ਤਲਵਾੜਾ, 22 ਅਪ੍ਰੈਲ: ਇੱਥੇ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਵਿਖੇ ਨਸ਼ਾ ਵਿਰੋਧੀ ਦਿਵਸ ਸਕੂਲ ਮੁਖੀ ਰਾਜ ਕੁਮਾਰ ਦੀ ਅਗਵਾਈ ਹੇਠ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ, ਸਲੋਗਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।
ਸਕੂਲ ਮੁਖੀ ਰਾਜ ਕੁਮਾਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਪ੍ਰਭਾਵ, ਕਾਰਨ ਅਤੇ ਇਸ ਤੋਂ ਬਚਾਓ ਦੇ ਉੱਤੇ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਦਿੱਤੀ। ਭਾਸ਼ਣ ਮੁਕਾਬਲੇ ਵਿਚ ਭੁਪਿੰਦਰਜੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਨਿਸ਼ਾ ਅਤੇ ਕੋਮਲ ਨੇ ਦੂਸਰਾ ਤੇ ਪ੍ਰਿਅੰਕਾ ਨੇ ਤੀਸਰਾ ਸਥਾਨ ਹਾਸਿਲ ਕੀਤਾ। ਪੋਸਟਰ ਮੇਕਿੰਗ ਵਿਚ ਵਰੁਣ ਜੋਸ਼ੀ ਨੇ ਪਹਿਲਾ, ਅਭਿਸ਼ੇਕ ਪਲਿਆਲ ਨੇ ਦੂਜਾ ਅਤੇ ਰੋਹਨ ਨੇ ਤੀਜਾ ਸਥਾਨ ਹਾਸਿਲ ਕੀਤਾ। ਕਵਿਤਾ ਮੁਕਾਬਲੇ ਵਿਚ ਕਸ਼ਿਸ਼ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਵੀ ਕੱਢੀ ਗਈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਰਵੀ ਸ਼ਾਰਦਾ, ਹਰਮੀਤ ਕੌਰ, ਸੁਸ਼ਮਾ ਕੁਮਾਰੀ, ਯੋਗੇਸ਼ਵਰ ਸਲਾਰੀਆ, ਰਘਬੀਰ ਸਿੰਘ, ਵਰਿੰਦਰ ਗੁਸਾਈਂ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਰਾਕੇਸ਼ ਕੁਮਾਰ ਆਦਿ ਸਮੇਤ ਸਮੂਹ ਸਟਾਫ਼ ਮੈਂਬਰ ਤੇ ਹੋਰ ਪਤਵੰਤੇ ਹਾਜਰ ਸਨ।

No comments:
Post a Comment