ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਦਾਣਾ ਮੰਡੀ ਵਿਖੇ ਕਰਵਾਈ ਕਣਕ ਖਰੀਦ ਦੀ ਸ਼ੁਰੂਆਤ
ਹੁਸ਼ਿਆਰਪੁਰ, 13 ਅਪ੍ਰੈਲ: ਵਿਧਾਇਕ ਹਲਕਾ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਕਣਕ ਦੇ ਖਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਮੰਡੀ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਬੰਧਾਂ ਸਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ ਅਤੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜ਼ੋਰਵਰ ਵੀ ਉਨ੍ਹਾਂ ਦੇ ਨਾਲ ਸਨ।
ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿੱਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆਂ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇੱਕ ਯੋਜਨਾਬੱਧ ਤਰੀਕੇ ਨਾਲ ਕਣਕ ਦੀ ਖਰੀਦ ਤੋਂ ਲੈ ਕੇ ਲਿਫਟਿੰਗ ਤੱਕ ਸਾਰੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਪੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਨਮੀ ਦੀ ਵਧੇਰੇ ਮਾਤਰਾ ਹੋਣ ਕਾਰਨ, ਕਣਕ ਦੇ ਸੁੱਕਣ ਲਈ ਮੰਡੀਆਂ ਵਿੱਚ ਉਡੀਕ ਨਾ ਕਰਨੀ ਪਵੇ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਕਣਕ ਲੈ ਕੇ ਆਏ ਜਿੰਮੀਦਾਰਾਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਵਿਸ਼ਵਾਸ਼ ਦੁਆਇਆ ਕਿ ਮੰਡੀ ਵਿੱਚ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ 'ਤੇ ਜ਼ਿਲ੍ਹਾ ਮੰਡੀ ਅਫ਼ਸਰ ਰਾਜ ਕੁਮਾਰ ਬਸਰਾ, ਸਕੱਤਰ ਮਾਰਕੀਟ ਕਮੇਟੀ ਪ੍ਰਵੀਨ ਕੁਮਾਰ ਖੁੱਲਰ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸੁਧੀਰ ਸੂਦ, ਰਜਿੰਦਰ ਸਿੰਘ ਕੇਸਰ, ਨਰਿੰਦਰ ਮੋਹਨ, ਮਹਿੰਦਰ ਸਿੰਘ, ਤਰਸੇਮ ਮੋਦਗਿਲ, ਅਨੰਦ ਬਾਂਸਲ, ਪੰਡਤ ਓਂਕਾਰ ਨਾਥ, ਬਲਬੀਰ ਸਿੰਘ, ਮਨਮੋਹਨ ਸਿੰਘ ਕਪੂਰ, ਕੌਂਸਲਰ ਕੁਲਵਿੰਦਰ ਸਿੰਘ ਹੁੰਦਲ ਅਤੇ ਸਰਬਜੀਤ ਸਿੰਘ ਧੂਤ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

No comments:
Post a Comment