ਹੁਸ਼ਿਆਰਪੁਰ 27 ਮਾਰਚ: ਜਿਲਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਫੌਜ਼ਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਈਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤੇ ਗਏ ਹਨ ਕਿ ਪਤੰਗਾਂ ਉਡਾਉਣ ਸੰਥੈਟਿਕ / ਪਲਾਸਟਿਕ ਦੀ ਬਣੀ ਡੋਰ ਦੀ ਵਰਤੋਂ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉਂਗਲਾਂ ਕੱਟਣ, ਸਾਈਕਲ ਅਤੇ ਸਕੂਟਰ / ਮੋਟਰ ਸਾਈਕਲ ਚਾਲਕਾਂ ਦੇ ਗੱਲ ਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ। ਇਸ ਡੋਰ ਨਾਲ ਪੰਛੀ ਵੀ ਫਸ ਜਾਂਦੇ ਹਨ ਜਿਸ ਨਾਲ ਉਹ ਜਖਮੀ ਜਾਂ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ। ਮਰੇ ਹੋਏ ਪੰਛੀਆਂ ਦੇ ਰੁੱਖਾਂ 'ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ 'ਤੇ ਲਾਗੂ ਨਹੀਂ ਹੋਵੇਗੀ।
ਇਹ ਹੁਕਮ 20 ਮਈ 2017 ਤੱਕ ਲਾਗੂ ਰਹੇਗਾ ।
ਇਹ ਹੁਕਮ 20 ਮਈ 2017 ਤੱਕ ਲਾਗੂ ਰਹੇਗਾ ।
No comments:
Post a Comment