-ਟਰੈਫਿਕ ਨਿਯਮਾਂ ਬਾਰੇ ਜਾਗਰੂਕਤ ਜ਼ਰੂਰੀ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 11 ਅਪ੍ਰੈਲ: ਜ਼ਿਲ੍ਹਾ ਟਰਾਂਸਪੋਰਟ ਵਿਭਾਗ ਵਲੋਂ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 16 ਵਾਹਨਾਂ ਦੇ ਚਲਾਨ ਕੱਟੇ ਗਏ, ਜਿਨ੍ਹਾਂ ਵਿੱਚ 4 ਟਰੱਕ, 5 ਸਕੂਲੀ ਬੱਸਾਂ, 4 ਟਰੈਕਟਰ-ਟਰਾਲੀਆਂ ਅਤੇ 3 ਪਿਕਅੱਪ ਗੱਡੀਆਂ ਸਨ। ਵਾਹਨਾਂ ਦੀ ਚੈਕਿੰਗ ਦੌਰਾਨ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਖੁਦ ਸ਼ਾਮਲ ਸਨ।
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਟਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਬਹੁਤ ਜ਼ਰੂਰੀ ਹੈ, ਇਸ ਲਈ ਵਾਹਨ ਚਾਲਕਾਂ ਨੂੰ ਨਿਯਮਾਂ ਬਾਰੇ ਗਿਆਨ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਟਰੈਫ਼ਿਕ ਜਾਗਰੂਕਤਾ ਸਬੰਧੀ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ 'ਸੇਫ਼ ਸਕੂਲ ਵਾਹਨ ਸਕੀਮ' ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ ਅਤੇ ਜਿਹੜੇ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ, ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਆਪਣੇ ਵਾਹਨ ਸੜਕ 'ਤੇ ਲਿਆਉਣ ਤੋਂ ਪਹਿਲਾਂ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਅਤੇ ਇਸ ਦੀ ਪਾਲਣਾ ਨਾਲ ਸੜਕ ਹਾਦਸੇ ਘੱਟ ਸਕਦੇ ਹਨ ਅਤੇ ਹਰੇਕ ਵਿਅਕਤੀ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ, ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਓਵਰ ਲੋਡਿਡ ਵਾਹਨਾਂ 'ਤੇ ਵੀ ਸਖ਼ਤੀ ਵਰਤੀ ਜਾਵੇਗੀ, ਤਾਂ ਜੋ ਇਨ੍ਹਾਂ ਕਾਰਨ ਹੁੰਦੇ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ।
ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਨੇ ਦੱਸਿਆ ਕਿ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਗਈ ਸੀ, ਜਿਸ ਦੌਰਾਨ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ 5 ਸਕੂਲੀ ਬੱਸਾਂ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤੋਂ ਇਲਾਵਾ 4 ਟਰੱਕ, 4 ਟਰੈਕਟਰ-ਟਰਾਲੀਆਂ ਅਤੇ 3 ਪਿਕਅੱਪ ਵਾਹਨਾਂ ਦੇ ਵੀ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਚੈਕਿੰਗ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ।

No comments:
Post a Comment