92.97 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ
-ਕਿਸਾਨਾਂ ਨੂੰ ਮੰਡੀਆਂ 'ਚ ਸੁੱਕੀ ਕਣਕ ਹੀ ਲਿਆਉਣ ਦੀ ਅਪੀਲ
ਹੁਸ਼ਿਆਰਪੁਰ, 23 ਅਪ੍ਰੈਲ :ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਹੁਣ ਤੱਕ 112241 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿਚ ਪਨਗਰੇਨ ਨੇ 21057, ਮਾਰਕਫੈਡ ਨੇ 19019, ਪਨਸਪ ਨੇ 21350, ਪੰਜਾਬ ਐਗਰੋ ਨੇ 9500, ਐਫ.ਸੀ.ਆਈ ਨੇ 25704, ਜਦਕਿ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 14538 ਅਤੇ ਵਪਾਰੀਆਂ ਵਲੋਂ 1073 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨ ਤੱਕ ਸਬੰਧਤ ਵਿਭਾਗ ਵਲੋਂ ਕਿਸਾਨਾਂ ਨੂੰ 92.97 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਕੁੱਲ 62 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਕਣਕ ਦੀ ਖਰੀਦ ਨਿਰਵਿਘਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਮੇ-ਸਿਰ ਲਿਫਟਿੰਗ ਵੀ ਯਕੀਨੀ ਬਣਾ ਲਈ ਗਈ ਹੈ ਅਤੇ ਹੁਣ ਤੱਕ 53150 ਮੀਟਰਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਅਦਾਇਗੀ ਲਈ ਸਮਾਂ-ਸੀਮਾ ਨਿਰਧਾਰਿਤ ਕੀਤੀ ਗਈ ਹੈ ਅਤੇ ਜ਼ਿਲ੍ਹੇ ਵਿਚ ਫੂਡ ਤੇ ਸਿਵਲ ਸਪਲਾਈ ਵਿਭਾਗ ਵਲੋਂ ਇਸ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ, ਜਿਸ ਸਦਕਾ 92.97 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਜਿੱਥੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਪੀਣ ਵਾਲੇ ਪਾਣੀ, ਬਿਜਲੀ, ਸਾਫ-ਸਫਾਈ, ਤਰਪਾਲਾਂ ਆਦਿ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ, ਉਥੇ ਲੋੜੀਂਦੇ ਬਾਰਦਾਨੇ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ।
ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਖਰੀਦ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਕੋਈ ਦਿੱਕਤ ਨਾ ਆ ਸਕੇ। ਉਨ੍ਹਾਂ ਖਰੀਦ ਪ੍ਰਬੰਧਾਂ ਵਿਚ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਖੱਜਲ-ਖੁਆਰੀ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਆਪਸੀ ਤਾਲਮੇਲ ਨਾਲ ਕਣਕ ਦੇ ਸੀਜ਼ਨ ਨੂੰ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ 3,26,095 ਮੀਟਰਕ ਟਨ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ, ਜਦਕਿ ਪਿਛਲੇ ਸਾਲ 2,83,561 ਮੀਟਰਕ ਟਨ ਕਣਕ ਦੀ ਪੈਦਾਵਾਰ ਹੋਈ ਸੀ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਕਣਕ ਦੀ ਫਸਲ ਸੁਕਾ ਕੇ ਹੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਰਾਤ ਵੇਲੇ ਅਤੇ ਤੜਕਸਾਰ ਕਣਕ ਦੀ ਕਟਾਈ ਨਾ ਕੀਤੀ ਜਾਵੇ, ਕਿਉਂਕਿ ਇਸ ਸਮੇਂ ਦੌਰਾਨ ਕੀਤੀ ਕਟਾਈ ਨਾਲ ਨਮੀ ਜ਼ਿਆਦਾ ਹੁੰਦੀ ਹੈ ਅਤੇ ਕਿਸਾਨ ਨੂੰ ਨਮੀ ਵਾਲੀ ਫਸਲ ਸੁੱਕਣ ਤੱਕ ਮੰਡੀਆਂ ਵਿਚ ਰਹਿਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਸੁੱਕੀ ਕਣਕ ਦੀ ਫਸਲ ਲਿਆਉਣ ਨਾਲ ਕਿਸਾਨਾਂ ਨੂੰ ਜ਼ਿਆਦਾ ਦੇਰ ਮੰਡੀਆਂ ਵਿਚ ਨਹੀਂ ਰਹਿਣਾ ਪਵੇਗਾ, ਇਸ ਲਈ ਗਿੱਲੀ ਫਸਲ ਬਿਲਕੁੱਲ ਨਾ ਕੱਟੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ/ਨਾੜ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਕਰਨ ਵਾਲੇ ਕਿਸਾਨ ਨੂੰ 2500 ਤੋਂ ਲੈਕੇ 15 ਹਜ਼ਾਰ ਤੱਕ ਜ਼ੁਰਮਾਨਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ।

No comments:
Post a Comment