ਤਲਵਾੜਾ, 18 ਅਪ੍ਰੈਲ: ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਿਚ ਹਲਕਾ ਫ਼ਗਵਾੜਾ ਦੇ ਵਿਧਾਇਕ ਸੋਮ ਪ੍ਰਕਾਸ਼ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਅੱਜ ਇੱਥੇ ਯੂਥ ਭਾਜਪਾ ਆਗੂ ਪਵਨ ਕੁਮਾਰ ਧਾਰ ਦੀ ਅਗਵਾਈ ਹੇਠ ਵਿਧਾਇਕ ਸੋਮ ਪ੍ਰਕਾਸ਼ ਦਾ ਪੁਤਲਾ ਵੀ ਸਾੜਿਆ ਗਿਆ।
ਇਸ ਸਬੰਧ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਮੰਡਲ ਪ੍ਰਧਾਨ ਅਮਨਦੀਪ ਹੈਪੀ ਨੇ ਕਿਹਾ ਕਿ ਸੋਮ ਪ੍ਰਕਾਸ਼ ਵਰਗੇ ਸੀਨੀਅਰ ਆਗੂ ਵੱਲੋਂ ਪਾਰਟੀ ਦੇ ਪ੍ਰਧਾਨ ਵਿਜੈ ਸਾਂਪਲਾ ਵਿਰੁੱਧ ਜਨਤਕ ਪੱਧਰ ਉੱਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਬੇਹੱਦ ਨਿੰਦਣਯੋਗ ਕਾਰਵਾਈ ਹੈ ਅਤੇ ਉਨ੍ਹਾਂ ਦੇ ਅਹਿਜੇ ਵਤੀਰੇ ਦੀ ਭਾਜਪਾ ਹਾਈਕਮਾਨ ਨੂੰ ਬਕਾਇਦਾ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੋਮ ਪ੍ਰਕਾਸ਼ ਪ੍ਰਤੀ ਭਾਜਪਾ ਵਰਕਰਾਂ ਵਿਚ ਵਿਆਪਕ ਪੱਧਰ ਤੇ ਰੋਸ ਅਤੇ ਬੇਚੈਨੀ ਵਧਦੀ ਜਾ ਰਹੀ ਹੈ। ਇਸ ਮੌਕੇ ਮਨੀਸ਼ ਮਿੰਟੂ, ਕਪਿਲ, ਗੁਰਦਿਆਲ, ਲਾਡੀ ਆਦਿ ਸਮੇਤ ਕਈ ਹੋਰ ਕਾਰਕੁੰਨ ਹਾਜਰ ਸਨ।

No comments:
Post a Comment