-ਡਿਪਟੀ ਕਮਿਸ਼ਨਰ ਵਲੋਂ ਦਾਨੀ ਸੱਜਣਾਂ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ
ਹੁਸ਼ਿਆਰਪੁਰ, 22 ਮਈ:ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹਸ਼ਿਆਰਪੁਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਵਲੋਂ ਆਪਣੇ ਹਰ ਜਨਮ ਦਿਨ 21 ਸਤੰਬਰ ਨੂੰ 'ਸਾਂਝਾ ਚੁੱਲ੍ਹਾ' ਲਈ 10 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਦਿੱਤੇ ਜਾ ਰਹੇ ਇਸ ਯੋਗਦਾਨ 'ਤੇ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਦਾਨੀ ਸੱਜਣਾਂ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ 'ਸਾਂਝਾ ਚੁੱਲ੍ਹਾ' ਸਕੀਮ ਜ਼ਰੀਏ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀਆਂ ਨੂੰ 10 ਰੁਪਏ ਵਿੱਚ ਪੇਟ ਭਰ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾ ਸਕੇ। ਜਿਕਰਯੋਗ ਹੈ ਕਿ ਰੈਡ ਕਰਾਸ ਬਾਲਵਾਟਿਕਾ (ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ) ਵਿਖੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਅੰਨ-ਜਲ ਸੇਵਾ ਟਰੱਸਟ ਦੇ ਸਹਿਯੋਗ ਨਾਲ ਕੀਤੇ ਗਏ ਇਸ ਉਦਮ ਸਦਕਾ ਉਕਤ ਜ਼ਰੂਰਤਮੰਦ ਵਿਅਕਤੀਆਂ ਨੂੰ 10 ਰੁਪਏ ਵਿੱਚ ਹਰ ਰੋਜ਼ ਦੁਪਹਿਰ ਦਾ ਪੌਸ਼ਟਿਕ ਭੋਜਨ ਮੁਹੱੱਈਆ ਕਰਵਾਇਆ ਜਾ ਰਿਹਾ ਹੈ।ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ 'ਸਾਂਝਾ ਚੁੱਲ੍ਹਾ' ਵਿੱਚ ਕਰੀਬ 300 ਲੋੜਵੰਦ ਵਿਅਕਤੀ ਘਰ ਵਰਗਾ ਖਾਣਾ ਖਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ੁਰੂ ਕੀਤੀ ਗਈ ਇਸ ਸਕੀਮ ਨੂੰ ਜ਼ਿਲ੍ਹੇ ਦੇ ਦਾਨੀ ਸੱਜਣਾਂ, ਉਘੇ ਸਮਾਜ ਸੇਵਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਸਹਾਇਤਾ ਨਾਲ ਲਗਾਤਾਰ ਚਾਲੂ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਐਮ.ਐਲ.ਏ. ਡਾ. ਰਾਜ ਕੁਮਾਰ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਜਨਮ ਦਿਨ 'ਤੇ ਹਰ ਸਾਲ ਮਿਤੀ 21 ਸਤੰਬਰ ਨੂੰ ਖਾਣੇ ਦੇ ਪੂਰੇ ਖਰਚ ਲਈ 10 ਹਜ਼ਾਰ ਰੁਪਏ ਇਸ ਸਕੀਮ ਦੇ ਫੰਡ ਵਿੱਚ ਜਮ੍ਹਾਂ ਕਰਵਾਏ ਜਾਣਗੇ। ਉਨ੍ਹਾਂ ਜਿਥੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ, ਉਥੇ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਨੂੰ ਇਸ ਸਕੀਮ ਨੂੰ ਸਫ਼ਲ ਰੱਖਣ ਲਈ ਆਪਣੇ ਪਰਿਵਾਰਾਂ ਦੇ ਵਿਸ਼ੇਸ਼ ਦਿਨ/ਯਾਦਾਂ ਮੌਕੇ ਆਪਣਾ ਵੱਡਮੁਲਾ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਹਰ ਸਾਲ ਆਪਣੇ ਜਨਮ ਦਿਨ 'ਤੇ 'ਸਾਂਝਾ ਚੁੱਲ੍ਹਾ' ਲਈ ਯੋਗਦਾਨ ਪਾਉਣ ਦਾ ਐਲਾਨ ਅੱਜ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਰੈਡ ਕਰਾਸ ਬਾਲਵਾਟਿਕਾ ਵਿਖੇ ਖੁੱਲ੍ਹੇ 'ਸਾਂਝਾ ਚੁੱਲ੍ਹਾ' ਪਹੁੰਚ ਕੇ ਹੀ ਕੀਤਾ। ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ, ਉਥੇ ਉਨ੍ਹਾਂ ਵਲੋਂ ਵੀ ਜ਼ਰੂਰਤਮੰਦਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 'ਸਾਂਝਾ ਚੁੱਲ੍ਹਾ' ਵਰਗੇ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਵੀ ਕੀਤੀ ਅਤੇ ਇਸ ਦੌਰਾਨ ਸਾਂਝੇ ਚੁੱਲ੍ਹੇ ਲਈ ਰਾਸ਼ਨ ਵੀ ਮੁਹੱਈਆ ਕਰਵਾਇਆ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ, ਡਾ. ਪੰਕਜ਼ ਸ਼ਿਵ, ਸ੍ਰੀ ਰਾਜੀਵ ਬਜਾਜ, ਸ੍ਰੀਮਤੀ ਸੁਰਜੀਤ ਸਹੋਤਾ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਜੋਗਿੰਦਰ ਕੌਰ ਸਮੇਤ ਹੋਰ ਵੀ ਹਾਜ਼ਰ ਸਨ।

No comments:
Post a Comment