-ਕੋਈ ਵੀ ਸਕੂਲ ਸਲਾਨਾ 8 ਫੀਸਦੀ ਤੋਂ ਵੱਧ ਨਹੀਂ ਕਰ ਸਕਦਾ ਫੀਸਾਂ ਵਿੱਚ ਵਾਧਾ
-500 ਰੁਪਏ ਤੋਂ ਵੱਧ ਨਹੀਂ ਵਸੂਲੀ ਜਾ ਸਕਦੀ ਟਰਾਂਸਪੋਰਟੇਸ਼ਨ ਫੀਸ
-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਸਮੂਹ ਸਕੂਲ ਮੁੱਖੀਆਂ ਨਾਲ ਬੈਠਕ
ਹੁਸ਼ਿਆਰਪੁਰ, 21 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 'ਸੇਫ ਸਕੂਲ ਵਾਹਨ ਪਾਲਿਸੀ' ਦੀ ਉਲੰਘਣਾ ਅਤੇ ਨਿਯਮਾਂ ('ਪੰਜਾਬ ਰੈਗੂਲੇਸ਼ਨ ਆਫ ਫੀ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ-2016') ਦੇ ਉਲਟ ਫੀਸਾਂ ਵਿੱਚ ਵਾਧਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਅੱਜ ਪ੍ਰਾਈਵੇਟ ਸਕੂਲ ਮੁੱਖੀਆਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਿਯਮਾਂ ਨੂੰ ਆਪਣੇ-ਆਪਣੇ ਸਕੂਲਾਂ ਵਿੱਚ ਲਾਗੂ ਕਰਨਾ ਸਕੂਲ ਮੁੱਖੀਆਂ ਦੀ ਆਪਣੀ ਜਿੰਮੇਵਾਰੀ ਹੁੰਦੀ ਹੈ ਅਤੇ ਸਕੂਲ ਮੁੱਖੀ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤਣ। ਉਨ੍ਹਾਂ ਸਕੂਲ ਮੁੱਖੀਆਂ ਨੂੰ ਉਕਤ ਦੋਨਾਂ ਐਕਟਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਿਥੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ, ਉਥੇ ਵਿਦਿਆਰਥੀਆਂ ਅਤੇ ਮਾਪਿਆਂ ਦਾ ਬੇਲੋੜੀਆਂ ਫੀਸਾਂ ਨੂੰ ਲੈ ਕੇ ਸੋਸ਼ਣ ਨਹੀਂ ਹੋਣ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 'ਪੰਜਾਬ ਰੈਗੂਲੇਸ਼ਨ ਆਫ ਫੀ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ-2016' ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਜੇਕਰ ਇਸ ਦੇ ਉਲਟ ਕੋਈ ਸਕੂਲ ਆਪਣੀ ਮਨਮਰਜ਼ੀ ਨਾਲ ਫੀਸਾਂ ਵਿੱਚ ਵਾਧਾ ਕਰੇਗਾ, ਤਾਂ ਉਸ ਸਕੂਲ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲ ਨਿਯਮਾਂ ਅਨੁਸਾਰ ਸਲਾਨਾ 8 ਫੀਸਦੀ ਤੋਂ ਵੱਧ ਫੀਸ ਵਿੱਚ ਵਾਧਾ ਨਹੀਂ ਕਰ ਸਕਦੇ। ਇਸ ਐਕਟ ਅਧੀਨ ਜਿਥੇ ਸਕੂਲ ਦੀਆਂ ਫੀਸਾਂ ਨੂੰ ਨਿਯੰਤਰਤ ਕੀਤਾ ਗਿਆ ਹੈ, ਉਥੇ ਕੋਈ ਵੀ ਅਣ-ਏਡਿਡ, ਪ੍ਰਾਈਵੇਟ ਸਕੂਲ ਕਿਸੇ ਵੀ ਤਰੀਕੇ ਨਾਲ ਵਿਦਿਆਰਥੀਆਂ/ਮਾਪਿਆਂ ਦਾ ਸੋਸ਼ਣ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਸੇ ਐਕਟ ਅਨੁਸਾਰ ਸਕੂਲ ਦੇ 10 ਕਿਲੋਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਨੂੰ ਲੈ ਕੇ ਜਾਣ ਅਤੇ ਛੱਡਣ ਲਈ ਕੇਵਲ 400 ਤੋਂ 500 ਰੁਪਏ ਟਰਾਂਸਪੋਰਟੇਸ਼ਨ ਫੀਸ ਵਸੂਲੀ ਜਾਣੀ ਚਾਹੀਦੀ ਹੈ। ਜੇ ਕਿਸੇ ਸਕੂਲ ਦਾ ਖਰਚ ਇਸ ਰਾਸ਼ੀ ਤੋਂ ਵੱਧ ਆਉਂਦਾ ਹੈ, ਤਾਂ ਉਸ ਦਾ ਖਰਚਾ ਕਰਨਾ ਸਕੂਲ ਦੀ ਆਪਣੀ ਜਿੰਮੇਵਾਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਕੂਲ ਨਿਰਧਾਰਤ ਕੀਤੀ ਗਈ ਟਰਾਂਸਪੋਰਟੇਸ਼ਨ ਫੀਸ ਤੋਂ ਵੱਧ ਰਾਸ਼ੀ ਨਾ ਵਸੂਲੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਪਿਛਲੇ ਦਿਨੀਂ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਵਲੋਂ ਸਕੂਲੀ ਬੱਸਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਸਾਹਮਣੇ ਆਇਆ ਕਿ ਕਈ ਸਕੂਲੀ ਬੱਸਾਂ ਟਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੀਆਂ ਸਨ। ਇਥੋਂ ਤੱਕ ਇਕ ਬੱਸ ਦਾ ਸਟੇਰਿੰਗ ਤਾਂ ਜਾਮ ਸੀ ਹੀ, ਨਾਲ ਹੀ ਬੱਸ ਦੀਆਂ ਬਰੇਕਾਂ ਤੱਕ ਵੀ ਫੇਲ੍ਹ ਹੋਣ ਦੀ ਹਾਲਤ ਵਿੱਚ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਲਾਪ੍ਰਵਾਹੀ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਕੂਲ ਮੁੱਖੀਆਂ ਨੂੰ ਸਖਤੀ ਨਾਲ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਸਕੂਲਾਂ ਵਿੱਚ 'ਸੇਫ ਸਕੂਲ ਵਾਹਨ ਪਾਲਿਸੀ' ਨੂੰ ਲਾਗੂ ਕਰਨਾ ਯਕੀਨੀ ਬਣਾਉਣ, ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸਕੂਲਾਂ ਵਿੱਚ ਪੜ੍ਹਨ ਵਾਲੇ ਕੁਝ 18 ਸਾਲ ਦੀ ਉਮਰ ਤੋਂ ਘੱਟ ਬੱਚੇ ਦੋ ਪਹੀਆ ਵਾਹਨ ਚਲਾਉਂਦੇ ਹਨ, ਜੋ ਕਿ ਗੈਰ ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਇਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਨੂੰ ਵੀ ਇਹ ਚਾਹੀਦਾ ਹੈ ਕਿ ਉਹ ਬੱਚਿਆਂ ਨੂੰ ਸਮਝਾਉਣ ਕਿ ਉਹ ਦੋ ਪਹੀਆ ਵਾਹਨ ਨਾ ਚਲਾਉਣ। ਇਸ ਦੌਰਾਨ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਦਿਨੇਸ਼ ਕੁਮਾਰ ਨੇ ਦੋਨਾਂ ਐਕਟਾਂ ਸਬੰਧੀ ਸਕੂਲ ਮੁੱਖੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ 'ਤੇ ਆਈ.ਏ.ਐਸ. (ਅੰਡਰ ਟਰੇਨਿੰਗ) ਸ੍ਰੀ ਪਰਮਵੀਰ ਸਿੰਘ, ਜ਼ਿਲ੍ਹੇ ਦੇ ਸਮੂਹ ਸਕੂਲ ਮੁੱਖੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

No comments:
Post a Comment