-ਚਾਹਤ ਨੂੰ ਮਿਲੀ ਸਕੂਟੀ, ਦਿਨੇਸ਼ ਅਤੇ ਰਵਨੀਤ ਦਾ ਨਿਕਲਿਆ ਲੈਪਟਾਪ
-ਰੈਡ ਕਰਾਸ ਸੁਸਾਇਟੀ ਲੋੜਵੰਦਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 29 ਅਪ੍ਰੈਲ: ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਵਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਕਰਵਾਏ ਗਏ ਰੈਡ ਕਰਾਸ ਮੇਲੇ ਦੇ ਲੱਕੀ ਡਰਾਅ ਵਿਜੇਤਾਵਾਂ ਨੂੰ ਇਨਾਮ ਵੰਡੇ ਗਏ। ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਿਚ ਕਰਵਾਏ ਗਏ ਵਿਸ਼ੇਸ਼ ਇਨਾਮ ਵੰਡ ਸਮਾਗਮ ਵਿਖੇ ਪਹੁੰਚਣ 'ਤੇ ਸਕੱਤਰ ਨਰੇਸ਼ ਗੁਪਤਾ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ।
ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਸਮਾਜ ਭਲਾਈ ਦੇ ਕੰਮਾਂ ਅਤੇ ਲੋੜਵੰਦਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਜਰੂਰਤਮੰਦ ਅਤੇ ਮੱਧਵਰਗ ਦੀਆਂ ਲੜਕੀਆਂ ਲਈ ਵੋਕੇਸ਼ਨਲ ਟਰੇਨਿੰਗ ਸੈਂਟਰ, ਗਰੀਬ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੀ ਸਹਾਇਤਾ, ਕਿਡਨੀ ਫੇਲ੍ਹ ਗਰੀਬ ਮਰੀਜ਼ਾਂ ਦੇ ਮੁਫ਼ਤ ਡਾਇਲਸਿਸ ਅਤੇ ਜਨ ਔਸ਼ਧੀ ਜੈਨਰਿਕ ਸਟੋਰ ਰਾਹੀਂ ਸਸਤੇ ਰੇਟ 'ਤੇ ਦਵਾਈਆਂ ਵੀ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਰੈਡ ਕਰਾਸ ਮੇਲੇ ਵਿੱਚ ਕੱਢੇ ਲੱਕੀ ਡਰਾਅ ਦੇ ਜੇਤੂਆਂ ਨੂੰ ਇਨਾਮ ਵੰਡੇ। ਪਹਿਲਾ ਇਨਾਮ ਸਕੂਟੀ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ਚਾਹਤ ਨੂੰ ਨਿਕਲੀ, ਜਦਕਿ ਦੂਜਾ ਇਨਾਮ ਦੋ ਲੈਪਟਾਪ ਲਿਟਲ ਫਲਾਵਰ ਹਾਈ ਸਕੂਲ ਦੇ ਵਿਦਿਆਰਥੀ ਦਿਨੇਸ਼ ਅਤੇ ਸਰਕਾਰੀ ਕਾਲਜ ਟਾਂਡਾ ਦੀ ਵਿਦਿਆਰਥਣ ਰਵਨੀਤ ਕੌਰ ਨੂੰ ਨਿਕਲੇ। ਇਸ ਤੋਂ ਇਲਾਵਾ 5 ਟੈਬ, 6 ਮੋਬਾਈਲ, 5 ਸਾਇੰਟੀਫਿਕ ਕੈਲਕੂਲੇਟਰ ਅਤੇ 4 ਹੌਟ ਕੇਸਾਂ ਦੇ ਜੇਤੂਆਂ ਨੂੰ ਵੀ ਇਨਾਮ ਵੰਡੇ ਗਏ। ਇਸ ਮੌਕੇ 'ਤੇ ਜ਼ਿਲ੍ਹਾ ਰੈਡ ਕਰਾਸ ਅਤੇ ਹਸਪਤਾਲ ਭਲਾਈ ਸੈਕਸ਼ਨ ਦੀਆਂ ਕਾਰਜਕਾਰਨੀ ਕਮੇਟੀਆਂ ਦੇ ਸਮੂਹ ਮੈਂਬਰ ਅਤੇ ਸਟਾਫ਼ ਮੌਜੂਦ ਸੀ।

No comments:
Post a Comment