ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ
-100 ਤੋਂ ਵੱਧ ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ
ਹੁਸ਼ਿਆਰਪੁਰ, 16 ਅਪ੍ਰੈਲ: ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ ਨੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਦਾ ਉਦਘਾਟਨ ਕੀਤਾ।
ਇਸ ਦੌਰਾਨ ਐਸ.ਡੀ.ਐਮ. ਸ੍ਰੀ ਜਿਤੇਂਦਰ ਜੋਰਵਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਰੋਜ਼ਗਾਰ ਮੇਲੇ ਨੌਜਵਾਨਾਂ ਲਈ ਬੇਹੱਦ ਲਾਹੇਵੰਦ ਸਾਬਤ ਹੁੰਦੇ ਹਨ। ਅੱਜ ਦੇ ਸਮੇਂ ਵਿੱਚ ਸਕਿੱਲ ਡਿਵੈਲਪਮੈਂਟ ਦਾ ਬਹੁਤ ਮਹੱਤਵ ਹੈ। ਕਿਸੇ ਵਿਸ਼ੇ ਵਿੱਚ ਸਕਿੱਲ ਹਾਸਲ ਕਰਨ ਲਈ ਕੁਝ ਸਮਾਂ ਤਾਂ ਲਗਦਾ ਹੈ, ਪਰ ਜਦ ਇਕ ਵਾਰ ਕਿਸੇ ਵਿਸ਼ੇ 'ਤੇ ਮੁਹਾਰਤ ਨੂੰ ਹਾਸਲ ਕਰ ਲਿਆ ਜਾਂਦਾ ਹੈ, ਤਾਂ ਕੁਝ ਵੀ ਅਸੰਭਵ ਨਹੀਂ ਲਗਦਾ। ਉਨ੍ਹਾਂ ਕਿਹਾ ਕਿ ਇਸ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਵੀ ਕਈ ਤਰ੍ਹਾਂ ਦੇ ਕਿੱਤਾ ਮੁੱਖੀ ਕੋਰਸ ਕਰਵਾਏ ਜਾ ਰਹੇ ਹਨ, ਜੋ ਨੌਜਵਾਨਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੇ ਹਨ।
ਇਸ ਦੌਰਾਨ ਸੈਂਟਰ ਹੈਡ ਵਿਕਰਮਜੀਤ ਨੇ ਦੱਸਿਆ ਕਿ ਅੱਜ ਦੇ ਰੋਜ਼ਗਾਰ ਮੇਲੇ ਵਿੱਚ ਜ਼ਿਲ੍ਹੇ ਦੀਆਂ ਪ੍ਰਮੁੱਖ ਕੰਪਨੀਆਂ ਸੋਨਾਲੀਕਾ, ਊਸ਼ਾ ਮਾਰਟਿਨ, ਹੋਕਿਨ ਸਮੇਤ ਹੋਰ ਵੀ ਕਈ ਕੰਪਨੀਆਂ ਨੇ ਵੱਖ-ਵੱਖ ਵਿਸ਼ਿਆਂ ਵਿੱਚ ਮੁਹਾਰਤ ਹਾਸਲ ਕਰਨ ਵਾਲੇ 250 ਤੋਂ ਵੱਧ ਵਿਦਿਆਰਥੀਆਂ ਦੀ ਇੰਟਰਵਿਊ ਲੈ ਕੇ ਮੌਕੇ 'ਤੇ ਹੀ 100 ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਅਗਲੇ ਸੈਸ਼ਨ ਦੌਰਾਨ ਇਸ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ 3000 ਤੋਂ ਵੱਧ ਨੌਜਵਾਨਾਂ ਨੂੰ ਟਰੇਂਡ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਦੌਰਾਨ ਪੰਜਾਬ ਨੈਸ਼ਨਲ ਬੈਂਕ ਵਲੋਂ ਲਗਾਏ ਗਏ ਵਿਸ਼ੇਸ਼ ਸਟਾਲ ਰਾਹੀਂ ਨੌਜਵਾਨਾਂ ਨੂੰ ਬੈਂਕ ਦੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ 'ਤੇ ਪ੍ਰੋਜੈਕਟ ਹੈਡ ਕਰਨਲ ਐਸ ਕੇ ਰਤਨ, ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਗੁਰਮੇਲ ਸਿੰਘ, ਜਸਵੰਤ ਰਾਏ ਸਮੇਤ ਭਾਰੀ ਸੰਖਿਆ ਵਿੱਚ ਨੌਜਵਾਨ ਮੌਜੂਦ ਸਨ ।
++
No comments:
Post a Comment