-ਹੁਸ਼ਿਆਰਪੁਰ ਜ਼ਿਲ੍ਹੇ ਸਮੇਤ 10 ਜ਼ਿਲ੍ਹਿਆਂ ਦੇ ਨੌਜਵਾਨ ਹੋ ਸਕਦੇ ਹਨ ਭਰਤੀ
-ਹੁਸ਼ਿਆਰਪੁਰ ਜ਼ਿਲ੍ਹੇ ਦੇ ਉਮੀਦਵਾਰਾਂ ਦਾ ਸਰੀਰਕ ਟੈਸਟ 5 ਮਈ ਨੂੰ
ਹੁਸ਼ਿਆਰਪੁਰ, 24 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਰਾਜਾਸਾਂਸੀ (ਅੰਮ੍ਰਿਤਸਰ) ਵਿਖੇ ਹਵਾਈ ਫੌਜ ਵਿਚ ਏਅਰਮੈਨਜ਼ ਦੀ ਭਰਤੀ ਲਈ ਰੈਲੀ 5 ਮਈ ਤੋਂ 9 ਮਈ ਤੱਕ ਕੀਤੀ ਜਾ ਰਹੀ ਹੈ, ਜਿਸ ਵਿਚ ਹੁੁਸ਼ਿਆਰਪੁਰ ਜ਼ਿਲ੍ਹੇ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਦੇ ਨੌਜਵਾਨ ਭਰਤੀ ਹੋ ਸਕਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜ਼ਿਲ੍ਹਿਆਂ ਵਿਚ ਹੁਸ਼ਿਆਰਪੁਰ ਤੋਂ ਇਲਾਵਾ ਅੰਮ੍ਰਿਤਸਰ, ਮੁਕਤਸਰ, ਫਿਰੋਜ਼ਪੁਰ, ਮੋਗਾ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ ਅਤੇ ਫਰੀਦਕੋਟ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਏਅਰਮੈਨ ਦੀ ਇਹ ਭਰਤੀ ਗੈਰ-ਤਕਨੀਕੀ ਵਰਗ ਵਿਚ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 7 ਜੁਲਾਈ 1997 ਤੋਂ 20 ਦਸੰਬਰ 2000 ਵਿਚਾਲੇ ਜਨਮ ਲੈਣ ਵਾਲੇ ਨੌਜਵਾਨ, ਜੋ ਕਿਸੇ ਵੀ ਵਿਸ਼ੇ ਵਿਚ 50 ਫੀਸਦੀ ਨੰਬਰਾਂ ਨਾਲ ਬਾਰ੍ਹਵੀਂ ਪਾਸ ਹੋਣ ਅਤੇ ਉਨ੍ਹਾਂ ਦੇ ਅੰਗਰੇਜ਼ੀ ਵਿਚੋਂ 50 ਫੀਸਦੀ ਅੰਕ ਹੋਣ, ਉਹ ਰੈਲੀ ਵਿਚ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦਾ ਕੱਦ 152.2 ਸੈਂਟੀਮੀਟਰ ਤੋਂ ਘੱਟ ਨਹੀਂ ਹੋਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਹਰੇਕ ਉਮੀਦਵਾਰ ਨੂੰ ਲਿਖਤੀ ਟੈਸਟ ਤੋਂ ਪਹਿਲਾਂ ਸਰੀਰਕ ਟੈਸਟ ਪਾਸ ਕਰਨਾ ਜ਼ਰੂਰੀ ਹੋਵੇਗਾ ਅਤੇ 1.6 ਕਿਲੋਮੀਟਰ ਦੌੜ 5 ਮਿੰਟ 40 ਸੈਕਿੰਡ ਵਿਚ ਪੂਰੀ ਕਰਨ ਵਾਲੇ ਨੌਜਵਾਨ ਹੀ ਸਰੀਰਕ ਟੈਸਟ ਵਿਚ ਸ਼ਾਮਿਲ ਹੋ ਸਕਣਗੇ। ਉਨ੍ਹਾਂ ਦੱਸਿਆ ਕਿ ਜੋ ਉਮੀਦਵਾਰ ਸਰੀਰਕ ਟੈਸਟ ਪਾਸ ਕਰ ਲੈਣਗੇ, ਉਨ੍ਹਾਂ ਦਾ ਲਿਖਤੀ ਟੈਸਟ ਲਿਆ ਜਾਵੇਗਾ ਅਤੇ ਐਨ. ਸੀ. ਸੀ. ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਵਿਸ਼ੇਸ਼ ਤਰਜ਼ੀਹ ਵੀ ਦਿੱਤੀ ਜਾਣੀ ਹੈ।
ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਸਮੇਤ 5 ਜ਼ਿਲ੍ਹਿਆਂ ਅੰਮ੍ਰਿਤਸਰ, ਮੁਕਤਸਰ, ਫਿਰੋਜ਼ਪੁਰ ਅਤੇ ਮੋਗਾ ਦੇ ਉਮੀਦਵਾਰਾਂ ਦਾ ਸਰੀਰਕ ਟੈਸਟ 5 ਮਈ ਨੂੰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਰਤੀ ਦਾ ਕੰਮ ਸਵੇਰੇ 5 ਵਜੇ ਤੋਂ ਸ਼ੁਰੂ ਹੋਵੇਗਾ, ਇਸ ਲਈ ਸਾਰੇ ਉਮੀਦਵਾਰ ਸਮੇਂ-ਸਿਰ ਪਹੁੰਚਣ। ਉਨ੍ਹਾਂ ਦੱਸਿਆ ਕਿ ਹਵਾਈ ਫੌਜ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਾਰੇ ਉਮੀਦਵਾਰ ਭੱਜਣ ਲਈ ਸਪੋਰਟਸ ਕਿੱਟ, ਡੋਮੀਸਾਈਲ ਸਰਟੀਫਿਕੇਟ, ਜਨਮ ਤਾਰੀਕ ਪ੍ਰਮਾਣ ਲਈ ਮੈਟ੍ਰਿਕ ਸਰਟੀਫਿਕੇਟ, ਬਾਰ੍ਹਵੀਂ ਕਲਾਸ ਦਾ ਸਰਟੀਫਿਕੇਟ, ਨੰਬਰ ਕਾਰਡ ਅਤੇ ਐਨ.ਸੀ.ਸੀ ਸਰਟੀਫਿਕੇਟ ਆਦਿ ਅਸਲੀ ਤੇ ਨਾਲ ਇਨ੍ਹਾਂ ਦੀਆਂ 4-4 ਫੋਟੋ ਕਾਪੀਆਂ ਲੈ ਕੇ ਜਾਣ। ਇਸ ਤੋਂ ਇਲਾਵਾ 10 ਨਵੀਆਂ ਪਾਸਪੋਰਟ ਸਾਈਜ਼ ਫੋਟੋਜ਼, ਪੈਂਸਿਲ, ਕਾਲਾ ਤੇ ਨੀਲਾ ਬਾਲ ਪੈਨ, ਰਬੜ, ਸ਼ਾਪਨਰ, ਗਮ ਆਦਿ ਵੀ ਲੈ ਕੇ ਸਮੇਂ-ਸਿਰ ਪਹੁੰਚਣ। ਡਿਪਟੀ ਕਮਿਸ਼ਨਰ ਨੇ ਯੋਗਤਾ ਪੂਰੀ ਕਰਨ ਵਾਲੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਭਰਤੀ ਰੈਲੀ ਦਾ ਜ਼ਰੂਰ ਲਾਹਾ ਲੈਣ। ਉਨ੍ਹਾਂ ਦੱਸਿਆ ਕਿ www.airmenselection.gov.in, 'ਤੇ ਵੀ ਭਰਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਉਮੀਦਵਾਰਾਂ ਦਾ ਟੈਸਟ 7 ਮਈ ਨੂੰ ਲਿਆ ਜਾਵੇਗਾ।

No comments:
Post a Comment