ਪਹਿਲਾਂ ਵੀ ਦਾਨ ਕੀਤੀ ਗਈ 22 ਲੱਖ ਰੁਪਏ ਨਾਲ ਕੀਤੇ ਜਾ ਰਹੇ ਹਨ ਸਮਾਜ ਸੇਵਾ ਦੇ ਕੰਮ
ਹੁਸ਼ਿਆਰਪੁਰ, 19 ਅਪ੍ਰੈਲ: ਉਘੇ ਸਮਾਜ ਸੇਵਕ ਐਨ.ਆਰ.ਆਈ. ਸ਼੍ਰੀ ਪਿਆਰੇ ਲਾਲ ਸੈਣੀ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਸਮਾਜ ਭਲਾਈ ਦੇ ਕੰਮਾ ਵਾਸਤੇ 1 ਕਰੋੜ ਰੁਪਏ ਦਾ ਚੈੱਕ ਦਾਨ ਵਜੋਂ ਭੇਂਟ ਕੀਤਾ ਹੈ। ਉਨ੍ਹਾਂ ਵਲੋਂ ਪਹਿਲਾਂ ਵੀ ਰੈਡ ਕਰਾਸ ਸੁਸਾਇਟੀ ਨੂੰ 22 ਲੱਖ ਰੁਪਏ ਦੀ ਰਾਸ਼ੀ ਦਾਨ ਵਜੋਂ ਦਿੱਤੀ ਗਈ ਸੀ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਨਰੇਸ਼ ਗੁਪਤਾ ਨੇ ਦੱਸਿਆ ਕਿ ਮਾਣਯੋਗ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਜੀ ਦੇ ਮਾਰਗ ਦਰਸ਼ਨ ਹੇਠ ਸਮਾਜ ਸੇਵਕ ਐਨ.ਆਰ.ਆਈ ਸ਼੍ਰੀ ਪਿਆਰੇ ਲਾਲ ਸੈਣੀ ਵਲੋਂ ਦਾਨ ਕੀਤੀ ਗਈ 1 ਕਰੋੜ ਦੀ ਰਾਸ਼ੀ ਨਾਲ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀਆਂ ਲੋਕ/ਸਮਾਜ ਭਲਾਈ ਸਕੀਮਾਂ ਲਈ ਵਰਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਹ ਰਾਸ਼ੀ ਨੂੰ ਗਰੀਬ ਅਤੇ ਮੈਰੀਟੋਰੀਅਸ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਲਈ ਆਰਥਿਕ ਸਹਾਇਤਾ, ਅਨਾਥ ਆਸ਼ਰਮ, ਯੁਵਨਾਈਲ ਹੋਮ ਦੇ ਬੱਚਿਆਂ ਦੀ ਪੜਾਈ, ਕਿਡਨੀ ਫੇਲ ਗਰੀਬ ਮਰੀਜਾਂ ਦੇ ਮੁਫ਼ਤ ਡਾਇਲਸਿਸ, ਬੇਸਹਾਰਾ ਬਜੁਰਗਾਂ ਦੀ ਸਿਹਤ ਅਤੇ ਸਮਾਜਿਕ ਸੁਰੱਖਿਆ, ਸਰੀਰਕ ਤੌਰ ਤੇ ਅਪੰਗ ਬੱਚਿਆਂ ਦੇ ਅੰਗਾਂ ਦੀ ਸ਼ਕਲ ਸੁਧਾਰ ਅਤੇ ਜ਼ਿਲ੍ਹਾ ਰੈਡ ਕਰਾਸ ਵਲੋਂ ਚਲਾਏ ਜਾ ਰਹੇ ਸਿਹਤ ਕੇਂਦਰਾਂ ਦੀਆਂ ਬਿਲਡਿੰਗਾਂ ਦੀ ਰਿਪੇਅਰ, ਰੰਗਰੋਗਨ ਅਤੇ ਸਾਜੋ ਸਮਾਨ ਦੀ ਖਰੀਦ ਕਰਨ ਤੋਂ ਇਲਾਵਾ ਸ਼੍ਰੀ ਪਿਆਰੇ ਲਾਲ ਸੈਣੀ ਵੱਲੋਂ ਦਿੱਤੀ ਗਈ ਦੁਕਾਨ ਵਿੱਚ 1 ਹੋਮਿਓਪੇਥਿਕ ਡਿਸਪੈਂਸਰੀ ਚਾਲੂ ਕਰਨ ਲਈ ਵਰਤਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸ਼੍ਰੀ ਪਿਆਰੇ ਲਾਲ ਸੈਣੀ ਵਲੋਂ ਦਾਨ ਕੀਤੀ ਗਈ 22 ਲੱਖ ਰੁਪਏ ਦੀ ਰਾਸ਼ੀ ਨੂੰ ਕਿਡਨੀ ਫੇਲ ਗਰੀਬ ਮਰੀਜਾਂ ਦੇ ਮੁਫ਼ਤ ਡਾਇਲਸਿਸ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਸਕੂਲਾਂ ਦੇ ਦੱਸਵੀਂ, ਬਾਰਵੀਂ ਮੈਡੀਕਲ ਅਤੇ ਬਾਰਵੀਂ ਨਾਨ ਮੈਡੀਕਲ ਸਟਰੀਮ ਵਿਚੋਂ ਪਹਿਲੇ ਦਰਜੇ ਪ੍ਰਾਪਤ ਕਰਨ ਵਾਲੇ 3 ਲੜਕਿਆਂ ਨੂੰ ਹਰ ਸਾਲ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਸਨਮਾਨਿਤ ਕਰਨ ਅਤੇ ਜ਼ਿਲ੍ਹਾ ਰੈਡ ਕਰਾਸ ਦੀਆਂ ਬਿਲਡਿੰਗਾਂ ਨੂੰ ਰੰਗ ਰੋਗਨ ਅਤੇ ਰਿਪੇਅਰ ਕਰਨ ਲਈ ਪ੍ਰਯੋਗ ਕੀਤਾ ਜਾਂਦਾ ਹੈ।

No comments:
Post a Comment