-ਕਿਹਾ, ਹੁਣ ਤੱਕ 1,55,630 ਮੀਟਰਕ ਟਨ ਕਣਕ ਮੰਡੀਆਂ 'ਚ ਪੁੱਜੀ
-ਕਿਸਾਨਾਂ ਨੂੰ 140.07 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ
-ਕਣਕ ਦਾ ਨਾੜ ਸਾੜਨ ਵਾਲਿਆਂ 'ਤੇ ਰੱਖੀ ਜਾ ਰਹੀ ਹੈ ਪੈਨੀ ਨਜ਼ਰ !
ਹੁਸ਼ਿਆਰਪੁਰ, 25 ਅਪ੍ਰੈਲ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ 62 ਮੰਡੀਆਂ ਵਿਚ ਵੱਖ-ਵੱਖ ਏਜੰਸੀਆਂ ਵਲੋਂ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 1,55,630 ਮੀਟਰਕ ਟਨ ਕਣਕ ਮੰਡੀਆਂ ਵਿਚ ਪਹੁੰਚ ਚੁੱਕੀ ਹੈ, ਜਿਸ ਵਿਚੋਂ 1,52,649 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਨੇ 27,227, ਮਾਰਕਫੈਡ ਨੇ 28,472, ਪਨਸਪ ਨੇ 28,418, ਪੰਜਾਬ ਐਗਰੋ ਨੇ 11,390, ਐਫ.ਸੀ.ਆਈ ਨੇ 35,343, ਜਦਕਿ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 17,610 ਅਤੇ ਵਪਾਰੀਆਂ ਵਲੋਂ 4,189 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨ ਤੱਕ ਕਿਸਾਨਾਂ ਨੂੰ 140.07 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਿੱਤੇ ਗਏ ਨਿਰਦੇਸ਼ਾਂ 'ਤੇ ਜਿੱਥੇ ਕਿਸਾਨਾਂ ਨੂੰ ਸਮੇਂ-ਸਿਰ ਅਦਾਇਗੀ ਕੀਤੀ ਜਾ ਰਹੀ ਹੈ, ਉਥੇ ਲਿਫਟਿੰਗ ਦਾ ਕੰਮ ਵੀ ਸੁਚੱਜੇ ਤਰੀਕੇ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 78 ਫੀਸਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਦੀ ਕੁੱਲ ਰਕ
ਮ 180.65 ਕਰੋੜ ਰੁਪਏ ਬਣਦੀ ਹੈ, ਜਿਸ ਵਿਚੋਂ 140.07 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜਦਕਿ ਕੇਵਲ 40.58 ਕਰੋੜ ਰੁਪਏ ਦੀ ਅਦਾਇਗੀ ਪੈਂਡਿੰਗ ਹੈ, ਜੋ ਜਲਦ ਹੀ ਕਿਸਾਨਾਂ ਨੂੰ ਕਰਵਾ ਦਿੱਤੀ ਜਾਵੇਗੀ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਪੀਣ ਵਾਲੇ ਪਾਣੀ ਤੋਂ ਲੈਕੇ ਹਰੇਕ ਤਰ੍ਹਾਂ ਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਫਸਲ ਦਾ ਇਕ-ਇਕ ਦਾਣਾ ਮੰਡੀਆਂ ਵਿਚੋਂ ਚੁੱਕਿਆ ਜਾਵੇਗਾ ਅਤੇ ਸਮੇਂ-ਸਿਰ ਅਦਾਇਗੀ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਮੇ-ਸਿਰ ਲਿਫਟਿੰਗ ਵੀ ਯਕੀਨੀ ਬਣਾ ਲਈ ਗਈ ਹੈ ਅਤੇ ਹੁਣ ਤੱਕ 78,996 ਮੀਟਰਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਕੋਈ ਕਸਰ ਬਾਕੀ ਨਹੀਂ ਛੱਡੇਗਾ। ਉਨ੍ਹਾਂ ਖਰੀਦ ਪ੍ਰਬੰਧਾਂ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਕਣਕ ਦੀ ਫਸਲ ਸੁਕਾ ਕੇ ਹੀ ਲਿਆਂਦੀ ਜਾਵੇ। ਇਸ ਤੋਂ ਇਲਾਵਾ ਫਸਲ ਦੀ ਰਹਿੰਦ-ਖੂੰਹਦ/ਨਾੜ ਨੂੰ ਬਿਲਕੁੱਲ ਨਾ ਸਾੜਿਆ ਜਾਵੇ। ਉਨ੍ਹਾਂ ਦੱਸਿਆ ਕਿ ਕੌਮੀ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਇਸ ਪ੍ਰਤੀ ਕਾਫੀ ਗੰਭੀਰ ਹੈ ਅਤੇ ਐਨ.ਜੀ.ਟੀ ਵਲੋਂ ਅੱਗ ਲਗਾਉਣ 'ਤੇ ਪੂਰਨ ਮਨਾਹੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ ਐਨ.ਜੀ.ਟੀ ਦੀ ਹਦਾਇਤਾਂ ਮੁਤਾਬਕ 2500 ਤੋਂ 15 ਹਜ਼ਾਰ ਰੁਪਏ ਤੱਕ ਦਾ ਜ਼ੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਇਹ ਰਕਮ ਮੌਕੇ 'ਤੇ ਦੇਣ ਤੋਂ ਇਨਕਾਰ ਕਰਦਾ ਹੈ ਤਾਂ ਅਜਿਹੇ ਵਿਅਕਤੀ ਵਿਰੁੱਧ ਏਅਰ ਐਕਟ 1981 ਦੀ ਧਾਰਾ 39 ਅਤੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੋਂ ਮਨਾਹੀ ਦੇ ਹੁਕਮ ਦੀ ਉਲੰਘਣਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 188 ਅਧੀਨ ਪੁਲਿਸ ਕੇਸ ਦਰਜ ਵੀ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਰੁਝਾਨ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 90 ਅਧਿਕਾਰੀ ਵੀ ਨਿਯੁਕਤ ਕੀਤੇ ਗਏ ਹਨ, ਜੋ ਜ਼ਿਲ੍ਹੇ ਵਿਚ ਨਿਗਰਾਨੀ ਰੱਖ ਰਹੇ ਹਨ। ਇਸ ਤੋਂ ਇਲਾਵਾ ਸੈਟੇਲਾਈਟ ਜ਼ਰੀਏ ਵੀ ਨਜ਼ਰ ਰੱਖੀ ਜਾ ਰਹੀ ਹੈ।

No comments:
Post a Comment