ਡਿਪਟੀ ਕਮਿਸ਼ਨਰ-ਕਿਹਾ, ਸਿਹਤ ਸਹੂਲਤਾਂ ਵੱਲ ਦਿੱਤਾ ਜਾਵੇ ਵਿਸ਼ੇਸ਼ ਧਿਆਨ
-ਡੇਂਗੂ ਅਤੇ ਮਲੇਰੀਆ ਤੋਂ ਬਚਾਓ ਲਈ ਕੀਤਾ ਜਾਵੇ ਜਾਗਰੂਕ-ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ ਹੁਸ਼ਿਆਰਪੁਰ, 19 ਅਪ੍ਰੈਲ,
ਡਾਕਟਰਾਂ ਦਾ ਮਰੀਜਾਂ ਨਾਲ ਵਿਵਹਾਰ ਬਿਲਕੁਲ ਨਰਮ ਹੋਣਾ ਚਾਹੀਦਾ ਹੈ, ਜੇਕਰ ਡਾਕਟਰ ਮਰੀਜਾਂ ਦੇ ਨਾਲ ਨਰਮੀ ਵਾਲਾ ਵਿਵਹਾਰ ਕਰੇ, ਤਾਂ ਮਰੀਜ ਦੀ ਅੱਧੀ ਬਿਮਾਰੀ ਤਾਂ ਉਸੇ ਵੇਲੇ ਠੀਕ ਹੋ ਜਾਂਦੀ ਹੈ। ਹਸਪਤਾਲਾਂ ਵਿੱਚ ਮਰੀਜਾਂ ਦੀ ਕਿਸੇ ਵੀ ਤਰ੍ਹਾਂ ਨਾਲ ਖੱਜਲ-ਖੁਆਰੀ ਨਹੀਂ ਹੋਣੀ ਚਾਹੀਦੀ। ਡਾਕਟਰਾਂ ਨੂੰ ਹਸਪਤਾਲਾ ਵਿੱਚ ਬਿਨ੍ਹਾਂ ਕਿਸੇ ਭੇਦ ਭਾਵ ਦੇ ਹਰ ਇਕ ਮਰੀਜਾਂ ਨੂੰ ਸਿਹਤ ਸੂਵਿਧਾਵਾਂ ਮੁਹੱਈਆ ਕਰਵਾਉਣ ਲਈ ਇਕ ਯੋਜਨਾਬੱਧ ਤਰੀਕੇ ਨਾਲ ਕੰਮ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਇਹ ਗੱਲ ਕਹੀ।
ਉਨ੍ਹਾਂ ਨੇ ਡਲਿਵਰੀ ਕੇਸਾਂ ਸਬੰਧੀ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਡਲਿਵਰੀ ਕੇਸਾਂ ਵਿੱਚ ਆਸ਼ਾ ਅਤੇ ਆਂਗਰਵਾੜੀ ਵਰਕਰਾਂ ਦੀ ਸਹਾਇਤਾ ਨਾਲ ਮਹਿਲਾਵਾਂ ਨੂੰ ਆਪਣੀ ਸਿਹਤ ਸੰਭਾਲ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾਵਾਂ ਨੂੰ ਜਰੂਰਤ ਅਨੁਸਾਰ ਖੁਰਾਕ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੀਆ ਸਿਹਤ ਸਹੂਲਤਾਂ ਦੀ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਕਸਬਾ ਹਾਜੀਪੁਰ,ਪੋਸੀ ਅਤੇ ਤਲਵਾੜਾ ਵਿਖੇ ਮਰੀਜਾਂ ਨੂੰ ਮੁਹੱਈਆਂ ਕਰਵਾਈਆਂ ਜਾਂਦੀਆਂ ਸੇਵਾਵਾਂ ਸਬੰਧੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਸਾਨੂੰ ਗ੍ਰਾਂਟ 'ਤੇ ਹੀ ਨਿਰਭਰ ਨਹੀਂ ਰਹਿਣਾ ਚਾਹੀਦਾ। ਜਿਨ੍ਹਾਂ ਹਸਪਤਾਲਾ ਵਿੱਚ ਸਿਹਤ ਸਹੂਲਤਾਂ ਸਬੰਧੀ ਉਪਕਰਨਾਂ ਦੀ ਵਿਸ਼ੇਸ਼ ਲੋੜ ਹੈ, ਉਸ ਦੀ ਇਕ ਸੂਚੀ ਬਣਾ ਕੇ ਭੇਜੀ ਜਾਵੇ, ਤਾਂ ਜੋ ਮਰੀਜਾਂ ਦੀਆਂ ਸਹੂਲਤਾਂ ਦੇ ਲਈ ਪ੍ਰਾਈਵੇਟ ਕੰਪਨੀਆ ਨਾਲ ਬੈਠਕ ਕਰ ਕੇ ਇਨ੍ਹਾਂ ਨੂੰ ਡੋਨੇਟ ਕਰਵਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਅਤੇ ਮਲੇਰਿਆ ਨੂੰ ਰੋਕਣ ਦੇ ਲਈ ਜਾਗਰੂਕਤਾ ਬੇਹੱਦ ਜਰੂਰੀ ਹੈ। ਉਨ੍ਹਾਂ ਨੇ ਡਾਕਟਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਇਸ ਦੇ ਬਚਾਓ ਸਬੰਧੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਕੇਵਲ ਸਾਫ਼ ਪਾਣੀ ਵਿੱਚ ਹੀ ਪੈਦਾ ਹੁੰਦਾ ਹੈ। ਇਸ ਲਈ ਘਰਾਂ ਵਿੱਚ ਕੂਲਰਾਂ ਦੇ ਪਾਣੀ ਨੂੰ ਸਮੇਂ-ਸਮੇਂ ਤੇ ਬਦਲਣਾ ਚਾਹੀਦਾ ਹੈ ਅਤੇ ਮਲੇਰੀਆ ਦੀ ਰੋਕ ਥਾਮ ਲਈ ਆਪਣਾ ਆਲਾ-ਦੁਆਲਾ ਸਾਫ਼ ਰੱਖਣਾ ਚਾਹੀਦਾ ਹੈ। ਉਨ੍ਹਾਂ ਨੇ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਸਬੰਧੀ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਵੀ ਸੈਮੀਨਾਰ ਲਗਾ ਕੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਨੇ ਫੂਡ ਅਤੇ ਸੇਫਟੀ ਐਕਟ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆ ਕਿਹਾ ਕਿ ਉਪਭੋਗਤਾਵਾਂ ਨੂੰ ਇਸ ਐਕਟ ਸਬੰਧੀ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ, ਤਾਂ ਜੋ ਉਹ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋ ਸਕਣ। ਉਨ੍ਹਾਂ ਨੇ ਕੋਟਪਾ ਤਹਿਤ ਕਰਿਆਨੇ ਦੀਆਂ ਦੁਕਾਨਾਂ 'ਤੇ ਬਿਨ੍ਹਾਂ ਲਾਈਸੰਸ ਤੋਂ ਸਿਗਰਟ ਅਤੇ ਤੰਬਾਕੂ ਵਾਲੇ ਪਦਾਰਥ ਵੇਚਣ 'ਤੇ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਤੰਬਾਕੂ ਪਦਾਰਥਾ ਦੇ ਸੇਵਨ ਨਾਲ ਹੋਣ ਵਾਲੀਆਂ ਕੈਂਸਰ ਵਰਗੀਆਂ ਭਿਅੰਕਰ ਬਿਮਾਰੀਆਂ ਬਾਰੇ ਜਾਣੂ ਕਰਵਾਉਣਾ ਚਾਹੀਦਾ ਹੈ, ਤਾਂ ਕਿ ਉਹ ਤੰਬਾਕੂ ਪਦਾਰਥਾ ਦਾ ਸੇਵਨ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਦੁਕਾਨਦਾਰ 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਨੂੰ ਤੰਬਾਕੂ ਨਾ ਵੇਚੇ ਅਤੇ ਦੁਕਾਨਾਂ ਤੇ ਤੰਬਾਕੂ ਪਦਾਰਥਾਂ ਦਾ ਡਿਸਪਲੇ ਨਾ ਹੋਵੇ। ਇਸ ਮੌਕੇ 'ਤੇ ਆਬਕਾਰੀ ਤੇ ਕਰ ਕਮਿਸ਼ਨਰ ਹਰਦੀਪ ਭਾਂਬਰਾ, ਸਿਵਲ ਸਰਜਨ ਡਾ. ਨਰਿੰਦਰ ਕੌਰ, ਡੀ.ਐਮ.ਸੀ. ਡਾ. ਨਰੇਸ਼ ਕੁਮਾਰ, ਡਾ. ਗੁਰਦੀਪ ਕਪੂਰ, ਜ਼ਿਲ੍ਹਾ ਤੰਬਾਕੂ ਕੰਟਰੋਲ ਦੇ ਨੋਡਲ ਅਫ਼ਸਰ ਡਾ. ਸੁਨੀਲ ਅਹੀਰ, ਡਾ. ਰਜੇਸ਼ ਗਰਗ, ਡਾ. ਰਜਿੰਦਰ ਕੌਰ, ਡੀ.ਪੀ.ਐਮ. ਮੁਹੱਮਦ ਆਸੀਫ, ਡਾ. ਸੁਲੇਸ਼, ਡਿਪਟੀ ਮਾਸ ਮੀਡੀਆ ਅਫ਼ਸਰ ਸਮੇਤ ਜ਼ਿਲ੍ਹੇ ਦੇ ਸਮੂਹ ਐਸ.ਐਮ.ਓਜ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

No comments:
Post a Comment