ਤਲਵਾੜਾ, 25 ਅਪ੍ਰੈਲ: ਨਗਰ ਪੰਚਾਇਤ ਵੱਲੋਂ ਕਾਰਜ ਸਾਧਕ ਅਫ਼ਸਰ ਬ੍ਰਿਜ ਮੋਹਨ ਦੀ ਅਗਵਾਈ ਹੇਠ ਵਿਸ਼ਵ ਮਲੇਰੀਆ ਦਿਵਸ ਮੌਕੇ ਸ਼ਹਿਰ ਵਿੱਚੋਂ ਮਲੇਰੀਏ ਦਾ ਮੁਕੰਮਲ ਖ਼ਾਤਮਾ ਕਰਨ ਦੇ ਮੰਤਵ ਨਾਲ ਵੱਖ ਵੱਖ ਥਾਵਾਂ ਤੇ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇੰਸਪੈਕਟਰ ਹਰਭਜਨ ਸਿੰਘ ਤੇ ਸਲਿੰਦਰ ਸਿੰਘ ਨੇ ਲੋਕਾਂ ਨੂੰ ਘਰਾਂ ਦੀਆਂ ਪਾਣੀ ਦੀਆਂ ਟੈਂਕੀਆਂ, ਟਾਇਰਾਂ, ਕੂਲਰਾਂ, ਗਮਲਿਆਂ ਤੇ ਨਾਲ਼ੀਆਂ ਆਦਿ ਵਿੱਚ ਬੇਲੋੜਾ ਪਾਣੀ ਖੜ੍ਹਾ ਨਾ ਰਹਿਣ ਦੀ ਅਪੀਲ ਕੀਤੀ ਅਤੇ ਲੋਕਾਂ ਨੂੰ ਇਸ ਸਬੰਧੀ ਪ੍ਰਚਾਰ ਸਮੱਗਰੀ ਵੀ ਵੰਡੀ ਗਈ।
ਨਗਰ ਪੰਚਾਇਤ ਤਲਵਾੜਾ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੌਕੇ ਲੋਕਾਂ ਨੂੰ ਸਫ਼ਾਈ ਰੱਖਣ ਲਈ ਜਾਗਰੂਕ ਕਰਦੇ ਹੋਏ ਅਧਿਕਾਰੀ।
ਨਗਰ ਪੰਚਾਇਤ ਤਲਵਾੜਾ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੌਕੇ ਲੋਕਾਂ ਨੂੰ ਸਫ਼ਾਈ ਰੱਖਣ ਲਈ ਜਾਗਰੂਕ ਕਰਦੇ ਹੋਏ ਅਧਿਕਾਰੀ।
No comments:
Post a Comment