- ਸਬੰਧਤ ਧਿਰਾਂ ਨੂੰ 1,77,48,495 ਰੁਪਏ ਦੀ ਰਾਸ਼ੀ ਦੇ ਕਲੇਮ ਦੁਆਏ ਗਏ
ਹੁਸ਼ਿਆਰਪੁਰ, 8 ਅਪ੍ਰੈਲ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਜਸਟਿਸ ਐਸ.ਐਸ. ਸਾਰੋ. ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿੱਚ ਸਾਲ 2017 ਦੀ ਦੂਜੀ ਮਾਸਿਕ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਲੋਕ ਅਦਾਲਤ ਵਿੱਚ ਮਾਨਯੋਗ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੁਨੀਲ ਕੁਮਾਰ ਅਰੋੜਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 6 ਬੈਂਚਾਂ ਦਾ ਅਤੇ ਦਸੂਹਾ, ਮੁਕੇਰੀਆਂ ਤੇ ਗੜ੍ਹਸ਼ੰਕਰ ਵਿਖੇ 1-1 ਬੈਂਚਾਂ ਦਾ ਗਠਨ ਕੀਤਾ ਗਿਆ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ. ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਸੈਕਸ਼ਨ 138 ਐਨ.ਆਈ ਐਕਟ ਕੇਸ, ਬੈਂਕ ਰਿਕਵਰੀ, ਲੇਬਰ, ਕਰੀਮੀਨਲ ਕੰਪਾਊਂਡ ਓਫੈਂਸ ਕੇਸ, ਵਿਆਹ-ਸ਼ਾਦੀ ਦੇ ਕੇਸ, ਬਿਜਲੀ ਤੇ ਪਾਣੀ ਦੇ ਬਿੱਲਾਂ ਸਬੰਧੀ, ਸਰਵਿਸ ਮੈਂਟਰ ਰਿਲੇਟਡ ਪੇ ਅਤੇ ਅਲਾਊਂਸ ਅਤੇ ਸਿਵਲ ਕੇਸਾਂ ਦੀ ਸੁਣਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕੌਮੀ ਮਾਸਿਕ ਲੋਕ ਅਦਾਲਤ ਵਿੱਚ 425 ਕੇਸਾਂ ਦੀ ਸੁਣਵਾਈ ਹੋਈ, ਜਿਨਾਂ ਵਿੱਚੋਂ 123 ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਅਤੇ ਧਿਰਾਂ ਨੂੰ 1,77,48,495 ਰੁਪਏ ਦੀ ਰਾਸ਼ੀ ਦੇ ਕਲੇਮ ਦੁਆਏ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 27 ਟਰੈਫਿਕ ਚਲਾਨ ਵੀ ਭੁਗਤਾਏ ਗਏ ਅਤੇ 66 ਪੀ ਲਿਟਿਗੇਟਿਵ ਕੇਸਾਂ ਦਾ ਵੀ ਨਿਪਟਾਰਾ ਕੀਤਾ ਗਿਆ। ਇਸ ਕੌਮੀ ਨੈਸ਼ਨਲ ਲੋਕ ਅਦਾਲਤ ਦੇ ਤਹਿਤ ਪ੍ਰੀ ਲੋਕ ਅਦਾਲਤਾਂ ਵੀ ਸਮੇਂ-ਸਮੇਂ 'ਤੇ ਲਗਾਈਆਂ ਗਈਆਂ ਸਨ, ਜਿਨ੍ਹਾਂ ਵਿੱਚ 385 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਸੀ।

No comments:
Post a Comment