ਇਕ ਕਰੋੜ ਰੁਪਏ ਦੀ ਰਾਸ਼ੀ ਨਾਲ ਕੀਤੇ ਜਾਣਗੇ ਸਮਾਜ ਭਲਾਈ ਦੇ ਕੰਮ
ਹੁਸ਼ਿਆਰਪੁਰ , 27 ਅਪ੍ਰੈਲ:ਐਨ.ਆਰ.ਆਈ. ਸ੍ਰੀ ਪਿਆਰੇ ਲਾਲ ਸੈਣੀ ਵਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਦਾਨ ਵਜੋਂ ਦਿੱਤੀ ਗਈ 1 ਕਰੋੜ ਰੁਪਏ ਦੀ ਰਾਸ਼ੀ ਇਕ ਸ਼ਲਾਘਾਯੋਗ ਕਦਮ ਹੈ। ਇਸ ਤਰ੍ਹਾਂ ਦੇ ਸਮਾਜ ਸੇਵੀ ਸਮਾਜ ਨੂੰ ਇਕ ਨਵੀਂ ਸੇਧ ਤਾਂ ਦਿੰਦੇ ਹੀ ਹਨ, ਨਾਲ ਹੀ ਉਨ੍ਹਾਂ ਵਲੋਂ ਕੀਤੇ ਗਏ ਉਪਰਾਲਿਆਂ ਨਾਲ ਕਈ ਜ਼ਰੂਰਤਮੰਦਾਂ ਨੂੰ ਸਹਾਰਾ ਵੀ ਮਿਲਦਾ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਿਖੇ ਇਸ ਰਾਸ਼ੀ ਨਾਲ ਚਲਾਈਆਂ ਜਾਣ ਵਾਲੀਆਂ ਸਮਾਜ ਭਲਾਈ ਸਕੀਮਾਂ ਦੀ ਸ਼ੁਰੂਆਤ ਕਰਨ ਦੌਰਾਨ ਆਯੋਜਿਤ ਕੀਤੇ ਸਮਾਰੋਹ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਸੁਸਾਇਟੀ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਐਨ.ਆਰ.ਆਈ. ਪਿਆਰੇ ਲਾਲ ਸੈਣੀ ਵਲੋਂ ਦਾਨ ਵਜੋਂ ਦਿੱਤੀ ਗਈ ਰਕਮ ਨਾਲ ਰੈਨੋਵੇਸ਼ਨ ਕੀਤੀ ਗਈ ਇਮਾਰਤ ਦਾ ਉਦਘਾਟਨ ਵੀ ਕੀਤਾ।ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ 1 ਕਰੋੜ ਰੁਪਏ ਦੀ ਰਾਸ਼ੀ ਨਾਲ ਗਰੀਬ ਅਤੇ ਮੈਰੀਟੋਰੀਅਸ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਲਈ ਆਰਥਿਕ ਤੌਰ 'ਤੇ ਸਹਾਇਤਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਸ ਰਾਸ਼ੀ ਨਾਲ ਅਨਾਥ ਆਸ਼ਰਮ ਅਤੇ ਜੁਵਨਾਇਲ ਹੋਮ ਦੇ ਬੱਚਿਆਂ ਦੀ ਪੜ੍ਹਾਈ, ਕਿਡਨੀ ਫੇਲ ਗਰੀਬ ਮਰੀਜਾਂ ਦੇ ਮੁਫ਼ਤ ਡਾਇਲਸਿਸ, ਬੇਸਹਾਰਾ ਬਜ਼ੁਰਗਾਂ ਦੀ ਸਿਹਤ ਤੇ ਸਮਾਜਿਕ ਸੁਰੱਖਿਆ, ਸਰੀਰਕ ਤੌਰ 'ਤੇ ਅਪੰਗ ਬੱਚਿਆਂ ਦੀ ਸਹਾਇਤਾ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਚਲਾਏ ਜਾ ਰਹੇ ਸਿਹਤ ਕੇਂਦਰਾਂ ਦੀਆਂ ਇਮਾਰਤਾਂ ਦੀ ਰਿਪੇਅਰ, ਰੰਗ ਰੋਗਨ, ਸਾਜੋ ਸਮਾਨ ਤੋਂ ਇਲਾਵਾ ਸਮਾਜ ਭਲਾਈ ਸਕੀਮਾਂ ਰਾਹੀਂ ਸਹਾਇਤਾ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਪਿਆਰੇ ਲਾਲ ਸੈਣੀ ਵਲੋਂ ਜ਼ਰੂਰਤਮੰਦ ਮਰੀਜਾਂ ਲਈ ਮੁਹੱਈਆ ਕਰਵਾਈ ਗਈ ਇਕ ਦੁਕਾਨ ਵਿੱਚ ਹੋਮੀਓਪੈਥੀ ਡਿਸਪੈਂਸਰੀ ਵੀ ਖੋਲ੍ਹੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਦਾਨੀ ਸੱਜਣਾਂ ਨੂੰ ਸ੍ਰੀ ਪਿਆਰੇ ਲਾਲ ਸੈਣੀ ਜੀ ਦੀ ਤਰ੍ਹਾਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀਆਂ ਗਤੀਵਿਧੀਆਂ ਵਿੱਚ ਆਪਣੇ ਵੱਡਮੁਲਾ ਯੋਗਦਾਨ ਪਾਉਣ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।ਸਮਾਗਮ ਦੌਰਾਨ ਐਨ.ਆਰ.ਆਈ. ਸ੍ਰੀ ਪਿਆਰੇ ਲਾਲ ਸੈਣੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜਿੰਦਗੀ ਦੇ ਕਰੀਬ 50 ਸਾਲ ਯੂ.ਕੇ. ਵਿੱਚ ਬਿਤਾਏ ਹਨ। ਉਨ੍ਹਾਂ ਦੀ ਇੱਛਾ ਸੀ ਕਿ ਬੜੀ ਮਿਹਨਤ ਨਾਲ ਕਮਾਈ ਗਈ ਰਾਸ਼ੀ ਦਾ ਕੁਝ ਹਿੱਸਾ ਉਹ ਸਮਾਜ ਭਲਾਈ ਦੇ ਕੰਮਾਂ ਵਿੱਚ ਲਗਾਉਣ। ਜਦੋਂ ਉਨ੍ਹਾਂ ਨੂੰ ਰੈਡ ਕਰਾਸ ਸੁਸਾਇਟੀ ਵਲੋਂ ਕੀਤੇ ਜਾਂਦੇ ਸਮਾਜ ਭਲਾਈ ਦੇ ਕੰਮਾਂ ਬਾਰੇ ਪਤਾ ਲਗਿਆ, ਤਾਂ ਉਨ੍ਹਾਂ ਨੇ ਪਹਿਲਾਂ 22 ਲੱਖ ਰੁਪਏ ਦੀ ਰਾਸ਼ੀ ਸੁਸਾਇਟੀ ਨੂੰ ਦਾਨ ਵਜੋਂ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਵਲੋਂ 1 ਕਰੋੜ ਰੁਪਏ ਦੀ ਰਾਸ਼ੀ ਦਾਨ ਵਜੋਂ ਦਿੱਤੀ ਗਈ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਐਨ.ਆਰ.ਆਈ. ਪਿਆਰੇ ਲਾਲ ਸੈਣੀ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ 'ਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਨਰੇਸ਼ ਗੁਪਤਾ ਨੇ ਵੀ ਸੁਸਾਇਟੀ ਵਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਰਿਪੋਰਟ ਵੀ ਪੇਸ਼ ਕੀਤੀ। ਇਸ ਮੌਕੇ 'ਤੇ ਜ਼ਿਲ੍ਹਾ ਰੈਡ ਕਰਾਸ ਅਤੇ ਹਸਪਤਾਲ ਭਲਾਈ ਸੈਕਸ਼ਨ ਦੀ ਕਾਰਜਕਾਰਨੀ ਦੇ ਮੈਂਬਰ ਅਤੇ ਸਟਾਫ਼ ਵੀ ਮੌਜੂਦ ਸਨ।

No comments:
Post a Comment