ਹਰ ਸਾਲ ਵੱਡੀ ਪੱਧਰ 'ਤੇ ਬੂਟੇ ਲਗਾਉਣ ਲਈ ਵੱਖ-ਵੱਖ ਸਕੀਮਾਂ ਰਾਹੀਂ ਦਿੱਤੀ ਜਾਂਦੀ ਹੈ ਸਬਸਿਡੀ
-ਗਰੀਨ ਇੰਡੀਆ ਮਿਸ਼ਨ ਪ੍ਰੋਜੈਕਟ ਤਹਿਤ ਜ਼ਰੂਰਤਮੰਦਾਂ ਨੂੰ ਵੰਡੀਆਂ ਸੋਲਰ ਲਾਲਟੇਨਾਂ
ਹੁਸ਼ਿਆਰਪੁਰ, 20 ਅਪ੍ਰੈਲ:ਜੰਗਲਾਤ ਵਿਭਾਗ ਦੀ ਜ਼ਮੀਨ 'ਤੇ ਕੀਤੇ ਗਏ ਨਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਵਿਭਾਗ ਵਲੋਂ ਇਸ ਦਾ ਸਖ਼ਤ ਨੋਟਿਸ ਲਿਆ ਜਾ ਰਿਹਾ ਹੈ। ਜੇਕਰ ਇਹ ਸਾਬਤ ਹੋ ਜਾਂਦਾ ਹੈ ਕਿ ਕਿਸੇ ਨੇ ਜੰਗਲਾਤ ਵਿਭਾਗ ਦੀ ਜਮੀਨ 'ਤੇ ਨਜਾਇਜ਼ ਕਬਜਾ ਕੀਤਾ ਹੈ, ਚਾਹੇ ਉਸ ਦਾ ਰੂਤਬਾ ਕੋਈ ਵੀ ਹੋਵੇ, ਉਸ ਖਿਲਾਫ਼ ਕਾਨੂੰਨੀ ਕਾਰਵਾਈ ਕਰਦੇ ਹੋਏ ਕਬਜੇ ਹਟਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਵਣ, ਜੰਗਲੀ ਜੀਵ ਤੇ ਸੁਰੱਖਿਆ ਮੰਤਰੀ ਪੰਜਾਬ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਜੰਗਲਾਤ ਵਿਭਾਗ ਵਲੋਂ ਬਸੀ ਜਾਨਾ ਵਿਖੇ ਨਵੀਂ ਉਸਾਰੀ ਗਈ ਮਾਡਲ ਵਣ ਨਰਸਰੀ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਇਹ ਗੱਲ ਕਹੀ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਸ਼ਾਮਚੁਰਾਸੀ ਸ੍ਰੀ ਪਵਨ ਆਦੀਆ, ਵਿਧਾਇਕ ਟਾਂਡਾ ਸ੍ਰੀ ਸੰਗਤ ਸਿੰਘ ਗਿਲਜੀਆਂ, ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਅਤੇ ਐਸ.ਐਸ.ਪੀ. ਸ੍ਰੀ ਹਰਚਰਨ ਸਿੰਘ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਨੂੰ ਹਰਾ ਭਰਾ ਬਣਾਉਣ ਲਈ ਵੱਡੇ ਪੱਧਰ 'ਤੇ ਬੂਟੇ ਲਗਾਏ ਜਾ ਰਹੇ ਹਨ। ਇਸ ਦੇ ਲਈ ਵੱਖ-ਵੱਖ ਸਕੀਮਾਂ ਰਾਹੀਂ ਲੋਕਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਨ.ਓ.ਸੀ. ਲਏ ਬਿਨ੍ਹਾਂ ਕਿਸੇ ਨੂੰ ਵੀ ਦਰੱਖਤ ਕੱਟਣ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਂਦੀ ਹੈ। ਪੰਜਾਬ ਸਰਕਾਰ ਇਹ ਚਾਹੁੰਦੀ ਹੈ ਕਿ ਰਾਜ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾਣ, ਤਾਂ ਜੋ ਵਾਤਾਵਰਣ ਦਾ ਸੰਤੁਲਨ ਬਣਿਆ ਰਹੇ। ਉਨ੍ਹਾਂ ਕਿਹਾ ਕਿ 4 ਅਤੇ 6 ਮਾਰਗੀ ਸੜਕਾਂ ਬਣਾਉਣ ਅਤੇ ਚੌੜੀਆਂ ਕਰਨ ਲਈ ਸੜਕਾਂ ਦੇ ਆਲੇ-ਦੁਆਲੇ ਅਤੇ ਹੋਰ ਕਾਰਨਾਂ ਕਰਕੇ ਕਈ ਵਾਰੀ ਪੌਦਿਆਂ ਦੀ ਕਟਾਈ ਕਰਨੀ ਪੈਂਦੀ ਹੈ। ਇਸ ਵਿੱਚ ਸੰਤੁਲਨ ਬਣਾਏ ਰੱਖਣ ਲਈ ਸਰਕਾਰ ਵਲੋਂ ਰਾਜ ਵਿੱਚ ਵੱਖ-ਵੱਖ ਸਥਾਨਾਂ 'ਤੇ ਵੱਡੇ ਪੱਧਰ 'ਤੇ ਜਮੀਨ ਇਕਵਾਇਰ ਕਰਕੇ ਜੰਗਲਾਤ ਦਾ ਰਕਬਾ ਵਧਾਉਣ ਲਈੇ ਦਰੱਖਤ ਲਗਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਹੱਟ ਕੇ ਸਫੈਦਾ, ਪਪੂਲਰ ਅਤੇ ਡੇਕ ਵਰਗੇ ਪੌਦੇ ਲਗਾਉਣ ਲਈ ਰਾਜ ਵਿੱਚ ਹਰ ਸਾਲ 10 ਤੋਂ 25 ਲੱਖ ਪੌਦਿਆਂ ਦੀ ਮੁਫ਼ਤ ਸਪਲਾਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਦੀਆਂ ਸਕੀਮਾਂ ਦੁਆਰਾ ਵੀ ਜ਼ਿੰਮੀਦਾਰਾਂ ਨੂੰ ਵੱਡੀ ਪੱਧਰ 'ਤੇ ਸਬਸਿਡੀ ਦੇ ਕੇ ਬੂਟਿਆਂ ਨੂੰ ਲਗਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਫਾਰੈਸਟ ਗਾਰਡ ਅਤੇ ਹੋਰ ਕਰਮਚਾਰੀਆਂ ਦੀ ਭਰਤੀ ਲਈ ਵੀ ਸਰਕਾਰ ਵਲੋਂ ਯੋਜਨਾ ਉਲੀਕੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਨੇ ਗਰੀਨ ਇੰਡੀਆ ਮਿਸ਼ਨ ਪ੍ਰੋਜੈਕਟ ਤਹਿਤ ਜ਼ਰੂਰਤਮੰਦਾਂ ਨੂੰ ਸੋਲਰ ਲਾਲਟੇਨਾਂ ਵੀ ਵੰਡੀਆਂ। ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਦੀਆਂ ਸਾਂਝੀਆਂ ਵਣ ਪ੍ਰਬੰਧਕ ਕਮੇਟੀਆਂ ਅਤੇ ਸਵੈਸਹਾਇਤਾ ਗਰੁੱਪ ਵਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਨਿਰੀਖਣ ਵੀ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਭਟੋਲੀ ਵਿਖੇ ਵਿਭਾਗ ਵਲੋਂ ਮੈਡੀਸ਼ਨਲ ਪਲਾਂਟਸ ਨਾਲ ਸਬੰਧਤ ਨਰਸਰੀ ਦਾ ਦੌਰਾ ਵੀ ਕੀਤਾ।ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਰ, ਆਈ.ਏ.ਐਸ. (ਅੰਡਰ ਟਰੇਨਿੰਗ) ਸ੍ਰੀ ਪਰਮਵੀਰ ਸਿੰਘ, ਪ੍ਰਧਾਨ ਮੁੱਖ ਵਣ ਪਾਲ ਸ੍ਰੀ ਕੁਲਦੀਪ ਕੁਮਾਰ, ਮੁੱਖ ਵਣ ਪਾਲ ਹਿਲਜ਼ ਸ੍ਰੀ ਡੀ.ਵੀ. ਰਤਨਾ ਕੁਮਾਰ, ਵਣ ਪਾਲ ਨਾਰਥ ਸਰਕਲ ਸ੍ਰੀ ਨਿਰਮਲਜੀਤ ਸਿੰਘ ਰੰਧਾਵਾ, ਵਣ ਪਾਲ ਅਫ਼ਸਰ ਸ੍ਰੀ ਸੁਰਜੀਤ ਸਿੰਘ ਸਹੋਤਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਤੋਂ ਇਲਾਵਾ ਵੱਖ-ਵੱਖ ਮੰਡਲਾਂ ਦੇ ਰੇਂਜ ਅਫ਼ਸਰ, ਕਰਮਚਾਰੀ ਅਤੇ ਭਾਰੀ ਸੰਖਿਆ ਵਿੱਚ ਜਿੰਮੀਦਾਰ ਮੌਜੂਦ ਸਨ।

No comments:
Post a Comment