-1.10 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ
-ਜ਼ਿਲ੍ਹੇ 'ਚ 3,26,095 ਮੀਟਰਕ ਟਨ ਪੈਦਾਵਾਰ ਹੋਣ ਦੀ ਸੰਭਾਵਨਾ
-ਕਿਸਾਨਾਂ ਨੂੰ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ
ਹੁਸ਼ਿਆਰਪੁਰ, 17 ਅਪ੍ਰੈਲ: ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਹੁਣ ਤੱਕ 4602 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿਚ ਪਨਗਰੇਨ ਨੇ 675, ਮਾਰਕਫੈਡ ਨੇ 613, ਪਨਸਪ ਨੇ 438, ਪੰਜਾਬ ਐਗਰੋ ਨੇ 360, ਐਫ.ਸੀ.ਆਈ ਨੇ 1790, ਜਦਕਿ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 726 ਮੀਟਰਕ ਟਨ ਕਣਕ ਦੀ ਖਰੀਦ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨ ਤੱਕ ਸਬੰਧਤ ਵਿਭਾਗ ਵਲੋਂ ਕਿਸਾਨਾਂ ਨੂੰ 1.10 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਕੁੱਲ 62 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ 1 ਲੱਖ 45 ਹਜ਼ਾਰ ਹੈਕਟੇਅਰ ਰਕਬੇ ਵਿਚ ਕਣਕ ਦੀ ਕਾਸ਼ਤ ਤੋਂ 3,26,095 ਮੀਟਰਿਕ ਟਨ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 2016-17 ਵਿਚ 1 ਲੱਖ 45 ਹਜ਼ਾਰ ਹੈਕਟੇਅਰ ਰਕਬੇ ਵਿਚੋਂ 2,83,561 ਮੀਟਰਕ ਟਨ ਕਣਕ ਦੀ ਪੈਦਾਵਾਰ ਹੋਈ ਸੀ।
ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਕਣਕ ਦੀ ਖਰੀਦ ਲਈ ਪਹਿਲਾਂ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 50 ਫੀਸਦੀ ਲਿਫਟਿੰਗ ਵੀ ਯਕੀਨੀ ਬਣਾ ਲਈ ਗਈ ਹੈ ਅਤੇ ਬਾਰਦਾਨੇ ਦੀ ਵੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਸਾਰੀਆਂ ਮੰਡੀਆਂ ਵਿਚ ਪੀਣ ਵਾਲੇ ਪਾਣੀ, ਬਿਜਲੀ, ਸਾਫ-ਸਫਾਈ, ਤਰਪਾਲਾਂ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ ਉਥੇ ਲੋੜੀਂਦੇ ਬਾਰਦਾਨੇ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਅਦਾਇਗੀ ਲਈ ਸਮਾਂ ਸੀਮਾ ਨਿਰਧਾਰਿਤ ਕੀਤੀ ਗਈ ਹੈ ਅਤੇ ਜ਼ਿਲ੍ਹੇ ਵਿਚ ਫੂਡ ਤੇ ਸਿਵਲ ਸਪਲਾਈ ਵਿਭਾਗ ਵਲੋਂ ਇਸ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਸਬੰਧਿਤ ਐਸ.ਡੀ.ਐੈਮਜ਼ ਵਲੋਂ ਵੀ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਪਸੀ ਤਾਲਮੇਲ ਨਾਲ ਕਣਕ ਦੇ ਸੀਜ਼ਨ ਨੂੰ ਨੇਪਰੇ ਚਾੜ੍ਹਿਆ ਜਾਵੇ, ਤਾਂ ਜੋ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਵੇਲੇ ਕਣਕ ਦੀ ਕਟਾਈ ਨਾ ਕਰਨ ਅਤੇ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਸੁੱਕੀ ਕਣਕ ਦੀ ਫਸਲ ਲਿਆਉਣ ਨਾਲ ਕਿਸਾਨਾਂ ਨੂੰ ਜ਼ਿਆਦਾ ਦੇਰ ਮੰਡੀਆਂ ਵਿਚ ਨਹੀਂ ਰਹਿਣਾ ਪਵੇਗਾ, ਇਸ ਲਈ ਗਿੱਲੀ ਫਸਲ ਕੱਟਣ ਤੋਂ ਗੁਰੇਜ਼ ਕੀਤਾ ਜਾਵੇ।

ਵਿਪੁਲ ਉਜਵਲ ਡਿਪਟੀ ਕਮਿਸ਼ਨਰ |

No comments:
Post a Comment