ਤਲਵਾੜਾ, 21 ਅਪ੍ਰੈਲ: ਸ: ਹਰਚਰਨ ਸਿੰਘ ਭੁੱਲਰ ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋ ਜਾਰੀ ਪ੍ਰੈਸ ਨੋਟ ਰਾਂਹੀ ਦੱਸਿਆ ਗਿਆ ਕਿ ਜਿਲਾ ਹੁਸ਼ਿਆਰਪੁਰ ਅੰਦਰ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੌਰਾਨ ਪੁਲਿਸ
ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਸ਼੍ਰੀ ਹਰਪ੍ਰੀਤ ਸਿੰਘ ਮੰਡੇਰ ਪੀ.ਪੀ.ਐਸ. ਪੁਲਿਸ ਕਪਤਾਨ ਤਫਤੀਸ਼ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਦੀ ਪੁਲਿਸ ਪਾਰਟੀ ਵਲੋਂ ਇਕ ਸਕੂਟਰ ਸਵਾਰ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕਬਜੇ ਵਿੱਚੋਂ 250 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ।
ਸ: ਭੂੱਲਰ ਨੇ ਇਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 20ਫ਼4ਫ਼17 ਨੂੰ ਇੰਸਪੈਕਟਰ ਗੁਰਿੰਦਰ ਸਿੰਘ ਬੱਲ, ਇੰਚਾਰਜ ਸੀ.ਆਈ.ਏ. ਸਟਾਫ ਹੁਸ਼ਿਆਰਪੁਰ ਦੀ ਅਗਵਾਈ ਹੇਠ ਏ.ਐਸ.ਆਈ ਸਤਵਿੰਦਰ ਸਿੰਘ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਦੀ ਪੁਲਿਸ ਪਾਰਟੀ ਵਲੋਂ ਗੜ੍ਹਸ਼ੰਕਰ ਤੋਂ ਬੰਗਾ ਰੋਡ ਅੱਡਾ ਚੌੜਾ ਵਿਖੇ ਨਾਕਾਬੰਦੀ ਲਗਾਈ ਹੋਈ ਸੀ ਤਾਂ ਨਾਕਾਬੰਦੀ ਦੋਰਾਨ ਇੱਕ ਪਲੇਜਰ ਸਕੂਟਰ ਨੰਬਰ ਪੀ.ਬੀ. 32-4192 ਪਰ ਪਿੰਡ ਚੌੜਾ ਵਲੋਂ ਆ ਰਹੇ ਨੌਜਵਾਨ ਸਤਨਾਮ ਸਿੰਘ ਉਰਫ ਬੱਬੀ ਪੁੱਤਰ ਗੁਰਦੇਵ ਸਿੰਘ ਕੋਮ ਸਾਂਸੀ ਵਾਸੀ ਥਾਂਦੀਆਂ ਥਾਣਾ ਬੰਗਾ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਲਾਸ਼ੀ ਕਰਨ ਤੇ ਉਸ ਪਾਸੋਂ 250 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਇਸ ਸਬੰਧ ਵਿੱਚ ਥਾਣਾ ਗੜ੍ਹਸ਼ੰਕਰ ਵਿਖੇ ਮੁੱਕਦਮਾ ਨੰਬਰ 66 ਮਿਤੀ 20-4-17 ਅ.ਧ. 21-61-85 ਐਨ.ਡੀ.ਪੀ.ਐਸ. ਐਕਟ ਦਰਜ ਕੀਤਾ ਗਿਆ ਹੈ। ਦੋਸ਼ੀ ਸਤਨਾਮ ਸਿੰਘ ਉਰਫ ਬੱਬੀ ਨੇ ਮੁੱਢਲੀ ਪੁੱਛ-ਗਿੱਛ ਦੌਰਾਨ ਮੰਨਿਆ ਕਿ ਉਹ ਪਿਛਲੇ 7ਫ਼8 ਮਹੀਨੇ ਤੋਂ ਫਿਲੋਰ ਨੇੜੇ ਤੋਂ ਹੈਰੋਇਨ ਲਿਆ ਕੇ ਥਾਣਾ ਗੜ੍ਹਸ਼ੰਕਰ ਅਤੇ ਬੰਗਾ ਦੇ ਇਲਾਕਾ ਵਿੱਚ ਗਾਹਕਾਂ ਨੂੰ ਵੇਚਦਾ ਸੀ। ਉਹ ਜਲਦੀ ਪੈਸੇ ਕਮਾਉਣ ਦੀ ਲਾਲਸਾ ਵਿੱਚ ਇਸ ਧੰਦੇ ਵਿੱਚ ਪੈ ਗਿਆ ਸੀ। ਜਿਸ ਪਾਸੋਂ ਹੋਰ ਪੁੱਛਗਿਛ ਜਾਰੀ ਹੈ ਅਤੇ ਇਸ ਦੇ ਸਾਬਕਾ ਰਿਕਾਰਡ ਬਾਰੇ ਵੀ ਛਾਣਬੀਣ ਕੀਤੀ ਜਾ ਰਹੀ ਹੈ।

No comments:
Post a Comment