ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਡਾ. ਭੀਮ ਰਾਓ ਅੰਬੇਡਕਰ ਜੀ ਦਾ 126ਵਾਂ ਜਨਮ ਦਿਨ
-ਪੀ.ਐਨ.ਬੀ. ਵਲੋਂ ਵਿਸ਼ੇਸ਼ ਜਾਗੂਰਕਤਾ ਸੈਮੀਨਾਰ ਲਗਾ ਕੇ ਈ-ਪੇਮੈਂਟ ਸਬੰਧੀ ਦਿੱਤੀ ਜਾਣਕਾਰੀ
ਹੁਸ਼ਿਆਰਪੁਰ, 14 ਅਪ੍ਰੈਲ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦਾ 126ਵਾਂ ਜਨਮ ਦਿਵਸ ਮਨਾਇਆ ਗਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ ਅਤੇ ਐਸ.ਪੀ. ਸ੍ਰੀ ਅਮਰੀਕ ਸਿੰਘ ਪਵਾਰ ਨੇ ਕੰਪਲੈਕਸ ਵਿਖੇ ਸਥਾਪਿਤ ਕੀਤੇ ਗਏ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਇਕਬਾਲ ਸਿੰਘ ਸੰਧੂ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਨੇ ਭਾਰਤੀ ਸਵਿੰਧਾਨ ਦਾ ਨਿਰਮਾਤਾ ਸਨ। ਉਨ੍ਹਾਂ ਨੇ ਸਮਾਜ ਦੇ ਉਥਾਨ ਲਈ ਕਈ ਕੰਮ ਕੀਤੇ।
ਇਸ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ 'ਤੇ ਵਿਸ਼ੇਸ਼ ਜਾਗਰੂਕਤ ਸੈਮੀਨਾਰ ਵੀ ਲਗਾਇਆ ਗਿਆ ਅਤੇ ਡਾ.ਭੀਮ ਰਾਓ ਅੰਬੇਡਕਰ ਜੀ ਦੇ ਨਾਂ 'ਤੇ ਕੁਝ ਸਮਾਂ ਪਹਿਲਾਂ ਲਾਂਚ ਕੀਤੀ ਗਈ 'ਭੀਮ ਐਪ' ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਪੀ.ਐਨ.ਬੀ. ਵਲੋਂ ਕਰਵਾਏ ਗਏ ਇਸ ਸੈਮੀਨਾਰ ਵਿੱਚ ਡੀ.ਜੀ.ਐਮ. ਸ੍ਰੀ ਸ੍ਰੀਕਾਂਤ ਸ਼ਰਮਾ ਨੇ ਦੱਸਿਆ ਕਿ 'ਭੀਮ ਐਪ' ਰਾਹੀਂ ਇਕ ਖਾਤੇ ਤੋਂ ਦੂਜੇ ਖਾਤੇ ਵਿੱਚ ਰੁਪਏ ਟਰਾਂਸਫਰ ਕਰਨਾ ਬੇਹੱਦ ਆਸਾਨ ਹੈ। ਉਨ੍ਹਾਂ ਨੇ ਕਿਹਾ ਕਿ ਕੈਸ਼ਲੈਸ ਟਰਾਂਸਜੈਕਸ਼ਨ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਸਾਨੂੰ ਨਗਦ ਲੈਣ ਦੇਣ ਕਰਨ ਦੀ ਬਜਾਏ ਡਿਜੀਟਲ ਤਰੀਕੇ ਰਾਹੀਂ ਲੈਣ-ਦੇਣ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੈਸ਼ਲੈਸ ਪੇਮੈਂਟ ਦੇ ਲਈ ਇੰਟਰਨੈਟ, ਨੈਫਟ ਤੇ ਮੋਬਾਇਲ ਬੈਂਕਿੰਗ, ਡੈਬਿਟ ਕਾਰਡ, ਏ.ਟੀ.ਐਮ. ਕਾਰਡ, ਕਰੈਡਿਟ ਕਾਰਡ, ਯੂ.ਪੀ.ਆਈ. ਬੇਸ ਐਪ ਤੋਂ ਇਲਾਵਾ ਕਈ ਪ੍ਰਕਾਰ ਦੇ ਅਜਿਹੇ ਫੰਡ ਟਰਾਂਸਫਰ ਸਬੰਧੀ ਡਿਜੀਟਲ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਰਾਹੀਂ ਆਸਾਨੀ ਨਾਲ ਇਕ ਖਾਤੇ ਤੋਂ ਦੂਜੇ ਖਾਤੇ ਵਿੱਚ ਈ-ਬੈਕਿੰਗ ਰਾਹੀਂ ਰੁਪਏ ਟਰਾਂਸਫਰ ਕੀਤੇ ਜਾ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨੇ ਪ੍ਰੋਜੈਕਟਰ ਰਾਹੀਂ ਫੰਡ ਟਰਾਂਸਫਰ ਕਰਨ ਲਈ ਕੁਝ ਸਮਾਂ ਪਹਿਲਾਂ ਲਾਂਚ ਕੀਤੀ ਗਈ ਭੀਮ ਐਪ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਅਸੀਂ ਬੜੇ ਆਸਾਨ ਤਰੀਕੇ ਨਾਲ ਇਕ ਖਾਤੇ ਤੋਂ ਦੂਜੇ ਖਾਤੇ ਵਿੱਚ ਮਹਿਜ 15 ਸੈਕੰਡ ਵਿੱਚ ਹੀ ਰੁਪਏ ਟਰਾਂਸਫਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਐਪ ਨੂੰ ਇਸ ਤਰੀਕੇ ਨਾਲ ਬਣਾਇਆ ਗਿਆ ਹੈ ਕਿ ਇਸ ਨੂੰ ਕੋਈ ਵੀ ਬੜੇ ਆਸਾਨ ਤਰੀਕੇ ਨਾਲ ਅਪਰੇਟ ਕਰ ਸਕਦਾ ਹੈ। ਉਨ੍ਹਾਂ ਨੇ ਇਸ ਗੱਲ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਈ-ਪੇਮੈਂਟ ਜਾਂ ਭੀਮ ਐਪ ਰਾਹੀਂ ਡਿਜੀਟਲ ਪੇਮੈਂਟ ਕਰਨ ਲਈ ਇਸ ਗੱਲ ਨੂੰ ਯਕੀਨੀ ਬਣਾਇਆ ਜਾਂਦਾ ਹੈ ਕਿ ਸਕਿਉਰਟੀ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰਹੇ। ਉਨ੍ਹਾਂ ਕਿਹਾ ਕਿ ਈ-ਪੇਮੈਂਟ ਰਾਹੀਂ ਫੰਡ ਟਰਾਂਸਫਰ ਕਰਨਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਇਸ ਦੌਰਾਨ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੇ ਮੋਬਾਇਲਾਂ 'ਤੇ ਭੀਮ ਐਪ ਡਾਊਨਲੋਡ ਕਰਕੇ ਫੰਡ ਟਰਾਂਸਫਰ ਕਰਨ ਸਬੰਧੀ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ਼੍ਰੀਮਤੀ ਨਵਨੀਤ ਕੌਰ, ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਹਰਦੀਪ ਭਾਂਵਰਾ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ੍ਰੀ ਅਰਵਿੰਦ ਸਰੋਚ, ਜਿਲ੍ਹਾ ਭਲਾਈ ਅਫ਼ਸਰ ਸ੍ਰੀਮਤੀ ਕਮਲਜੀਤ ਕੌਰ ਰਾਜੂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ, ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

No comments:
Post a Comment