ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੇਬਰ ਠੇਕੇਦਾਰਾਂ ਅਤੇ ਟਰਾਂਸਪੋਰਟਰਾਂ ਨਾਲ ਕੀਤੀ ਬੈਠਕ
ਹੁਸ਼ਿਆਰਪੁਰ, 28 ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਣਕ ਦੀ ਢੋਆ ਢੁਆਈ ਅਤੇ ਲਿਫਟਿੰਗ ਸਬੰਧੀ ਲੇਬਰ ਠੇਕੇਦਾਰ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਣਕ ਦੀ ਲਿਫਟਿੰਗ ਲਈ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਕ ਯੋਜਨਾਬਧ ਤਰੀਕੇ ਨਾਲ ਕਣਕ ਦੀ ਲਿਫਟਿੰਗ ਅਤੇ ਢੋਆਂ ਢੁਆਈ ਲਈ ਸਾਰੇ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਨੇ ਲੇਬਰ ਠੇਕੇਦਾਰਾਂ ਅਤੇ ਟਰਾਂਸਪੋਰਟਰਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਇਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਕਿਹਾ ਕਿ ਲੇਬਰ ਠੇਕੇਦਾਰ ਮੰਡੀਆਂ ਵਿੱਚ ਲਿਫਟਿੰਗ ਅਤੇ ਢੋਆ ਢੁਆਈ ਦਾ ਕੰਮ ਮਿਲ ਕੇ ਕਰਨ ਤਾਂ ਜੋ ਕਣਕ ਦੀ ਖਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਨੂੰ ਵੀ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਟਰਾਂਸਪੋਰਟਰ ਅਤੇ ਲੇਬਰ ਲਈ ਸਾਰੀਆਂ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ।
ਇਸ ਮੌਕੇ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਸ੍ਰੀ ਹਰਬੰਸ ਸਿੰਘ, ਸਹਾਇਕ ਖੁਰਾਕ ਤੇ ਸਪਲਾਈ ਅਫ਼ਸਰ ਸ੍ਰੀ ਅਮਿਤ ਭੱਟੀ, ਇੰਸਪੈਕਟਰ ਮੁਨੀਸ਼ ਬਸੀ ਅਤੇ ਹੋਰ ਸਬੰਧਤ ਅਧਿਕਾਰੀ ਸ਼ਾਮਲ ਸਨ।

No comments:
Post a Comment