੁੱਲਾਪੁਰ, ਗੜ੍ਹਦੀਵਾਲਾ ਅਤੇ ਦਾਤਾ ਨੰਗਲ ਵਿਖੇ ਕੀਤੀ ਗਈ ਖੱਡਾਂ ਦੀ ਛਾਪੇਮਾਰੀ ਦੌਰਾਨ ਪਿੰਡ ਦਾਤਾ ਨੰਗਲ ਵਿਖੇ ਨਜਾਇਜ਼ ਮਾਈਨਿੰਗ ਕਰਦੀਆਂ 2 ਟਰੈਕਟਰ-ਟਰਾਲੀਆਂ ਫੜੀਆਂ ਗਈਆਂ ਹਨ। ਇਸ ਦੇ ਤਹਿਤ ਥਾਣਾ ਗੜ੍ਹਦੀਵਾਲਾ ਵਿਖੇ 2 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਪਿੰਡ ਅਬਦੁਲਾਪੁਰ ਵਿਖੇ ਵੀ ਰੇਤਾਂ ਨਾਲ ਭਰੀ ਇੱਕ ਟਰੈਕਟਰ ਟਰਾਲੀ ਕਾਬੂ ਕਰਕੇ ਥਾਣਾ ਟਾਂਡਾ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ ਦੀ ਅਗਾਵਈ ਵਿੱਚ ਹੁਸ਼ਿਆਰਪੁਰ ਦੇ ਪਿੰਡ ਲਾਚੋਵਾਲ, ਹਰਦੋਖਾਨਪੁਰ, ਸ਼ੇਰਗੜ੍ਹ, ਹਰਗੜ੍ਹ, ਲਾਂਬੜਾ ਚੋਅ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਅਮਿਤ ਮਹਾਜਨ ਦੀ ਅਗਾਵਈ ਵਿੱਚ ਸਬਡਵੀਜ਼ਨ ਮੁਕੇਰੀਆਂ ਦੇ ਕਸਬਾ ਹਾਜੀਪੁਰ, ਦਗਨ, ਸੰਧਵਾਲ ਅਤੇ ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਸਬਡਵੀਜ਼ਨ ਗੜ੍ਹਸ਼ੰਕਰ ਦੇ ਪਿੰਡ ਜੇਜੋਂ ਅਤੇ ਮਾਹਿਲਪੁਰ ਵਿਖੇ ਖੱਡਾਂ ਦੀ ਚੈਕਿੰਗ ਦੌਰਾਨ ਮੌਕੇ 'ਤੇ ਕੋਈ ਵੀ ਗੈਰ ਕਾਨੂੰਨੀ ਮਾਈਨਿੰਗ ਨਹੀਂ ਹੁੰਦੀ ਪਾਈ ਗਈ।
ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਰੇਤੇ ਦੀ ਗੈਰ-ਕਾਨੂੰਨੀ ਖੁਦਾਈ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਭਵਿੱਖ ਵਿੱਚ ਵੀ ਛਾਪੇਮਾਰੀ ਜਾਰੀ ਰਹੇਗੀ। ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਖੇਤਰ ਵਿੱਚ ਹੁੰਦੀ ਨਜਾਇਜ਼ ਮਾਈਨਿੰਗ ਸਬੰਧੀ ਸੂਚਨਾ ਸਬੰਧਤ ਐਸ.ਡੀ.ਐਮਜ਼ ਅਤੇ ਥਾਣਾ ਮੁੱਖੀ ਨੂੰ ਦੇ ਸਕਦੇ ਹਨ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।

No comments:
Post a Comment