-ਹਲਕਾ ਵਿਧਾਇਕ ਨੇ ਲਿਆ ਬੱਸ ਅੱਡੇ ਦਾ ਜਾਇਜ਼ਾ
ਹੁਸ਼ਿਆਰਪੁਰ, 21 ਅਪ੍ਰੈਲ: ਯਾਤਰੀਆਂ ਦੀ ਸਹੂਲਤ ਲਈ ਕਾਂਗਰਸ ਸਰਕਾਰ ਵਲੋਂ ਜ਼ਿਲ੍ਹੇ ਵਿੱਚ ਹੁਸ਼ਿਆਰਪੁਰ ਡਿਪੂ ਤੋਂ ਵੱਖ-ਵੱਖ ਰੂਟਾਂ 'ਤੇ 5 ਨਵੀਆਂ ਵਾਲਵੋ ਬੱਸਾਂ ਜਲਦ ਚਲਾਈਆਂ ਜਾ ਰਹੀਆਂ ਹਨ।
ਹਲਕਾ ਵਿਧਾਇਕ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਬੱਸ ਸਟੈਂਡ ਹੁਸ਼ਿਆਰਪੁਰ ਦਾ ਅਚਨਚੇਤ ਕੀਤੇ ਦੌਰੇ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਇਹ ਗੱਲ ਕਹੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੱਸ ਸਟੈਂਡ 'ਤੇ ਖੜ੍ਹੇ ਯਾਤਰੀਆਂ, ਵਿਦਿਆਰਥੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ 'ਤੇ ਇਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਜਿਥੇ ਪਿਛਲੇ ਮਹੀਨੇ ਹੁਸ਼ਿਆਰਪੁਰ ਡਿਪੂ ਨੂੰ 16 ਲੱਖ 16 ਹਜ਼ਾਰ ਰੁਪਏ ਦਾ ਲਾਭ ਹੋਇਆ ਹੈ, ਉਥੇ ਬੱਸ ਸਟੈਂਡ ਤੋਂ ਦੁਕਾਨਾਂ, ਸਾਈਕਲ ਸਟੈਂਡ ਅਤੇ ਹੋਰ ਸੁਵਿਧਾਵਾਂ ਰਾਹੀਂ 1 ਕਰੋੜ 25 ਲੱਖ ਰੁਪਏ ਦਾ ਸਲਾਨਾ ਮਾਲੀਆ ਹਾਸਲ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਹੁਸ਼ਿਆਰਪੁਰ ਡਿਪੂ ਤੋਂ 112 ਬੱਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਬਹੁਤ ਜਲਦ 5 ਨਵੀਆਂ ਵੋਲਵੋ ਬੱਸਾਂ ਆਉਣ ਦੇ ਨਾਲ ਯਾਤਰੀਆਂ ਨੂੰ ਹੋਰ ਵੀ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਅਨੁਸਾਰ ਹੁਸ਼ਿਆਰਪੁਰ ਤੋਂ ਦਿੱਲੀ ਏਅਰਪੋਰਟ ਅਤੇ ਹਰਿਦੁਆਰ ਦੇ ਰੂਟਾਂ ਲਈ ਵਿਸ਼ੇਸ਼ ਬੱਸਾਂ ਵੀ ਚਲਾਈਆਂ ਜਾਣਗੀਆਂ। ਇਸ ਦੌਰਾਨ ਉਨ੍ਹਾਂ ਬੱਸ ਸਟੈਂਡ ਉਪਰ ਬਣੇ ਕਮਰਿਆਂ, ਜਿਮ, ਅੱਗ ਬਝਾਊ ਯੰਤਰ, ਬਾਥਰੂਮਾਂ, ਟਿਕਟ ਕਾਊਂਟਰਾਂ ਸਮੇਤ ਹੋਰ ਕਾਊਂਟਰਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਸਫ਼ਾਈ ਵਿਵਸਥਾ ਵੱਲ ਵਿਸ਼ੇਸ਼ ਧਿਆਨ ਦੇਣ 'ਤੇ ਜ਼ੋਰ ਦਿੱਤਾ।
ਹਲਕਾ ਵਿਧਾਇਕ ਨੇ ਪੰਜਾਬ ਰੋਡਵੇਜ ਦੇ ਜਨਰਲ ਮੈਨੇਜਰ ਨੂੰ ਵਿਸ਼ੇਸ਼ ਹਦਾਇਤ ਦਿੱਤੀ ਕਿ ਬੱਸ ਪਾਸ ਰਾਹੀਂ ਯਾਤਰਾ ਕਰਨ ਵਾਲੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਬੱਸ ਪਾਸ ਵਾਲੇ ਵਿਦਿਆਰਥੀਆਂ ਨਾਲ ਕਈ ਬੱਸਾਂ ਵਾਲੇ ਭੇਦਭਾਵ ਕਰਦੇ ਹਨ, ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੱਸ ਪਾਸ ਦੀ ਸਹੂਲਤ ਸਰਕਾਰ ਵਲੋਂ ਦਿੱਤੀ ਜਾ ਰਹੀ ਹੈ, ਇਸ ਲਈ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡਵੇਜ਼ ਦੇ ਡਰਾਈਵਰ ਕੰਡਕਟਰ ਇਹ ਯਕੀਨੀ ਬਣਾਉਣ ਕਿ ਬੱਸ ਪਾਸ ਹੋਲਡਰ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀ ਹੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਰਕਾਰ ਵਲੋਂ ਇਨ੍ਹਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

No comments:
Post a Comment