ਸੋਚ ਬਦਲਣ ਨਾਲ ਹੀ ਸਮਾਜ 'ਚ ਮਿਲ ਸਕਦਾ ਹੈ ਬੇਟੀਆਂ ਨੂੰ ਸਤਿਕਾਰ
'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਅਧੀਨ ਕੀਤੇ ਜਾ ਰਹੇ ਕੰਮਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 28 ਅਪ੍ਰੈਲ:'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਨੂੰ ਹੇਠਲੇ ਪੱਧਰ ਤੱਕ ਕਾਰਗਰ ਬਣਾਉਣ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ, ਤਾਂ ਜੋ ਇਸ ਸਕੀਮ ਨੂੰ ਜ਼ਮੀਨੀ ਪੱਧਰ 'ਤੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਦੌਰਾਨ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ 'ਬੇਟੀ ਬਚਾਓ ਬੇਟੀ ਪੜ੍ਹਾਓ' ਦਾ ਅਸਲ ਉਦੇਸ਼ ਲੜਕੀਆਂ ਦੀ ਜਨਮ ਦਰ ਵਧਾਉਣਾ, ਬੇਟੀਆਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨਾ, ਗੈਰ ਕਾਨੂੰਨੀ ਲਿੰਗ ਜਾਂਚ ਨੂੰ ਰੋਕਣਾ, ਬੱਚੀਆਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਦੇਣ ਤੋਂ ਇਲਾਵਾ ਸਮਾਜ ਦੀ ਸੋਚ ਨੂੰ ਬਦਲਦੇ ਹੋਏ ਇਹ ਵਿਸ਼ਵਾਸ਼ ਦਿਵਾਉਣਾ ਹੈ ਕਿ ਲੜਕੀਆਂ ਲੜਕਿਆ ਦੇ ਬਰਾਬਰ ਸਮਾਨ ਅਧਿਕਾਰ ਦੀਆਂ ਹੱਕਦਾਰ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜ ਵਿੱਚ ਬੇਟੀਆਂ ਦਾ ਸਤਿਕਾਰ ਤਾਂ ਹੀ ਵਧਾਇਆ ਜਾ ਸਕਦਾ ਹੈ, ਜੇ ਅਸੀਂ ਸਾਰੇ ਮਿਲ ਕੇ ਜਮੀਨੀ ਪੱਧਰ 'ਤੇ ਕੰਮ ਕਰੀਏ। ਉਨ੍ਹਾਂ ਕਿਹਾ ਕਿ ਸੋਚ ਬਦਲਣ ਨਾਲ ਹੀ ਸਮਾਜ ਵਿੱਚ ਬੇਟੀਆਂ ਨੂੰ ਸਤਿਕਾਰ ਮਿਲ ਸਕਦਾ ਹੈ, ਇਸ ਲਈ ਬੇਟੀਆਂ ਨੂੰ ਪੂਰਾ ਸਨਮਾਨ ਦਿੱਤਾ ਜਾ ਜਾਵੇ। ਉਨ੍ਹਾਂ ਕਿਹਾ ਕਿ ਇਸ ਦੇ ਲਈ ਸਮਾਜਿਕ ਸੁਰੱਖਿਆ ਵਿਭਾਗ, ਬਾਲ ਸੁਰੱਖਿਆ ਯੂਨਿਟ, ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਇਕਜੁੱਟਤਾ ਅਤੇ ਤਾਲਮੇਲ ਨਾਲ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਨੂੰ ਕਾਰਗਰ ਸਾਬਿਤ ਕਰਨ ਲਈ ਜੰਗੀ ਪੱਧਰ 'ਤੇ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਸਕੀਮ ਉਦੋਂ ਤੱਕ ਕਾਮਯਾਬ ਨਹੀਂ ਹੋ ਸਕਦੀ, ਜਦੋਂ ਤੱਕ ਅਸੀਂ ਖੁਦ ਸ਼ਾਮਿਲ ਹੋ ਕੇ ਮੁੱਲਾਂਕਣ ਨਹੀਂ ਕਰਦੇ।ਸ਼੍ਰੀ ਵਿਪੁਲ ਉਜਵਲ ਨੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਖੁਦ ਪਿੰਡਾਂ ਵਿੱਚ ਜਾ ਕੇ ਇਸ ਸਕੀਮ ਨੂੰ ਹੋਰ ਵੀ ਅਸਰਦਾਰ ਬਣਾਉਣ ਲਈ ਨਵੇਂ ਸੁਝਾਅ ਪ੍ਰਾਪਤ ਕਰਨ। ਉਨ੍ਹਾਂ ਸਮੂਹ ਐਸ.ਡੀ.ਐਮਜ. ਨੂੰ ਵੀ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਖੇਤਰ ਵਿੱਚ ਪੈਂਦੇ ਸਕੂਲਾਂ, ਕਾਲਜਾਂ, ਆਈ.ਟੀ.ਆਈ., ਪੋਲੀਟੈਕਨੀਕਲ ਕਾਲਜਾਂ ਸਮੇਤ ਜਿਨ੍ਹਾਂ ਸਿੱਖਿਆ ਸੰਸਥਾਵਾਂ ਵਿੱਚ ਲੜਕੀਆਂ ਦੀ ਸੰਖਿਆ ਜ਼ਿਆਦਾ ਹੈ, ਉਨ੍ਹਾਂ ਸੰਸਥਾਵਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਲੜਕੀਆਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਕਰਨ।
ਇਸ ਦੌਰਾਨ ਉਨ੍ਹਾਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਦੀਆਂ ਪ੍ਰਗਤੀ ਰਿਪੋਰਟਾਂ, ਜਾਗਰੂਕਤਾ ਫੈਲਾਉਣ ਲਈ ਕੀਤੇ ਗਏ ਕੰਮਾਂ, ਮਹਿਲਾ ਮੰਡਲਾਂ, ਪੰਚਾਇਤਾਂ, ਯੂਥ ਕਲੱਬਾਂ ਅਤੇ ਸਕੂਲ ਪ੍ਰਾਥਨਾ ਸਭਾਵਾਂ ਵਿੱਚ ਸਿੱਖਿਆ ਵਿਭਾਗ ਵਲੋਂ ਕੀਤੇ ਜਾ ਰਹੇ ਕੰਮਾਂ, ਸੈਕਸ ਰੇਸ਼ੋ ਦੇ ਸੁਧਾਰ ਸਮੇਤ ਚੱਲ ਰਹੇ ਕੰਮਾਂ ਦੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ, ਐਸ.ਡੀ.ਐਮ. ਦਸੂਹਾ ਸ਼੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆ ਸ਼੍ਰੀ ਅਮਿਤ ਮਹਾਜਨ, ਆਈ.ਏ.ਐਸ. ਅੰਡਰ ਟ੍ਰੇਨਿੰਗ ਸ਼੍ਰੀ ਪਰਮਵੀਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ, ਸਿਵਲ ਸਰਜਨ ਸ੍ਰੀਮਤੀ ਨਰਿੰਦਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਕੁਲਦੀਪ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਦਿਨੇਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

No comments:
Post a Comment